Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਗਿਆਨ ਜਯੋਤੀ ਗਲੋਬਲ ਸਕੂਲ ਵਿਚ ਸਾਲਾਨਾ ਸਮਾਗਮ ਦਾ ਆਯੋਜਨ

Web Admin

Web Admin

5 Dariya News

ਚੰਡੀਗੜ੍ਹ , 06 Dec 2017

ਗਿਆਨ ਜਯੋਤੀ ਗਲੋਬਲ ਸਕੂਲ ਵੱਲੋਂ ਟੈਗੋਰ ਥੀਏਟਰ ਵਿਚ ੪੧ ਵੇਂ ਸਾਲਾਨਾ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਰੰਗਾਰੰਗ ਪ੍ਰੋਗਰਾਮ ਦੀ ਸ਼ੁਰੂਆਤ ਮਨੋਹਰ ਪਾਲ, ਆਈ ਏ ਐੱਸ, ਸਪੈਸ਼ਲ ਸੈਕਟਰੀ, ਸਥਾਨਕ ਸਰਕਾਰਾਂ, ਪੰਜਾਬ ਵੱਲੋਂ ਦੀਪ ਸ਼ਿਖਾ ਜਗਾ ਕੇ ਕੀਤੀ ਗਈ। ਇਸ ਪ੍ਰੋਗਰਾਮ ਦਾ ਮੁੱਖ ਵਿਸ਼ਾ ਜ਼ਿੰਦਗੀ ਦੇ ਵੱਖ ਵੱਖ ਰੰਗਾਂ ਨੂੰ ਦਰਸਾਉਂਦਾ ਸ਼ੇਡਜ਼ ਆਫ਼ ਲਾਈਫ਼ ਸੀ।ਸਕੂਲ ਦੇ ਪਿੰ੍ਰਸੀਪਲ ਰਣਜੀਤ ਬੇਦੀ ਨੇ ਮੁੱਖ ਮਹਿਮਾਨ ਅਤੇ ਸਭ ਮਹਿਮਾਨਾਂ ਨੂੰ ਜੀ ਆਇਆਂ ਕਹਿੰਦੇ ਹੋਏ ਸਕੂਲ ਦੀਆਂ ਪਿਛਲੇ ਸਾਲ ਦੀਆਂ ਉਪਲਬਧੀਆਂ ਅਤੇ ਅਗਲੇ ਸਾਲ ਦੇ ਟੀਚਿਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਬਾਅਦ ਕਿੰਡਰ ਗਾਰਡਨ ਵਿਦਿਆਰਥੀਆਂ ਵੱਲੋਂ Àਮ ਸਾਈ ਰਾਮ, ਸਾਰੇ ਕੇ ਸਾਰੇ ਅਤੇ ਲਕੜੀ ਕੀ ਕਾਠੀ ਗੀਤਾਂ ਤੇ ਡਾਂਸ ਕਰਕੇ ਦਰਸ਼ਕਾਂ ਨੂੰ ਮੰਤਰ ਮੁਗਧ ਕੀਤਾ। ਇਸ ਦੇ ਨਾਲ ਹੀ ਵਿਦਿਆਰਥੀਆਂ ਵੱਲੋਂ ਕੀ ਬਣੂ ਦੁਨੀਆਂ ਦਾ ਗੀਤ ਰਾਹੀਂ ਕੁੱਝ ਸਾਲ ਪਹਿਲਾਂ ਦੀ ਸ਼ਾਂਤਮਈ ਜ਼ਿੰਦਗੀ ਤੋਂ ਅੱਜ ਦੀ ਆਧੁਨਿਕ ਅਤੇ ਰੁਝੇਵੇਂ ਭਰੀ ਜ਼ਿੰਦਗੀ ਦੇ ਫ਼ਰਕ ਨੂੰ ਡਾਂਸਮਈ ਨਾਟਕ ਰਹੀਂ ਬਾਖ਼ੂਬੀ ਪੇਸ਼ ਕੀਤਾ। ਇਸ ਤੋਂ ਬਾਅਦ ਮੁੜ ਮੁੜ ਯਾਦ ਸਤਾਏ ਪਿੰਡ ਦੀਆਂ ਗਲੀਆਂ ਅਤੇ ਹਾਨੀਕਾਰਕ ਬਾਪੂ ਗੀਤਾਂ ਦੀ ਖ਼ੂਬਸੂਰਤ ਪੇਸ਼ਕਾਰੀ ਕੀਤੀ ਗਈ । ਲਗਾਤਾਰ ਤਿੰਨ ਘੰਟੇ ਚੱਲੇ ਪ੍ਰੋਗਰਾਮਾਂ ਦੀ ਪੇਸ਼ਕਾਰੀ ਦੌਰਾਨ ਦਰਸ਼ਕ ਆਪਣੀਆਂ ਕੁਰਸੀਆਂ ਤੇ ਬੈਠ ਕੇ ਆਪਣੇ ਲਾਡਲਿਆਂ ਦੀ ਪੇਸ਼ਕਾਰੀ ਵੇਖਦੇ ਰਹੇ।ਮੁੱਖ ਮਹਿਮਾਨ ਮਨੋਹਰ ਪਾਲ, ਆਈ ਏ ਐੱਸ ਨੇ  ਸਕੂਲ ਮੈਨੇਜਮੈਂਟ ਵੱਲੋਂ ਪ੍ਰਦਾਨ ਕੀਤੀ ਜਾ ਰਹੀ ਬਿਹਤਰੀਨ ਸਿੱਖਿਆਂ ਲਈ ਵਧਾਈ ਦਿੰਦੇ ਹੋਏ ਇਸ ਖ਼ੂਬਸੂਰਤ ਪ੍ਰੋਗਰਾਮ ਦੀ ਪੇਸ਼ਕਾਰੀ ਕਰਨ ਵਾਲੇ ਬੱਚਿਆਂ ਦੀ ਸਲਾਹਣਾ ਕੀਤੀ । ਚੇਅਰਮੈਨ ਜੇ ਐੱਸ ਬੇਦੀ ਨੇ  ਆਉਣ ਵਾਲੇ ਪਤਵੰਤੇ ਸੱਜਣਾਂ, ਵਿਦਿਆਰਥੀਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਸਾਰੇ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਦੀ ਵੀ ਸ਼ਲਾਘਾ ਕੀਤੀ ਇਹਨਾਂ ਨੇ ਇਸ ਪ੍ਰੋਗਰਾਮ ਨੂੰ ਯਾਦਗਾਰ ਬਣਾਉਣ ਲਈ ਅਣਥੱਕ ਮਿਹਨਤ ਕੀਤੀ। ਪ੍ਰੋਗਰਾਮ ਦੇ ਅੰਤ ਵਿਚ ਵੱਖ ਵੱਖ ਖੇਤਰ ਵਿਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ।

 

Tags: Gian Jyoti Institute

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD