Monday, 13 May 2024

 

 

ਖ਼ਾਸ ਖਬਰਾਂ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ

 

ਕਾਂਗਰਸ ਦੀਆਂ ਧੱਕੇਸ਼ਾਹੀਆਂ ਖਿਲਾਫ ਖਰੜ-ਬਲੌਂਗੀ ਸੜਕ 'ਤੇ ਧਰਨਾ

ਐਨ.ਕੇ.ਸ਼ਰਮਾ ਦੀ ਅਗਵਾਈ ਹੇਠ ਮੋਹਾਲੀ ਦੀ ਅਕਾਲੀ ਲੀਡਰਸ਼ਿਪ ਨੇ ਕੀਤਾ ਰੋਸ ਪ੍ਰਗਟ , ਵਾਅਦਿਆਂ ਤੋਂ ਮੁਕਰੀ ਕਾਂਗਰਸ ਸਥਾਨਕ ਸਰਕਾਰਾਂ ਦੇ ਚੋਣ ਮੈਦਾਨ ਵਿਚੋਂ ਭੱਜੀ

Web Admin

Web Admin

5 Dariya News

ਬਲੌਂਗੀ (ਖਰੜ) , 08 Dec 2017

ਕਾਂਗਰਸ ਸਰਕਾਰ ਦੀਆਂ ਦਿਨੋ ਦਿਨ ਵੱਧ ਰਹੀਆਂ ਧੱਕੇਸ਼ਾਹੀਆਂ ਖਿਲਾਫ ਪੰਜਾਬ ਵਿਚ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਅਰੰਭੀ ਮੁਹਿੰਮ ਦੇ ਤਹਿਤ ਅੱਜ ਜ਼ਿਲਾ ਮੋਹਾਲੀ ਦੀ ਸਮੁੱਚੀ ਅਕਾਲੀ ਭਾਜਪਾ ਲੀਡਰਸ਼ਿਪ ਨੇ ਸ੍ਰੋਮਣੀ ਅਕਾਲੀ ਦਲ ਮੋਹਾਲੀ ਦੇ ਪ੍ਰਧਾਨ ਤੇ ਹਲਕਾ ਡੇਰਾਬੱਸੀ ਤੋਂ ਵਿਧਾਇਕ ਐਨ.ਕੇ.ਸ਼ਰਮਾ ਦੀ ਅਗਵਾਈ ਹੇਠ ਰੋਸ ਪ੍ਰਗਟ ਕਰਦਿਆਂ ਬਲੌਂਗੀ ਖਰੜ ਸੜਕ 'ਤੇ ਧਰਨਾ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਐਨ.ਕੇ.ਸ਼ਰਮਾ ਨੇ ਕਿਹਾ ਕਾਂਗਰਸ ਸਰਕਾਰ ਨੇ ਗੁੰਡਾਗਰਦੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ ਅਤੇ ਬੇਕਸੂਰ ਲੋਕਾਂ 'ਤੇ ਨਜ਼ਾਇਜ਼ ਪਰਚੇ ਦਰਜ ਕਰਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਾਂਗਰਸ ਸਰਕਾਰ ਨੇ ਝੂਠੇ ਵਾਅਦਿਆਂ ਨਾਲ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ਤਾਂ ਹਾਸਲ ਕਰ ਲਈ ਪਰ ਵਾਅਦੇ ਪੂਰੇ ਨਾ ਹੋਣ ਕਾਰਨ ਹਰ ਵਰਗ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ ਅਤੇ ਹੁਣ ਸਰਕਾਰ ਨੂੰ ਡਰ ਹੈ ਕਿ ਸਥਾਨਕ ਸਰਕਾਰਾਂ ਚੋਣਾਂ ਵਿਚ ਲੋਕ ਕਾਂਗਰਸ ਨੂੰ ਕਰਾਰੀ ਹਾਰ ਦੇਣਗੇ ਇਸ ਲਈ ਅਕਾਲੀ ਕੌਸਲਰਾਂ ਦੇ ਕਾਗਜ਼ ਰੱਦ ਕਰਕੇ ਉਨ੍ਹਾਂ 'ਤੇ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ ਤਾਂ ਕਿ ਉਹ ਨਾਮਜ਼ਦਗੀ ਨਾ ਭਰ ਸਕਣ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਾਂਗਰਸ ਦੇ ਰਾਜ ਵਿਚ ਭ੍ਰਿਸ਼ਟਾਚਾਰ, ਨਜਾਇਜ਼ ਮਾਈਨਿੰਗ ਅਤੇ ਨਗਰ ਪੰਚਾਇਤ ਚੋਣਾਂ ਵਿਚ ਅਕਾਲੀ ਵਰਕਰਾਂ ਨਾਲ ਜੋ ਧੱਕੇਸ਼ਾਹੀਆਂ ਹੋ ਰਹੀਆਂ ਹਨ ਉਹ ਅਸਿਹਣਯੋਗ ਹੈ ਜਿਸ ਨੂੰ ਸ਼੍ਰੋਮਣੀ ਅਕਾਲੀ ਦਲ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗਾ। 

ਇਸ ਮੌਕੇ ਹਲਕਾ ਇੰਚਾਰਜ ਖਰੜ ਰਣਜੀਤ ਸਿੰਘ ਗਿੱਲ, ਤੇਜ਼ਿੰਦਰਪਾਲ ਸਿੰਘ ਸਿੱਧੂ, ਚਰਨਜੀਤ ਸਿੰਘ ਕਾਲੇਵਾਲ ਐਸ.ਜੀ.ਪੀ.ਸੀ. ਮੈਂਬਰ, ਸਾਬਕਾ ਮੰਤਰੀ ਬੀਬੀ ਸਤਵੰਤ ਕੌਰ ਸੰਧੂ, ਸ਼ਹਿਰੀ ਪ੍ਰਧਾਨ ਬਲਜੀਤ ਸਿੰਘ ਕੁੰਭੜਾਂ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਹ ਭੁੱਲ ਰਹੀ ਹੈ ਸ੍ਰੋਮਣੀ ਅਕਾਲੀ ਦਲ ਉਹ ਪਾਰਟੀ ਹੈ ਜਿਸਨੇ ਪੰਜਾਬ ਸੂਬੇ ਦੀ ਬਿਹਤਰੀ ਲਈ ਹਰ ਮੋਰਚੇ 'ਤੇ ਡੱਟ ਕੇ ਲੜਾਈ ਲੜੀ ਹੈ। ਉਨ੍ਹਾਂ ਕਿਹਾ ਕਿ 9 ਮਹੀਨਿਆਂ ਵਿਚ ਕਾਂਗਰਸ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਦੌਰਾਨ ਦੇਸ਼ ਦੇ ਅੰਨਦਾਤਾ ਕਹਾਉਣ ਵਾਲੇ ਕਿਸਾਨ ਨੂੰ ਕਰਜਾ ਮੁਆਫੀ ਦਾ ਝੂਠਾ ਲਾਰਾ ਲਾਇਆ ਜਿਸ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ,  ਪੱਕੀ ਨੌਕਰੀ ਦੀ ਆਸ ਲਾਈ ਬੈਠੇ ਨੌਜਵਾਨਾਂ ਵਿਚ ਨਿਰਾਸ਼ਾ ਦਾ ਆਲਮ ਹੈ, ਗਰੀਬ ਲੋਕਾਂ ਨੂੰ ਸ਼ੋਸ਼ਲ ਸਕੀਮਾਂ ਦਾ ਲਾਭ ਮਿਲਣਾ ਬੰਦ ਹੈ ਜਿਸ ਕਾਰਨ ਅੱਜ ਸ੍ਰੋਮਣੀ ਅਕਾਲੀ ਦਲ ਨੂੰ ਸਰਕਾਰ ਦੀਆਂ ਵਧੀਕੀਆਂ ਖਿਲਾਫ ਸੜਕਾਂ ਜਾਮ ਕਰਕੇ ਰੋਸ ਪ੍ਰਦਰਸ਼ਨ ਕਰਨੇ ਪੈ ਰਹੇ ਹਨ। ਉਨ੍ਹਾਂ ਕਾਂਗਰਸ ਨੂੰ ਵੰਗਾਰਦਿਆਂ ਕਿਹਾ ਕਿ ਸਥਾਨਕ ਸਰਕਾਰਾਂ ਚੋਣਾਂ ਵਿਚ ਕਿਸੇ ਤਰ੍ਹਾਂ ਦੀ ਧਾਂਦਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜਦੋਂ ਤੱਕ ਅਕਾਲੀ ਕੌਸਲਰਾਂ 'ਤੇ ਦਰਜ ਨਜਾਇਜ਼ ਪਰਚੇ ਰੱਦ ਕਰਕੇ ਉਨ੍ਹਾਂ ਨੂੰ ਨਾਮਜਦਗੀ ਭਰਨ ਦਾ ਮੌਕਾ ਨਹੀਂ ਦਿੱਤਾ ਜਾਂਦਾ ਉਦੋਂ ਤੱਕ ਉਹ ਦਿਨ ਰਾਤ ਨਿਰੰਤਰ ਧਰਨੇ 'ਤੇ ਬੈਠੇ ਰਹਿਣਗੇ। ਧਰਨੇ ਦੌਰਾਨ ਭਾਰੀ ਗਿਣਤੀ ਵਿਚ ਅਕਾਲੀ ਵਰਕਰਾਂ ਸਮੇਤ ਬੀਬੀਆਂ ਨੇ ਬਲੋਂਗੀ ਖਰੜ ਸੜਕ 'ਤੇ ਜਾਮ ਲਾ ਕੇ ਕੈਪਟਨ ਅਮਰਿੰਦਰ ਸਿੰਘ ਦਾ ਪਿੱਟ ਸਿਆਪਾ ਕੀਤਾ ਅਤੇ ਕਾਂਗਰਸ ਸਰਕਾਰ ਖਿਲਾਫ ਜੰਮਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕ੍ਰਿਸ਼ਨਪਾਲ ਸ਼ਰਮਾ, ਯੂਥ ਆਗੂ ਮਨਜੀਤ ਸਿੰਘ ਮਲਕਪੁਰ, ਅਸ਼ਵਨੀ ਸ਼ਰਮਾ, ਰਵਿੰਦਰ ਸਿੰਘ ਰਵੀ, ਕੌਸਲ ਪ੍ਰਧਾਨ ਭੁਪਿੰਦਰ ਸੈਣੀ, ਰਵਿੰਦਰ ਵੈਸ਼ਨਵ ਪ੍ਰਧਾਨ ਵਪਾਰਵਿੰਗ, ਬਲਕਾਰ ਸਿੰਘ ਰੰਗੀ, ਮਨਵਿੰਦਰ ਸਿੰਘ ਟੋਨੀ ਰਾਣਾ, ਸੁਖਵਿੰਦਰ ਸਿੰਘ, ਗੁਰਮੀਤ ਸਿੰਘ ਸਮੇਤ ਮੋਹਾਲੀ ਜ਼ਿਲੇ ਤੋਂ ਹੋਰ ਆਗੂ ਹਾਜ਼ਰ ਸਨ। 

 

Tags: NK SHARMA , Ranjit Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD