Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਪੰਜਾਬ ਸੇਵਾ ਅਧਿਕਾਰ ਕਮਿਸ਼ਨਰ ਪੰਕਜ਼ ਕੁਮਾਰ ਮਹਾਜ਼ਨ ਅਤੇ ਕਮਲਦੀਪ ਭੰਡਾਰੀ ਵੱਲੋਂ ਸੇਵਾ ਦਾ ਅਧਿਕਾਰ ਐਕਟ ਤਹਿਤ ਮਿਲਣ ਵਾਲੀਆਂ ਸੇਵਾਵਾਂ ਦੀ ਕੀਤੀ ਸਮੀਖਿਆ

ਸਿਵਲ ਸਰਜ਼ਨ ਐਸ.ਏ.ਐਸ.ਨਗਰ ਦੇ ਦਫਤਰ ਵਿਖੇ ਜਨਮ ਅਤੇ ਮੌਤ ਦੇ ਸਰਟੀਫਿਕੇਟਾਂ ਸਬੰਧੀ ਕੰਮਕਾਜ਼ ਦਾ ਮੌਕੇ ਤੇ ਲਿਆ ਜਾਇਜਾ, ਪੰਜਾਬ ਸੇਵਾ ਅਧਿਕਾਰ ਐਕਟ ਤਹਿਤ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਨੂੰ ਮਿੱਥੇ ਸਮੇਂ ਤੇ ਮੁਹੱਈਆ ਕਰਾਉਣ ਨੂੰ ਯਕੀਨੀ ਬਣਾਉਣ ਲਈ ਆਖਿਆ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 07 Dec 2017

Last updated on: Dec 07, 2017, 00:00 IST

ਪੰਜਾਬ ਸੇਵਾ ਅਧਿਕਾਰ ਐਕਟ ਤਹਿਤ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਨੂੰ ਮਿੱਥੇ ਸਮੇਂ ਤੇ ਮੁਹੱਈਆ ਕਰਾਉਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਹ ਸੇਵਾਵਾਂ ਆਮ ਨਾਗਰਿਕਾਂ ਨੂੰ ਬਿਨ੍ਹਾ ਕਿਸੇ ਦੇਰੀ ਤੋਂ ਮੁਹੱਈਆ  ਕਰਵਾਈਆਂ ਜਾਣ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਸੇਵਾ ਅਧਿਕਾਰ ਕਮਿਸ਼ਨਰ ਪੰਕਜ਼ ਕੁਮਾਰ ਮਹਾਜ਼ਨ ਅਤੇ ਕਮਲਦੀਪ ਭੰਡਾਰੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸੇਵਾ ਦਾ ਅਧਿਕਾਰ ਐਕਟ ਤਹਿਤ ਮਿਲਣ ਵਾਲੀਆਂ ਸੇਵਾਵਾਂ ਦੀ ਸਮੀਖਿਆ ਕਰਨ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਚਰਨਦੇਵ ਸਿੰਘ ਮਾਨ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਜਸਬੀਰ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ: ਪਾਲਿਕਾ ਅਰੋੜਾ, ਡੀ.ਐਸ.ਪੀ.ਸ੍ਰੀ ਅਮਰੋਜ ਸਿੰਘ, ਡਾ: ਜਸਪ੍ਰੀਤ ਕੌਰ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਪੰਜਾਬ ਸੇਵਾ ਅਧਿਕਾਰ ਕਮਿਸ਼ਨਰ ਸ੍ਰੀ ਪੰਕਜ਼ ਕੁਮਾਰ ਮਹਾਜ਼ਨ ਨੇ ਇਸ ਮੌਕੇ ਸਿੱਖਿਆ ਵਿਭਾਗ ਦੀਆਂ ਸੇਵਾਵਾਂ ਨੂੰ ਵਿਦਿਆਰਥੀਆਂ ਤੱਕ ਸਮੇਂ ਸਿਰ ਪੁੱਜਦੀਆਂ ਕਰਨ ਨੂੰ ਯਕੀਨੀ ਬਣਾਉਣ ਲਈ ਆਖਿਆ। 

ਉਨ੍ਹਾਂ ਹੋਰ ਕਿਹਾ ਕਿ ਕਈ ਵਾਰ ਵਿਦਿਆਰਥੀਆਂ ਦੀਆਂ ਡਿਗਰੀਆਂ ਅਤੇ ਸਰਟੀਫਿਕੇਟ ਸਮੇਂ ਸਿਰ ਮੁਹੱਈਆ ਨਹੀ ਕਰਵਾਏ ਜਾਂਦੇ ਜਿਸ ਕਾਰਨ ਉਨ੍ਹਾਂ ਨੂੰ ਮੁਸ਼ਕਿਲ ਆਉਂਦੀ ਹੈ। ਇਸ ਲਈ ਅਜਿਹੀਆਂ ਸੇਵਾਵਾਂ ਨੂੰ ਸਮੇਂ ਸਿਰ ਮੁਹੱਈਆ ਕਰਾਉਣ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਪੁਲਿਸ ਵਿਭਾਗ ਵੱਲੋਂ ਵੀ ਦਿੱਤੀਆਂ ਜਾਣ ਵਾਲੀਆਂ ਸੇਵਾ ਦੇ ਅਧਿਕਾਰ, ਕਾਨੂੰਨ ਤਹਿਤ ਦਿੱਤੀਆਂ ਜਾਣ ਵਾਲੀਆਂ ਨਾਗਰਿਕ ਸੇਵਾਵਾਂ ਦੀ ਸਮੀਖਿਆ ਵੀ ਕੀਤੀ। ਇਸ ਮੌਕੇ ਪੰਜਾਬ ਸੇਵਾ ਅਧਿਕਾਰ ਕਮਿਸ਼ਨਰ ਸ੍ਰੀਮਤੀ ਕਮਲਦੀਪ ਭੰਡਾਰੀ ਵੱਲੋਂ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਇਸ ਮੌਕੇ ਕਿਹਾ ਕਿ ਕਈ ਵਾਰ ਲੋਕਾਂ ਨੂੰ ਜਨਮ ਮੌਤ ਦੇ ਸਰਟੀਫਿਕੇਟ ਲੈਣ ਲਈ ਲੰਮਾ ਸਮਾਂ ਇੰਤਜਾਰ ਕਰਨਾ ਪੈਂਦਾ ਹੈ। ਅਜਿਹੀਆਂ ਸੇਵਾਵਾਂ ਨੂੰ ਸਮੇਂ  ਸਿਰ ਮੁਹੱਈਆ ਕਰਵਾਇਆ ਜਾਵੇ।  ਉਨ੍ਹਾਂ ਇਸ ਮੌਕੇ ਜਨਮ ਮੌਤ ਦੇ ਸਰਟੀਫਿਕੇਟਾਂ ਵਿਚ ਹੋਣ ਵਾਲੀ ਦੇਰੀ ਦੇ ਕਾਰਨਾਂ ਬਾਰੇ ਵੀ ਪੁੱਛਿਆ। ਇਸ ਤੋਂ ਉਪਰੰਤ  ਪੰਜਾਬ ਸੇਵਾ ਅਧਿਕਾਰ ਕਮਿਸ਼ਨਰ ਸ੍ਰੀ ਪੰਕਜ਼ ਕੁਮਾਰ ਮਹਾਜ਼ਨ ਅਤੇ ਸ੍ਰੀਮਤੀ ਕਮਲਦੀਪ ਭੰਡਾਰੀ ਵੱਲੋਂ ਸੇਵਾ ਦਾ ਅਧਿਕਾਰ ਐਕਟ ਤਹਿਤ  ਸਿਵਲ ਸਰਜ਼ਨ ਐਸ.ਏ.ਐਸ.ਨਗਰ ਦੇ ਦਫਤਰ ਵਿਖੇ ਜਨਮ ਅਤੇ ਮੌਤ ਦੇ ਸਰਟੀਫਿਕੇਟਾਂ ਸਬੰਧੀ ਕੰਮਕਾਜ਼ ਦਾ ਮੌਕੇ ਤੇ ਲਿਆ ਜਾਇਜਾ ਅਤੇ ਸਰਟੀਫਿਕੇਟ ਲੈਣ ਲਈ ਆਏ ਲੋਕਾਂ ਨਾਲ ਗੱਲਬਾਤ ਵੀ ਕੀਤੀ। 

 

Tags: MIX PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD