Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਸ਼੍ਰੋਮਣੀ ਅਕਾਲੀ ਦਲ ਵੱਲੋਂ ਕੇਜਰੀਵਾਲ ਦੀ ਰਿਹਾਇਸ਼ ਦੇ ਘਿਰਾਓ ਕਰਨ ਮੌਕੇ ਜ਼ੋਰਦਾਰ ਸ਼ਕਤੀ ਪ੍ਰਦਰਸ਼ਨ

ਜਲ ਤੋਪਾਂ ਤੇ ਲਾਠੀਚਾਰਜ ਨਾਲ ਪੰਜਾਬੀਆਂ ਦੀ ਆਵਾਜ਼ ਨਹੀਂ ਦਬਾ ਸਕਦੇ ਕੇਜਰੀਵਾਲ : ਅਕਾਲੀ ਦਲ ਲੀਡਰਸ਼ਿਪ

Web Admin

Web Admin

5 Dariya News

ਨਵੀਂ ਦਿੱਲੀ , 07 Nov 2017

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਤੇ ਹੋਰ ਆਗੂਆਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦਾ ਘਿਰਾਓ ਕਰਨ ਮੌਕੇ ਇਥੇ ਜ਼ਬਰਦਸਤ ਸ਼ਕਤੀਪ੍ਰਦਰਸ਼ਨ ਕਰਦਿਆਂ ਰੋਸ ਧਰਨਾ ਦਿੱਤਾ।ਇਹ ਰੋਸ ਮੁਜ਼ਾਹਰਾ ਆਪ ਲੀਡਰਸ਼ਿਪ ਵੱਲੋਂ ਪੰਜਾਬ ਵਿਚ ਨਸ਼ਿਆਂ ਦੀ ਸਮਗਲਿੰਗ ਕਰਨ, ਇਸ ਮਾਮਲੇ 'ਤੇ 'ਆਪ' ਲੀਡਰਸ਼ਿਪ ਵੱਲੋਂ ਦੋਗਲੇ ਮਾਪਦੰਡ ਅਪਣਾਉਣ, ਆਪ ਲੀਡਰਸ਼ਿਪ ਵੱਲੋਂ ਪੰਜਾਬੀ ਨੌਜਵਾਨਾਂ ਖਿਲਾਫ ਕੂੜ ਪ੍ਰਚਾਰ ਕਰਨ ਅਤੇ ਸੁਖਪਾਲ ਸਿੰਘ ਖਹਿਰਾ ਜਿਹਨਾਂ ਨੂੰ ਫਾਜ਼ਿਲਕਾ ਦੀ ਅਦਾਲਤ ਵੱਲੋਂ ਨਸ਼ਿਆਂ ਦੀ ਤਸਕਰੀ ਦੇ ਕੇਸ ਵਿਚ ਦੋਸ਼ੀ ਤਲਬ ਕੀਤਾ ਗਿਆ ਤੇ ਉਹਨਾਂ ਦੇ ਸਾਥੀਆਂ ਨੂੰ ਉਮਰ ਕੈਦ ਤੇ ਹਰੇਕ ਨੂੰ 9 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ, ਦੇ ਮਾਮਲੇ ਵਿਚ ਅਪਣਾਈ ਚੁੱਪੀ ਦੇ ਮਾਮਲੇ 'ਤੇ  ਕੀਤਾ ਗਿਆ ਸੀ।ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ 'ਤੇ ਲਾਠੀਚਾਰਜ ਕੀਤੇ ਜਾਣ ਤੇ ਜਲ ਤੋਪਾਂ ਦੀ ਵਰਤੋਂ ਕੀਤੇ ਜਾਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਕਿਹਾ ਕਿ ਤਾਕਤ ਦੀ ਵਰਤੋਂ ਪੰਜਾਬੀਆਂ ਦੀ ਆਵਾਜ਼ ਨਹੀਂ ਦਬਾ ਸਕਦੀ। ਉਹਨਾਂ ਕਿਹਾ ਕਿ ਕੇਜਰੀਵਾਲ ਇਕ ਕਾਇਰ ਹੈ ਜੋ ਪੰਜਾਬੀ ਨੌਜਵਾਨਾਂ ਨੂੰ ਤਬਾਹ ਕਰਨ  ਲਈ ਨਸ਼ਿਆਂ ਦੀ ਸਮਗਲਿੰਗ ਕਰਨ ਵਾਲੀ ਆਪਣੀ ਲੀਡਰਸ਼ਿਪ ਖਿਲਾਫ ਕਾਰਵਾਈ ਤੋਂ ਭੰਜ ਰਿਹਾ ਹੈ ਤੇ ਅਜਿਹੇ ਤੱਤਾਂ ਦੀ ਪੁਸ਼ਤਪਨਾਹੀ ਕਰ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ  ਕੇਜਰੀਵਾਲ ਨੂੰ ਸਵਾਲ ਕੀਤਾ ਕਿ ਉਹ ਖਹਿਰਾ ਦੇ ਖਿਲਾਫ ਕਾਰਵਾਈ ਤੋਂ ਕਿਉਂ ਡਰ ਰਹੇ ਹਨ ? ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ  ਕੇਜਰੀਵਾਲ ਨੂੰ ਡਰ ਹੈ ਕਿ ਜੇਕਰ ਉਹਨਾਂ ਨੇ ਖਹਿਰਾ ਖਿਲਾਫ ਕਾਰਵਾਈ ਤਾਂ ਕੀਤੀ ਤਾਂ ਉਹ ਦੱਸਣ ਦੇਣਗੇ ਕਿ ਕੇਜਰੀਵਾਲ ਨਸ਼ਿਆਂ ਦੇ ਪੈਸੇ ਵਿਚੋਂ ਸਿੱਧਾ ਹਿੱਸਾ ਲੈ ਰਹੇ ਹਨ ਤੇ ਭਾਰਤ ਵਿਚ ਇਸ ਪੈਸੇ  ਨੂੰ ਚੋਣ ਫੰਡ ਵਜੋਂ ਵਿਖਾਇਆ ਗਿਆ ਸੀ। ਉਹਨਾਂ ਕਿਹਾ ਕਿ ਫਾਜ਼ਿਲਕਾ ਦੀ ਅਦਾਲਤ ਨੇ ਆਪਣੇ ਫੈਸਲੇ ਵਿਚ ਵੀ ਲਿਖਿਆ ਹੈ ਕਿ ਜੇਕਰ ਖਹਿਰਾ ਆਪਣੇ ਖਿਲਾਫ ਲੱਗੇ ਦੋਸ਼ਾਂ ਦਾ ਖੰਡਨ ਕਰਨ ਵਿਚ ਅਸਫਲ ਰਹੇ ਤਾਂ ਉਹਨਾਂ ਨੂੰ ਸਜ਼ਾ ਮਿਲਣੀ ਤੈਅ ਹੈ।ਉਹਨਾਂ ਕੇਜਰੀਵਾਲ ਨੂੰ ਇਹ ਵੀ ਸਵਾਲ ਕੀਤਾ ਕਿ ਉਹਨਾਂ ਨੇ ਦਾਅਵਾ ਕੀਤਾ ਸੀ ਕਿ ਉਹ ਦੇਸ਼ ਦੀ ਰਾਜਨੀਤੀ ਸਾਫ ਕਰਨ ਵਾਸਤੇ ਆਏ ਹਨ ਪਰ ਦੇਸ਼ ਦੇ ਖਾਸ ਤੌਰ 'ਤੇ ਪੰਜਾਬ ਦੇ ਲੋਕ ਇਹ ਜਾਣਨਾ ਚਾਹੁੰਦੇ ਹਨ ਕਿ  ਆਪ ਵਿਧਾਇਕ ਦਲ ਨਸ਼ਿਆਂ ਦੀ ਸਮਗਲਿੰਗ ਤੋਂ ਸਾਫ ਕਦੋਂ ਹੋਵੇਗਾ ?

ਇਸ ਤੋਂ ਪਹਿਲਾਂ  ਰੋਸ ਮੁਜਾਹਰੇ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸ੍ਰੀ ਵਿਰਸਾ ਸਿੰਘ ਵਲਟੋਹਾ, ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਤੇ ਦਿੱਲੀ ਸਿੱਖ  ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜੀਤ ਸਿੰਘ ਜੀ. ਕੇ., ਅਕਾਲੀ ਦਲ ਦੇ ਬੁਲਾਰੇ, ਦਿੱਲੀ ਦੇ ਵਿਧਾਇਕ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ, ਸ੍ਰੀ ਪਰਬੰਸ ਸਿੰਘ ਬੰਟੀ ਰੋਮਾਣਾ, ਅਕਾਲੀ ਨੇਤਾ ਹਰਮੀਤ ਸਿੰਘ ਸੰਧੂ, ਹਰਪਾਲ ਜੁਨੇਜਾ, ਰਵੀਕਰਨ ਸਿੰਘ ਕਾਹਲੋਂ, ਇਕਬਾਲ ਸਿੰਘ ਸੰਧੂ, ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਹੋਰਨਾਂ ਨੇ ਕਿਹਾ ਕਿ ਆਪ ਨੇ ਪੰਜਾਬ ਵਿਧਾਨ ਸਭਾ ਚੋਦਾਂ ਵਿਚ ਆਪਣੇ ਵਿਰੋਧੀਆਂ ਨੂੰ ਬਦਨਾਮ ਕਰਨ ਦਾ ਯਤਨ ਕੀਤਾ ਸੀ  ਪਰ ਹੁਣ ਅਸਲੀਅਤ ਜੱਗ ਜਾਹਰ ਹੋ ਗਈ ਹੈ ਤੇ ਸਾਬਤ ਹੋ ਗਿਆ ਹੈ ਕਿ ਆਪ ਦੇ ਆਗੂ ਹੀ ਅਸਲ ਵਿਚ ਨਸ਼ਿਆਂ ਦੇ ਸਪਲਾਇਰ ਹਨ ਜੋ ਭਾਰਤ-ਪਾਕਿਸਤਾਨ ਸਰਹੱਦ ਰਾਹੀਂ ਨਸ਼ਿਆਂ ਦੀ ਤਸਕਰੀ ਕਰਦੇ ਹਨ।ਉਹਨਾਂ ਕਿਹਾ ਕਿ ਇਸ ਲੀਡਰਸ਼ਿਪ ਦੇ ਖਿਲਾਫ ਕਾਰਵਾਈ ਕਰਨ ਦੀ ਥਾਂ ਚੁੱਪੀ ਧਾਰਨ ਨੇ ਸਾਬਤ ਕਰ ਦਿੱਤਾ ਹੈ ਕਿ ਸ੍ਰੀ ਕੇਜਰੀਵਾਲ ਇਸ ਗੈਰ ਕਾਨੂੰਨੀ ਵਪਾਰ ਵਿਚੋਂ ਆਪਣਾ ਹਿੱਸਾ ਪ੍ਰਾਪਤ ਕਰ ਰਹੇ ਸਨ ਤੇ ਪਾਰਟੀ ਨੂੰ ਜੋ ਵਿਦੇਸ਼ਾਂ ਤੋਂ ਫੰਡ ਮਿਲੇ ਸਨ ਉਹ ਗੈਰ ਕਾਨੂੰਨੀ ਨਸ਼ਿਆਂ ਦੇ ਵਪਾਰ ਦਾ ਪੈਸਾ ਸੀ।  ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਮਹਿਸੂਸ ਕਰ ਲਿਆ ਹੈ ਕਿ ਆਪ ਲੀਡਰਸ਼ਿਪ ਦਾ ਮਕਸਦ ਸਿਰਫ ਪੰਜਾਬੀ ਨੌਜਵਾਨਾਂ ਨੂੰ ਬਦਨਾਮ ਕਰਨਾ ਸੀ ਤੇ ਇਸੇ ਲਈ ਇਸ ਪਾਰਟੀ ਨੂੰ ਉਹਨਾਂ ਸਬਕ ਸਿਖਾਇਆ ਤੇ ਕੇਜਰੀਵਾਲ ਨੂੰ ਤਾਂ ਇਸ ਤਰਾਂ ਦੀ ਸਜ਼ਾ ਮਿਲੀ ਕਿ ਉਸਨੇ ਮੁੜ ਪੰਜਾਬ ਵੱਲ ਮੂੰਹ ਨਹੀਂ ਕੀਤਾ।ਅਕਾਲੀ ਲੀਡਰਸ਼ਿਪ ਨੇ ਐਲਾਨ ਕੀਤਾ ਕਿ ਭਾਵੇਂ ਕੇਜਰੀਵਾਲ ਸੱਚ ਤੇ ਪੰਜਾਬੀਆਂ ਦੀ ਆਵਾਜ਼ ਨੂੰ ਪੁਲਿਸ ਦੀ ਤਾਕਤ ਦੀ ਵਰਤੋਂ ਰਾਹੀਂ ਦਬਾਉਣਾ ਚਾਹੁੰਦੇ ਹਨਅ ਪਰ ਇਹ ਰੋਸ ਵਿਖਾਵੇ ਤੇ ਉਹਨਾਂ ਖਿਲਾਫ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਉਹ ਸੁਖਪਾਲ ਖਹਿਰਾ ਸਮੇਤ ਆਪਣੀ ਪਾਰਟੀਲੀਡਰਸ਼ਿਪ ਖਿਲਾਫ ਕਾਰਵਾਈ ਨਹੀਂ ਕਰਦੇ ਤੇ ਇਹ ਪ੍ਰਵਾਨ ਨਹੀਂ ਕਰਦੇ ਕਿ ਉਹ ਨਸ਼ਿਆਂ ਦੇ ਵਪਾਰ ਵਿਚ ਖੁਦ ਦੋਸ਼ੀ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਹਿਤ, ਹਰਮੀਤ ਸਿੰਘ ਕਾਲਕਾ, ਅਮਰਜੀਤ ਸਿੰਘ ਪੱਪੂ, ਪਰਮਜੀਤ ਸਿੰਘ ਰਾਣਾ,  ਮਨਜੀਤ ਸਿੰਘ ਔਲਖ, ਕੁਲਵੰਤ ਸਿੰਘ ਬਾਠ, ਹਰਵਿੰਦਰ ਸਿੰਘ ਕੇ. ਪੀ., ਆਤਮਾ ਸਿੰਘ ਲੁਬਾਣਾ, ਜਸਮੈਨ ਸਿੰਘ ਨੋਨੀ, ਹਰਜੀਤ ਸਿੰ ਪੱਪਾ, ਜਗਦੀਪ ਸਿੰਘ ਕਾਹਲੋਂ, ਹਰਜਿੰਦਰ ਸਿੰਘ, ਸਤੇਂਦਰ ਸਿੰਘ ਨਾਗੀ, ਚਮਨ ਸਿੰਘ, ਓਂਕਾਰ ਸਿੰਘ ਰਾਜਾ, ਵਿਕਰਮ ਸਿੰਘ ਰੋਹਿਨੀ, ਦਲਜੀਤ ਸਿੰਘ ਸਰਨਾ, ਡਾ. ਨਿਸ਼ਾਨ ਸਿੰਘ ਮਾਨ, ਸਵਰਨ ਸਿੰਘ ਬਰਾੜ ਤੇ ਅਕਾਲੀ ਨੇਤਾ ਜਸਪ੍ਰੀਤ ਸਿੰਘ ਵਿੱਕੀ ਮਾਨ, ਗੁਰਦੇਵ ਸਿੰਘ ਭੋਲਾ, ਹਰਪ੍ਰੀਤ ਸਿੰਘ ਹੈਪੀ ਕੇਬਲ, ਗਗਨ ਸਿੰਘ ਐਸ ਓ ਆਈ ਪ੍ਰਧਾਨ, ਗੁਰਸਿਮਰਨ ਸਿੰਘ, ਰਮਨਜੋਤ ਸਿੰਘ, ਜਗਮੋਹਨ ਸਿੰਘ ਤੇ ਬਲਜਿੰਦਰ ਸਿੰਘ ਆਦਿ ਮੌਜੂਦ ਸਨ।

 

Tags: Manjinder Singh Sirsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD