Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਮਨੌਲੀ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ

ਵੋਟਰ ਜਾਗਰੁਕਤਾ ਤਹਿਤ ਵੱਖ ਵੱਖ ਸਕੂਲਾਂ ਦੇ ਹੋਏ ਕੁਇਜ਼ ਮੁਕਾਬਲੇ, ਜੇਤੂਆਂ ਨੂੰ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ਼ਰਨਜੀਤ ਸਿੰਘ ਨੇ ਵੰਡੇ ਇਨਾਮ

ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ 3 ਬੀ 1 ਵਿਖੇ ਸਕੂਲੀ ਵਿਦਿਆਰਥੀ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਿਆਂ ਵਿਚ ਹਿੱਸਾ ਲੈਂਦੇ ਹੋਏ।
ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ 3 ਬੀ 1 ਵਿਖੇ ਸਕੂਲੀ ਵਿਦਿਆਰਥੀ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਿਆਂ ਵਿਚ ਹਿੱਸਾ ਲੈਂਦੇ ਹੋਏ।

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 01 Dec 2017

Last updated on: Dec 01, 2017, 00:00 IST

ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ 14 ਤੋਂ 17 ਸਾਲ ਦੇ ਭਾਵੀ ਵੋਟਰਾਂ ਨੁੰ ਜਾਗਰੂਕ ਕਰਨ ਦੇ ਮਕਸਦ ਨਾਲ ਅਤੇ 18 ਸਾਲ ਤੋਂ ਵੱਧ ਉਮਰ ਹੋਣ ਤੇ ਆਪਣੀਆਂ ਵੋਟਾਂ ਬਣਾਉਣ ਪ੍ਰਤੀ ਜਾਗਰੂਕਤਾ ਮੁਹਿੰਮ ਵਜੋਂ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ: ਪਾਲਿਕਾ ਅਰੋੜਾ ਜਿਹੜੇ ਕਿ ਸਵੀਪ ਦੇ ਨੋਡਲ ਅਫਸਰ ਵੀ ਹਨ, ਦੀ ਅਗਵਾਈ ਹੇਠ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ 3 ਬੀ 2 ਵਿਖੇ ਕਰਵਾਏ ਗਏ। ਇੰਨ੍ਹਾਂ ਮੁਕਾਬਲਿਆਂ ਵਿਚ ਵਿਧਾਨ ਸਭਾ ਹਲਕਾ 053 ਐਸ.ਏ.ਐਸ. ਨਗਰ, 052 ਵਿਧਾਨ ਸਭਾ ਹਲਕਾ ਖਰੜ ਅਤੇ 112 ਵਿਧਾਨ ਸਭਾ ਹਲਕਾ ਡੇਰਾਬਸੀ ਦੇ ਸਕੂਲੀ ਬੱਚਿਆਂ ਦੇ ਕੁਇਜ਼ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਵਿਚ ਐਸ.ਏ.ਐਸ. ਨਗਰ ਹਲਕੇ ਵਿਚ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨੌਲੀ ਦੇ ਅਸ਼ਲਨ ਮੁਹੰਮਦ ਅਤੇ ਸਾਹਿਲ ਮੁਹੰਮਦ ਦੀ 'ਏ' ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ। ਜਦਕਿ ਵਿਧਾਨ ਸਭਾ ਹਲਕਾ ਖਰੜ 'ਚ ਪੈਂਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਦੀ ਸੀ' ਟੀਮ ਨੇ ਦੂਜਾ ਸਥਾਨ ਹਾਸਿਲ ਕੀਤਾ ਅਤੇ ਵਿਧਾਨ ਸਭਾ ਹਲਕਾ ਡੇਰਾਬਸੀ ਦੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੂਰ ਸੈਣੀਆਂ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ। ਕੁਇਜ਼ ਮੁਕਾਬਲਿਆਂ ਦੌਰਾਨ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੀਗੇਮਾਜ਼ਰਾ ਹਰਿੰਦਰ ਕੋਰ ਨੇ ਬਤੌਰ ਅਬਜਰਵਰ ਡਿਊਟੀ ਨਿਭਾਈ। 

ਜ਼ਿਲ੍ਹਾ ਪੱਧਰ ਤੇ ਹੋਏ ਕੁਇਜ਼ ਮੁਕਾਬਲਿਆਂ ਦੇ  ਜੇਤੂਆਂ ਨੂੰ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ੍ਰੀ ਸ਼ਰਨਜੀਤ ਸਿੰਘ ਨੇ ਇਨਾਮ ਵੰਡੇ। ਜ਼ਿਲ੍ਹਾ ਸਿੱਖਿਆ ਅਫਸਰ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡਾ ਦੇਸ ਵਿਸ਼ਵ ਦਾ ਸਭ ਤੋਂ ਵੱਡਾ ਲੋਕੰਤਤਰ ਦੇਸ ਮੰਨਿਆਂ ਜਾਂਦਾ ਹੈ। ਇਸ ਲਈ ਹਰੇਕ ਨਾਗਰਿਕ ਜਿਸਦੀ ਉਮਰ 18 ਸਾਲ ਤੋਂ ਵੱਧ ਹੋਵੇ ਉਸਨੂੰ ਆਪਣੀ ਵੋਟ ਜਰੂਰ ਬਣਾਉਣੀ ਚਾਹੀਦੀ ਹੈ। ਕਿਉਂਕਿ ਵੋਟ ਦੀ ਵਰਤੋਂ ਨਾਲ ਲੋਕਤੰਤਰ ਦੀ ਮਜਬੂਤੀ ਹੁੰਦੀ ਹੈ। ਸਕੂਲ ਦੀ ਪ੍ਰਿੰਸੀਪਲ ਡਾ: ਗਿੰਨੀ ਦੁੱਗਲ ਨੇ ਜ਼ਿਲ੍ਹਾ ਪੱਧਰ ਦੇ ਕੁਇਜ਼ ਮੁਕਾਬਲਿਆਂ ਲਈ ਸਕੂਲ ਦੀ ਚੋਣ ਕਰਨ ਲਈ ਧੰਨਵਾਦ ਕੀਤਾ ਅਤੇ ਪੁੱਜੀਆਂ ਸ਼ਖਸ਼ੀਅਤਾਂ ਨੂੰ ਜੀ ਆਇਆਂ ਆਖਿਆ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਡਾ ਮੇਵਾ ਸਿੰਘ , ਪ੍ਰਕਾਸ ਕੌਰ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ 3 ਬੀ 1 ਨੇ ਕੁਇਜ਼ ਮੁਕਾਬਲਿਆਂ ਵਿਚ ਵਿਦਿਆਰਥੀਆਂ ਤੋਂ ਸਵਾਲ ਦੇ ਜਵਾਬ ਪੁੱਛੇ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਸੈਣੀਆਂ ਅਮਨਦੀਪ ਕੌਰ, ਸਰਕਾਰੀ ਹਾਈ ਸਕੂਲ ਕੁੰਭੜਾ ਹਰਦੀਪ ਕੌਰ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਪਰਦੀਪ ਕੌਰ, ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਤੋਂ ਅਨੁ ਪੂਰੀ ਅਤੇ ਸਿਮਰਨ ਕੌਰ ਵੀ ਮੌਜੂਦ ਸਨ। 

 

Tags: ECI , Education

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD