Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਕੰਮਕਾਜੀ ਥਾਵਾਂ ਤੇ ਔਰਤਾਂ ਦੇ ਜਿਣਸੀ ਸੋਸ਼ਣ ਖਿਲਾਫ ਬਣੇ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ : ਪਰਮਜੀਤ ਕੌਰ ਲਾਂਡਰਾ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸ਼ਨ ਬੀਬੀ ਪਰਮਜੀਤ ਕੌਰ ਲਾਂਡਰਾਂ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਨਾਲ ਵਿਸ਼ੇਸ ਮੀਟਿੰਗ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸ਼ਨ ਬੀਬੀ ਪਰਮਜੀਤ ਕੌਰ ਲਾਂਡਰਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਵੂਮੈਨ ਸੈੱਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ।
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸ਼ਨ ਬੀਬੀ ਪਰਮਜੀਤ ਕੌਰ ਲਾਂਡਰਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਵੂਮੈਨ ਸੈੱਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ।

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 06 Dec 2017

Last updated on: Dec 06, 2017, 00:00 IST

ਕੰਮਕਾਜੀ ਥਾਵਾਂ ਤੇ ਔਰਤਾਂ ਦੇ ਜਿਣਸੀ ਸੋਸ਼ਣ ਖਿਲਾਫ ਬਣਾਏ ਗਏ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਅਤੇ ਹਰੇਕ ਕੰਮ ਕਾਜੀ ਦਫ਼ਤਰਾਂ ਵਿੱਚ ਔਰਤਾਂ ਲਈ ਅੰਦਰੂਨੀ ਸ਼ਿਕਾਇਤ ਕਮੇਟੀਆਂ ਬਣਾਈਆਂ ਜਾਣ। ਇਸ ਗੱਲ ਦੀ ਜਾਣਕਾਰੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸ਼ਨ ਬੀਬੀ ਪਰਮਜੀਤ ਕੌਰ ਲਾਂਡਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਕੁਲਦੀਪ ਸਿੰਘ ਚਾਹਲ ਅਤੇ ਵੂਮੈਨ ਸੈਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਦਿੱਤੀ। ਉਨ੍ਹਾਂ ਇਸ ਮੌਕੇ ਟਾਟਾ ਇੰਸਟੀਚਿਊਟ ਆਫ ਸੋਸਲ ਸਾਇੰਸ ਅਤੇ ਨੈਸ਼ਨਲ ਕਮਿਸ਼ਨ ਫਾਰ ਵੂਮੈਨ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੋਲ੍ਹੇ ਸਪੈਸ਼ਲ ਸੈਲ ਫਾਰ ਵੂਮੈਨ ਦੇ ਕੰਮ ਕਾਜ ਦੀ ਸਮੀੱਖਿਆ ਵੀ ਕੀਤੀ।ਬੀਬੀ ਲਾਂਡਰਾਂ ਨੇ ਇਸ ਮੌਕੇ ਦੱਸਿਆ ਕਿ ਟਾਟਾ ਇੰਸਟੀਚਿਊਟ ਆਫ ਸੋਸਲ ਸਾਇੰਸ ਅਤੇ ਨੈਸ਼ਨਲ ਕਮਿਸ਼ਨ ਫਾਰ ਵੂਮੈਨ ਨੇ ਆਪਸੀ ਸਹਿਯੋਗ ਨਾਲ ਪੰਜਾਬ ਵਿੱਚ ਤਿੰਨ ਥਾਵਾਂ ਐਸ.ਏ.ਐਸ.ਨਗਰ, ਲੁਧਿਆਣਾ ਅਤੇ ਅੰਮ੍ਰਿਤਸਰ ਵਿਖੇ ਸਪੈਸ਼ਲ ਸੈਲ ਫਾਰ ਵੂਮੈਨ ਸਥਾਪਿਤ ਕੀਤੇ ਹਨ ਅਤੇ ਹਰੇਕ ਜ਼ਿਲ੍ਹੇ ਦੇ ਕੰਮ ਕਾਜ ਦੀ ਮੋਨੀਟਰਿੰਗ ਕਰਨ ਦੀ ਜਿੰਮੇਵਾਰੀ ਪੰਜਾਬ ਰਾਜ ਮਹਿਲਾ ਕਮਿਸ਼ਨ ਨੂੰ ਸੋਪੀ ਗਈ ਹੈ। ਉਨ੍ਹਾਂ ਦੱਸਿਆ ਕਿ ਸਪੈਸ਼ਲ ਸੈੱਡ ਫਾਰ ਵੂਮੈਨ ਵਿੱਚ ਦੋ-ਦੋ ਸੁਲਝੇ ਹੋਏ ਮਾਹਿਰ ਸੋਸ਼ਲ ਵਰਕਰ ਲਗਾਏ ਗਏ ਹਨ। ਉਨ੍ਹਾਂ ਹੋਰ ਦੱਸਿਆ ਕਿ ਹਾਲ ਦੀ ਘੜੀ ਇਹ ਸੈੱਲ ਤਿੰਨ ਜ਼ਿਲਿਆਂ ਵਿੱਚ ਪਾਇਲਟ ਪ੍ਰੋਜੈਕਟ ਦੇ ਤੌਰ ਤੇ ਸ਼ੁਰੂ ਕੀਤੇ ਗਏ ਹਨ ਅਤੇ ਇਸ ਤੋਂ ਉਪਰੰਤ ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ਸਪੈਸ਼ਲ ਸੈਲ ਫਾਰ ਵੂਮੈਨ ਸਥਾਪਿਤ ਕੀਤੇ ਜਾਣਗੇ।ਬੀਬੀ ਲਾਂਡਰਾਂ ਨੇ ਇਸ ਮੋਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ਼ਹਿਰੀ ਇਲਾਕੇ ਲਈ ਲੇਡੀਜ਼ ਪੀ.ਸੀ.ਆਰ.ਪਾਰਟੀਆਂ ਤਾਇਨਾਤ ਕਰਨੀਆਂ ਬਹੁਤ ਸਲਾਘਾ ਯੋਗ ਕਦਮ ਹੈ ਅਤੇ ਇਨ੍ਹਾਂ ਨੂੰ ਹੋਰ ਮਜਬੂਤ  ਅਤੇ ਇਨ੍ਹਾਂ ਦੀ ਗਿਣਤੀ ਵਧਾਉਣ ਦੀ ਲੋੜ ਹੈ। ਜਿਨ੍ਹਾਂ ਕਾਰਨ ਔਰਤਾਂ ਆਪਣੇ ਆਪ ਨੂੰ ਵਧੇਰੇ ਸੁਰੱਖਿਅਤ ਮਹਿਸੂਸ ਕਰਦਿਆਂ ਹਨ। ਉਨ੍ਹਾਂ ਇਸ ਮੌਕੇ ਵੂਮੈਨ ਸੈੱਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੀਟਿਗ ਨੂੰ ਸੰਬੋਧਨ ਕੀਤਾ ਅਤੇ ਔਰਤਾਂ ਦੇ ਚੱਲ ਰਹੇ ਵੱਖ-ਵੱਖ ਕੇਸ਼ਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਇੰਚਾਰਜ ਵੂਮੈਨ ਸੈਲ (ਕੋਸਲਿੰਗ) ਇੰਸਪੈਕਟਰ ਜਸਮੀਨ ਕੌਰ ਅਤੇ ਇੰਸਪੈਕਟਰ ਮਨਦੀਪ ਕੌਰ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ। 

 

Tags: PARAMJIT KAUR LANDRAN

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD