Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਸ਼ਮਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਟਰੈਨਟਰ ਦੇ ਸਹਿਯੋਗ ਨਾਲ ਬੂਟੇ ਲਗਾਏ, ਵਾਤਾਵਰਨ ਸੰਭਾਲ ਦੀ ਜ਼ਿੰਮੇਵਾਰੀ ਚੁੱਕੀ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 29 Nov 2017

Last updated on: Nov 29, 2017, 00:00 IST

ਆਸ਼ਮਾ ਇੰਟਰਨੈਸ਼ਨਲ ਸਕੂਲ, ਸੈਕਟਰ 70 ਦੇ ਵਿਦਿਆਰਥੀਆਂ ਨੇ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਉਂਦੇ ਹੋਏ ਸਕੂਲ ਕੈਂਪਸ ਅਤੇ ਆਸ ਪਾਸ ਵੱਖ ਵੱਖ ਤਰਾਂ ਦੇ ਬੂਟੇ ਲਗਾਏ। ਇਸ ਮੌਕੇ ਤੇ  ਟਰੈਨਰ ਨਾਮਕ ਆਈ ਟੀ ਕੰਪਨੀ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੇ ਇਨਾ ਬੂਟਿਆਂ ਦੀ ਸੰਭਾਲ ਦੀ ਵੀ ਜ਼ਿੰਮੇਵਾਰੀ ਚੁੱਕੀ। ਇਸ ਦੇ ਨਾਲ ਹੀ ਵਿਦਿਆਰਥੀਆਂ ਅਤੇ ਅਧਿਆਪਕਾ ਨੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਅਤੇ ਬੂਟੇ ਲਗਾਉਣ ਲਈ ਸੌਂਹ ਇਸ ਪ੍ਰਥਾ ਨੂੰ ਅੱਗੇ ਤੋਰਨ ਲਈ ਪ੍ਰਣ ਵੀ ਲਿਆ। ਇਸ  ਦੇ ਇਲਾਵਾ  ਸਟਾਫ਼ ਅਤੇ ਵਿਦਿਆਰਥੀਆਂ ਦਰਮਿਆਨ ਵੀ  ਬੂਟੇ ਤਕਸੀਮ ਕੀਤੇ ਗਏ ਤਾਂ ਜੋ ਉਹ ਆਪਣੇ ਘਰਾਂ ਵਿਚ ਬੂਟੇ ਲਾ ਕੇ ਵਾਤਾਵਰਨ ਨੂੰ ਸੁੱਧ ਰੱਖਣ ਲਈ ਯੋਗਦਾਨ ਪਾ ਸਕਣ ।ਇਸ ਮੌਕੇ ਤੇ ਟਰੈਨਟਰ ਕੰਪਨੀ ਦੇ ਅਸਿਟੈਂਟ ਵਾਈਸ ਪ੍ਰੈਜ਼ੀਟੈਂਟ ਰਵਦੀਪ ਸਿੰਘ ਨੇ ਨਵੀ ਪੀੜੀ ਨੂੰ ਅੱਗੇ ਆ ਕੇ  ਆਪਣੇ ਆਲੇ ਦੁਆਲੇ ਦੇ ਵਾਤਾਵਰਨ ਨੂੰ ਸੁੱਧ ਤੇ ਸਾਫ਼ ਰੱਖਣ ਦੇ ਦੇ ਉਪਰਾਲੇ ਕਰਨ ਲਈ ਪ੍ਰੇਰਨਾ ਦਿਤੀ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਜੇਕਰ ਉਹ ਆਪਣੇ ਸਕੂਲ ਅਤੇ  ਘਰ ਤੋਂ ਹੀ  ਇਹ ਮਹਾਨ ਸਮਾਜਿਕ  ਕਾਰਜ ਸ਼ੁਰੂ ਕਰ ਦੇਣ ਤਾਂ ਸਮਾਜ ਨੂੰ ਇਸ ਨਾਲ ਨਵੀਂ ਦਿਸ਼ਾ ਮਿਲੇਗੀ । ਰਵਦੀਪ ਸਿੰਘ ਨੇ ਸਭ ਨੂੰ ਤਾੜਨਾ ਕੀਤੀ ਕਿ ਜੇਕਰ ਸਮਾਂ ਰਹਿੰਦੀਆਂ ਅਸੀ ਵਾਤਾਵਰਨ ਦੀ ਸੰਭਾਲ ਨਾ ਕੀਤੀ ਤਾਂ ਆਉਣ ਵਾਲੀਆਂ ਨਸਲਾਂ  ਨੂੰ ਇਸ ਦੇ ਬੁਰੇ ਨਤੀਜੇ ਭੁਗਤਣੇ ਪੈਣਗੇ। ਸਕੂਲ ਦੇ ਪ੍ਰਿੰਸੀਪਲ ਬਬੀਤਾ ਡੋਗਰਾ ਨੇ ਸਮੂਹ ਵਿਦਿਆਰਥੀਆਂ ਨੂੰ ਕੁਦਰਤੀ ਸੋਮੇਆਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਕਰਦੇ ਹੋਏ ਬਿਜਲੀ ਅਤੇ ਪਾਣੀ ਦੀ ਵਰਤੋਂ ਬਹੁਤ ਸਮਝਦਾਰੀ ਨਾਲ ਕਰਨ ਦੀ ਪ੍ਰੇਰਨਾ ਦਿਤੀ ।  ਉਨ੍ਹਾਂ ਅੱਗੇ  ਕਿਹਾ ਕਿ ਸਾਨੂੰ ਵਾਤਾਵਰਨ ਦੀ ਸੰਭਾਲ ਲਈ ਸਮਾਂ ਰਹਿੰਦੇ ਜਾਗਰੂਕ ਹੋਣਾ ਪਵੇਗਾ ਅਤੇ ਬੂਟੇ ਲਗਾ ਕੇ ਅਤੇ ਉਨ੍ਹਾਂ ਦੀ ਸਹੀ ਸੰਭਾਲ ਕਰਕੇ ਹੀ ਲਗਾਤਾਰ ਵਾਤਾਵਰਨ ਦੇ ਵਿਗੜ ਰਹੇ ਸੰਤੁਲਨ ਦੀ  ਸਹੀ ਸੰਭਾਲ ਹੋ ਸਕਦੀ  ਹੈ । ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਕਾਗ਼ਜ਼ ਦੇ ਲਿਫਾਫਿਆਂ ਵੱਲ ਉਤਸ਼ਾਹਿਤ ਕਰਨ ਲਈ ਕਾਗ਼ਜ਼ ਅਤੇ ਅਖ਼ਬਾਰ ਦੀ ਰੱਦੀ ਦੇ ਸਹੀ ਉਪਯੋਗ ਕਰਨ ਦੇ ਮੁਕਾਬਲੇ ਵੀ ਕਰਵਾਏ ਗਏ । 

 

Tags: Ashmah International School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD