Monday, 13 May 2024

 

 

ਖ਼ਾਸ ਖਬਰਾਂ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ

 

ਦਿਆਲ ਸਿੰਘ ਕਾਲਜ ਦਾ ਨਾਂ ਬਦਲਣ ਦਾ ਵਿਵਾਦ ਦੇਸ਼ ਦੀਆਂ ਜਮਹੂਰੀ ਅਤੇ ਧਰਮ ਨਿਰਪੱਖ ਕਦਰਾਂ ਕੀਮਤਾਂ ਲਈ ਖਤਰਨਾਕ

ਯੂਥ ਅਕਾਲੀ ਦਲ ਕੇਂਦਰ ਸਰਕਾਰ ਸ਼ਰਾਰਤੀ ਤੱਤਾਂ ਦੀਆਂ ਫਿਰਕੂ ਤਣਾਅ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਨੂੰ ਤੁਰੰਤ ਨੱਥ ਪਾਉਣ, ਕਾਹਲੋਂ ਅਤੇ ਗਿੱਲ ਦੀ ਅਗਵਾਈ 'ਚ ਸੈਂਕੜੇ ਯੂਥ ਵਰਕਰਾਂ ਨੇ ਵਿਰਾਸਤੀ ਮਾਰਗ ਦੀ ਸਫ਼ਾਈ ਮੁਹਿੰਮ 'ਚ ਲਿਆ ਹਿੱਸਾ

ਰਵੀਕਰਨ ਸਿੰਘ ਕਾਹਲੋਂ ਅਤੇ ਤਲਬੀਰ ਸਿੰਘ ਗਿੱਲ ਦੀ ਅਗਵਾਈ
ਰਵੀਕਰਨ ਸਿੰਘ ਕਾਹਲੋਂ ਅਤੇ ਤਲਬੀਰ ਸਿੰਘ ਗਿੱਲ ਦੀ ਅਗਵਾਈ 'ਚ ਵਿਰਾਸਤੀ ਮਾਰਗ ਦੀ ਸਫ਼ਾਈ ਮੁਹਿੰਮ 'ਚ ਹਿੱਸਾ ਲੈਂਦੇ ਹੋਏ ਗੁਰਪ੍ਰਤਾਪ ਸਿੰਘ ਟਿਕਾ, ਰੰਧਾਵਾ,ਢੋਟ ਤੇ ਹੋਰ

Web Admin

Web Admin

5 Dariya News (ਕੁਲਜੀਤ ਸਿੰਘ )

ਅੰਮ੍ਰਿਤਸਰ , 25 Nov 2017

ਸ਼੍ਰੋਮਣੀ ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਅਤੇ ਸਕੱਤਰ ਜਨਰਲ ਤਲਬੀਰ ਸਿੰਘ ਗਿੱਲ ਨੇ ਦਿਆਲ ਸਿੰਘ ਕਾਲਜ ਦਿਲੀ ਦਾ ਨਾਮ ਬਦਲਣ ਦਾ ਵਿਰੋਧ ਕਰਦਿਆਂ ਕਾਲਜ ਪ੍ਰਬੰਧਕਾਂ ਨੂੰ ਭਾਈਚਾਰਕ ਸਾਂਝ ਤੋੜਨ ਤੇ ਫਿਰਕੂ ਤਣਾਅ ਪੈਦਾ ਕਰਨ ਤੋਂ ਗੁਰੇਜ਼ ਕਰਨ ਦੀ ਨਸੀਹਤ ਦਿੱਤੀ ਹੈ। ਸੈਂਕੜੇ ਯੂਥ ਅਕਾਲੀ ਵਰਕਰਾਂ ਨਾਲ ਸ੍ਰੀ ਦਰਬਾਰ ਸਾਹਿਬ ਵਿਰਾਸਤੀ ਮਾਰਗ ਦੀ ਸਫ਼ਾਈ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਹਲੋਂ ਅਤੇ ਗਿੱਲ ਨੇ ਕਿਹਾ ਕਿ ਦਿਆਲ ਸਿੰਘ ਮਜੀਠੀਆ ਦੇ ਨਾਂ 'ਤੇ ਬਣੇ ਕਾਲਜ ਦਾ ਨਾਂ ਬਦਲਣ ਦਾ ਬੇਲੋੜਾ ਅਤੇ ਖਤਰਨਾਕ ਵਿਵਾਦ ਦੇਸ਼ ਦੀਆਂ ਜਮਹੂਰੀ ਅਤੇ ਧਰਮ ਨਿਰਪੱਖ ਕਦਰਾਂ ਕੀਮਤਾਂ ਲਈ ਖਤਰਨਾਕ ਸਿੱਧ ਹੋਵੇਗਾ। ਉਹਨਾਂ ਕੇਂਦਰ ਸਰਕਾਰ ਨੂੰ ਸ਼ਰਾਰਤੀ ਤੱਤਾਂ ਦੀਆਂ ਫਿਰਕੂ ਤਣਾਅ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਨੂੰ ਤੁਰੰਤ ਨੱਥ ਪਾਉਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਕਾਲਜ ਟਰੱਸਟ ਅਤੇ ਦਿੱਲੀ ਯੂਨੀਵਰਸਿਟੀ (ਪੁਆਇੰਟ 12) ਵਿਚਕਾਰ ਹੋਈ ਤਬਦੀਲੀ ਸੰਧੀ (ਟਰਾਂਸਫ਼ਰ ਡੀਡ) ਵਿੱਚ ਸਪਸ਼ਟ ਫੈਸਲਾ ਲਿਖਿਆ ਹੈ ਕਿ ਯੂਨੀਵਰਸਿਟੀ ਅਧੀਨ ਲਏ ਜਾਣ ਮਗਰੋਂ ਵੀ ਇਸ ਸੰਸਥਾ ਦਾ ਨਾਂ ਇਹੀ ਰਹੇਗਾ।ਉਨ੍ਹਾਂ ਕਿਹਾ ਕਿ ਕਾਲਜ ਦਾ ਨਾਮ ਬਦਲਣਾ ਬਿਲਕੁਲ ਵੀ ਸਵੀਕਾਰਯੋਗ ਨਹੀਂ ਹੈ। 

ਉਹਨਾਂ ਕਿਹਾ ਕਿ ਸਿੱਖ ਸਰਦਾਰ ਦਿਆਲ ਸਿੰਘ ਮਜੀਠੀਆ ਦੇ ਯੋਗਦਾਨ ਤੋਂ ਕੋਈ ਵੀ ਇਨਕਾਰੀ ਨਹੀਂ ਹੋ ਸਕਦਾ। ਕਾਲਜ ਦਾ ਨਾਂ ਬਦਲਣ ਦਾ ਕਦਮ ਸ: ਮਜੀਠੀਆ ਦੀ ਵਿਰਾਸਤ ਦਾ ਅਪਮਾਨ ਹੈ। ਇਸ ਮੌਕੇ ਸੈਂਕੜੇ ਅਕਾਲੀ ਵਰਕਰਾਂ ਨੇ ਤਿੰਨ ਘੰਟੇ ਝਾੜੂ ਲਾਉਂਦਿਆਂ ਸੇਵਾ ਨਿਭਾਈ। ਉਹਨਾਂ ਦੱਸਿਆ ਕਿ ਸਥਾਨਿਕ ਸਰਕਾਰਾਂ ਮੰਤਰੀ ਦੀ ਸ੍ਰੀ ਦਰਬਾਰ ਸਾਹਿਬ ਵਿਰਾਸਤੀ ਮਾਰਗ ਦੀ ਸਫ਼ਾਈ ਪ੍ਰਤੀ ਲਾਪਰਵਾਹੀ ਨੂੰ ਲੈ ਕੇ ਸੰਗਤਾਂ 'ਚ ਭਾਰੀ ਰੋਸ ਹੈ। ਯਾਦ ਰਹੇ ਕਿ ਸ੍ਰੀ ਦਰਬਾਰ ਸਾਹਿਬ ਵਿਰਾਸਤੀ ਮਾਰਗ ਦੀ ਸਫ਼ਾਈ ਪ੍ਰਤੀ ਪ੍ਰਸ਼ਾਸਨ ਅਤੇ ਸਰਕਾਰ ਦੇ ਅਵੇਸਲਾਪਣ ਅਤੇ ਲਾਪਰਵਾਹੀ ਦੇ ਚਲਦਿਆਂ ਯੂਥ ਅਕਾਲੀ ਦਲ ਨੇ ਇਸ ਦੀ ਸਫ਼ਾਈ ਅਤੇ ਸੇਵਾ ਦਾ ਜ਼ਿੰਮਾ ਪਿਛਲੇ ਹਫ਼ਤੇ ਆਪਣੇ ਸਿਰ ਲੈਣ ਦਾ ਐਲਾਨ ਕੀਤਾ ਸੀ। ਸ: ਕਾਹਲੋਂ ਅਤੇ ਗਿੱਲ ਨੇ ਸਫ਼ਾਈ ਮੁਹਿੰਮ 'ਚ ਨੌਜਵਾਨਾਂ ਨੂੰ  ਵਧ ਚੜ ਕੇ ਹਿੱਸਾ ਲੈਣ ਦਾ ਸਦਾ ਦਿੱਤਾ ਅਤੇ ਕਿਹਾ ਕਿ ਸਿੱਖ ਕੌਮ ਦੇ ਕੇਂਦਰੀ ਧਰਮ ਅਸਥਾਨ ਸ੍ਰੀ ਦਰਬਾਰ ਸਾਹਿਬ 'ਚ ਦੇਸ਼ ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਅਤੇ ਯਾਤਰੂ ਦਰਸ਼ਨ ਇਸ਼ਨਾਨ ਅਤੇ ਨਤਮਸਤਕ ਹੋਣ ਰੋਜ਼ਾਨਾ ਪਹੁੰਚਦੇ ਹਨ।।ਵਿਰਾਸਤੀ ਮਾਰਗ ਅਤੇ ਚੌਗਿਰਦੇ ਦੀ ਸਫ਼ਾਈ ਮੁਹਿੰਮ ਪ੍ਰਤੀ ਨਿਸ਼ਕਾਮ ਸੇਵਾ ਜਾਰੀ ਰੱਖੀ ਜਾਵੇਗੀ। ਇਸ ਮੌਕੇ ਅਕਾਲੀ ਦਲ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿਕਾ, ਅਜੈਬੀਰਪਾਲ ਸਿੰਘ ਰੰਧਾਵਾ, ਅਮਰਬੀਰ ਸਿੰਘ ਢੋਟ, ਅੰਮੂ ਗੁੰਮਟਾਲਾ, ਐਡਵੋਕੇਟ ਕਿਰਨਪ੍ਰੀਤ ਮੋਨੂੰ, ਜਗਰੂਪ ਸਿੰਘ ਚੰਦੀ, ਯਾਦਵਿੰਦਰ ਸਿੰਘ ਮਾਨੋਚਾਹਲ, ਮਲਕੀਤ ਸਿੰਘ ਬੀਡੀਓ, ਸਰਬ ਭੁੱਲਰ, ਰਵੀ ਬੂਹ, ਗੁਰਪ੍ਰੀਤ ਪ੍ਰਿੰਸ, ਸਤਿੰਦਰਜੀਤ ਸਿੰਘ ਆਦਿ ਮੌਜੂਦ ਸਨ।

 

Tags: SAD-BJP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD