Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ

 

ਰਤਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਅਪਾਹਿਜ ਵਿਅਕਤੀਆਂ ਲਈ ਮਨਾਇਆ ਅੰਤਰਰਾਸ਼ਟਰੀ ਦਿਵਸ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 13 Dec 2017

Last updated on: Dec 13, 2017, 00:00 IST

ਰਤਨ ਗਰੁੱਪ ਆਫ ਇੰਸਟੀਚਿਊਟ ਸੈਕਟਰ- 78 ਨੇ ਮਾਸਟਰ ਸਕੂਲ ਆਫ ਸਕਿਲਸ ਮੋਹਾਲੀ ਨਾਲ ਮਿਲ ਕੇ ਅਪਾਹਿਜ ਵਿਅਕਤੀਆਂ ਲਈ ਅੰਤਰਰਾਸ਼ਟਰੀ ਦਿਵਸ ਮਨਾਇਆ। ਇਸ ਮੌਕੇ ਪੰਜਾਬ ਦੇ ਵੱਖ -ਵੱਖ ਜਿਲਿਆਂ ਤੋਂ ਆਏ ਬੱਚਿਆਂ ਨੇ ਇਸ ਪ੍ਰੋਗਰਾਮ ਵਿੱਚ ਹਿੱਸਾ ਲਿਆ। ਪ੍ਰੋਗਰਾਮ ਵਿੱਚ ਪੀੜਤ ਬੱਚਿਆ ਜਿਨ੍ਹਾਂ ਵਿੱਚ ਅਪਾਹਿਜ, ਆਰਥੋਪੀਡਿਕ ਤੌਰ 'ਤੇ ਅਪੰਗ ਵਿਅਕਤੀਆਂ, ਨੇਤਰਹੀਨ ਵੱਲੋਂ ਵੱਖ -ਵੱਖ ਸੱਭਿਆਚਾਰਕ ਅਤੇ ਲੋਕ ਡਾਂਸ ਦਾ ਪ੍ਰਦਰਸ਼ਨ ਕੀਤਾ। ਲੜਕੇ ਅਤੇ ਲੜਕੀਆਂ ਜੋਕਿ ਸੁਣਨ ਦੀ ਸ਼ਕਤੀ ਨਹੀਂ ਸੀ ਰੱਖਦੇ, ਉਨ੍ਹਾਂ ਦੇ ਗਰੁੱਪ ਨੇ ਪੰਜਾਬ ਦਾ ਲੋਕ ਨਾਚ ਭੰਗੜਾ ਅਤੇ ਗਿੱਧਾ ਪੇਸ਼ ਕੀਤਾ ਜਦੋਂਕਿ ਜਸਪ੍ਰੀਤ ਕੌਰ ਜੋ ਵੇਖ ਨਹੀਂ ਸੀ ਸਕਦੀ ਨੇ ਸਾਹਿਬ ਨਾਲ ਮਿਲ ਕੇ ਭੰਗੜੇ ਦੀ ਆਈਟਮ ਪੇਸ਼ ਕੀਤੀ। ਦੂੱਜੇ ਵਿਕਲਾਂਗ ਬੱਚਿਆਂ ਨੇ ਵੀ ਪੂਰੇ ਜੋਸ਼ ਨਾਲ ਸਟੇਜ ਉੱਤੇ ਆਪਣਾ ਡਾਂਸ ਪੇਸ਼ ਕੀਤਾ। ਬੱÎਚਿਆਂ ਦੇ ਮਨੋਬਲ ਨੂੰ ਵੇਖ ਕੇ ਚੀਫ ਗੈਸਟ ਜੈਅੰਤ ਕ੍ਰਿਸ਼ਨਾ, ਸੀਓਓ ਅਤੇ ਕਾਰਜਕਾਰੀ ਨਿਰਦੇਸ਼ਕ, ਨੈਸ਼ਨਲ ਸਕਿਲ ਡਵੈਲਪਮੈਂਟ ਨੇ ਉਨ੍ਹਾਂ ਦੇ ਹੁਨਰ ਲਈ ਉਨ੍ਹਾਂ ਨੂੰ ਸਨਮਾਨਿਤ ਕੀਤਾ। ਰਤਨ ਗਰੁੱਪ ਆਫ ਇੰਸਟੀਚਿਊਟ ਦੇ ਚੇਅਰਮੈਨ ਨੇ ਇਨ੍ਹਾਂ ਬੱÎਚਿਆਂ ਨੂੰ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਦਾ ਉਦੇਸ਼ ਸਮਾਜ ਦੇ ਸਾਰੇ ਖੇਤਰਾਂ ਵਿਚ ਅਪਾਹਿਜ ਵਿਅਕਤੀਆਂ ਦੇ ਅਧਿਕਾਰਾਂ ਅਤੇ ਭਲਾਈ ਨੂੰ ਵਧਾਉਣਾ ਹੈ।

ਇਸ ਮੌਕੇ ਬੋਲਦਿਆਂ ਸੁੱਕਤ ਬਾਂਸਲ ਅਪਰੇਸ਼ਨ ਹੈਡ ਨੇ ਕਿਹਾ ਕਿ ਮਾਸਟਰ ਸਕਿਲ ਡਵੈਲਪਮੈਂਟ ਕਾਰਪੋਰੇਸ਼ਨ ਦਾ ਇੱਕ ਟਰੇਨਿੰਗ ਪਾਰਟਨਰ ਹੈ, ਜਿਸਨੇ ਰੋਜ਼ਗਾਰ ਦੇ ਮਾਧਿਅਮ ਨਾਲ ਵੱਖ-ਵੱਖ ਅਪਾਹਿਜ ਲੋਕਾਂ ਨੂੰ ਮਜਬੂਤ ਬਣਾਉਣ ਵਿੱਚ ਪਹਿਲ ਕਦਮੀ ਕੀਤੀ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਕਿਲਜ਼ ਇੰਡੀਆ ਵੱਲੋਂ ਡੈਫ 'ਤੇ ਇਸ਼ਾਰੀਆਂ ਨਾਲ ਗੱਲ ਕਰਨ ਲਈ ਇਕ ਬੈਚ ਦੀ ਸ਼ੁਰੂਆਤ ਕੀਤੀ ਗਈ ਹੈ ਜੋਕਿ ਪੀ.ਕੇ.ਵੀ.ਆਈ ਦੇ ਅਧੀਨ ਕਰਵਾਇਆ ਜਾਏਗਾ। ਇਸ ਬੈਚ ਦੇ ਤਹਿਤ ਅਪਾਹਿਜ ਵਿਦਿਆਰਥੀਆਂ ਨੂੰ ਘਰੇਲੂ ਡਾਟਾ ਐਂਟਰੀ ਆਪਰੇਟਰ ਦੀ ਨੌਕਰੀ ਦੇ ਤਹਿਤ ਕੰਮ ਸਖਾਇਆ ਜਾਏਗਾ ਜੋਕਿ ਨੇਸਕੋਮ ਸੈਕਟਰ ਸਕਿੱਲ ਕਾਉਂਸਲ ਤੋਂ ਸਰਟੀਫਾਈ ਹੈ। ਇਸ ਬੈਚ ਨੂੰ ਕੇਂਦਰੀ ਕੈਬਨਿਟ ਮੰਤਰੀ ਦੁਆਰਾ ਸਨਮਾਨਿਤ ਵੀ ਕੀਤਾ ਗਿਆ ਹੈ। ਮੁੱਖ ਮਹਿਮਾਨ ਜੈਅੰਤ ਕ੍ਰਿਸ਼ਨਾ ਨੇ ਕਿਹਾ ਕਿ ਐਨ.ਐਸ.ਡੀ.ਸੀ. ਅਤੇ ਸਕਿੱਲ ਡਿਵੈਲਪਮੈਂਟ ਅਤੇ ਸਨਅੱਤਕਾਰਾਂ ਦਾ ਮੰਤਰਾਲਾ ਹੁਨਰਮੰਦ ਅਤੇ ਰੁਜ਼ਗਾਰ ਪ੍ਰਾਪਤ ਕਰਨ ਲਈ ਇਨ੍ਹਾਂ ਵਿਸ਼ੇਸ਼ ਲੋਕਾਂ ਨੂੰ ਮੌਕਾ ਪ੍ਰਦਾਨ ਕਰਦਾ ਹੈ ਤਾਂਜੋ ਚੰਗੇ ਹੁਨਰਮੰਦ ਬਣਕੇ ਇਹ ਲੋਕ ਵੀ ਰੋਜਗਾਰ ਕਰ ਸਕਨ। ਭਾਰਤ ਮਿਸ਼ਨ ਦੇ ਤਹਿਤ ਵੱਖ-ਵੱਖ ਅਪਾਹਿਜ ਲੋਕਾਂ ਨੂੰ ਇਸ ਵਿੱਚ ਸ਼ਾਮਿਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

 

Tags: Rattan Group of Institutions

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD