Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸ਼ੈਮਰਾਕ ਸਕੂਲ ਵੱਲੋਂ ਇੰਟਰ ਸਕੂਲ ਬੈੱਡ ਮੁਕਾਬਲਿਆਂ ਦਾ ਆਯੋਜਨ, ਟ੍ਰਾਈ ਸਿਟੀ ਦੇ ਸਕੂਲਾਂ ਨੇ ਹਿੱਸਾ

ਸ਼ੈਮਰਾਕ ਨੇ ਪਹਿਲੀ, ਸੈਕਰਡ ਸਾਊਲ ਅਤੇ ਸੋਪਿੰਨਜ਼ ਸਕੂਲ ਨੇ ਦੂਜੀ ਤੀਜੀ ਪੁਜ਼ੀਸ਼ਨ ਹਾਸਿਲ ਕੀਤੀ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 04 Dec 2017

Last updated on: Dec 04, 2017, 00:00 IST

ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 69 ਵੱਲੋਂ ਵਿਦਿਆਰਥੀਆਂ ਵਿਚਲੀਆਂ ਪ੍ਰਤਿਭਾਵਾਂ ਨੂੰ ਉਜਾਗਰ ਕਰਨ ਦੇ ਮੰਤਵ ਨਾਲ ਟ੍ਰਾਈ ਸਿਟੀ ਦੇ ਸਕੂਲਾਂ ਦਰਮਿਆਨ ਬੈੱਡ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਸਕੂਲ ਵੱਲੋਂ ਲਗਾਤਾਰ ਚਾਰ ਸਾਲਾਂ ਤੋਂ ਕਰਵਾਏ ਜਾ ਰਹੇ ਮੁਕਾਬਲਿਆਂ ਵਿਚ ਇਸ ਵਾਰ ਮੋਹਾਲੀ, ਚੰਡੀਗੜ੍ਹ, ਪੰਚਕੂਲਾ ਸਮੇਤ ਆਸ ਪਾਸ ਇਲਾਕਿਆਂ ਦੇ ਸਕੂਲਾਂ ਨੇ ਵੀ ਹਿੱਸਾ ਲਿਆ। ਜਦ ਕਿ ਸੰਗੀਤਕਾਰ ਅਜੇ ਰੀਨੋਤ ਅਤੇ ਸ਼ਾਲਿਨੀ ਜੱਜ ਸਨ। ਵੱਖ ਵੱਖ ਸੰਗੀਤਕ ਸਾਜਾਂ ਨਾਲ ਲੈਸ ਸਕੂਲੀ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ।ਹੱਲਾਂ ਕਿ ਇਨਾ ਮੁਕਾਬਲਿਆਂ ਵਿਚ ਕੁੱਝ ਸਕੂਲ ਪਹਿਲੀ ਵਾਰ ਹਿੱਸਾ ਲੈ ਰਹੇ ਸਨ, ਪਰ ਉਨ੍ਹਾਂ ਦਾ ਪ੍ਰਦਰਸ਼ਨ ਵੀ ਬਹੁਤ ਬਿਹਤਰੀਨ ਨਜ਼ਰ ਆਇਆ। ਅਖੀਰ ਵਿਚ ਹੋਏ ਮੁਕਾਬਲਿਆਂ ਵਿਚ ਸੈਕਰਡ ਸਾਊਲ ਸਕੂਲ, ਘੜੂੰਆ ਅਤੇ ਸੈਕਰਡ ਸਾਊਲਜ਼ ਸਕੂਲ ਨੇ ਕ੍ਰਮਵਾਰ ਦੂਜੀ ਅਤੇ ਤੀਜੀ ਪੁਜ਼ੀਸ਼ਨ ਹਾਸਿਲ ਕੀਤੀ। ਜਦ ਕਿ ਪਹਿਲੀ ਪੁਜ਼ੀਸ਼ਨ ਸੈਮਰਾਕ ਸਕੂਲ ਦੇ ਕੋਰ ਰੋਕਰਜ਼ ਬੈੱਡ ਨੇ ਹਾਸਿਲ ਕੀਤੀ। ਇਸ ਦੇ ਨਾਲ ਹੀ ਆਗਾਜ਼ ਬੈੱਡ ਦੀ ਮਨਅਤ, ਰਾਗ ਫਿਊਜ਼ਨ ਬੈੱਡ ਦੇ ਪਿਊਸ਼ ਅਤੇ ਸਾਊਲੀਅਨ ਫਿਊਜ਼ਨਰ ਦੇ ਅਭਿਸ਼ੇਕ ਮੋਦਗਿਲ ਨੂੰ ਉਨ੍ਹਾਂ ਦੀ ਬਿਹਤਰੀਨ ਪੇਸ਼ਕਾਰੀ ਲਈ ਖ਼ਾਸ ਇਨਾਮ ਤਕਸੀਮ ਕੀਤੇ ਗਏ।ਸਕੂਲ ਦੇ ਡਾਇਰੈਕਟਰ ਐਜੂਕੇਸ਼ਨ ਏਅਰ ਕਾਂਮਡਰ (ਰਿਟਾ.) ਐੱਸ ਕੇ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾ ਸਿਰਫ਼ ਵਿਦਿਆਰਥੀਆਂ ਨੂੰ ਪੜਾਈ ਤੋਂ ਰਾਹਤ ਦਿੰਦੇ ਹੋਏ ਤਰੋ ਤਾਜ਼ਾ ਕਰ ਦਿੰਦੀਆਂ ਹਨ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਆਪਣੀਆਂ ਪ੍ਰਤਿਭਾਵਾਂ ਨੂੰ ਵੀ ਉਜਾਗਰ ਕਰਨ ਦਾ ਮੌਕਾ ਮਿਲਦਾ ਹੈ। ਇਸ ਮੌਕੇ ਤੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਸੈਮਰਾਕ ਸਕੂਲ ਮੈਨੇਜਮੈਂਟ ਵੱਲੋਂ ਕੀਤੇ ਉਪਰਾਲਿਆਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

 

Tags: Shemrock School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD