Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਐਲ ਸੀ ਈ ਟੀ ਦੇ ਭਵਿਖ ਦੇ ਇੰਜੀਨੀਅਰਾਂ ਨੇ ਚੰਡੀਗੜ੍ਹ ਲੁਧਿਆਣਾ ਨਵੇਂ ਬਣ ਰਹੇ ਹਾਈਵੇ ਦੀ ਕੀਤੀ ਇੰਡਸਟਰੀਅਲ ਵਿਜ਼ਟ

ਕੰਪਨੀ ਵੱਲੋਂ ਨਵੇ ਹਾਈਵੇ ਸਬੰਧੀ ਜਾਣਕਾਰੀ ਕੀਤੀ ਹਾਸਿਲ

Web Admin

Web Admin

5 Dariya News

ਲੁਧਿਆਣਾ , 11 Nov 2017

Last updated on: Nov 11, 2017, 00:00 IST

ਲੁਧਿਆਣਾ ਕਾਲਜ ਆਫ਼  ਇੰਜੀਨੀਅਰਿੰਗ ਅਤੇ ਟੈਕਨੌਲੋਜੀ ਕਟਾਣੀ ਕਲਾਂ ਵੱਲੋਂ ਆਪਣੇ ਵਿਦਿਆਰਥੀਆਂ ਨੂੰ ਅਕੈਡਮਿਕ ਸਿੱਖਿਆਂ ਦੇ  ਉਨ੍ਹਾਂ ਦੀ  ਆਉਣ ਵਾਲੀ ਪ੍ਰੈਕਟੀਕਲ ਪ੍ਰੋਫੈਸ਼ਨਲ ਜ਼ਿੰਦਗੀ ਨਾਲ ਰੂ ਬ ਰੂ  ਕਰਨ ਦੇ ਮੰਤਵ ਨਾਲ  ਨਵੇਂ ਬਣ ਰਹੇ ਲੁਧਿਆਣਾ ਚੰਡੀਗੜ੍ਹ ਹਾਈਵੇ ਦੀ  ਉਸਾਰੂ ਸਾਈਟ ਦੀ  ਇੰਡਸਟਰੀਅਲ ਵਿਜ਼ਟ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ  ਸਿਵਲ ਇੰਜੀਨੀਅਰਿੰਗ ਵਿਭਾਗ ਦੇ ਸੱਠ ਦੇ ਕਰੀਬ  ਵਿਦਿਆਰਥੀਆਂ ਨੇ  ਸਾਈਟ ਦੀ ਸ਼ਿਰਕਤ ਕਰਦੇ ਹੋਏ ਉਨ੍ਹਾਂ ਦੇ ਕੰਮ ਕਾਰਜ ਅਤੇ ਟੈਕਨੀਕਲ ਤਰੀਕਿਆਂ ਦਾ ਜਾਣਕਾਰੀ ਹਾਸਿਲ ਕੀਤੀ । ਇਸ ਦੌਰਾਨ ਪ੍ਰੋਜੈਕਟ ਇੰਜੀਨੀਅਰ ਵੱਲੋਂ ਵਿਦਿਆਰਥੀਆਂ ਨੂੰ ਕੰਕਰੀਟ ਮਿਕਸ ਪਲਾਂਟ ਵਿਚ ਲਿਜਾ ਕੇ ਸੜਕ ਬਣਾਉਣ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਵਿਦਿਆਰਥੀਆਂ ਨੂੰ ਉੱਚ ਤਕਨੀਕ ਮਸ਼ੀਨਾਂ ਵਿਚ  ਗਿੱਲੇ ਕੰਕਰੀਟ ਮਿਕਸ ਨੂੰ ਮਜ਼ਬੂਤ, ਹਰ ਹਾਲਾਤ ਅਤੇ ਹਰ ਮੌਸਮ ਦੇ ਅਨੁਕੂਲ ਬਣਾਉਣ ਦੇ ਤਰੀਕੇ ਸਾਂਝੇ ਕੀਤੇ ਗਏ। ਹਾਲਾਂਕਿ ਵਿਦਿਆਰਥੀਆਂ ਨੇ ਇਕ ਸੜਕ ਬਣਾਉਣ ਪਿੱਛੇ ਵਰਤੀ ਜਾਣ ਵਾਲੀ ਸਾਇੰਸ ਅਤੇ ਤਕਨੀਕ ਲਈ ਜਾਣਕਾਰੀ ਹਾਸਿਲ ਕਰਕੇ ਹੈਰਾਨੀ ਜ਼ਾਹਿਰ ਕੀਤੀ। ਵਿਦਿਆਰਥੀਆਂ ਨੂੰ ਲੈਂਡਫਿਲ, ਪਾਇਲ ਬੋਰਿੰਗ, ਆਰ ਸੀ ਸੀ ਗਿਰਡਰਜ਼, ਆਰ ਸੀ ਸੀ  ਫਾਊਡੇਂਸ਼ਨ , ਵੱਖ ਵੱਖ ਤਰਾਂ ਦੀ ਮਿੱਟੀ ਟੈੱਸਟ ਕਰਨ ਸਮੇਤ ਕਿਸੇ ਪ੍ਰੋਜੈਕਟਰ ਦੇ ਬਲਿਊ ਪਿੰ੍ਰਟ ਤਿਆਰ ਕਰਨ ਸਬੰਧੀ ਜਾਣਕਾਰੀ ਦਿਤੀ ਗਈ। ਇਸ ਦੌਰਾਨ ਇੰਜੀਨੀਅਰਾਂ ਨੇ ਵਿਦਿਆਰਥੀਆਂ ਨੂੰ ਉਤਪਾਦਨ ਵਧਾਉਣ ਦੇ ਤਕਨੀਕੀ ਤਰੀਕੇ ਅਤੇ ਇਕਾਈਆਂ ਵੱਲੋਂ ਅਜੋਕੇ ਸਮੇਂ ਵਿਚ ਅਪਣਾਈਆਂ ਗਈਆਂ ਆਧੁਨਿਕ ਤਕਨੀਕਾਂ ਸਬੰਧੀ ਵੀ ਜਾਣਕਾਰੀ ਦਿਤੀ । 

ਕਰੀਬ ਦੋ ਘੰਟੇ ਚੱਲੀ ਇਸ ਵਰਕਸ਼ਾਪ ਵਿਚ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਆਉਣ ਵਾਲੀ ਪ੍ਰੈਕਟੀਕਲ ਜ਼ਿੰਦਗੀ ਦੀ ਅਹਿਮ ਜਾਣਕਾਰੀ ਹਾਸਿਲ ਹੋਈ। ਇਸ ਵਡਮੁੱਲੀ ਜਾਣਕਾਰੀ ਨੂੰ ਹਾਸਿਲ ਕਰਦੇ ਹੋਏ ਵਿਦਿਆਰਥੀਆਂ ਨੇ  ਵੀ ਕਈ ਸਵਾਲ ਵੀ ਉਕਤ ਅਧਿਕਾਰੀਆਂ ਤੋਂ ਪੁੱਛੇ ਜਿਸ ਦਾ ਉਨ੍ਹਾਂ ਮੌਕੇ ਤੇ ਬਹੁਤ ਵਧੀਆਂ ਢੰਗ ਨਾਲ ਜਵਾਬ ਦਿਤਾ । ਇਸ ਜਾਣਕਾਰੀ ਤੇ ਸੰਤੁਸ਼ਟੀ ਜ਼ਾਹਿਰ ਕਰਦੇ ਹੋਏ ਵਿਦਿਆਰਥੀਆਂ ਨੇ ਦੱਸਿਆਂ ਕਿ ਉਨ੍ਹਾਂ ਨੂੰ ਜਿੱਥੇ ਪ੍ਰੈਕਟੀਕਲ ਜਾਣਕਾਰੀ ਹਾਸਿਲ ਹੋਏ ਉੱਥੇ ਹੀ ਇਹ ਵੀ ਪਤਾ ਲੱਗਾ ਕਿ ਇਕ ਸਫਲ ਇੰਜੀਨੀਅਰ ਬਣਨ ਲਈ ਖੂਨ ਪਸੀਨਾ ਇਕ ਕਰਨਾ ਪੈਂਦਾ ਹੈ ਹੈ । ਇਸ ਮੌਕੇ ਤੇ ਐਲ ਸੀ ਈ ਟੀ ਦੇ ਚੇਅਰਮੈਨ ਵਿਜੇ ਗੁਪਤਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਨਾਲ ਉਨ੍ਹਾਂ ਦੀ ਆਉਣ ਵਾਲੀ ਜ਼ਿੰਦਗੀ ਲਈ ਇੰਡਸਟਰੀਅਲ ਟੂਰ ਬਹੁਤ ਜ਼ਰੂਰੀ ਹੁੰਦੇ ਹਨ ਜਿਸ ਨਾਲ ਵਿਦਿਆਰਥੀ ਪ੍ਰੈਕਟੀਕਲ ਤਰੀਕੇ ਨਾਲ ਕਿਤਾਬਾਂ ਤੋਂ ਹੱਟ ਕੇ ਕੁੱਝ ਨਵਾਂ ਸਿੱਖਦੇ ਹਨ । ਇਸੇ ਗੱਲ ਨੂੰ ਧਿਆਨ 'ਚ ਰੱਖਦੇ ਹੋਏ ਵਿਦਿਆਰਥੀਆਂ ਦੇ ਸਿਲੇਬਸ ਨਾਲ ਸਬੰਧਿਤ ਇੰਡਸਟਰੀ ਟੂਰ ਕਰਵਾਏ ਜਾਂਦੇ ਹਨ ਅਤੇ ਅਗਾਂਹ ਵੀ ਕਰਾਏ ਜਾਂਦੇ ਰਹਿਣਗੇ । ਉਨ੍ਹਾਂ ਅੱਗੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਇਸ ਤਰਾਂ ਦੇ ਪ੍ਰੋਗਰਾਮ ਹਰ ਸੰਸਥਾ ਵਿਚ ਹੋਣੇ ਚਾਹੀਦੇ ਹਨ ਕਿਉਂਕਿ ਇਸ ਤਰਾਂ ਦੇ ਪ੍ਰੋਗਰਾਮ ਨਾਲ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਹੁੰਦਾ ਹੈ ਜੋ ਭਵਿਖ ਵਿਚ ਉਨ੍ਹਾਂ ਲਈ ਮਦਦਗਾਰ ਹੁੰਦਾ ਹੈ।

 

Tags: Ludhiana College of Engineering

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD