Saturday, 18 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਨਸ਼ਿਆਂ ਦੇ ਵੱਗ ਰਹੇ ਛੇਵੇਂ ਦਰਿਆ ਵਿਰੁੱਧ ਲਾਮਬੰਦ ਹੁੰਦੇ ਹੋਏ ਐਲ ਸੀ ਈ ਟੀ ਵਲੋਂ ਸੈਮੀਨਾਰ ਦਾ ਆਯੋਜਨ

ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਦੀ ਦਿਤੀ ਗਈ ਜਾਣਕਾਰੀ, ਅੱਜ ਪੰਜਾਬ ਦੇ ਹਰ ਨੌਜਵਾਨ ਨੂੰ ਨਸ਼ੇ ਵਿਰੁੱਧ ਲਾਮਬੰਦ ਕਰਨ ਲਈ ਵਿਦਿਅਕ ਅਦਾਰਿਆਂ ਨੂੰ ਅੱਗੇ ਆਉਣਾ ਪਵੇਗਾ- ਚੇਅਰਮੈਨ ਵਿਜੇ ਗੁਪਤਾ

Web Admin

Web Admin

5 Dariya News

ਲੁਧਿਆਣਾ , 27 Nov 2017

ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜ਼ੀ, ਕਟਾਂਣੀ ਕਲਾ ਇਕ ਨਵਾਂ ਉਪਰਾਲਾ ਕਰਦੇ ਹੋਏ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਦੇ ਹੋਏ ਦੇਸ਼ ਦੇ ਭਵਿਖ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਦੀ ਜਾਣਕਾਰੀ ਦਿਤੀ। ਇਸ ਮੌਕੇ ਤੇ ਸਮਾਜ ਸੇਵੀ ਅਤੇ  ਪ੍ਰਿਸੀਪਲ ਡਾ. ਪਵਨ ਕੁਮਾਰ ਨੇ ਸੈਮੀਨਾਰ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋ ਕੇ ਨਸ਼ੇ ਦੇ ਬੁਰੇ ਪ੍ਰਭਾਵਾਂ ਦੀ ਜਾਣਕਾਰੀ ਸਾਰਿਆਂ ਨਾਲ ਸਾਂਝੀ ਕੀਤੀ। ਇਸ ਦੇ ਨਾਲ ਹੀ ਮੈਕਨੀਕਲ ਵਿਭਾਗ ਦੇ ਮੁੱਖੀ ਵਾਈ ਐਨ ਗੁਪਤਾ ਨੇ ਵਿਦਿਆਰਥੀਆਂ ਨੂੰ ਨਸ਼ੇ ਦੇ ਬੁਰੇ ਪ੍ਰਭਾਵਾਂ ਸਬੰਧੀ ਜਾਣੂ ਕਰਵਾਇਆ।ਡਾ. ਪਵਨ ਕੁਮਾਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਕਿ ਚੰਡੀਗੜ੍ਹ ਦੇ ਪੀ ਜੀ ਆਈ ਐੱਮ ਈ ਆਰ ਵੱਲੋਂ ਬੀਤੇ ਦਿਨੀਂ ਕਰਵਾਏ ਇਕ ਸਰਵੇ ਅਨੁਸਾਰ ਪੰਜਾਬ ਵਿਚ ਨਸ਼ਾ ਕਰਨ ਵਾਲਿਆਂ ਦੀ ਗਿਣਤੀ 2.70 ਲੱਖ ਤੱਕ ਹੈ। ਜਦ ਨਸ਼ਾ ਕਰਨ ਵਾਲਿਆਂ ਦਾ ਉਮਰ ਵਰਗ 11 ਤੋਂ 60 ਸਾਲ ਹੈ। ਜਦ ਕਿ ਜ਼ਿਆਦਾ ਨਸ਼ੇ ਵਾਲਿਆਂ ਦੀ ਉਮਰ 20 ਤੋਂ 40 ਸਾਲ ਹੈ। ਡਾ. ਪਵਨ ਅਨੁਸਾਰ ਬੇਸ਼ੱਕ ਪਹਿਲਾਂ ਨਸ਼ਾ ਕਰਨ ਵਿਚ ਮਰਦਾਂ ਦਾ ਨਾਮ ਆਉਂਦਾ ਸੀ ਪਰ ਅਜੋਕੇ ਸਮੇਂ ਵਿਚ ਲੜਕੀਆਂ ਅਤੇ ਔਰਤਾਂ ਵੀ ਨਸ਼ਿਆਂ ਦੀ ਗ੍ਰਿਫ਼ਤ ਵਿਚ ਆ ਚੁੱਕੀਆਂ ਹਨ।ਉਨ੍ਹਾਂ ਅੱਗੇ ਕਿਹਾ ਕਿ  ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਵੱਲੋਂ ਬੀਤੇ ਸਾਲ ਕਰਵਾਏ ਸਰਵੇ ਦੌਰਾਨ 2.32 ਲੋਕਾਂ ਦੀ ਗਿਣਤੀ ਦੱਸੀ ਸੀ। ਇਹ ਡਾਟਾ ਬੇਹੱਦ ਚਿੰਤਾ ਦਾ ਵਿਸ਼ਾ ਹੈ। ਇਸ ਲਈ ਸਾਰੇ ਪੰਜਾਬੀਆਂ ਨੂੰ ਜਾਗਰੂਕ ਹੁੰਦੇ ਹੋਏ ਸਰਕਾਰਾਂ ਦੇ ਨਾਲ ਨਾਲ ਆਪ ਵੀ ਇਸ ਕੋਹੜ ਦੇ ਖ਼ਿਲਾਫ਼ ਲਾਮਬੰਦ ਹੋਣਾ ਪਵੇਗਾ।

ਵਾਈ ਐਨ ਗੁਪਤਾ  ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਨਸ਼ਾ ਦੇਸ਼ ਦੇ ਭਵਿਖ ਨੂੰ ਖੋਖਲਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਬੇਸ਼ਕ ਸਰਕਾਰਾਂ ਇਸ ਗੰਭੀਰ ਵਿਸ਼ੇ ਨੂੰ ਚਿੰਤਾ ਨਾਲ ਲੈ ਰਹੀਆਂ ਹਨ ਅਤੇ ਇਸ ਲਈ ਸਖ਼ਤ ਕਾਨੂੰਨ ਵੀ ਬਣਾਏ ਗਏ ਹਨ, ਪਰ ਇਸ ਦੇ ਨਾਲ ਨਾਲ ਸਾਡੀ ਵੀ ਜਿੰਮੇਵਾਰੀ ਬਣਦੀ ਹੈ ਕਿ ਇਸ ਕੌਹੜ ਤੋਂ ਨਿਜ਼ਾਤ ਦਿਵਾਉਣ ਲਈ ਅੱਗੇ ਆਈਏ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਨਾ ਸਿਰਫ਼ ਉਹ ਹਰ ਤਰਾਂ ਦੇ ਨਸ਼ੇ ਵਿਰੁੱਧ ਲਾਮਬੰਦ ਹੋਣ ਬਲਕਿ ਆਪਣੇ ਆਲੇ ਦੁਆਲੇ ਵੀ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਇਸ ਦੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੂਕ  ਕਰਦੇ ਹੋਏ ਸਮਾਜ ਪ੍ਰਤੀ ਆਪਣੀ ਜਿੰਮੇਵਾਰੀ ਨੂੰ ਨਿਭਾਉਣ। ਇਸ ਮੌਕੇ ਤੇ ਐਲ ਸੀ ਈ ਟੀ ਦੇ ਚੇਅਰਮੈਨ ਵਿਜੇ ਗੁਪਤਾ  ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਜਿਸ ਤਰਾਂ ਨੌਜਵਾਨ ਪੀੜੀ ਨਸ਼ੇ ਦੀ ਦਲਦਲ ਵਿਚ ਖੁਭ ਕੇ ਆਪਣੀ ਜਿੰਦਗੀ ਬਰਬਾਦ ਕਰ ਰਹੀ ਹੈ ਉਹ ਪੂਰੇ ਸਮਾਜ ਲਈ ਬਹੁਤ ਚਿੰਤਾ ਦਾ ਵਿਸ਼ਾ ਹੈ। ਇਸ ਦੇ ਨਾਲ ਹੀ ਚੇਅਰਮੈਨ ਸਿੰਗਲਾ ਨੇ ਇਸ ਗੱਲ ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਪੰਜਾਬ ਦੀ ਜਵਾਨੀ ਜਿਸ ਤਰਾਂ ਨਸ਼ੇ ਵਿਚ ਗਰਕ ਹੋ ਰਹੀ ਹੈ ਉਸ ਲਈ ਵਿਦਿਅਕ ਅਦਾਰਿਆਂ ਨੂੰ ਇਸ ਬੁਰਾਈ ਖ਼ਿਲਾਫ਼ ਲਾਮਬੰਦ ਹੁੰਦੇ ਹੋਏ ਅੱਗੇ ਆ ਕੇ ਆਪਣੇ ਵਿਦਿਆਰਥੀਆਂ ਨੂੰ ਇਸ ਦੇ ਭਿਆਨਕ ਸਿੱਟਿਆਂ ਨਾਲ ਜਾਣੂ ਕਰਾਉਣਾ ਪਵੇਗਾ। ਇਸ ਮੌਕੇ ਤੇ ਕੈਂਪਸ ਦੇ ਵਿਦਿਆਰਥੀਆਂ  ਨੇ ਵੀ ਆਪਣੇ ਸਾਥੀਆਂ ਨਾਲ ਸਬੰਧਿਤ ਵਿਸ਼ੇ ਤੇ ਚਰਚਾ ਕਰਦੇ ਹੋਏ ਕਿਸੇ ਵੀ  ਤਰਾਂ ਦੇ ਨਸ਼ੇ ਤੋਂ ਪਰਹੇਜ਼ ਕਰਨ ਦੀ ਪ੍ਰੇਰਣਾ ਦਿਤੀ।

 

Tags: Ludhiana College of Engineering

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD