Friday, 10 May 2024

 

 

ਖ਼ਾਸ ਖਬਰਾਂ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ ਆਪ ਦੇ ਸਹਿਯੋਗ ਨਾਲ ਕੇਂਦਰ ਵਿੱਚ ਅਗਲੀ ਸਰਕਾਰ ਬਣੇਗੀ : ਮੀਤ ਹੇਅਰ ਵਿਜੇ ਇੰਦਰ ਸਿੰਗਲਾ ਨੇ ਪੰਜਾਬ ਅਤੇ ਆਪਣੇ ਹਲਕੇ ਦੇ ਉੱਜਵਲ ਭਵਿੱਖ ਦਾ ਵਾਅਦਾ ਕੀਤਾ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ

 

ਅਕਾਲੀ-ਭਾਜਪਾ ਵਫਦ ਨੇ ਚੋਣ ਕਮਿਸ਼ਨ ਨੂੰ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਐਨਓਸੀਜ਼ ਨਾ ਦੇਣ ਵਾਲੇ ਅਧਿਕਾਰੀਆਂ ਖ਼ਿਲਾਫ ਕਾਰਵਾਈ ਕਰਨ ਲਈ ਕਿਹਾ

ਮੱਲਾਂਵਾਲਾ ਅਤੇ ਮੱਖੂ ਦੇ ਐਸਐਚਓਜ਼ ਨੂੰ ਤੁਰੰਤ ਹਟਾਉਣ ਦੀ ਮੰਗ ਕੀਤੀ

5 Dariya News

ਚੰਡੀਗੜ੍ਹ , 05 Dec 2017

ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸਾਂਝੇ ਵਫਦ ਨੇ ਅੱਜ ਪ੍ਰਦੇਸ਼ ਚੋਣ ਕਮਿਸ਼ਨ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਉਹਨਾਂ ਅਧਿਕਾਰੀਆਂ ਖ਼ਿਲਾਫ ਸਖ਼ਤ ਕਾਰਵਾਈ ਕਰਨ, ਜਿਹੜੇ ਕਾਂਗਰਸ ਪਾਰਟੀ ਦੇ ਏਜੰਟਾਂ ਵਜੋਂ ਕੰਮ ਕਰਦੇ ਹੋਏ ਮਿਉਂਸੀਪਲ ਚੋਣਾਂ ਲਈ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਐਨਓਸੀਜ਼ ਜਾਰੀ ਕਰਨ ਤੋਂ ਇਨਕਾਰ ਕਰ ਰਹੇ ਹਨ।ਇਸ ਦੇ ਨਾਲ ਹੀ ਵਫਦ ਨੇ ਮੱਲਾਂਵਾਲਾ ਅਤੇ ਮੱਖੂ (ਫਿਰੋਜ਼ਪੁਰ) ਵਿਚ ਅਕਾਲੀ ਉਮੀਦਵਾਰਾਂ ਨਾਲ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਨੂੰ ਵੀ ਉਜਾਗਰ ਕੀਤਾ।ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦੀ ਅਗਵਾਈ ਵਿਚ ਗਏ ਇਸ ਸਾਂਝੇ ਵਫ਼ਦ ਨੇ ਪ੍ਰਦੇਸ਼ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੂੰ ਦੱਸਿਆ ਕਿ ਜਿਹਨਾਂ ਪੰਜ ਅਕਾਲੀ ਵਰਕਰਾਂ ਨੇ ਨਗਰ ਪੰਚਾਇਤ ਮੱਖੂ ਅਤੇ ਮੱਲਾਂਵਾਲਾ ਦੇ ਕਾਰਜ ਸਾਧਕ ਅਫਸਰ (ਈਓ) ਦੇ ਵਤੀਰੇ ਬਾਰੇ ਸ਼ਿਕਾਇਤ ਕੀਤੀ ਸੀ, ਉਹਨਾਂ ਖ਼ਿਲਾਫ ਝੂਠੇ ਕੇਸ ਦਰਜ ਕਰ ਲਏ ਗਏ ਹਨ। ਉਹਨਾਂ ਕਿਹਾ ਕਿ ਅਕਾਲੀ ਆਗੂਆਂ ਨੇ  ਫਿਰੋਜ਼ਪੁਰ ਦੇ  ਡਿਪਟੀ ਕਮਿਸ਼ਨਰ ਕੋਲ ਇਸ ਲਈ ਸ਼ਿਕਾਇਤ ਕੀਤੀ ਸੀ, ਕਿਉਂਕਿ ਈਓ ਉਹਨਾਂ ਨੂੰ ਐਨਓਸੀ ਦੇਣ ਤੋਂ ਇਨਕਾਰ ਕਰ ਰਿਹਾ ਸੀ। ਵਫ਼ਦ ਦੇ ਮੈਂਬਰਾਂ ਨੇ ਦੱਸਿਆ ਕਿ ਇਹਨਾਂ ਪੰਜ ਵਰਕਰਾਂ ਨੂੰ ਕੋਈ ਰਾਹਤ ਦੇਣ ਦੀ ਥਾਂ ਪੁਲਿਸ ਨੇ ਉਲਟਾ ਉਹਨਾਂ ਵਿਰੁੱਧ ਕੇਸ ਦਰਜ ਕਰ ਲਏ। ਇਹਨਾਂ ਵਰਕਰਾਂ ਵਿਚ ਨਗਰ ਪੰਚਾਇਤ ਮੱਲਾਂਵਾਲਾ ਦੇ ਮੀਤ ਪ੍ਰਧਾਨ ਨਿਸ਼ਾਨ ਸਿੰਘ ਭੁੱਲਰ, ਮਾਰਕੀਟ ਕਮੇਟੀ ਮੱਲਾਂਵਾਲਾ ਦੇ ਮੀਤ ਪ੍ਰਧਾਨ ਗੁਰਲਾਲ ਸਿੰਘ, ਯੂਥ ਅਕਾਲੀ ਦਲ ਮੱਲਾਂਵਾਲਾ ਦੇ ਐਸਸੀ ਵਿੰਗ ਦੇ ਪ੍ਰਧਾਨ ਅਜੈ ਕੁਮਾਰ ਅਤੇ ਮਾਰਕੀਟ ਕਮੇਟੀ ਮੱਖੂ ਦੇ ਮੀਤ ਪ੍ਰਧਾਨ ਜੋਗਾ ਸਿੰਘ ਅਤੇ ਦਰਸ਼ਨ ਸਿੰਘ ਸ਼ਾਮਿਲ ਹਨ। ਜਦੋਂ ਈਓ ਸਥਾਨਕ ਵਿਧਾਇਕ ਦੀ ਰਿਹਾਇਸ਼ ਉੱਤੇ ਬੈਠਾ ਸੀ ਤਾਂ ਉਸ ਸਮੇਂ ਪੁਲਿਸ ਨੇ ਇਹਨਾਂ ਸਾਰੇ ਵਰਕਰਾਂ ਨੂੰ ਚੁੱਕ ਲਿਆ।

ਮੁੱਖ ਚੋਣ ਕਮਿਸ਼ਨਰ ਨੂੰ ਪੂਰੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਿਸ ਦਿਨ ਮਿਉਂਸੀਪਲ ਚੋਣਾਂ ਦਾ ਐਲਾਨ ਹੋਇਆ ਸੀ, ਮੱਲਾਂਵਾਲਾ ਅਤੇ ਮੱਖੂ ਦੇ ਐਸਐਚਓਜ਼ ਨੇ ਉਸੇ ਦਿਨ ਚਾਰਜ ਸੰਭਾਲਿਆ ਸੀ। ਉਹਨਾਂ ਕਿਹਾ ਕਿ ਦੋਵਾਂ ਨਗਰ ਪੰਚਾਇਤਾਂ ਵਿਚ ਅਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਇਹਨਾਂ ਦੋਵੇਂ ਐਸਐਚਓਜ਼ ਨੂੰ ਤੁਰੰਤ ਹਟਾ ਦੇਣਾ ਚਾਹੀਦਾ ਹੈ। ਡਾਕਟਰ ਚੀਮਾ ਨੇ ਇਹ ਵੀ ਮੰਗ ਕੀਤੀ ਕਿ ਮੱਲਾਂਵਾਲਾ ਅਤੇ ਮੱਖੂ ਦੀ ਚੋਣ ਰੋਕ ਲਈ ਜਾਵੇ ਅਤੇ ਇਹਨਾਂ ਦੋਵੇਂ ਥਾਵਾਂ ਉੱਤੇ ਬਾਅਦ ਵਿਚ ਵੱਖਰੇ ਤੌਰ ਤੇ ਚੋਣ ਕਰਵਾਈ ਜਾਵੇ।ਵਫ਼ਦ ਦੇ ਮੈਂਬਰਾਂ ਨੇ ਮੁੱਖ ਚੋਣ ਕਮਿਸ਼ਨਰ ਨੂੰ ਇਹ ਵੀ ਦੱਸਿਆ ਕਿ ਮੋਗਾ, ਧਰਮਕੋਟ ਅਤੇ ਬਾਘਾਪੁਰਾਣਾ ਵਿਚ ਅਕਾਲੀ ਉਮੀਦਵਾਰਾਂ ਨੂੰ ਐਨਓਸੀਜ਼ ਜਾਰੀ ਨਹੀ ਕੀਤੇ ਜਾ ਰਹੇ। ਉਹਨਾਂ ਕਿਹਾ ਕਿ ਬਿਲਕੁੱਲ ਇਹੋ ਸਥਿਤੀ ਰਾਜਾਸਾਂਸੀ ਵਿਚ ਬਣੀ ਹੋਈ ਹੈ। ਵਫਦ ਨੇ ਕਿਹਾ ਕਿ ਜਦ ਤਕ ਮੁੱਖ ਚੋਣ ਅਧਿਕਾਰੀ ਇਹਨਾਂ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਕਰੜੇ ਹੱਥੀਂ ਨਹੀਂ ਲੈਂਦੇ, ਪੰਜਾਬ ਵਿਚ ਆਜ਼ਾਦ ਅਤੇ ਨਿਰਪੱਖ ਚੋਣਾਂ ਹੋਣ ਦੀ ਕੋਈ ਉਮੀਦ ਨਹੀਂ ਹੈ।ਇਸ ਮੌਕੇ ਭਾਜਪਾ ਦੇ ਸਕੱਤਰ ਵਿਨੀਤ ਜੋਸ਼ੀ ਨੇ ਖੁਲਾਸਾ ਕੀਤਾ ਕਿ ਕਿਸ ਤਰ੍ਹਾਂ ਵਧੀਆ ਉਮੀਦਵਾਰਾਂ ਦੇ ਨਾਂ ਸੂਚੀਆਂ ਵਿਚੋਂ ਕੱਟੇ ਜਾ ਰਹੇ ਹਨ ਅਤੇ ਰਿਟਰਨਿੰਗ ਅਧਿਕਾਰੀਆਂ ਖ਼ਿਲਾਫ ਕੀਤੀਆਂ ਸ਼ਿਕਾਇਤਾਂ ਦੀ ਕਿਤੇ ਸੁਣਵਾਈ ਨਹੀਂ ਹੁੰਦੀ। ਇਸ ਵਫ਼ਦ ਵਿਚ ਅਕਾਲੀ ਆਗੂ ਇਕਬਾਲ ਸਿੰਘ ਝੂੰਦਾਂ ਅਤੇ  ਚਰਨਜੀਤ ਸਿੰਘ ਬਰਾੜ ਵੀ ਸ਼ਾਮਿਲ ਸਨ।

 

Tags: Dr Daljit Singh Cheema , Vineet Joshi , TOTA SINGH

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD