Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਪੰਚਾਇਤ ਵਿਭਾਗ ਦੀਆਂ ਖਾਲੀ ਪਈਆਂ ਜਾਇਦਾਦਾਂ ਦੀ ਸੁਚੱਜੀ ਵਰਤੋਂ ਯਕੀਨੀ ਬਣਾਈ ਜਾਵੇ : ਤ੍ਰਿਪਤ ਰਾਜਿੰਦਰ ਸਿੰਘ ਬਾਜਵਾ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 01 Dec 2017

Last updated on: Dec 01, 2017, 00:00 IST

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਸਪਸ਼ਟ ਹਦਾਇਤਾਂ ਜਾਰੀ ਕਰਦਿਆਂ ਕਿਹਾ ਹੈ ਕਿ ਵਿਭਾਗ ਦੀਆਂ ਸ਼ਹਿਰੀ ਜਾਇਦਾਦਾਂ ਦੀ ਸੁਚੱਜੀ ਵਰਤੋਂ ਯਕੀਨੀ ਬਣਾਈ ਜਾਵੇ ਤਾਂ ਕਿ ਪੰਚਾਇਤ ਸੰਮਿਤੀਆਂ ਦੀ ਆਮਦਨ ਵਿਚ ਵਾਧਾ ਕੀਤਾ ਜਾ ਸਕੇ।ਸ਼੍ਰੀ ਬਾਜਵਾ ਨੇ ਅੱਜ ਆਪਣੇ ਦਫਤਰ ਵਿਚ ਵਿਭਾਗ ਦੇ ਅਧਿਕਾਰੀਆਂ ਨਾਲ ਹੋਈ ਇਕ Àੱਚ ਪੱਧਰੀ ਮੀਟਿੰਗ ਵਿਚ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰਾਂ ਵਿਚ ਵਿਭਾਗ ਦੀਆਂ ਖਾਲੀ ਪਈਆਂ ਜਾਇਦਾਦਾਂ ਦੀ ਸਮੁੱਚੀ ਜਾਣਕਾਰੀ ਅਤੇ ਇਹਨਾਂ ਦੀ ਵੱਧ ਤੋਂ ਵੱਧ ਕੀਤੀ ਵਰਤਂੋ ਬਾਰੇ ਵਿਸਥਾਰ ਨਾਲ ਰਿਪੋਰਟ ਤਿਆਰ ਕਰਕੇ 15 ਦਿਨਾਂ ਦੇ ਅੰਦਰ ਅੰਦਰ ਉਨ੍ਹਾਂ ਕੋਲ ਪੇਸ਼ ਕੀਤੀ ਜਾਵੇ ਤਾਂ ਕਿ ਇਕ ਮਹੀਨੇ ਵਿਚ ਸਾਰੀਆਂ ਸਕੀਮਾਂ ਉੱਤੇ ਕੰਮ ਸ਼ੁਰੂ ਕਰਵਾਇਆ ਜਾ ਸਕੇ। ਉਹਨਾਂ ਕਿਹਾ ਕਿ ਹਰ ਬਲਾਕ ਸੰਮਿਤੀ ਤੋਂ ਉਸ ਦੀਆਂ ਜਾਇਦਾਦਾਂ ਦੀ ਵਿਸਥਾਰ ਵਿਚ ਜਾਣਕਾਰੀ ਇਕੱਠੀ ਕੀਤੀ ਜਾਵੇ ਤਾਂ ਕਿ ਉਸ ਦੀ ਮੌਜ਼ੂਦਾ ਸਥਿਤੀ ਅਨੁਸਾਰ ਵਿਉਂਤਬੰਦੀ ਕੀਤੀ ਜਾਵੇ।ਪੰਚਾਇਤ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਪਸ਼ਟ ਸ਼ਬਦਾਂ ਵਿਚ ਕਿਹਾ ਕਿ ਵਿਭਾਗ ਦੀਆਂ ਸ਼ਹਿਰੀ ਜਾਇਦਾਦਾਂ ਤੋਂ ਨਜਾਇਜ ਕਬਜੇ ਹਟਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਵਿਭਾਗ ਦੀਆਂ ਖਾਲੀ ਪਾਈਆਂ ਜਾਇਦਾਦਾਂ ਦੁਆਲੇ ਤੁਰੰਤ ਚਾਰ ਦੀਵਾਰੀ ਕੀਤੀ ਜਾਵੇ ਤਾਂ ਕਿ ਉਹਨਾਂ ਉੱਤੇ ਨਜਾਇਜ ਕਬਜੇ ਨਾ ਹੋਣ। 

ਸ. ਬਾਜਵਾ ਨੇ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਅਜਿਹੀ ਵਿਉਂਤਬੰਦੀ ਕਰਨ ਕਿ ਪੰਚਾਇਤਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਜਾਇਦਾਦਾਂ ਤੋਂ ਇਹਨਾਂ ਸੰਸਥਾਵਾਂ ਲਈ ਪੁਖਤਾ ਵਿੱਤੀ ਸਾਧਨ ਪੈਦਾ ਕੀਤੇ ਜਾਣ ਤਾਂ ਕਿ ਉਹ ਆਪਣੇ ਆਪਣੇ ਖੇਤਰਾਂ ਵਿਚ ਲੋਂੜੀਦੇ ਵਿਕਾਸ ਕਾਰਜ ਵੀ ਕਰਸ ਸਕਣ ਅਤੇ ਆਪਣੇ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਵੀ ਦੇ ਸਕਣ।ਉਹਨਾਂ ਅਧਿਕਾਰੀਆਂ ਨੂੰ ਇਹ ਵੀ ਹਿਦਾਇਤ ਕੀਤੀ ਕਿ ਜਿਹੜੀਆਂ ਸੰਮਿਤੀਆਂ ਕੋਲ ਆਪਣੇ ਵਿੱਤੀ ਸਾਧਨ ਮੌਜ਼ੂਦ ਹਨ ਉਹਨਾਂ ਆਪਣੀਆਂ ਖਾਲੀ ਅਸਾਮੀਆਂ ਭਰਨ ਦੀ ਮਨਜ਼ੂਰੀ ਦੇ ਦਿੱਤੀ ਜਾਵੇ।ਪੰਚਾਇਤ ਮੰਤਰੀ ਨੇ ਕਿਹਾ ਕਿ ਇਸ ਮਾਲੀ ਵਰ੍ਹੇ ਦੇ ਅੰਤ ਤੱਕ ਉਹਨਾਂ ਦੀਆਂ ਇਹਨਾਂ ਕੋਸ਼ਿਸ਼ਾਂ ਦੇ ਠੋਸ ਨਤੀਜੇ ਸਾਹਮਣੇ ਆਉਣੇ ਚਾਹੀਦੇ ਹਨ।ਸ਼੍ਰੀ ਬਾਜਵਾ ਨੇ ਲੁਧਿਆਣਾ, ਜਲੰਧਰ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਤਰਨਤਾਰਨ ਜ਼ਿਲਿਆਂ ਦੀਆਂ ਵਿਹਲੀਆਂ ਪਾਈਆਂ ਜਾਇਦਾਦਾਂ ਦੀ ਵਰਤੋਂ ਸਬੰਧੀ ਪੇਸ਼ ਕੀਤੀਆਂ ਗਈਆਂ ਤਜਵੀਜਾਂ ਨੂੰ ਤੁਰੰਤ ਸਿਧਾਂਤਕ ਪ੍ਰਵਾਨਗੀ ਦਿੰਦਿਆਂ ਕਿਹਾ ਕਿ ਇਹਨਾਂ ਉੱਤੇ ਤੁਰੰਤ ਅਮਲ ਸ਼ੁਰੂ ਹੋਣਾ ਚਾਹੀਦਾ ਹੈ।ਇਸ ਤੋਂ ਪਹਿਲਾਂ ਵਿਭਾਗ ਦੇ ਅਧਿਕਾਰੀਆਂ ਨੇ ਮੰਤਰੀ ਨੂੰ ਸ਼ਹਿਰੀ ਜਾਇਦਾਦਾਂ ਬਾਰੇ ਪਾਵਰ ਪੁਆਇੰਟ ਪੇਸ਼ਕਾਰੀ ਰਾਹੀਂ ਮੁਕੰਮਲ ਜਾਣਕਾਰੀ ਦਿੱਤੀ ਅਤੇ ਇੰਨਾਂ ਜਮੀਨਾਂ ਦੀ ਵੱਧ ਤੋਂ ਵੱਧ ਵਰਤੋਂ ਬਾਰੇ ਆਪਣੇ ਸੁਝਾਅ ਪੇਸ਼ ਕੀਤੇ।ਇਸ ਮੌਕੇ ਵਿਭਾਗ ਦੇ ਡਾਇਰੈਕਟਰ ਸ੍ਰੀ ਸੀ. ਸਿਬਨ, ਜਾਇੰਟ ਡਾਇਰੈਕਟਰ ਸ੍ਰੀਮਤੀ ਰਮਿੰਦਰ ਬੁੱਟਰ, ਡਿਪਟੀ ਡਾਇਰੈਕਟਰ ਪੁਸ਼ਪਿੰਦਰ ਗਰੇਵਾਲ,  ਜੁਗਿੰਦਰ ਕੁਮਾਰ ਅਤੇ ਪੰਚਾਇਤ ਮੰਤਰੀ ਦੇ ਓ.ਐਸ.ਡੀ ਗੁਰਦਰਸ਼ਨ ਸਿੰਘ ਬਾਹੀਆ ਵੀ ਹਾਜ਼ਰ ਸਨ। 

 

Tags: Tript Rajinder Singh Bajwa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD