Friday, 17 May 2024

 

 

ਖ਼ਾਸ ਖਬਰਾਂ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ"

 

'ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ' 'ਚ ਸ਼ਾਮਲ ਵਿਦਿਆਰਥੀ ਸਨਮਾਨਿਤ

ਵਿਦਿਆਰਥੀਆਂ ਨੂੰ ਸਨਮਾਨਤ ਕਰਨ ਸਮੇਂ ਸਕੂਲ ਦੀ ਮੁੱਖ ਅਧਿਆਪਕਾ, ਸੁਸਾਇਟੀ ਆਗੂ ਅਤੇ ਸਟਾਫ਼ ਮੈਂਬਰ।
ਵਿਦਿਆਰਥੀਆਂ ਨੂੰ ਸਨਮਾਨਤ ਕਰਨ ਸਮੇਂ ਸਕੂਲ ਦੀ ਮੁੱਖ ਅਧਿਆਪਕਾ, ਸੁਸਾਇਟੀ ਆਗੂ ਅਤੇ ਸਟਾਫ਼ ਮੈਂਬਰ।

5 Dariya News

ਐਸ.ਏ.ਐਸ. ਨਗਰ (ਮੁਹਾਲੀ) , 01 Dec 2017

ਤਰਕਸ਼ੀਲ ਸੁਸਾਇਟੀ ਪੰਜਾਬ ਰਜਿ. ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮਦਿਨ 'ਤੇ ਵਿਦਿਆਰਥੀਆਂ ਵਿੱਚ ਵਿਗਿਆਨਿਕ ਚੇਤਨਾ ਦਾ ਪ੍ਰਚਾਰ ਤੇ ਪ੍ਰਸਾਰ ਕਰਨ ਹਿੱਤ ਉਨ੍ਹਾਂ ਦੀ ਸੋਚ ਨੂੰ ਆਧਾਰ ਬਣਾ ਕੇ ਪੰਜਾਬ ਦੇ ਸਕੂਲਾਂ ਵਿੱਚ ਪਿਛਲੇ ਦਿਨ੍ਹੀਂ 'ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ' ਦਾ ਆਯੋਜਨ ਕੀਤਾ ਗਿਆ। ਇਸ ਪ੍ਰੀਖਿਆ ਦੇ ਸਿਲੇਬਸ ਵਿੱਚ ਸ਼ਹੀਦ ਭਗਤ ਸਿੰਘ ਜੀਵਨੀ ਦੇ ਪਹਿਲੇ ਦੋ ਅਧਿਆਏ, ਉਸ ਦਾ ਪਿਛੋਕੜ ਅਤੇ ਉਸ ਦੇ ਸਕੂਲ ਕਾਲਜ ਦੇ ਦਿਨਾਂ ਸਬੰਧੀ ਵੇਰਵੇ ਨੂੰ ਸ਼ਾਮਲ ਕੀਤਾ ਗਿਆ। ਸੁਸਾਇਟੀ ਵੱਲੋਂ ਛਾਪੀ ਪੁਸਤਕ 'ਤੁਸਾਂ ਪੁੱਛਿਆ' ਜੋ ਸੁਆਲਾ-ਜੁਆਬਾਂ 'ਤੇ ਆਧਾਰਿਤ ਹੈ ਅਤੇ ਭਗਤ ਸਿੰਘ ਦਾ ਆਪਣਾ ਬਿਆਨ 'ਜੋ ਭਗਤ ਸਿੰਘ ਨੇ ਕਿਹਾ' ਅਧੀਨ ਛਾਪਿਆ ਗਿਆ ਅਤੇ ਤਰਕਸ਼ੀਲ ਮੈਗਜ਼ੀਨ ਦਾ ਅਗਸਤ 2017 ਵਿਦਿਆਰਥੀ ਵਿਸ਼ੇਸ਼ ਅੰਕ ਸ਼ਾਮਲ ਕੀਤੇ ਗਏ ਸਨ। ਇਸ ਸਿਲੇਬਸ ਵਿੱਚੋਂ 75 ਪ੍ਰਸ਼ਨਾਂ 'ਤੇ ਆਧਾਰਿਤ 75 ਅੰਕਾਂ ਦਾ ਪ੍ਰਸ਼ਨ ਪੱਤਰ ਪਾਇਆ ਗਿਆ ਸੀ। ਇਸ ਕੜੀ ਵਿੱਚ ਮੁਹਾਲੀ ਇਕਾਈ ਵੱਲੋਂ ਸਰਕਾਰੀ ਹਾਈ ਸਕੂਲ ਮਟੌਰ ਜ਼ਿਲ੍ਹਾ ਮੁਹਾਲੀ ਵਿਖੇ ਪ੍ਰੀਖਿਆ ਕੇਂਦਰ ਬਣਾ ਕੇ ਉਥੋਂ ਦੇ 10ਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਦਾ ਟੈਸਟ 1 ਅਕਤੂਬਰ 2017 ਨੂੰ ਲਿਆ ਗਿਆ ਸੀ। ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਪਹਿਲੇ ਤਿੰਨ ਸਥਾਨਾਂ 'ਤੇ ਆਉਣ ਵਾਲੇ ਬੱਚਿਆਂ ਨੂੰ ਸਨਮਾਨ ਚਿੰਨ੍ਹ ਅਤੇ 200 ਰੁਪਏ ਦੀਆਂ ਪੁਸਤਕਾਂ ਦਾ ਸੈੱਟ ਅਤੇ ਇੱਕ ਸਾਲ ਲਈ 'ਤਰਕਸ਼ੀਲ' ਮੈਗਜ਼ੀਨ ਚਾਲੂ ਕਰਨਾ ਸੀ ਅਤੇ ਬਾਕੀ ਦੇ ਟੈਸਟ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸ਼ਾਮਲ ਹੋਣ ਸਬੰਧੀ ਸਰਟੀਫ਼ਿਕੇਟ ਦੇਣੇ ਸਨ। 

ਉਪਰੋਕਤ ਫ਼ੈਸਲੇ ਦੀ ਰੌਸ਼ਨੀ ਵਿੱਚ ਇਕਾਈ ਮੁਹਾਲੀ ਵੱਲੋਂ ਸਰਕਾਰੀ ਹਾਈ ਸਕੂਲ ਮਟੌਰ ਵਿਖੇ ਸਮੂਹ ਵਿਦਿਆਰਥੀਆਂ, ਸਟਾਫ਼ ਅਤੇ ਹੋਰ ਅਮਲੇ ਦੇ ਸਨਮੁੱਖ ਆਗੂਆਂ ਵੱਲੋਂ ਸੁਸਾਇਟੀ ਬਾਰੇ ਪੂਰਨ ਜਾਣਕਾਰੀ ਦੇਣ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਉਪਰੋਕਤ ਅਨੁਸਾਰ ਸਨਮਾਨ ਚਿੰਨ੍ਹ ਅਤੇ ਸਰਟੀਫ਼ਿਕੇਟ ਪ੍ਰਦਾਨ ਕੀਤੇ ਗਏ। ਸਨਮਾਨ ਸਮੱਗਰੀ ਦੇਣ ਸਮੇਂ ਸਕੂਲ ਦੀ ਮੁੱਖ ਅਧਿਆਪਕਾ ਸੰਗੀਤਾ ਸ਼ਰਮਾ, ਅਧਿਆਪਕ ਸਰਦੂਲ ਸਿੰਘ ਆਦਿ ਸ਼ਾਮਲ ਹੋਏ। ਵਿਦਿਆਰਥੀ ਪੂਜਾ, ਨਵਦੀਪ ਅਤੇ ਆਕਾਸ਼ ਕੁਮਾਰ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਕਾਈ ਮੁਹਾਲੀ ਵੱਲੋਂ ਇਸ ਸਨਮਾਨ ਸਮਾਗਮ ਵਿੱਚ ਸ੍ਰੀ ਜਸਵੰਤ ਮੋਹਾਲੀ, ਗੋਰਾ ਹੁਸ਼ਿਆਰਪੁਰੀ ਸ਼ਾਮਲ ਹੋਏ। ਇਸ ਮੌਕੇ ਗੋਰਾ ਹੁਸ਼ਿਆਰਪੁਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਜੋਕੇ ਦੌਰ ਵਿੱਚ ਪੜ੍ਹੇ-ਲਿਖੇ ਲੋਕਾਂ ਵਿੱਚ ਵੀ ਅੰਧ ਵਿਸ਼ਵਾਸ ਤੇਜ਼ੀ ਨਾਲ ਵਧ ਰਹੇ ਹਨ ਅਤੇ ਉਨ੍ਹਾਂ ਨੂੰ ਇਸ ਤੋਂ ਮੁਕਤ ਕਰਨਾ ਵੱਧ ਔਖਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਢੋਂਗੀ ਅਤੇ ਧੋਖੇਬਾਜ਼ ਬਾਬਿਆਂ ਤੋਂ ਬਚ ਕੇ ਰਹਿਣ, ਸੁਸਾਇਟੀ ਵੱਲੋਂ ਆਉਣ ਵਾਲੇ ਪ੍ਰੋਗਰਾਮਾਂ ਵਿੱਚ ਵੱਧ ਤੋਂ ਵੱਧ ਸ਼ਾਮਲ ਹੋਣ ਅਤੇ ਆਪਣੀ ਸੋਚ ਵਿਗਿਆਨਕ ਬਨਾਉਣ ਹਿੱਤ ਪ੍ਰੇਰਿਤ ਕੀਤਾ। ਚਲੰਤ ਮਸਲਿਆਂ 'ਤੇ ਸੰਬੋਧਨ ਕਰਦਿਆਂ ਜਸਵੰਤ ਮੋਹਾਲੀ ਨੇ ਕਿਹਾ ਕਿ ਦੇਸ਼ ਭਗਤੀ ਨੂੰ ਸਿਰਫ਼ ਰਾਸ਼ਟਰੀ ਗੀਤ ਅਤੇ ਫ਼ੌਜ ਦੇ ਸੰਕਲਪ ਤਕ ਸੀਮਤ ਨਹੀਂ ਕਰਨਾ ਚਾਹੀਦਾ। ਇਸ ਨੂੰ ਭਾਰਤ ਦੀਆਂ ਸਮੱਸਿਆਵਾਂ ਨਾਲ ਜੋੜ ਕੇ ਦੇਖਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਕੂਲੀ ਪੜ੍ਹਾਈ ਦੇ ਨਾਲ-ਨਾਲ ਸਾਹਿਤਕ ਅਤੇ ਆਮ-ਗਿਆਨ ਦੀਆਂ ਪੁਸਤਕਾਂ ਪੜ੍ਹਨ ਲਈ ਵੀ ਪ੍ਰੇਰਿਤ ਕੀਤਾ।

 

Tags: TARAKSHEEL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD