Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੁਖਪਾਲ ਖਹਿਰਾ ਦੀ ਰਿਹਾਇਸ਼ 'ਤੇ ਪਹੁੰਚਣ ਲਈ ਇਸਤਰੀ ਅਕਾਲੀ ਦਲ ਦੇ ਵਰਕਰਾਂ ਨੇ ਕੀਤਾ ਪੁਲਿਸ ਨਾਕਿਆਂ ਦਾ ਸਾਹਮਣਾ

ਬੀਬੀ ਜਾਗੀਰ ਕੌਰ ਨੇ ਕਿਹਾ ਕਿ ਜੇਕਰ ਖਹਿਰਾ ਨੇ ਤੁਰੰਤ ਅਸਤੀਫਾ ਨਾ ਦਿੱਤਾ ਤਾਂ ਮਹਿਲਾ ਵਰਕਰ ਉਸ ਨੂੰ ਵਿਧਾਨ ਸਭਾ ਦੇ ਅੰਦਰ ਦਾਖ਼ਲ ਨਹੀਂ ਹੋਣ ਦੇਣਗੀਆਂ

Web Admin

Web Admin

5 Dariya News

ਚੰਡੀਗੜ੍ਹ , 21 Nov 2017

Last updated on: Nov 21, 2017, 00:00 IST

ਇਸਤਰੀ ਅਕਾਲੀ ਦਲ ਦੇ ਵਰਕਰਾਂ ਨੂੰ ਅੱਜ ਨਸ਼ਾ ਤਸਕਰੀ ਦੇ ਦੋਸ਼ੀ 'ਆਪ' ਦੇ ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਦੀ ਰਿਹਾਇਸ਼ ਤਕ ਪਹੁੰਚਣ ਲਈ ਵੱਡੀ ਤਾਦਾਦ ਵਿਚ ਪੁਲਿਸ ਕਰਮਚਾਰੀਆਂ ਅਤੇ ਪੁਲਿਸ ਨਾਕਿਆਂ ਦਾ ਸਾਹਮਣਾ ਕੀਤਾ। ਇਸੇ ਦੌਰਾਨ ਉਹਨਾਂ ਐਲਾਨ ਕੀਤਾ ਕਿ ਜੇਕਰ ਸੁਖਪਾਲ ਖਹਿਰਾ ਨੇ ਤੁਰੰਤ ਅਸਤੀਫਾ ਨਾ ਦਿੱਤਾ ਤਾਂ ਉਹ ਆ ਰਹੇ ਸਰਦ ਰੁੱਤ ਸ਼ੈਸ਼ਨ ਦੌਰਾਨ ਉਸ ਨੂੰ ਵਿਧਾਨ ਸਭਾ ਦੇ ਅੰਦਰ ਦਾਖਲ ਨਹੀਂ ਹੋਣ ਦੇਣਗੀਆਂ।ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਜਾਗੀਰ ਕੌਰ ਦੀ ਅਗਵਾਈ ਵਿਚ ਵਰਕਰਾਂ ਨੇ 'ਅਰਵਿੰਦ ਕੇਜਰੀਵਾਲ ਮੁਰਦਾਬਾਦ' ਅਤੇ 'ਖਹਿਰਾ ਦਾ ਭੇਦ ਖੁੱਲ੍ਹ ਗਿਆ, ਚਿੱਟਾ ਸਾਰਾ ਡੁੱਲ੍ਹ ਗਿਆ' ਦੇ ਨਾਅਰੇ ਲਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਤੋਂ ਸੁਖਪਾਲ ਖਹਿਰਾ ਦੀ ਰਿਹਾਇਸ਼ ਵੱਲ ਮਾਰਚ ਸ਼ੁਰੂ ਕੀਤਾ। ਮਹਿਲਾ ਵਰਕਰਾਂ ਦੇ ਹੱਥਾਂ ਵਿਚ ਪੋਸਟਰ ਫੜੇ ਹੋਏ ਸਨ, ਜਿਹਨਾਂ ਉੱਤੇ ਖਹਿਰਾ ਦੀ ਫੋਟੋ ਦੇ ਨਾਲ 'ਚਿੱਟੇ ਦਾ ਵਪਾਰੀ' ਲਿਖਿਆ ਹੋਇਆ ਸੀ। ਜਦੋਂ ਚੰਡੀਗੜ੍ਹ ਪੁਲਿਸ ਨੇ ਉਹਨਾਂ ਨੂੰ ਰਸਤੇ ਵਿਚ ਰੋਕਿਆ ਤਾਂ ਰੋਹ 'ਚ ਆਈਆਂ ਵਰਕਰਾਂ ਨੇ ਪੁਲਿਸ ਨਾਕਿਆਂ ਨੂੰ ਵੀ ਪਾਰ ਕਰਨ ਦੀ ਕੋਸ਼ਿਸ਼ ਕੀਤੀ ਅਤੇ ਫਿਰ ਆਪ ਆਗੂ ਦੇ ਖ਼ਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਉਸੇ ਥਾਂ ਉੱਤੇ ਧਰਨੇ ਉੁੱਤੇ ਬੈਠ ਗਈਆਂ।

ਰੋਸ ਪ੍ਰਦਰਸ਼ਨ ਵਾਲੀ ਥਾਂ ਉੱਤੇ ਪਾਰਟੀ ਵਰਕਰਾਂ ਦੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਬੀਬੀ ਜਾਗੀਰ ਕੌਰ ਨੇ ਕਿਹਾ ਕਿ ਮਾਣਯੋਗ ਹਾਈਕੋਰਟ ਵੱਲੋਂ ਖਹਿਰਾ ਦੀ ਹੇਠਲੀ ਅਦਾਲਤ ਦੇ ਫੈਸਲੇ ਖ਼ਿਲਾਫ ਪਾਈ ਰੀਵਿਊ ਪਟੀਸ਼ਨ, ਜਿਸ ਵਿਚ ਇੱਕ ਪਾਕਿਸਤਾਨੀ ਤਾਰਾਂ ਵਾਲੇ ਕੌਮਾਂਤਰੀ ਨਸ਼ਾ ਅਤੇ ਹਥਿਆਰ ਤਸਕਰੀ ਦੇ ਮਾਮਲੇ ਵਿਚ ਉਸ ਨੂੰ ਸਹਿ ਦੋਸ਼ੀ ਵਜੋਂ ਤਲਬ ਕੀਤਾ ਗਿਆ ਹੈ, ਨੂੰ ਰੱਦ ਕੀਤੇ ਜਾਣ ਤੋਂ ਬਾਅਦ ਆਪ ਆਗੂ ਕੋਲ ਅਹੁਦੇ  ਉੱਤੇ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ  ਨਹੀਂ ਬਚਿਆ ਹੈ। ਉਹਨਾਂ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੂੰ ਅਪੀਲ ਕੀਤੀ ਕਿ ਉਹ 27 ਨਵੰਬਰ ਨੂੰ ਸਰਦ ਰੁੱਤ ਸਮਾਗਮ ਸ਼ੁਰੂ ਹੋਣ ਸਮੇਂ ਖਹਿਰਾ ਨੂੰ ਵਿਧਾਨ ਸਭਾ ਅੰਦਰ ਦਾਖਲ ਨਾ ਹੋਣ ਦਾ ਆਦੇਸ਼ ਦੇਣ। ਉਹਨਾਂ ਕਿਹਾ ਕਿ ਇਹ ਵਿਰੋਧੀ ਧਿਰ ਦੇ ਆਗੂ ਦੀ ਕੁਰਸੀ ਦੇ ਸਨਮਾਨ ਉੱਤੇ ਦਾਗ ਲੱਗਣ ਤੋਂ ਬਚਾਉਣ ਲਈ ਜਰੂਰੀ ਹੈ।ਬੀਬੀ ਜਾਗੀਰ ਕੌਰ ਨੇ ਆਪ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਆਖਦਿਆਂ ਕਿਹਾ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਹ ਇੱਕ ਅਜਿਹੇ ਨਸ਼ਾ ਤਸਕਰੀ ਦੇ ਦੋਸ਼ੀ ਦੀ ਰਾਖੀ ਕਿਉਂ ਕਰ ਰਹੇ ਹਨ, ਜਿਸ ਦੇ ਸਾਰੇ ਸਾਥੀਆਂ ਨੂੰ 20 ਸਾਲ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ। 

ਉਹਨਾਂ ਕਿਹਾ ਕਿ ਜੇਕਰ ਕੇਜਰੀਵਾਲ ਖਹਿਰੇ ਨੂੰ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਨਹੀਂ ਹਟਾਉਂਦਾ ਅਤੇ ਉਸ ਦੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਰੱਦ ਨਹੀਂ ਕਰਦਾ ਤਾਂ ਇਹੋ ਸਮਝਿਆ ਜਾਵੇਗਾ ਕਿ ਕੇਜਰੀਵਾਲ ਨੂੰ ਖਹਿਰਾ ਨੇ ਖਰੀਦ ਲਿਆ ਹੈ ਅਤੇ ਇਹ ਵੀ ਸਾਬਿਤ ਹੋ ਜਾਵੇਗਾ ਕਿ ਆਮ ਆਦਮੀ ਪਾਰਟੀ ਨਸ਼ਾ ਤਸਕਰੀ ਵਾਲੇ ਪੈਸਿਆਂ ਦਾ ਫੰਡ ਲੈਂਦੀ ਸੀ।ਇਸ ਤੋਂ ਪਹਿਲਾਂ  ਵੱਡੀ ਗਿਣਤੀ ਵਿਚ ਇਸਤਰੀ ਅਕਾਲੀ ਦਲ ਦੀਆਂ ਵਰਕਰ ਇੱਥੇ ਪਾਰਟੀ ਦੇ ਮੁੱਖ ਦਫਤਰ ਵਿਚ ਇਕੱਤਰ ਹੋਈਆਂ ਅਤੇ ਉਹਨਾਂ ਨੇ ਖਹਿਰਾ ਖਿਲਾਫ ਧਰਨਾ ਦਿੱਤਾ। ਇਸ ਇਕੱਠ ਨੂੰ ਸੰਬੋਧਨ ਕਰਨ ਵਾਲਿਆਂ ਵਿਚ ਇਸਤਰੀ ਵਿੰਗ ਦੇ ਜਨਰਲ ਸਕੱਤਰ ਬੀਬੀ ਮੰਜੂ ਕੁਰੈਸ਼ੀ, ਮੀਤ ਪ੍ਰਧਾਨ ਬੀਬੀ ਰਾਣੀ ਧਾਲੀਵਾਲ, ਜ਼ਿਲ੍ਹਾ ਲੁਧਿਆਣਾ ਦੀ ਪ੍ਰਧਾਨ ਬੀਬੀ ਸੁਰਿੰਦਰ ਕੌਰ ਦਿਆਲ, ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਵਿਰਕ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਪ੍ਰਧਾਨ ਬੀਬੀ ਸੁਖਦੇਵ ਕੌਰ ਸੱਲਾਹ ਸ਼ਾਮਲ ਸਨ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਆਪ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਨਸ਼ਿਆਂ ਨੂੰ ਮੁੱਖ ਮੁੱਦਾ ਬਣਾਇਆ ਸੀ। ਹੁਣ ਜਦੋਂ ਇਹ ਸਾਬਿਤ ਹੋ ਚੁੱਕਿਆ ਹੈ ਕਿ ਖਹਿਰਾ ਪੰਜਾਬ ਅੰਦਰ ਨਸ਼ਾ ਤਸਕਰੀ ਦੇ ਕਾਰੋਬਾਰ ਦਾ ਸਰਗਨਾ ਸੀ ਤਾਂ ਹੁਣ ਇਸ ਪਾਰਟੀ ਲਈ ਜਰੂਰੀ ਹੋ ਗਿਆ ਹੈ ਕਿ ਉਹ ਖਹਿਰਾ ਖਿਲਾਫ ਕਾਰਵਾਈ ਕਰੇ।

 

Tags: Bibi Jagir Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD