Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਪੇਂਡੂ ਤੇ ਸ਼ਹਿਰੀ ਖੇਤਰ ਦੇ ਸੇਵਾ ਕੇਂਦਰਾਂ ਵਿੱਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿਚ ਹੋਇਆ ਵਾਧਾ:- ਰਾਮਵੀਰ ਆਈ.ਏ.ਐਸ

ਸੇਵਾ ਕੇਂਦਰਾਂ ਵਿੱਚ ਦਿੱਤੀਆਂ ਜਾ ਰਹੀਆਂ ਸੇਵਾਵਾਂ 152 ਤੋਂ ਵੱਧ ਕੇ 172 ਹੋਈਆਂ

 ਰਾਮਵੀਰ ਆਈ.ਏ.ਐਸ
ਰਾਮਵੀਰ ਆਈ.ਏ.ਐਸ

5 Dariya News

ਫ਼ਿਰੋਜ਼ਪੁਰ , 10 Nov 2017

Last updated on: Nov 10, 2017, 00:00 IST

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਕੀ ਸੁਧਾਰਾਂ ਤਹਿਤ ਜ਼ਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ ਖੇਤਰ ਦੇ ਸੇਵਾ ਕੇਂਦਰਾਂ ਵਿਚ 20 ਹੋਰ ਸੇਵਾਵਾਂ ਦਾ ਵਾਧਾ ਕਰਦੇ ਹੋਏ ਹੁਣ  ਕੁੱਲ 172 ਕਿਸਮ ਦੀਆਂ ਸੇਵਾਵਾਂ ਲੋਕਾਂ ਨੂੰ ਮਿਥੇ ਸਮੇਂ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸੇਵਾ ਕੇਂਦਰਾਂ ਵਿਚ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਵਿੱਚ ਸਮੇਂ-ਸਮੇਂ ਸਿਰ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾ ਕੁੱਲ 152 ਕਿਸਮ ਦੀਆਂ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਨ, ਜਦ ਕਿ ਹੁਣ ਇਨ੍ਹਾਂ ਵਿੱਚ 20 ਹੋਰ ਸੇਵਾਵਾਂ ਦਾ ਵਾਧਾ ਕੀਤਾ ਗਿਆ ਹੈ ਅਤੇ ਕੁੱਲ ਸੇਵਾਵਾਂ ਦੀ ਗਿਣਤੀ 172 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਸ਼ਹਿਰੀ ਖੇਤਰਾਂ ਵਿੱਚ ਆਉਂਦੇ 12 ਸੇਵਾ ਕੇਂਦਰਾਂ ਅਤੇ ਪਿੰਡਾਂ ਵਿੱਚ ਖੋਲ੍ਹੇ ਗਏ 72 ਸੇਵਾ ਕੇਂਦਰਾਂ ਵਿੱਚ ਇਹ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਸੇਵਾ ਕੇਂਦਰਾਂ ਵਿੱਚ ਹੋਰ ਨਵੀਆਂ ਸਰਕਾਰੀ ਸੇਵਾਵਾਂ ਜਿਵੇਂ ਉਸਾਰੀ ਮਜ਼ਦੂਰਾਂ/ਲਾਭਪਾਤਰੀਆਂ ਦੀਆਂ ਨਵੀਆਂ ਕਾਪੀਆਂ ਬਣਾਉਣਾ, ਐਕਸਗ੍ਰੇਸ਼ੀਆ ਸਕੀਮ, ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸਕੀਮ, ਵਜ਼ੀਫ਼ਾ ਸਕੀਮ, ਲੜਕੀਆਂ ਦੀ ਸ਼ਾਦੀ ਦੇ ਸ਼ਗਨ ਸਕੀਮ 31,000 ਰੁਪਏ, ਯਾਤਰਾ ਲਈ ਸਹੂਲਤ 2000 ਰੁਪਏ (ਐਲ.ਟੀ.ਸੀ ਦੀ ਰਕਮ), ਆਸ਼ਰਿਤ ਬੱਚਿਆਂ ਲਈ ਬਿਮਾਰੀਆਂ ਦੇ ਇਲਾਜ ਲਈ ਸਕੀਮ, ਐਨਕ, ਦੰਦ, ਸੁਣਨ-ਯੰਤਰ ਲਗਵਾਉਣ ਲਈ ਵਿੱਤੀ ਸਹਾਇਤਾ ਸਕੀਮ, ਦਾਹ ਸੰਸਕਾਰ/ਅੰਤਿਮ ਕਿਰਿਆ-ਕਰਮ ਦੇ ਖ਼ਰਚੇ ਦੀ ਸਕੀਮ, ਗਰੁੱਪ ਲਾਭ ਸਕੀਮ, ਜਨਰਲ ਸਰਜਰੀ ਵਿੱਤੀ ਸਹਾਇਤਾ ਸਕੀਮ, ਪ੍ਰਸੂਤਾ ਲਾਭ ਸਕੀਮ, ਮੋਬਾਈਲ ਲੈਬ ਸਕੀਮ, ਔਜ਼ਾਰ ਖ਼ਰੀਦਣ ਲਈ ਸਕੀਮ, ਮਾਨਸਿਕ ਰੋਗਾਂ/ਅਪੰਗਤਾ ਗ੍ਰਸਤ ਬੱਚਿਆ ਦੀ ਸਾਂਭ ਸੰਭਾਲ ਲਈ ਸਕੀਮ, ਅਰਬਨ ਹੈਲਥ ਕੀਓਸਕ ਸਕੀਮ, ਲੜਕੀਆਂ ਦੇ ਜਨਮ ਸਮੇਂ ਬਾਲਡੀ ਸਕੀਮ, ਹਾਊਸਿੰਗ ਸਕੀਮ ਅਤੇ ਪੈਨਸ਼ਨ ਸਕੀਮ ਨਾਲ ਸਬੰਧਤ ਸੇਵਾਵਾਂ ਬੁਢਾਪਾ ਪੈਨਸ਼ਨ ਸਕੀਮ, ਵਿਧਵਾ ਅਤੇ ਨਿਆਸਰਿਤ ਔਰਤਾਂ ਲਈ ਵਿੱਤੀ ਸਕੀਮ, ਆਸ਼ਰਿਤ ਬੱਚਿਆ ਲਈ ਸਕੀਮ, ਅਪੰਗ ਵਿਅਕਤੀਆਂ ਲਈ ਸਕੀਮ ਆਦਿ ਸਰਕਾਰੀ ਸੇਵਾਵਾਂ ਸਮਾਂਬੱਧ ਢੰਗ ਨਾਲ ਇਨ੍ਹਾਂ ਸ਼ਹਿਰੀ ਖੇਤਰਾਂ ਅਤੇ ਪਿੰਡਾਂ ਵਿੱਚ ਆਉਂਦੇ ਸਾਰੇ 84 ਸੇਵਾ ਕੇਂਦਰਾਂ ਵਿੱਚ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਰਜਿਸਟਰੀ ਦੀ ਅਸ਼ਟਾਮ ਫ਼ੀਸ ਅਤੇ ਰਜਿਸਟ੍ਰੇਸ਼ਨ ਫ਼ੀਸ ਨਾਲ ਸਬੰਧਤ ਈ-ਸਟੇਪਿੰਗ ਦੀ ਸੇਵਾ (ਅਸ਼ਟਾਮ ਪੇਪਰ) ਅਤੇ ਈ-ਰਜਿਸਟ੍ਰੇਸ਼ਨ ਦੀ ਸੇਵਾ (ਰਜਿਸਟਰੀ ਦੀ 2 ਫੀਸਦੀ ਫੀਸ) ਸੇਵਾ ਕੇਂਦਰ ਟਾਈਪ-1 ਫਿਰੋਜ਼ਪੁਰ ਵਿਖੇ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੀਆਂ ਸਰਕਾਰੀ ਸੇਵਾਵਾਂ 'ਸੇਵਾ ਦਾ ਅਧਿਕਾਰ' ਐਕਟ ਅਧੀਨ ਆਉਂਦੀਆਂ ਹਨ ਅਤੇ ਲੋਕਾਂ ਨੂੰ ਇਸ ਐਕਟ ਅਧੀਨ ਇਹ ਸੇਵਾਵਾਂ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ ਹਫ਼ਤੇ ਦੇ ਛੇ ਦਿਨ (ਸੋਮਵਾਰ ਤੋਂ ਸ਼ਨੀਵਾਰ) ਕੰਮ ਹੁੰਦਾ ਹੈ ਅਤੇ ਆਮ ਲੋਕਾਂ ਨੂੰ ਸਵੇਰੇ 9.30 ਵਜੇ ਤੋਂ ਸ਼ਾਮ 6 ਵਜੇ ਤੱਕ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸੇਵਾ ਕੇਂਦਰਾਂ ਵਿੱਚ ਗਜ਼ਟਿਡ ਛੁੱਟੀ ਕੇਵਲ 15 ਅਗਸਤ ਅਤੇ 26 ਜਨਵਰੀ ਦੀ ਰੱਖੀ ਗਈ ਅਤੇ ਇਸ ਤੋਂ ਇਲਾਵਾ ਇਹ ਸੇਵਾ ਕੇਂਦਰ ਕੇਵਲ ਐਤਵਾਰ ਨੂੰ ਹੀ ਬੰਦ ਹੁੰਦੇ ਹਨ।  

 

Tags: DC Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD