Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਗਿਆਨ ਜੋਤੀ ਵਿਚ ਜੀ ਐੱਸ ਟੀ ਦੇ ਅਮਲ ਅਤੇ ਉਸ ਦੇ ਦੇਸ਼ ਤੇ ਪੈਣ ਵਾਲੇ ਪ੍ਰਭਾਵਾਂ ਤੇ ਸੈਮੀਨਾਰ ਦਾ ਆਯੋਜਨ

ਆਉਣ ਵਾਲੇ ਸਮੇਂ ਵਿਚ ਜੀ ਐੱਸ ਟੀ ਦੀ ਪ੍ਰਕਿਰਿਆ ਸਬੰਧੀ ਜਾਣਕਾਰੀ ਕੀਤੀ ਗਈ ਸਾਂਝੀ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 11 Nov 2017

ਗਿਆਨ ਜੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨੌਲੋਜੀ, ਫ਼ੇਜ਼ 2 ਵੱਲੋਂ ਜੀ ਐੱਸ ਲਾਗੂ ਕਰਨ ਨਾਲ ਪੈਣ ਵਾਲੇ ਪ੍ਰਭਾਵਾਂ ਸਬੰਧੀ ਜਾਣਕਾਰੀ ਸਾਂਝੀ ਕਰਨ ਲਈ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿਚ  ਟ੍ਰਾਈ ਸਿਟੀ ਦੇ ਪ੍ਰਸਿੱਧ ਚਾਰਟਰਡ ਅਕਾਊਂਟੈਂਟ ਅਲੋਕ ਕ੍ਰਿਸ਼ਨ ਨੇ ਸ਼ਿਰਕਤ ਕਰਦੇ ਹੋਏ ਭਵਿਖ ਦੇ ਮੈਨੇਜਰਾਂ ਨਾਲ ਸਬੰਧਿਤ ਵਿਸ਼ੇ ਤੇ ਅਹਿਮ ਨੁਕਤੇ ਸਾਂਝੇ ਕੀਤੇ। ਸੀ ਏ ਅਲੋਕ ਕ੍ਰਿਸ਼ਨ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਭਾਰਤ ਇਕ ਅਜਿਹੀ ਮਾਰਕੀਟ ਬਣ ਚੁੱਕਾ ਹੈ ਜਿਸ ਵਿਚ ਉਤਪਾਦਨ ਦੀ ਕੀਮਤ ਆਵਾਜਾਈ ਅਤੇ ਸਮੇਂ ਨਾਲ ਜੁੜ ਕੇ ਇਸ ਦੇ ਲਾਗਤ ਮੁੱਲ ਨੂੰ ਪ੍ਰਭਾਵਿਤ ਕਰਦੇ ਹਨ। ਸਮਾਨ ਇਕ ਥਾਂ ਤੋਂ ਦੂਜੀ ਥਾਂ ਤੇ ਪਹੁੰਚਣ ਦੌਰਾਨ ਗੁੰਝਲਦਾਰ ਟੈਕਸ ਪ੍ਰਕਿਰਿਆ ਸਦਕਾ ਹੋਰ ਮਹਿੰਗਾ ਹੋ ਜਾਂਦਾ ਸੀ। ਜਿਸ ਦਾ ਪ੍ਰਭਾਵ ਸਿੱਧਾ ਗਾਹਕ ਦੀ ਜੇਬ ਤੇ ਪੈਦਾ ਸੀ। ਇਸ ਦੇ ਨਾਲ ਹੀ ਵਪਾਰੀ ਉੱਪਰ ਵੀ ਵੱਖ ਵੱਖ ਟੈਕਸ ਦੇਣ ਦਾ ਝੰਜਟ ਰਹਿੰਦਾ ਸੀ। ਇਸ ਨਵੇਂ ਤਰੀਕੇ ਨਾਲ ਜਿੱਥੇ ਟੈਕਸ ਪ੍ਰਕਿਰਿਆ ਸਸਤੀ ਹੋਈ ਹੈ ਉੱਥੇ ਹੀ ਸਰਕਾਰ ਦੇ ਮਾਲੀਏ ਵਿਚ ਵਾਧਾ ਹੋਇਆ ਹੈ। ਜਿਸ ਕਾਰਨ ਜੀ ਡੀ ਪੀ ਦੇ ਵਧਣ ਦੇ ਵੀ ਆਸਾਰ ਹਨ । ਸੀ ਏ ਅਲੋਕ ਕ੍ਰਿਸ਼ਨ ਨੇ ਉਦਯੋਗ ਲਈ ਘੱਟ ਟੈਕਸਟ ਦਾ ਬੋਝ, ਜੀ ਐੱਸ ਟੀ ਪ੍ਰਕਿਰਿਆ ਨੂੰ ਆਸਾਨ ਕਰਨ ਜਿਹੇ ਮੁੱਦੇ ਵੀ ਵਿਦਿਆਰਥੀਆਂ ਨਾਲ ਸਾਂਝੇ ਕੀਤੇ।

ਉਨ੍ਹਾਂ ਅੱਗੇ  ਕਿਹਾ ਕਿ  ਇਸ ਨਾਲ ਦੇਸ਼ ਵਿਚ ਬਣ ਰਹੇ ਸਮਾਨ ਦੀ ਇਕੋ ਜਿਹੇ ਤਰੀਕੇ ਨਾਲ ਵੇਚ ਮੁੱਲ ਰੱਖਣਾ ਸੌਖਾ ਹੋ ਜਾਵੇਗਾ। ਇਸ ਤਰਾਂ ਇਹ ਉਦਯੋਗ ਅਤੇ ਵਪਾਰ ਦੇ ਪਸਾਰ ਲਈ ਇਕ ਬਿਹਤਰੀਨ ਕਦਮ ਹੈ। ਉਨ੍ਹਾਂ ਅੱਗੇ ਕਿਹਾ ਕਿ ਬੇਸ਼ੱਕ ਇਸ ਟੈਕਸ ਦੇ ਆਉਣ ਨਾਲ ਟੈਕਸਾਂ ਵਿਚ ਪਾਰਦਰਸ਼ਤਾ ਆ ਜਾਵੇਗੀ ਜਿਸ ਨਾਲ ਵਪਾਰੀ ਲਈ ਵਪਾਰ ਕਰਨਾ ਵੀ ਆਸਾਨ ਹੋਵੇਗਾ।ਇਸ ਮੌਕੇ ਤੇ ਡਾਇਰੈਕਟਰ ਡਾ. ਅਨੀਤ ਬੇਦੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਬੇਸ਼ੱਕ ਜੀ ਐੱਸ ਟੀ ਦੀ ਸ਼ੁਰੂਆਤ ਸੰਨ 2000 ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਸਮੇਂ ਵਿਚ ਹੋ ਗਈ ਸੀ ਪਰ ਫਿਰ ਵਿਚ ਇਸ ਬਿੱਲ ਨੂੰ ਲਾਗੂ ਹੋਣ ਲਈ 16 ਸਾਲ ਦਾ ਸਫ਼ਰ ਕਰਨਾ ਪਿਆ। ਡਾ. ਬੇਦੀ ਨੇ ਇਸ ਮੌਕੇ ਜੀ ਐੱਸ ਟੀ ਬਾਰੇ ਕਈ ਅਹਿਮ ਗੱਲਾਂ ਵੀ ਸਾਂਝੀਆਂ ਕੀਤੀਆਂ। ਗਿਆਨ ਜੋਤੀ ਗਰੁੱਪ ਦੇ ਚੇਅਰਮੈਨ ਜੇ ਐੱਸ ਬੇਦੀ ਨੇ ਕਿਹਾ ਕਿ ਜੀ ਐੱਸ ਟੀ ਲਾਗੂ ਕਰਨ ਨਾਲ ਭਾਰਤ ਵਿਚ ਟੈਕਸ ਪ੍ਰਣਾਲੀ ਨੂੰ ਤਰਕਸੰਗਤ ਬਣਾਉਣ ਵੱਲ ਵੱਡਾ ਕਦਮ ਹੈ। ਇਹ ਘਰੇਲੂ ਅਤੇ ਅੰਤਰਰਾਸ਼ਟਰੀ ਕੰਪਨੀਆਂ ਲਈ ਭਾਰਤੀ ਅਰਥਵਿਵਸਥਾ ਵਿਚ ਨਿਵੇਸ਼ ਕਰਨ ਲਈ ਬਿਹਤਰੀਨ ਸਕਾਰਾਤਮਿਕ ਮਾਹੌਲ ਪੈਦਾ ਕਰਨ ਵੱਲ ਮਦਦ ਕਰ ਰਿਹਾ ਹੈ।ਇਸ ਦੌਰਾਨ ਵਿਦਿਆਰਥੀਆਂ ਨੇ ਵੀ ਪ੍ਰਸ਼ਨ ਉੱਤਰ ਸੈਸ਼ਨ ਦੌਰਾਨ ਕਈ ਅਹਿਮ ਸਵਾਲ ਪੁੱਛੇ ਜਿਨ੍ਹਾਂ ਦਾ ਸੀ ਏ ਅਲੋਕ ਕ੍ਰਿਸ਼ਨ ਨੇ ਵਿਸਥਾਰ ਸਹਿਤ ਜਵਾਬ ਦਿਤਾ।

 

Tags: Gian Jyoti Institute

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD