ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਬਾਲ ਦਿਵਸ ਨੂੰ ਨਿਵੇਕਲੇ ਢੰਗ ਨਾਲ ਮਨਾਉਦਿਆਂ ਨੇੜਲੇ ਪਿੰਡ ਨਗਾਰੀ ਦੇ ਰਹਿਣ ਵਾਲੇ 11 ਸਾਲਾ ਛੋਟੇ ਜਿਹੇ ਬੱਚੇ ਦੇ ਲੀਵਰ ਦੇ ਇਲਾਜ ਲਈ 02 ਲੱਖ 35 ਹਜਾਰ ਰੁਪਏ ਦੀ ਰਾਸ਼ੀ ਬੱਚੇ ਦੇ ਗਰੀਬ ਮਾਪਿਆਂ ਨੂੰ ਭੇਂਟ ਕੀਤੀ। ਇਹ ਛੋਟਾ ਬੱਚਾ ਅਰਮਾਨ ਖਾਨ ਜੋ ਕਿ ਪਿੰਡ ਨਗਾਰੀ ਦਾ ਰਹਿਣ ਵਾਲਾ ਹੈ ਜਿਸਦਾ ਕਿ ਪਿਛਲੇ 02 ਸਾਲ ਤੋਂ ਪੀ.ਜੀ.ਆਈ. ਚੰਡੀਗੜ੍ਹ ਵਿਖੇ ਇਲਾਜ ਚਲ ਰਿਹਾ ਹੈ ਪ੍ਰੰਤੂ ਇਸਦੇ ਮਾਪੇ ਅਤਿ ਦੇ ਗਰੀਬ ਹੋਣ ਕਾਰਨ ਇਸ ਬੱਚੇ ਦੀ ਬਿਮਾਰੀ ਦਾ ਇਲਾਜ ਕਰਾਉਣ ਤੋਂ ਅਸਮੱਰਥ ਸਨ। ਸ੍ਰ: ਸਿੱਧੂ ਨੇ ਦੱਸਿਆ ਕਿ ਪਿਛਲੇ ਦਿਨੀ ਹੀ ਇਸ ਬੱਚੇ ਦੀ ਬਿਮਾਰੀ ਬਾਰੇ ਪਤਾ ਚੱਲਿਆ ਸੀ ਕਿ ਅੱਜ ਬਾਲ ਦਿਵਸ ਸਬੰਧੀ ਬੱਚੇ ਦੇ ਮਾਪਿਆਂ ਨੁੰ ਇਹ ਰਾਸੀ ਭੇਂਟ ਕੀਤੀ ਗਈ। ਉਨ੍ਹਾਂ ਅੱਗੋਂ ਕਿਹਾ ਕਿ ਇਸ ਬੱਚੇ ਦੇ ਇਲਾਜ ਲਈ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਸ੍ਰ: ਸਿੱਧੂ ਨੇ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਦਫਤਰ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਸਬੰਧੀ ਬਾਲ ਦਿਵਸ ਮਨਾਇਆ ਗਿਆ।
ਇਸ ਮੌਕੇ ਬਲਬੀਰ ਸਿੰਘ ਸਿੱਧੂ ਸਥਾਨਕ ਵਿਧਾਇਕ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜੀਵਨ ਤੇ ਚਾਨਣਾ ਪਾਊਦਿਆ ਕਿਹਾ ਕਿ ਨਹਿਰੂ ਜੀ ਦੇਸ ਦੇ ਬੱਚਿਆਂ ਨੂੰ ਬਹੁਤ ਪਿਆਰ ਕਰਦੇ ਸਨ ਅਤੇ ਇਸ ਕਰਕੇ ਉਨ੍ਹਾਂ ਦਾ ਜਨਮ ਦਿਵਸ ਬਾਲ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬੱਚੇ ਸਾਡੇ ਦੇਸ ਦਾ ਭਵਿੱਖ ਹਨ ਕਿਉਂਕਿ ਆਉਣ ਵਾਲੇ ਸਮੇਂ ਵਿਚ ਇਨ੍ਹਾਂ ਬੱਚਿਆਂ ਨੇ ਹੀ ਦੇਸ ਦੀ ਵਾਗਡੋਰ ਆਪਣੇ ਹੱਥਾ ਵਿਚ ਸੰਭਾਲਣੀ ਹੈ। ਉਨ੍ਹਾਂ ਇਸ ਮੌਕੇ ਬੱਚਿਆਂ ਦੀ ਪੜ੍ਹਾਈ ਵੱਲ ਵਿਸੇਸ਼ ਤਵੱਜੋਂ ਦੇਣ ਦੀ ਲੋੜ ਤੇ ਜੋਰ ਦਿੱਤਾ। ਇਸ ਮੌਕੇ ਹੋਰਨਾ ਤੋਂ ਇਲਾਵਾ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਜੋਗਿੰਦਰ ਸਿੰਘ ਧਾਲੀਵਾਲ, ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਕੌਂਸਲਰ ਰਜਿੰਦਰ ਸਿੰਘ ਰਾਣਾ, ਕੌਂਸਲਰ ਨਰੈਣ ਸਿੰਘ ਸਿੱਧੂ, ਕੌਂਸਲਰ ਜਸਬੀਰ ਸਿੰਘ ਮਣਕੂੰ, ਕੌਂਸਲਰ ਸੁਰਿੰਦਰ ਸਿੰਘ ਰਾਜਪੂਤ, ਕੌਂਸਲਰ ਨਛੱਤਰ ਸਿੰਘ, ਐਡਵੋਕੇਟ ਨਰਪਿੰਦਰ ਸਿੰਘ ਰੰਗੀ, ਇੰਦਜੀਤ ਸਿੰਘ ਖੋਖਰ, ਚੌਧਰੀ ਹਰੀਪਾਲ ਸਿੰਘ ਚੋਲ੍ਹਟਾ ਕਲਾਂ, ਗੁਰਚਰਨ ਸਿੰਘ ਭਮਰਾ, ਰਣਜੀਤ ਸਿੰਘ ਗਿੱਲ, ਅਮਰਜੀਤ ਸਿੰਘ ਸੁੱਖਗੜ੍ਹ, ਚੌਧਰੀ ਹਰਨੇਕ ਸਿੰਘ ਨੇਕੀ, ਜਗਰੂਪ ਸਿੰਘ ਭੰਗੂ, ਪੰਡਤ ਭੁਪਿੰਦਰ ਕੁਮਾਰ ਨਗਾਰੀ, ਜਸਪਾਲ ਸਿੰਘ ਪਾਲਾ ਬੜ ਮਾਜਰਾ, ਗਗਨਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ।