Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਮੋਹਾਲੀ ਪੁਲਿਸ ਨੇ ਵਿਦੇਸ ਭੇਜਣ ਦੇ ਨਾਂ ਤੇ ਠੱਗੀਆਂ ਮਾਰਨ ਵਾਲੇ ਦੋਸ਼ੀ ਹਰਪ੍ਰੀਤ ਸਿੰਘ ਨੂੰ ਕੀਤਾ ਗ੍ਰਿਫਤਾਰ

5 Dariya News

ਖਰੜ, ਐਸ.ਏ.ਐਸ. ਨਗਰ (ਮੁਹਾਲੀ) , 08 Dec 2017

Last updated on: Dec 08, 2017, 00:00 IST

ਜ਼ਿਲ੍ਹਾ ਪੁਲਿਸ ਮੁਖੀ ਕੁਲਦੀਪ ਸਿੰਘ ਚਾਹਲ ਦੀ ਹਦਾਇਤਾਂ ਅਨੁਸਾਰ ਸ੍ਰੀ ਹਰਬੀਰ ਸਿੰਘ ਅਟਵਾਲ ਕਪਤਾਨ ਪੁਲਿਸ (ਤਫਤੀਸ਼) ਮੋਹਾਲੀ ਦੀ ਨਿਗਰਾਨੀ ਹੇਠ ਇੰਸਪੈਕਟਰ ਲਖਵਿੰਦਰ ਸਿੰਘ ਇੰਚਾਰਜ ਆਰਥਿਕ ਅਪਰਾਧ ਸ਼ਾਖਾ (ਤਫਤੀਸ਼) ਮੋਹਾਲੀ ਦੀ ਨਿਗਰਾਨੀ ਹੇਠ ਏ ਐਸ ਆਈ ਦੀਦਾਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਦੇ ਮੁਕਦਮਾ ਨੰਬਰ 86 ਮਿਤੀ 26-4-2017 ਅ/ਧ 406, 420, 120 ਬੀ ਆਈ.ਪੀ.ਸੀ ਥਾਣਾ ਸਿਟੀ ਖਰੜ ਜਿਲ੍ਹਾ ਐਸ ਏ ਐਸ ਨਗਰ ਦੇ ਦੋਸੀ ਹਰਪ੍ਰੀਤ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਪਿੰਡ ਦਹੇੜੂ ਥਾਣਾ ਸਦਰ ਖੰਨਾ ਜਿਲ੍ਹਾ ਲੁਧਿਆਣਾ ਹਾਲ ਵਾਸੀ ਪਿੰਡ ਤਲਾਣੀਆ ਨੇੜੇ ਹਰਮਨ ਫਰਨੀਚਰ ਥਾਣਾ ਤੇ ਜਿਲ੍ਹਾ ਫਤਿਹਗੜ੍ਹ ਸਾਹਿਬ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਦਈ ਰਪਿੰਦਰ ਕੌਰ ਦਾ ਪਿਤਾ ਬਚਨ ਸਿੰਘ ਸਾਲ 2015 ਵਿੱਚ ਹਿਮਾਚਲ ਪ੍ਰਦੇਸ ਵਿੱਚ ਵਿਆਹ ਦੇ ਪ੍ਰੋਗਰਾਮ ਵਿੱਚ ਗਿਆ ਸੀ, ਜਿਥੇ ਬਚਨ ਸਿੰਘ ਦੀ ਜਾਣ ਪਹਿਚਾਣ ਦੋਸੀ ਹਰਪ੍ਰੀਤ ਸਿੰਘ ਨਾਲ ਹੋਈ ਸੀ ਤਾਂ ਗੱਲਾਂ ਬਾਤਾਂ ਕਰਦੇ ਹੋਏ ਦੋਸੀ ਹਰਪ੍ਰੀਤ ਸਿੰਘ ਨੇ ਬਚਨ ਸਿੰਘ ਨੂੰ ਆਪਣਾ ਨਾਮ ਹਰਪ੍ਰੀਤ ਸਿੰਘ ਸੇਖੋਂ ਦੱਸਿਆ ਅਤੇ ਆਪਣੇ ਆਪ ਬਾਰੇ ਦੱਸਿਆ ਕਿ ਉਸ ਦਾ ਅਮਰੀਕਾ ਵਿੱਚ ਕਾਰੋਬਾਰ ਹੈ ਜੇ ਕਿਸੇ ਨੇ ਅਮਰੀਕਾ ਜਾਣਾ ਹੋਵੇ ਤਾਂ ਉਹ ਸੈਟ ਕਰਵਾ ਸਕਦਾ ਹੈ। ਹਰਪ੍ਰੀਤ ਸਿੰਘ ਦੀਆ ਗੱਲਾਂ ਵਿੱਚ ਆ ਕੇ ਬਚਨ ਸਿੰਘ ਨੇ ਇਹ ਸਾਰੀ ਗੱਲ ਆਪਣੀ ਲੜਕੀ ਰੁਪਿੰਦਰ ਕੌਰ ਜੋ ਪੇਸੇ ਵਜੋਂ ਡਾਕਟਰ ਹੈ, ਨਾਲ ਕੀਤੀ। 

ਜਿਸ ਤੇ ਰੁਪਿੰਦਰ ਕੌਰ ਅਮਰੀਕਾ ਜਾਣ ਲਈ ਤਿਆਰ ਹੋ ਗਈ। ਇਸ ਤੋ ਕੁਝ ਦਿਨਾਂ ਬਾਅਦ ਹੀ ਮੁਦਈ ਦੇ ਘਰ ਦੋਸੀ ਹਰਪ੍ਰੀਤ ਸਿੰਘ ਆਪਣੀ ਪਤਨੀ ਪ੍ਰਿਤਪਾਲ ਕੌਰ ਨਾਲ ਰੁਪਿੰਦਰ ਕੌਰ ਦੇ ਘਰ ਆਇਆ ਜਿਸ ਨੇ ਰੁਪਿੰਦਰ ਕੌਰ ਨੂੰ ਅਮਰੀਕਾ ਸੈਟ ਕਰਾਉਣ ਦੀ 28 ਲੱਖ ਰੁਪਏ ਵਿੱਚ ਗੱਲ ਤੈਅ ਕਰ ਲਈ। ਦੋਸੀ ਹਰਪ੍ਰੀਤ ਸਿੰਘ ਨੇ ਮੁਦਈ ਦੇ ਘਰ ਆਉਣਾ ਜਾਣਾ ਸੁਰੂ ਕਰ ਦਿੱਤਾ ਅਤੇ ਮੁਦਈ ਪਾਸੋਂ ਵੱਖ ਵੱਖ ਤਰੀਖਾਂ ਨੂੰ 23 ਲੱਖ ਰੁਪਏ ਅਤੇ ਰੁਪਿੰਦਰ ਕੌਰ ਦਾ ਪਾਸਪੋਰਟ ਹਾਸਲ ਕਰਕੇ ਲੈ ਗਿਆ। ਪ੍ਰੰਤੂ ਰੁਪਿੰਦਰ ਕੌਰ ਨੂੰ ਅਮਰੀਕਾ ਨਹੀ ਭੇਜਿਆ, ਹਰ ਵਾਰ ਪੁੱਛਣ ਤੇ ਲਾਰੇ ਲੱਪੇ ਲਗਾਉਦਾ ਰਿਹਾ ਅਤੇ ਬਾਅਦ ਵਿੱਚ ਗਾਇਬ ਹੋ ਗਿਆ। ਜਿਸ ਕਾਰਨ ਮੁਦਈ ਡਿਪਰੈਸਨ ਵਿੱਚ ਵੀ ਚਲੀ ਗਈ। ਇਸ ਤਰ੍ਹਾਂ ਰੁਪਿੰਦਰ ਕੌਰ ਨਾਲ ਦੋਸੀ ਹਰਪ੍ਰੀਤ ਸਿੰਘ ਨੇ 23 ਲੱਖ ਰੁਪਏ ਦੀ ਠੱਗੀ ਮਾਰੀ ਹੈ। ਦੋਰਾਨੇ ਤਫਤੀਸ ਪਤਾ ਚਲਿਆ ਹੈ ਕਿ ਦੋਸੀ ਹਰਪ੍ਰੀਤ ਸਿੰਘ ਭੋਲੇ ਭਾਲੇ ਲੋਕਾਂ ਦੇ ਘਰਾਂ ਵਿੱਚ ਜਾ ਕੇ ਉਨ੍ਹਾਂ ਨੂੰ ਆਪਣੀਆ ਮਿਠੀਆਂ-2 ਗੱਲਾਂ ਵਿੱਚ ਲੈ ਕੇ ਤੇ ਆਪਣੇ ਆਪ ਉਸ ਪ੍ਰੀਵਾਰ ਦਾ ਹੀ ਮੈਬਰ ਬਣ ਕੇ ਉਨ੍ਹਾਂ ਨੂੰ ਬਾਹਰਲੇ ਦੇਸ ਵਿੱਚ ਸੈਟ ਕਰਵਾਉਣ ਦਾ ਝਾਸਾ ਦੇ ਕੇ ਠੱਗੀ ਮਾਰਦਾ ਸੀ। ਦੋਰਾਨੇ ਤਫਤੀਸ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਦੋਸੀ ਹਰਪ੍ਰੀਤ ਸਿੰਘ ਨੇ ਇਸੇ ਤਰ੍ਹਾ ਬਾਹਰਲੇ ਦੇਸ ਭੇਜਣ ਦਾ ਝਾਸਾਂ ਦੇ ਕੇ ਸਿਮਰਜੋਤ ਕੌਰ ਵਾਸੀ ਖੰਨਾ ਨਾਲ 12 ਲੱਖ ਰੁਪਏ ਅਤੇ ਰਾਜਵਿੰਦਰ ਕੌਰ ਉਰਫ ਸਿੰਮੀ ਵਾਸੀ ਸੈਕਟਰ 56 ਚੰਡੀਗੜ ਨਾਲ 10 ਲੱਖ ਰੁਪਏ ਦੀ ਠੱਗੀ ਮਾਰੀ ਹੈ। ਦੋਸੀ ਹਰਪ੍ਰੀਤ ਸਿੰਘ ਨੂੰ ਮਾਨਯੋਗ ਅਦਾਲਤ ਖਰੜ੍ਹ ਵਿੱਚ ਪੇਸ ਕਰਕੇ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਦੋਸੀ ਹਰਪ੍ਰੀਤ ਸਿੰਘ ਪਾਸੋਂ ਹੋਰ ਪੁਛਗਿਛ ਜਾਰੀ ਹੈ ਕਿ ਉਸ ਨਾਲ ਕਿਹੜੇ ਕਿਹੜੇ ਹੋਰ ਸਾਥੀ ਹਨ ਅਤੇ ਦੋਸੀ ਪਾਸੋਂ ਹੋਰ ਸੁਰਾਗ ਲੱਗਣ ਦੀ ਉਮੀਦ ਹੈ। ਮੁਕੱਦਮਾ ਦੀ ਤਫਤੀਸ਼ ਜਾਰੀ ਹੈ। 

 

Tags: CRIME NEWS PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD