Saturday, 11 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਕਿਸਾਨਾਂ ਅਤੇ ਦਲਿਤਾਂ ਦੀ ਦੁਰਦਸ਼ਾ ਉੱਤੇ ਬਹਿਸ ਤੋਂ ਭੱਜ ਕੇ ਕਾਂਗਰਸ ਨੇ ਕਿਸਾਨ-ਵਿਰੋਧੀ ਅਤੇ ਦਲਿਤ-ਵਿਰੋਧੀ ਹੋਣ ਦਾ ਸਬੂਤ ਦਿੱਤਾ: ਅਕਾਲੀ ਦਲ

ਢੀਂਡਸਾ ਅਤੇ ਮਜੀਠੀਆ ਨੇ ਕਿਹਾ ਕਿ ਕਾਂਗਰਸ 20 ਲੱਖ ਲਾਭਪਾਤਰੀਆਂ ਨੂੰ ਪੈਨਸ਼ਨ ਦੇਣ ਤੋਂ ਮੁੱਕਰ ਚੁੱਕੀ ਹੈ ਅਤੇ ਦਲਿਤ ਤੇ ਗਰੀਬ ਪਰਿਵਾਰਾਂ ਨੂੰ ਸ਼ਗਨ ਦੀ ਰਾਸ਼ੀ ਨਹੀਂ ਦਿੱਤੀ ਜਾ ਰਹੀ ਹੈ

5 Dariya News

ਚੰਡੀਗੜ੍ਹ , 29 Nov 2017

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਕਿਸਾਨੀ ਸੰਕਟ ਅਤੇ ਦਲਿਤ ਤੇ ਗਰੀਬਾਂ ਦੀਆਂ ਰੋਕੀਆਂ ਸਮਾਜ ਭਲਾਈ ਸਕੀਮਾਂ ਵਰਗੇ ਲੋਕਾਂ ਦੇ ਭਖ਼ਦੇ ਮੁੱਦਿਆਂ ਉੱਤੇ ਬਹਿਸ ਕਰਨ ਤੋਂ ਇਸ ਲਈ ਭੱਜ ਗਈ ਹੈ, ਕਿਉਂਕਿ ਇਸ ਨੇ ਆਪਣੀ ਕਾਰਗੁਜ਼ਾਰੀ ਵਜੋਂ ਵਿਖਾਉਣ ਵਾਸਤੇ ਕੁੱਝ ਵੀ ਨਹੀਂ ਕੀਤਾ ਹੈ।ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀਆਂ ਪਰਮਿੰਦਰ ਸਿੰਘ ਢੀਂਡਸਾ ਅਤੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ-ਭਾਜਪਾ ਦੇ ਵਿਧਾਇਕ ਦਲ ਨੇ ਸਰਕਾਰ ਦੀਆਂ ਨਾਕਾਮੀਆਂ, ਜਿਹਨਾਂ ਵਿਚ 90 ਹਜ਼ਾਰ ਕਰੋੜ ਰੁਪਏ ਦੀ ਕਿਸਾਨ ਕਰਜ਼ਾ ਮੁਆਫੀ ਨੂੰ ਲਾਗੂ ਨਾ ਕਰਨਾ, ਜਿਸ ਕਰਕੇ 300 ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ ਅਤੇ ਕਮਜ਼ੋਰ ਵਰਗਾਂ ਨੂੰ ਸਮਾਜ ਭਲਾਈ ਸਕੀਮਾਂ ਦੇ ਫਾਇਦਿਆਂ ਤੋਂ ਵੰਚਿਤ ਕਰਨਾ ਸ਼ਾਮਿਲ ਸਨ, ਉੱਤੇ ਦੋ ਕੰਮ-ਰੋਕੂ ਪ੍ਰਸਤਾਵ ਪੇਸ਼ ਕੀਤੇ ਸਨ। ਕਾਂਗਰਸ ਸਰਕਾਰ ਨੇ ਗੰਨੇ ਦੀ ਸਰਕਾਰੀ ਕੀਮਤ ਗੁਆਂਢੀ ਰਾਜ ਹਰਿਆਣਾ ਦੇ ਬਰਾਬਰ ਕਰਨ ਵਿਚ ਇਸ ਦੀ ਨਾਕਾਮੀ ਉੱਤੇ ਵੀ ਬਹਿਸ ਕਰਨ ਦੀ ਆਗਿਆ ਨਹੀਂ ਦਿੱਤੀ, ਜਿਸ ਕਰਕੇ ਸਰਕਾਰ ਨਾਲ ਜੁੜੇ ਖੰਡ ਦੇ ਵੱਡੇ ਵਪਾਰੀ ਫਾਇਦਾ ਉਠਾ ਰਹੇ ਹਨ। ਇਸੇ ਤਰ੍ਹਾਂ ਆਲੂ ਉਤਪਾਦਕਾਂ ਦੀ ਦੁਰਦਸ਼ਾ ਨੂੰ ਨਜ਼ਰ ਅੰਦਾਜ਼ ਕਰ ਦਿੱਤਾ ਗਿਆ ਅਤੇ ਉਹਨਾਂ ਵਾਸਤੇ ਕਿਸੇ ਵੀ ਕਿਸਮ ਦੀ ਮੱਦਦ ਦਾ ਐਲਾਨ ਨਹੀਂ ਕੀਤਾ। ਉਹਨਾਂ ਕਿਹਾ ਕਿ ਅਸੀਂ ਸਦਨ ਨੂੰ ਦੱਸਿਆ ਸੀ ਕਿ ਇਹਨਾਂ ਦੋਵੇਂ ਮੁੱਦਿਆਂ ਤੋਂ ਵੱਧ ਅਹਿਮ ਹੋਰ ਕੁੱਝ ਵੀ ਨਹੀਂ ਹੈ, ਪਰ ਫਿਰ ਵੀ ਦੋਵੇਂ ਕੰਮ-ਰੋਕੂ ਮਤਿਆਂ ਨੂੰ ਤੁੱਛ ਬਹਾਨੇ ਬਣਾ ਕੇ ਰੱਦ ਕਰ ਦਿੱਤਾ ਗਿਆ।ਸਾਬਕਾ ਮੰਤਰੀਆਂ ਨੇ ਕਿਹਾ ਕਿ ਅੱਜ ਅਕਾਲੀ ਭਾਜਪਾ ਦੇ ਵਿਧਾਇਕ ਦਲ ਨੇ ਪੈਨਸ਼ਨਾਂ ਦੇ ਲਾਭ ਨਾ ਦਿੱਤੇ ਜਾਣ ਕਰਕੇ ਦਲਿਤਾਂ ਅਤੇ ਸਮਾਜ ਦੇ ਗਰੀਬ ਤਬਕਿਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਵੱਲ ਸਰਕਾਰ ਦਾ ਧਿਆਨ ਖਿੱਚਣ ਦੀ ਕੋਸ਼ਿਸ਼ ਕੀਤੀ, ਪਰ ਸਰਕਾਰ ਧਿਰ ਦੇ ਨੁੰਮਾਇਦਿਆਂ ਨੇ ਇਸ ਅਪੀਲ ਵੱਲ ਕੋਈ ਧਿਆਨ ਨਹੀਂ ਦਿੱਤਾ। 

ਉਹਨਾਂ ਕਿਹਾ ਕਿ ਮੌਜੂਦਾ ਸਮੇ ਲਗਭਗ 20 ਲੱਖ ਵਿਅਕਤੀਆਂ ਨੂੰ 1000 ਕਰੋੜ ਰੁਪਏ ਦੀਆਂ ਪੈਨਸ਼ਨਾਂ ਨਹੀਂ ਦਿੱਤੀਆਂ ਜਾ ਰਹੀਆਂ, ਜਿਹਨਾਂ ਵਿਚ ਬੁਢਾਪਾ ਪੈਨਸ਼ਨਰਾਂ ਤੋਂ ਇਲਾਵਾ ਵਿਧਵਾਵਾਂ, ਅਪੰਗ ਅਤੇ ਯਤੀਮ ਵੀ ਸ਼ਾਮਿਲ ਹਨ। ਵਿਦਿਆਰਥੀਆਂ ਨੂੰ ਵਜ਼ੀਫੇ ਨਹੀਂ ਦਿੱਤੇ ਜਾ ਰਹੇ।ਇੱਥੋਂ ਤਕ ਕਿ ਦਲਿਤ ਅਤੇ ਗਰੀਬ ਤਬਕਿਆਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਸ਼ਗਨ ਸਕੀਮ ਦਾ ਲਾਭ ਵੀ ਨਹੀਂ ਦਿੱਤਾ ਜਾ ਰਿਹਾ, ਇਸ ਸਕੀਮ ਦੀ ਰਾਸ਼ੀ ਨੂੰ ਵਧਾ ਕੇ 51 ਹਜ਼ਾਰ ਰੁਪਏ ਕਰਨ ਦੇ ਵਾਅਦੇ ਨੂੰ ਭੁੱਲ ਹੀ ਜਾਓ। ਅੱਜ ਸਮਾਜ ਭਲਾਈ ਮੰਤਰੀ ਸਾਹਮਣੇ ਇਹ ਸਾਰੇ ਸੁਆਲ ਰੱਖੇ ਤਾਂ ਉਹਨਾਂ ਕੋਲ ਕੋਈ ਜੁਆਬ ਨਹੀਂ ਸੀ ਅਤੇ ਉਹਨਾਂ ਸਵੀਕਾਰ ਕੀਤਾ ਕਿ ਇਹਨਾਂ ਸਮਾਜ ਭਲਾਈ ਸਕੀਮਾਂ ਲਈ ਕੋਈ ਅਦਾਇਗੀ ਨਹੀਂ ਕੀਤੀ ਗਈ। ਇਸ ਤੋਂ ਬਾਅਦ ਇਸ ਮੁੱਦੇ ਨੂੰ ਖਾਰਿਜ ਕਰਨ ਦੀ ਕੋਸ਼ਿਸ਼ ਕਰਦਿਆਂ ਉਹਨਾਂ ਕਿਹਾ ਕਿ ਸ਼ਗਨ ਸਕੀਮ ਵੰਡਣ ਵਾਸਤੇ ਇੱਕ ਬਿਲ ਤਿਆਰ ਕੀਤਾ ਜਾ ਚੁੱਕਿਆ ਹੈ।ਇਹ ਕਹਿੰਦਿਆਂ ਕਿ ਇਸ ਕਾਰਵਾਈ ਤੋਂ ਕਾਂਗਰਸ ਸਰਕਾਰ ਦੇ ਕਿਸਾਨ-ਵਿਰੋਧੀ ਅਤੇ ਦਲਿਤ-ਵਿਰੋਧੀ ਚਿਹਰੇ ਦੀ ਝਲਕ ਮਿਲਦੀ ਹੈ, ਸਰਦਾਰ ਢੀਂਡਸਾ ਅਤੇ ਸਰਦਾਰ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਦੀ ਕਮੀ ਵਰਗੇ ਬਹਾਨਿਆਂ ਪਿੱਛੇ ਜਾ ਲੁਕੀ ਹੈ। ਉਹਨਾਂ ਕਿਹਾ ਕਿ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਕੱਲ੍ਹ ਸਦਨ ਨੂੰ ਨਿਰਧਾਰਤ ਸਮੇਂ ਤੋਂ ਦੋ ਘੰਟੇ ਪਹਿਲਾਂ ਉਠਾ ਦਿੱਤਾ ਗਿਆ ਸੀ। ਅਕਾਲੀ ਆਗੂਆਂ ਨੇ ਕਿਹਾ ਕਿ ਅੱਜ ਵੀ ਸਪੀਕਰ ਨੇ ਇਸ ਮੁੱਦੇ ਉੱਤੇ ਬੋਲਣ ਲਈ ਕੋਈ ਸਮਾਂ ਨਹੀਂ ਦਿੱਤਾ ਕਿ ਸਮਾਜ ਭਲਾਈ ਸਕੀਮਾਂ ਦੇ ਲਾਭ ਨਾ ਮਿਲਣ ਕਰਕੇ ਲੱਖਾਂ ਪੈਨਸ਼ਨਰਾਂ ਅਤੇ ਗਰੀਬ ਲੜਕੀਆਂ ਦੇ ਮਾਪਿਆਂ ਉੱਤੇ ਕੀ ਬੀਤਦੀ ਹੋਵੇਗੀ। ਇਸ ਦੀ ਥਾਂ ਸ਼ਰਾਬ ਦੀ ਨੀਤੀ ਉੱਤੇ ਚਰਚਾ ਕਰਨ ਲਈ ਸਪੀਕਰ ਨੂੰ ਇੱਕ ਘੰਟੇ ਦਾ ਸਮਾਂ ਲੱਭ ਗਿਆ। ਜੇ ਇਹ ਸਰਕਾਰ ਦੇ ਢੀਠਪੁਣੇ ਦੀ ਹੱਦ ਨਹੀਂ ਤਾਂ ਕੀ ਹੈ?ਅਕਾਲੀ ਆਗੂਆਂ ਨੇ ਕਿਹਾ ਕਿ ਲੋਕਾਂ ਨਾਲ ਜੁੜੇ ਮੁੱਦਿਆਂ ਉੱਤੇ ਬਹਿਸ ਕਰਨ ਤੋਂ ਜੁਆਬ ਦੇ ਕੇ ਕਾਂਗਰਸ ਸਰਕਾਰ ਨੇ ਖੁਦ ਨੂੰ ਨੰਗਾ ਕਰ ਲਿਆ ਹੈ। ਉਹਨਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿਚ ਇਹ ਪਹਿਲੀ ਅਜਿਹੀ ਢੀਠ ਸਰਕਾਰ ਹੈ, ਜਿਸ ਨੇ ਆਪਣਾ ਇੱਕ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ। ਇਹ ਲੋਕਾਂ ਨੂੰ ਮੂੰਹ ਦਿਖਾਉਣ ਜੋਗੀ ਨਹੀਂ ਹੈ, ਇਸੇ ਕਰਕੇ ਇਸ ਨੇ ਸਰਦ ਰੁੱਤ ਸਮਾਗਮ ਨੂੰ ਬਿਨਾਂ ਕਿਸੇ ਬਹਿਸ ਦੀ ਆਗਿਆ ਦਿੱਤੇ ਦੋ ਬੈਠਕਾਂ ਵਿਚ ਮੁਕਾ ਦਿੱਤਾ।

 

Tags: Bikram Singh Majithia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD