Thursday, 02 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੀਤੀ ਤਾਰੀਫ਼, ਕਿਹਾ- ਰੌੜੀ ਗੜ੍ਹਸ਼ੰਕਰ ਦੇ ਵਿਕਾਸ ਪ੍ਰਤੀ ਬੇਹੱਦ ਸੰਜੀਦਾ ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 12 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ : ਡਾ.ਓਬਰਾਏ Chandigarh-Punjab Union of Journalists ਨੇ ਮਈ ਦਿਵਸ 'ਤੇ ਮਨੁੱਖੀ ਲੜੀ ਬਣਾਈ ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਵੋਟਾਂ ਬਣਾਉਣ ਲਈ ਆਖ਼ਰੀ ਮਿਤੀ 4 ਮਈ: ਘਨਸ਼ਿਆਮ ਥੋਰੀ 1212 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ- ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਹਲਕਾ ਮਜੀਠਾ ਦੇ ਕਾਂਗਰਸੀ ਆਗੂਆਂ ਨੇ ਗੁਰਜੀਤ ਸਿੰਘ ਔਜਲਾ ਨਾਲ ਕੀਤੀ ਮੀਟਿੰਗ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ- ਹਰਭਜਨ ਸਿੰਘ ਈ ਟੀ ਓ ਮਜ਼ਦੂਰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ ਐਲਪੀਯੂ ਦੀ ਪ੍ਰੋ-ਚਾਂਸਲਰ, ਸ਼੍ਰੀਮਤੀ ਰਸ਼ਮੀ ਮਿੱਤਲ, ਆਨਰੇਰੀ ਕਰਨਲ ਰੈਂਕ ਨਾਲ ਸਨਮਾਨਿਤ ਸਾਬਕਾ ਕਾਂਗਰਸੀ ਦਲਵੀਰ ਗੋਲਡੀ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਸੰਗਰੂਰ ਵਿੱਚ ਪਾਰਟੀ ਦੀ ਸਥਿਤੀ ਹੋਈ ਹੋਰ ਮਜ਼ਬੂਤ ਮੀਤ ਹੇਅਰ ਦੀਆਂ ਚੋਣ ਮੀਟਿੰਗਾਂ ਵਿੱਚ ਜੁੜਨ ਲੱਗੇ ਭਾਰੀ ਇਕੱਠ ਕਿਸਾਨਾਂ ਨੇ ਕੀਤਾ ਔਜਲਾ ਦਾ ਸਮਰਥਨ ਲੁਧਿਆਣੇ 'ਚ ਮੇਰੀ ਜਿੱਤ, ਪਿੱਠ 'ਚ ਛੁਰਾ ਮਾਰਨ ਵਾਲਿਆਂ ਲਈ ਇੱਕ ਸਬਕ ਸਿੱਧ ਹੋਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਰਾਜਾ ਵੜਿੰਗ ਦੀ ਜਿੱਤ ਯਕੀਨੀ ਬਣਾਉਣ ਲਈ ਲੁਧਿਆਣਾ 'ਚ ਡੇਰਾ ਲਾਵਾਂਗਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਨੌਜਵਾਨ ਆਗੂ ਡਾ: ਜਤਿੰਦਰ ਸਿੰਘ ਮਾਨ ਸਮੇਤ 100 ਨੌਜਵਾਨ ਭਾਜਪਾ ਵਿੱਚ ਸ਼ਾਮਲ

 

ਲੋਕਤੰਤਰ ਦਾ ਗਲਾ ਘੁੱਟਣ ਵਾਲਿਆਂ ਦੀ ਨਿਆਂਇਕ ਜਾਂਚ ਹੋਵੇ : ਅਕਾਲੀ-ਭਾਜਪਾ

ਅਕਾਲੀ-ਭਾਜਪਾ ਨੇ ਰਾਜਪਾਲ ਨੂੰ ਨਗਰ ਨਿਗਮ ਚੋਣਾਂ ਵਿਚ ਲੋਕਤੰਤਰ ਦਾ ਗਲਾ ਘੁੱਟਣ ਵਾਲੇ ਸਿਆਸਤਦਾਨਾਂ-ਅਫਸਰਸ਼ਾਹੀ-ਚੋਣ ਨਿਗਰਾਨਾਂ ਦੇ ਗਠਜੋੜ ਦੀ ਨਿਆਂਇਕ ਜਾਂਚ ਲਈ ਕਿਹਾ

Web Admin

Web Admin

5 Dariya News

ਚੰਡੀਗੜ੍ਹ , 11 Dec 2017

ਅਕਾਲੀ ਦਲ-ਭਾਜਪਾ ਦੇ ਇੱਕ ਸਾਂਝੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਬੇਨਤੀ ਕੀਤੀ ਕਿ ਉਹ ਪੰਜਾਬ ਵਿਚ ਨਗਰ ਨਿਗਮ ਦੀਆਂ ਚੋਣਾਂ ਦੌਰਾਨ ਕਾਂਗਰਸ ਦੇ ਹਿੱਤਾਂ ਨੂੰ ਪੂਰਨ ਲਈ ਲੋਕਤੰਤਰ ਦਾ ਗਲਾ ਘੁੱਟਣ ਵਾਲੇ ਸਿਆਸਤਦਾਨਾਂ-ਅਫਸਰਸ਼ਾਹੀ-ਚੋਣ ਨਿਗਰਾਨਾਂ ਦੇ ਗਠਜੋੜ ਦੀ ਨਿਆਂਇਕ ਜਾਂਚ ਦਾ ਆਦੇਸ਼ ਦੇਣ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਵਿਜੈ ਸਾਂਪਲਾ ਦੀ ਅਗਵਾਈ ਵਿਚ ਗਏ ਇਸ ਵਫ਼ਦ ਨੇ ਕਿਹਾ ਕਿ ਇਸ ਨਾਪਾਕ ਗਠਜੋੜ ਨੇ ਚੋਣ ਪ੍ਰਕਿਰਿਆ ਦੇ ਹਰ ਪੜਾਅ ਉੱਤੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਖੱਜਲ-ਖੁਆਰ ਕਰਨ ਦੀ ਸਾਜ਼ਿਸ਼ ਰਚੀ ਹੈ, ਜਿਸ ਵਿਚ ਉਹਨਾਂ ਨੂੰ ਇਤਰਾਜ਼ਹੀਣਤਾ ਦੇ ਸਰਟੀਫਿਕੇਟ ਨਾ ਦੇਣਾ ਅਤੇ ਉਹਨਾਂ ਦੇ ਨਾਮਜ਼ਦਗੀ ਕਾਗਜ਼ ਸਵੀਕਾਰ ਨਾ ਕਰਨਾ ਸ਼ਾਮਿਲ ਸੀ । ਵਫ਼ਦ ਦੇ ਮੈਂਬਰਾਂ ਨੇ ਰਾਜਪਾਲ ਨੂੰ ਦੱਸਿਆ ਕਿ ਉਹ ਉਹਨਾਂ ਤਕ ਇਸ ਲਈ ਪਹੁੰਚ ਕਰ ਰਹੇ ਹਨ, ਕਿਉਂਕਿ ਇਸ ਸੰਬੰਧੀ ਸੂਬਾਈ ਚੋਣ ਕਮਿਸ਼ਨ ਨੂੰ ਕੀਤੀਆਂ ਸ਼ਿਕਾਇਤਾਂ ਦੀ ਕੋਈ ਸੁਣਵਾਈ ਨਹੀਂ ਹੋਈ ਅਤੇ ਜਿਹਨਾਂ ਚਾਰ ਥਾਂਵਾਂ ਉੱਤੇ ਅਕਾਲੀ ਵਰਕਰਾਂ ਉੱਤੇ ਜਿਸਮਾਨੀ ਹਮਲੇ ਕੀਤੇ ਜਾਣ ਤੋਂ ਇਲਾਵਾ ਉਹਨਾਂ ਦੇ ਨਾਮਜ਼ਦਗੀ ਕਾਗਜ਼ ਵੀ ਪਾੜ ਦਿੱਤੇ ਗਏ ਸਨ, ਉੱਥੇ ਥਾਂਵਾਂ ਉੱਤੇ ਚੋਣਾਂ ਰੱਦ ਨਹੀਂ ਕੀਤੀਆਂ ਗਈਆਂ।ਸਰਦਾਰ ਬਾਦਲ ਨੇ ਰਾਜਪਾਲ ਨੂੰ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਉਹ ਕਾਂਗਰਸ ਸਰਕਾਰ ਨੂੰ ਆ ਰਹੀਆਂ ਨਗਰ ਨਿਗਮਾਂ ਦੀਆਂ ਚੋਣਾਂ ਵਾਸਤੇ ਨੀਮ-ਫੌਜੀ ਦਸਤਿਆਂ ਦੀ ਮੰਗ ਕਰਨ ਦਾ ਨਿਰਦੇਸ਼ ਦੇਣ।ਉਹਨਾਂ ਕਿਹਾ ਕਿ ਮੌਜੂਦਾ ਹਾਲਾਤਾਂ ਵਿਚ ਇੱਥੇ ਨਿਰਪੱਖ ਅਤੇ ਆਜ਼ਾਦ ਚੋਣਾਂ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। 

ਉਹਨਾਂ ਕਿਹਾ ਕਿ ਲੋਕਾਂ ਦੇ ਮਨਾਂ ਅੰਦਰ ਡਰ ਦਾ ਮਾਹੌਲ ਪੈਦਾ ਕੀਤਾ ਜਾ ਚੁੱਕਿਆ ਹੈ। ਚੋਣਾਂ ਦੌਰਾਨ ਅਕਾਲੀ-ਭਾਜਪਾ ਵਰਕਰਾਂ ਖਿਲਾਫ ਵੱਡੇ ਪੱਧਰ ਉੱਤੇ ਹੇਰਾਫੇਰੀ ਅਤੇ ਹਿੰਸਾ ਦੀ ਸੰਭਾਵਨਾ ਹੈ। ਅਜਿਹੇ ਹਾਲਾਤਾਂ ਵਿਚ ਸਿਰਫ ਨੀਮ ਫੌਜੀ ਦਸਤੇ  ਹੀ ਆਜ਼ਥਾਦ ਅਤੇ ਨਿਰਪੱਖ ਚੋਣਾਂ ਦਾ ਹੋਣਾ ਯਕੀਨੀ ਬਣਾ ਸਕਦੇ ਹਨ।ਵਫ਼ਦ ਦੇ ਮੈਂਬਰਾਂ ਵਿਚ ਸ਼ਾਮਿਲ ਸਾਂਸਦਾਂ ਸੁਖਦੇਵ ਸਿੰਘ ਢੀੰਡਸਾ, ਬਲਵਿੰਦਰ ਸਿੰਘ ਭੂੰਦੜ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਰਾਜਪਾਲ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਮੁੱਖ ਸਕੱਤਰ ਨੂੰ ਸਖ਼ਤ ਨਿਰਦੇਸ਼ ਜਾਰੀ ਕਰਨ ਕਿ ਜੇਕਰ ਨਗਰ ਨਿਗਮ ਚੋਣਾਂ ਦੌਰਾਨ ਸਰਕਾਰੀ ਅਧਿਕਾਰੀਆਂ ਨੇ ਕਾਂਗਰਸ ਦੇ ਹੱਕ ਵਿਚ ਪੱਖਪਾਤੀ ਭੂਮਿਕਾ ਨਿਭਾਈ ਤਾਂ ਇਸ ਵਾਸਤੇ ਮੁੱਖ ਸਕੱਤਰ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਉਹਨਾਂ ਕਿਹਾ ਕਿ ਜਿਹਨਾਂ ਅਧਿਕਾਰੀਆਂ ਨੇ ਨਗਰ ਨਿਗਮ ਚੋਣਾਂ ਲਈ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਲੈ ਕੇ ਕਾਂਗਰਸ ਦੇ ਏਜੰਟਾਂ ਵਾਂਗ ਕੰਮ ਕੀਤਾ ਹੈ, ਉਹਨਾਂ ਖਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।ਇਸੇ ਦੌਰਾਨ ਵਫ਼ਦ ਨੇ ਰਾਜਪਾਲ ਉੱਤੇ ਸੂਬਾ ਸਰਕਾਰ ਤੋਂ ਇਹ ਸਪੱਸ਼ਟੀਕਰਨ ਲੈਣ ਲਈ ਵੀ ਜ਼ੋਰ ਪਾਇਆ ਕਿ ਪ੍ਰਦੇਸ਼ ਕਾਂਗਰਸ ਮੁਖੀ ਪੁਲਿਸ ਫੋਰਸ ਦਾ ਨੁੰਮਾਇਦਾ ਬਣ ਕੇ ਬਿਆਨ ਕਿਉਂ ਜਾਰੀ ਕਰ ਰਿਹਾ ਹੈ? ਵਫ਼ਦ ਨੇ ਕਿਹਾ ਕਿ ਜਿਸ ਢੰਗ ਨਾਲ ਸੁਨੀਲ ਜਾਖੜ ਨੇ ਪੁਲਿਸ ਦੇ ਕੰਮ ਕਾਜ ਬਾਰੇ ਬਿਆਨ ਦਿੱਤੇ ਹਨ, ਉਸ ਤੋਂ ਸਪੱਸ਼ਟ ਹੁੰਦਾ ਹੈ ਕਿ ਪੁਲਿਸ ਆਜ਼ਾਦਾਨਾ ਢੰਗ ਨਾਲ ਕੰਮ ਨਹੀਂ ਕਰ ਰਹੀ ਹੈ। ਉਹਨਾਂ ਰਾਜਪਾਲ ਨੂੰ ਸੂਬਾ ਸਰਕਾਰ ਤਕ ਇਹ ਸੁਨੇਹਾ ਪਹੁੰਚਾਉਣ ਲਈ ਕਿਹਾ ਕਿ ਇਸ ਦੇ ਸਿਆਸੀ ਆਗੂ ਪੁਲਿਸ ਫੋਰਸ ਦੀਆਂ ਸ਼ਕਤੀਆਂ ਆਪਣੇ ਹੱਥਾਂ ਵਿਚ ਨਹੀਂ ਲੈ ਸਕਦੇ। ਵਫਦ ਦੇ ਮੈਂਬਰਾਂ ਵਿਚ ਸੇਵਾ ਸਿੰਘ ਸੇਖਵਾਂ, ਮਹੇਸ਼ਇੰਦਰ ਸਿੰਘ ਗਰੇਵਾਲ,ਸਿਕੰਦਰ ਸਿੰਘ ਮਲੂਕਾ,ਸ਼ਰਨਜੀਤ ਢਿਲੋਂ, ਡਾਕਟਰ ਦਲਜੀਤ ਚੀਮਾ, ਮਦਨ ਮੋਹਨ ਮਿੱਤਲ ਅਤੇ ਹਰਜੀਤ ਗਰੇਵਾਲ ਸ਼ਾਮਿਲ ਸਨ।

 

Tags: Sukhbir Singh Badal , Vijay Sampla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD