Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਸਰਕਾਰ ਦੇ ਝੂਠੇ ਐਲਾਨਾਂ ਨੇ ਕਿਸਾਨਾਂ ਨੂੰ ਬਰਬਾਦ ਕੀਤਾ : ਸੁਖਬੀਰ ਸਿੰਘ ਬਾਦਲ

ਕਿਹਾ ਕਿ ਕਾਂਗਰਸ ਅਤੇ ਆਪ ਆਪਸ ਵਿਚ ਰਲੀਆਂ ਹੋਈਆਂ ਹਨ

5 Dariya News

ਚੰਡੀਗੜ੍ਹ , 28 Nov 2017

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਸਰਕਾਰ  ਨੂੰ ਅਕਾਲੀ-ਭਾਜਪਾ ਵਿਧਾਇਕ ਦਲ ਵੱਲੋ ਵਿਧਾਨ ਸਭਾ ਵਿਚ ਕਿਸਾਨੀ ਸੰਕਟ ਉੱਤੇ ਚਰਚਾ ਕਰਨ ਲਈ ਪੇਸ਼ ਕੀਤੇ ਕੰਮ ਰੋਕੂ ਪ੍ਰਸਤਾਵ ਉੱਤੇ ਚਰਚਾ ਕਰਨ ਦੀ ਮਨਾਹੀ ਵਾਸਤੇ ਸਖ਼ਤ ਝਾੜ ਪਾਈ ਅਤੇ ਕਿਹਾ ਕਿ ਕਿਸਾਨ ਕਰਜ਼ਾ ਮੁਆਫੀ ਨੂੰ ਲਾਗੂ ਕਰਨ ਵਿਚ ਸਰਕਾਰ ਦੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਜਾਣ ਬੁੱਝ ਕੇ ਅਜਿਹਾ ਕੀਤਾ ਗਿਆ ਹੈ।ਵਿਧਾਨ ਸਭਾ ਦੀ ਪ੍ਰੈਸ ਗੈਲਰੀ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਰਕਾਰ ਵੱਲੋਂ ਪੰਜਾਬੀ ਕਿਸਾਨਾਂ ਦੀ ਦੁਰਦਸ਼ਾ ਉੱਤੇ ਚਰਚਾ ਕਰਨ ਤੋਂ ਕੀਤੇ ਇਨਕਾਰ ਕਰਕੇ ਅਕਾਲੀ-ਭਾਜਪਾ ਵਿਧਾਇਕਾਂ ਨੂੰ ਆਪਣਾ ਰੋਸ ਪ੍ਰਗਟਾਉਣ ਲਈ ਵਿਧਾਨ ਸਭਾ ਵਿਚੋਂ ਵਾਕ ਆਊਟ ਕਰਨਾ ਪਿਆ।ਸਰਦਾਰ ਬਾਦਲ ਨੇ ਕਿਹਾ ਕਿ ਸਰਕਾਰ ਪਹਿਲਾਂ ਵੀ ਮੁਕੰਮਲ ਕਰਜ਼ਾ ਮੁਆਫੀ ਦਾ ਐਲਾਨ ਕਰਕੇ, ਕੈਬਨਿਟ ਮੀਟਿੰਗ ਵਿਚ ਇਸ ਬਾਰੇ ਪ੍ਰਸਤਾਵ ਪਾਸ ਕਰਕੇ ਅਤੇ ਇੱਥੋਂ ਤਕ ਕਿ ਇਸ ਸੰਬੰਧੀ ਨੋਟੀਫਿਕੇਸ਼ਨ ਵੀ ਪਾਸ ਕਰਕੇ ਕਿਸਾਨਾਂ ਨੂੰ ਧੋਖਾ ਦੇ ਚੁੱਕੀ ਹੈ। ਉਹਨਾਂ ਕਿਹਾ ਕਿ ਪਰ ਜ਼ਮੀਨੀ ਪੱਧਰ ਉੱਤੇ ਕੁੱਝ ਵੀ ਨਹੀਂ ਹੋਇਆ ਹੈ। ਅਜੇ ਤੀਕ ਕਿਸੇ ਵੀ ਕਿਸਾਨ ਦਾ ਕਰਜ਼ਾ ਮੁਆਫ ਨਹੀਂ ਕੀਤਾ ਗਿਆ। ਸੱਚਾਈ ਇਹ ਹੈ ਕਿ ਸਰਕਾਰ ਦੇ ਝੂਠੇ ਐਲਾਨਾਂ ਨੇ ਕਿਸਾਨਾਂ ਨੂੰ ਬਰਬਾਦ ਕਰ ਦਿੱਤਾ ਹੈ। ਬੈਕਾਂ ਵੱਲੋਂ ਕਿਸਾਨਾਂ ਨੂੰ ਡਿਫਾਲਟਰ ਐਲਾਨਿਆ ਜਾ ਚੁੱਕਾ ਹੈ, ਕਿਉਂਕਿ ਉਹਨਾਂ ਨੇ ਕਰਜ਼ੇ ਦਾ ਵਿਆਜ ਦੇਣਾ ਬੰਦ ਕਰ ਦਿੱਤਾ ਸੀ। ਹੁਣ ਉਹਨਾਂ ਨੂੰ ਮਜ਼ਬੂਰੀਵੱਸ ਆੜ੍ਹਤੀਆਂ ਕੋਲੋਂ ਕਰਜ਼ੇ ਚੁੱਕਣੇ ਪੈ ਰਹੇ ਹਨ, ਕਿਉਂਕਿ ਬੈਂਕਾਂ ਨੇ ਕਿਸਾਨਾਂ ਨੂੰ ਕਰਜ਼ੇ ਦੇਣੇ ਬੰਦ ਕਰ ਦਿੱਤੇ ਹਨ। 

ਅਸੀਂ ਇਸ ਲਈ ਕੰਮ ਰੋਕੂ ਪ੍ਰਸਤਾਵ ਪੇਸ਼ ਕੀਤਾ ਸੀ, ਕਿਉਂਕਿ 300 ਦੇ ਕਰੀਬ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ, ਜਿਹਨਾਂ ਵਿਚੋਂ ਕੁੱਝ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੋਸਦੇ ਹੋਏ ਮਰੇ ਹਨ। ਪਰ ਕਿੰਨੀ ਅਜੀਬ ਗੱਲ ਹੈ ਕਿ ਜਿਹੜੀ ਸਰਕਾਰ ਸਦਨ ਵਿਚ ਖੁਦਕੁਸ਼ੀ ਪੀੜਤ ਕਿਸਾਨਾਂ ਨੂੰ ਸ਼ਰਧਾਂਜ਼ਲੀ ਭੇਂਟ ਕਰਦੀ ਹੈ, ਉਹ ਉਹਨਾਂ ਦੀ ਦੁਰਦਸ਼ਾ ਉੱਤੇ ਚਰਚਾ ਕਰਨ ਤੋਂ ਇਨਕਾਰ ਕਰ ਦਿੰਦੀ ਹੈ। ਇੰਨਾ ਹੀ ਨਹੀਂ ਵਾਅਦੇ ਮੁਤਾਬਿਕ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦੇ ਰੂਪ ਵਿਚ ਰਾਹਤ ਦਾ ਐਲਾਨ ਕਰਨ ਤੋਂ ਵੀ ਮੁਕਰ ਜਾਂਦੀ ਹੈ।ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਿਸ ਢੰਗ ਨਾਲ ਅੱਜ ਸਦਨ ਦੀ ਕਾਰਵਾਈ ਚਲਾਈ ਗਈ ਹੈ, ਉਸ ਤੋਂ ਸਾਬਿਤ ਹੋ ਗਿਆ ਕਿ ਕਾਂਗਰਸ ਅਤੇ ਆਪ ਵਿਚ ਰਲੀਆਂ ਹੋਈਆਂ ਹਨ। ਉਹਨਾਂ ਕਿਹਾ ਕਿ ਆਪ ਚਾਹੁੰਦੀ ਹੈ ਕਿ ਕਾਂਗਰਸ ਸੁਖਪਾਲ ਖਹਿਰਾ ਨੂੰ ਨਿਸ਼ਾਨਾ ਨਾ ਬਣਾਏ। ਇਸ ਮੰਤਵ ਨੂੰ ਪੂਰਾ ਕਰਨ ਲਈ ਆਪ ਨੇ ਨਾ ਸਿਰਫ ਲੋਕਾਂ ਦੇ ਸਾਰੇ ਮਸਲੇ ਛੱਡ ਦਿੱਤੇ ਹਨ, ਸਗੋਂ ਸਰਕਾਰ ਨੂੰ ਨਿਸ਼ਾਨਾ ਬਣਾਉਣ ਤੋਂ ਵੀ ਕੰਨੀ ਕਰ ਲਈ ਹੈ। ਇਸੇ ਕਰਕੇ ਤੁਸੀਂ ਵੇਖ ਰਹੇ ਹੋ ਕਿ ਕਾਂਗਰਸ ਅਤੇ ਆਪ ਦੋਵੇਂ ਰਲ ਕੇ ਅਕਾਲੀ ਦਲ ਨੂੰ ਨਿਸ਼ਾਨਾ ਬਣਾ ਰਹੀਆਂ ਹਨ।

ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਵਿਧਾਇਕ ਦਲ ਪੰਜਾਬ ਦੇ ਕਿਸਾਨਾਂ ਨੂੰ ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਕਿਸਾਨਾਂ ਬਰਾਬਾਰ ਗੰਨੇ ਦੀ  ਸਰਕਾਰੀ ਕੀਮਤ ਨਾ ਦੇ ਕੇ ਕੀਤੀ ਬੇਇਨਸਾਫੀ ਦਾ ਮੁੱਦਾ ਵੀ ਉਠਾਉਣਾ ਚਾਹੁੰਦਾ ਸੀ। ਉਹਨਾਂ ਕਿਹਾ ਕਿ ਸਰਕਾਰ ਦਾ ਹਿੱਸਾ ਬਣੇ ਹੋਏ ਖੰਡ ਦੇ ਵੱਡੇ ਕਾਰੋਬਾਰੀਆਂ ਨੂੰ ਹਜ਼ਾਰਾਂ ਕਰੋੜ ਰੁਪਏ ਦਿੱਤੇ ਜਾ ਰਹੇ ਹਨ, ਜੋ ਕਿ 'ਹਿਤਾਂ ਦੇ ਟਕਰਾਅ' ਦਾ ਵੀ ਮੁੱਦਾ ਹੈ।ਇਹ ਕਹਿੰਦਿਆਂ ਕਿ ਅਕਾਲੀ-ਭਾਜਪਾ ਵਿਧਾਇਕ ਦਲ ਸਿਰਫ ਕਿਸਾਨੀ ਸੰਕਟ ਦੇ ਮੁੱਦੇ ਉੱਤੇ ਚਰਚਾ ਕਰਨੀ ਚਾਹੁੰਦਾ ਸੀ, ਉਹਨਾਂ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਸਪੀਕਰ ਰਾਣਾ ਕੇਪੀ ਸਿੰਘ ਨੇ ਇਸ ਮੁੱਦੇ ਉੱਤੇ ਚਰਚਾ ਕਰਨ ਲਈ ਵੀ ਸਮਾਂ ਨਹੀਂ ਦਿੱਤਾ।  ਉਹਨਾਂ ਕਿਹਾ ਕਿ ਇਸ ਤੋਂ ਸਾਬਿਤ ਹੁੰਦਾ ਹੈ ਕਿ ਸਰਕਾਰ ਲੋਕਾਂ ਦੇ ਮਸਲਿਆਂ ਉੱਤੇ ਬਹਿਸ ਕਰਨ ਤੋਂ ਭੱਜ ਰਹੀ ਹੈ। ਆਪ ਬਾਰੇ ਬੋਲਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਜਿੰਨਾ ਘੱਟ ਕਿਹਾ ਜਾਵੇ ਉਨਾ ਹੀ ਠੀਕ ਹੈ। ਅੱਜ ਆਪ ਦੇ ਦੋਹਰੇ ਮਾਪਦੰਡਾਂ ਦੀ ਪੋਲ ਖੁੱਲ੍ਹ ਗਈ ਹੈ। ਇਸ ਦਾ ਉਦੇਸ਼ ਸਿਰਫ ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਨੂੰ ਬਚਾਉਣਾ ਹੈ ਅਤੇ ਆਪਣੇ ਇਸ ਉਦੇਸ਼ ਨੁੰ ਪੂਰਾ ਕਰਨ ਲਈ ਇਹ ਪੰਜਾਬੀਆਂ ਦੇ ਸਾਰੇ ਮੁੱਦਿਆਂ ਨੂੰ ਤਿਆਗ ਚੁੱਕੀ ਹੈ। 

 

Tags: Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD