Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਰਾਲੀ ਸਾੜਣ ਬਾਰੇ 'ਆਪ' ਦੋਗਲੀ ਬੋਲੀ ਨਾ ਬੋਲੇ : ਅਕਾਲੀ ਦਲ

ਕੇਜਰੀਵਾਲ ਨੂੰ ਕਿਹਾ ਕਿ ਜੇ ਉਸ ਨੂੰ ਪੰਜਾਬੀ ਕਿਸਾਨਾਂ ਨਾਲ ਸੱਚੀ ਹਮਦਰਦੀ ਹੈ ਤਾਂ ਉਹਨਾਂ ਦੀ ਵਿੱਤੀ ਮੱਦਦ ਕਰੇ

ਸਿਕੰਦਰ ਸਿੰਘ ਮਲੂਕਾ
ਸਿਕੰਦਰ ਸਿੰਘ ਮਲੂਕਾ

Web Admin

Web Admin

5 Dariya News

ਚੰਡੀਗੜ੍ਹ , 10 Nov 2017

Last updated on: Nov 10, 2017, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਨੂੰ ਪੁੱਿਛਆ ਕਿ ਉਹ ਸਪੱਸ਼ਟ ਕਰੇ ਕਿ ਪਰਾਲੀ ਸਾੜਣ ਦੇ ਮੁੱਦੇ ਉੱਤੇ ਸੁਖਪਾਲ ਖਹਿਰਾ ਦੀ ਅਗਵਾਈ ਵਾਲੀ ਪੰਜਾਬ ਇਕਾਈ  ਸਹੀ ਹੈ ਜਾਂ ਦਿੱਲੀ ਦਾ ਮੁੱਖ ਮੰਤਰੀ ਕੇਜਰੀਵਾਲ? ਪਾਰਟੀ ਨੇ ਕਿਹਾ ਕਿ ਆਪ ਆਪਣੀ ਦੋਗਲੀ ਬੋਲੀ ਦੇ ਸੱਭਿਆਚਾਰ  ਨਾਲ ਅਜੇ ਵੀ ਪੰਜਾਬ ਦੇ ਕਿਸਾਨਾਂ ਨੂੰ ਧੋਖਾ ਦੇ ਰਹੀ ਹੈ।ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਜਿਸ ਤਰ੍ਹਾਂ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ਉੱਤੇ ਆਪ ਦੀ ਪੰਜਾਬ ਇਕਾਈ ਅਤੇ ਦਿੱਲੀ ਵਾਲੀ ਇਕਾਈ ਵੱਖੋ-ਵੱਖਰੀ ਬੋਲੀ  ਬੋਲ ਰਹੀਆਂ ਸਨ। ਹੁਣ ਉਸੇ ਤਰ੍ਹਾਂ ਪਰਾਲੀ ਸਾੜਣ ਦੇ ਮੁੱਦੇ ਉੱਤੇ ਆਪ ਦੀਆਂ ਦੋਵੇਂ ਇਕਾਈਆਂ ਨੇ ਵੱਖਰੇ ਸਟੈਂਡ ਲਏ ਹਨ। ਇਹ ਸਭ ਉਹਨਾਂ ਵੱਲੋਂ ਆਪੋ ਆਪਣੇ ਵੋਟਰਾਂ ਨੂੰ ਮੂਰਖ ਬਣਾਉਣ ਲਈ ਖੇਡੀ ਜਾ ਰਹੀ ਚਾਲ ਹੈ। ਜਿਸ ਅਨੁਸਾਰ ਖਹਿਰਾ ਨੇ ਕਿਸਾਨਾਂ ਨੂੰ ਇਹ ਦਿਖਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਉਹ ਉਹਨਾਂ ਦੇ ਨਾਲ ਖੜ੍ਹਾ ਹੈ ਜਦਕਿ ਅਰਵਿੰਦ ਕੇਜਰੀਵਾਲ ਚਾਹੁੰਦਾ ਹੈ ਕਿ ਪਰਾਲੀ ਸਾੜਣ ਉੱਤੇ ਤੁਰੰਤ ਰੋਕ ਲਾਈ ਜਾਵੇ।ਦੋਗਲੀ ਬੋਲੀ ਬੋਲ ਕੇ 'ਆਪ' ਨੂੰ ਪੰਜਾਬੀਆਂ ਮੂਰਖ ਬਣਾਉਣ ਤੋਂ ਵਰਜਦਿਆਂ ਸਰਦਾਰ ਮਲੂਕਾ ਨੇ ਕਿਹਾ ਕਿ ਜੇ ਆਪ ਚਾਹੁੰਦੀ ਹੈ ਕਿ ਉਸ ਨੂੰ ਗੰਭੀਰਤਾ ਨਾਲ ਲਿਆ ਜਾਵੇ, ਤਾਂ ਉਸ ਨੂੰ ਇੱਕ ਆਵਾਜ਼ ਵਿਚ ਗੱਲ ਕਰਨੀ ਚਾਹੀਦੀ ਹੈ। 

ਉਹਨਾਂ ਕਿਹਾ ਕਿ ਜੇ ਕੇਜਰੀਵਾਲ ਪੰਜਾਬੀ ਕਿਸਾਨਾਂ ਨੂੰ ਮਾੜੀ ਹਾਲਤ ਨੂੰ ਲੈ ਕੇ ਸੱਚਮੁੱਚ ਫਿਕਰਮੰਦ ਹੈ ਤਾਂ ਉਸ ਨੂੰ ਆਪਣੀ ਸਰਕਾਰ ਵੱਲੋਂ ਕਿਸਾਨਾਂ ਲਈ ਤੁਰੰਤ ਵਿੱਤੀ ਸਹਾਇਤਾ ਦਾ ਐਲਾਨ ਕਰ ਦੇਣਾ ਚਾਹੀਦਾ ਹੈ। ਜੇ ਉਹ ਅਜਿਹਾ ਕਰਦਾ ਹੈ ਤਾਂ ਮੰਨਿਆ ਜਾਵੇਗਾ ਕਿ ਉਸ ਨੂੰ ਉਹਨਾਂ ਕਿਸਾਨਾਂ ਨਾਲ ਹਮਦਰਦੀ ਹੈ, ਜਿਹਨਾਂ ਕੋਲ ਝੋਨੇ ਦੀ ਪਰਾਲੀ ਨੂੰ ਹੀਲੇ ਲਾਉਣ ਵਾਸਤੇ ਸਾਧਨ ਨਹੀਂ ਹਨ ਅਤੇ ਉਹਨਾਂ ਨੂੰ ਵਿੱਤੀ ਸਹਾਇਤਾ ਦਿੱਤੇ ਜਾਣ ਦੀ ਲੋੜ ਹੈ। ਜੇਕਰ ਕੇਜਰੀਵਾਲ ਪੰਜਾਬੀ ਕਿਸਾਨਾਂ ਨੂੰ ਕੋਈ ਵੀ ਵਿੱਤੀ ਮਦਦ ਕਰੇ ਬਗੈਰ ਫੋਕੀ ਸ਼ੋਹਰਤ ਵਾਸਤੇ ਉੁਹਨਾਂ ਨਾਲ ਹਮਦਰਦੀ ਦਾ ਢੋਲ ਪਿੱਟਦਾ ਹੈ ਤਾਂ ਸਪੱਸ਼ਟ ਹੋ ਜਾਵੇਗਾ ਕਿ 'ਆਪ' ਸਿਰਫ ਪੰਜਾਬ ਅਤੇ ਦਿੱਲੀ ਦੇ ਵੋਟਰਾਂ ਨੂੰ ਮੂਰਖ ਬਣਾਉਣਾ ਚਾਹੁੰਦੀ ਹੈ ਅਤੇ ਇਸ ਨੂੰ ਪੰਜਾਬ ਦੇ ਕਿਸਾਨਾਂ ਜਾਂ ਦਿੱਲੀ ਦੇ ਲੋਕਾਂ ਦੀ ਰੱਤੀ ਭਰ ਵੀ ਚਿੰਤਾ ਨਹੀਂ ਹੈ। 'ਆਪ' ਨੂੰ ਤੁਰੰਤ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਆਖਦਿਆਂ ਸਰਦਾਰ ਮਲੂਕਾ ਨੇ ਕਿਹਾ ਕਿ ਝੂਠੀ ਹਮਦਰਦੀ ਪੰਜਾਬੀ ਕਿਸਾਨਾਂ ਦਾ ਇਹ ਵਿਸ਼ਵਾਸ਼ ਹੋਰ ਪਕੇਰਾ ਕਰ ਦੇਵੇਗੀ ਕਿ ਆਪ ਨੂੰ ਉਹਨਾਂ ਦੀ ਮਾੜੀ ਹਾਲਤ ਦੀ ਕੋਈ ਚਿੰਤਾ ਨਹੀਂ, ਉਹ ਸਿਰਫ ਕਿਸਾਨੀ ਦੇ ਦੁੱਖਾਂ ਉੱਤੇ ਸਿਆਸਤ ਕਰਨ ਵਿਚ ਦਿਲਚਸਪੀ ਰੱਖਦੀ ਹੈ।

 

Tags: Sikander Singh Maluka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD