Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਫਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਧੰਦਾ ਅਪਨਾਉਣਾ ਸਮੇਂ ਦੀ ਲੋੜ : ਸੇਵਾ ਸਿੰਘ ਭੂਰੜੇ

6 ਹਫਤਿਆਂ ਦਾ ਡੇਅਰੀ ਉਦਮ ਸਿਖਲਾਈ ਕੋਰਸ ਰਾਜ ਦੇ ਵੱਖ ਵੱਖ ਸਿਖਲਾਈ ਕੇਂਦਰਾਂ 'ਚ ਹੋਵੇਗਾ ਸ਼ੁਰੂ, 22 ਦਸੰਬਰ ਨੂੰ ਸਵੇਰੇ 10 ਵਜੇ ਡੇਅਰੀ ਟਰੇਨਿੰਗ ਸੈਂਟਰ ਚਤਾਮਲੀ ਵਿਖੇ ਹੋਵੇਗੀ ਇੰਟਰਵਿਊ

ਡੇਅਰੀ ਵਿਭਾਗ ਦੇ ਕਾਰਜਕਾਰੀ ਅਫਸਰ  ਸੇਵਾ ਸਿੰਘ ਭੂਰੜੇ ਕਰਵਾਏ ਜਾਣ ਵਾਲੇ ਡੇਅਰੀ ਉਦਮ ਸਿਖਲਾਈ ਕੋਰਸ ਸਬੰਧੀ ਜਾਣਕਾਰੀ ਦਿੰਦੇ ਹੋਏ।
ਡੇਅਰੀ ਵਿਭਾਗ ਦੇ ਕਾਰਜਕਾਰੀ ਅਫਸਰ ਸੇਵਾ ਸਿੰਘ ਭੂਰੜੇ ਕਰਵਾਏ ਜਾਣ ਵਾਲੇ ਡੇਅਰੀ ਉਦਮ ਸਿਖਲਾਈ ਕੋਰਸ ਸਬੰਧੀ ਜਾਣਕਾਰੀ ਦਿੰਦੇ ਹੋਏ।

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 13 Dec 2017

Last updated on: Dec 13, 2017, 00:00 IST

ਖੇਤੀਬਾੜੀ 'ਚ ਫਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਧੰਦਾ ਅਪਨਾਉਣਾ ਸਮੇਂ ਦੀ ਲੋੜ ਹੈ ਅਤੇ ਇਹ ਧੰਦਾ ਕਿਸਾਨਾਂ ਲਈ ਬੇਹੱਦ ਲਾਹੇਵੰਦ ਹੈ ।  ਪੰਜਾਬ ਵਿਚ ਦੁੱਧ ਦੇ ਕਾਰੋਬਾਰ ਨੂੰ ਵਪਾਰਕ ਲੀਹਾਂ ਤੇ ਪਾਉਣ ਲਈ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 6 ਹਫਤਿਆਂ ਦਾ ਡੇਅਰੀ ਉਦਮ ਸਿਖਲਾਈ ਕੋਰਸ 08 ਜਨਵਰੀ 2018 ਤੋਂ ਪੰਜਾਬ ਦੇ ਵੱਖ ਵੱਖ ਸਿਖਲਾਈ ਕੇਂਦਰਾਂ ਵਿਚ ਕਰਵਾਇਆ ਜਾਵੇਗਾ। ਇਸ ਗੱਲ ਦੀ ਜਾਣਕਾਰੀ ਡੇਅਰੀ ਵਿਭਾਗ ਦੇ ਕਾਰਜਕਾਰੀ ਅਫਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸੇਵਾ ਸਿੰਘ ਭੂਰੜੇ ਨੇ ਦੱਸਿਆ ਕਿ ਡੇਅਰੀ ਉਦਮ ਸਿਖਲਾਈ ਕੋਰਸ ਲਈ 22 ਦਸੰਬਰ ਨੂੰ ਸਵੇਰੇ 10 ਵਜੇ ਡੇਅਰੀ ਟਰੇਨਿੰਗ ਸੈਂਟਰ ਚਤਾਮਲੀ (ਕੁਰਾਲੀ-ਮੁਰਿੰਡਾ ਰੋਡ), ਜ਼ਿਲ੍ਹਾ ਰੂਪਨਗਰ ਵਿਖੇ ਰੱਖੀ ਗਈ ਹੈ । ਕਾਰਜਕਾਰੀ ਅਫਸਰ ਨੇ ਦੱਸਿਆ ਕਿ ਡੇਅਰੀ ਉਦਮ ਸਿਖਲਾਈ ਸਕੀਮ ਤਹਿਤ ਸਿਖਲਾਈ ਉਨ੍ਹਾਂ ਵਿਅਕਤੀਆਂ ਨੂੰ ਦਿੱਤੀ ਜਾਵੇਗੀ ਜਿਨ੍ਹਾਂ ਦੀ ਉਮਰ 18 ਸਾਲ ਤੋਂ 45 ਸਾਲ ਦੇ ਦਰਮਿਆਨ  ਅਤੇ ਉਹ ਘੱਟੋ ਘੱਟ ਮੈਟਰਿਕ ਪਾਸ ਅਤੇ ਪੇਂਡੂ ਖੇਤਰ ਨਾਲ ਸਬੰਧ ਰੱਖਦੇ ਹੋਣ। 

ਉਸ ਕੋਲ ਘੱਟੋ ਘੱਟ 5 ਜਾਂ 5 ਤੋਂ ਵੱਧ ਦੁਧਾਰੂ ਪਸ਼ੂ ਹੋਣ ਜਾਂ ਆਪਣਾ ਹਾਈਟੈਕ ਡੇਅਰੀ ਫਾਰਮ ਬਣਾਇਆ ਹੋਵੇ। ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਦੁਧਾਰੂ ਪਸ਼ੂਆਂ ਦੀਆਂ ਨਸਲਾਂ, ਨਸਲਕੁਸ਼ੀ ਲਈ ਬਨਾਵਟੀ ਗਰਭਦਾਨ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ ਦੀ ਵਿਉਂਤਬੰਦੀ, ਦੁਧਾਰੂ ਪਸ਼ੂਆਂ ਦੀਆਂ ਆਮ ਬਿਮਾਰੀਆਂ ਅਤੇ ਉਨ੍ਹਾਂ ਦੀ ਜਾਂਚ ਕਰਨਾ, ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨਾ, ਸਾਫ ਦੁੱਧ ਪੈਦਾ ਕਰਨਾ, ਗੰਢੋਇਆਂ ਦੀ ਖਾਦ ਤਿਆਰ ਕਰਨ ਬਾਰੇ ਅਤੇ ਪਸ਼ੂਆਂ ਦੀ ਖਾਦ ਖੁਰਾਕ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਕਾਰਜਕਾਰੀ ਅਫਸਰ ਨੇ ਦੱਸਿਆ ਕਿ ਸਿਖਲਾਈ ਦੌਰਾਨ ਵਿਭਾਗੀ ਮਾਹਿਰਾਂ ਤੋਂ ਇਲਾਵਾ ਗੁਰੂ ਅੰਗਦ ਦੇਵ ਵੈਟਨਰੀ ਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ, ਲੁਧਿਆਣਾ ਦੇ ਮਾਹਿਰਾਂ ਵੱਲੋਂ ਸਿਖਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਨੌਜਵਾਨਾਂ ਨੂੰ ਡੇਅਰੀ ਸਿਖਲਾਈ ਪ੍ਰਾਪਤ ਕਰਕੇ ਵਿਭਾਗ ਦੀਆਂ ਸਕੀਮਾਂ ਦਾ ਪੂਰਨ ਲਾਹਾ ਲੈਣ ਦੀ ਅਪੀਲ ਵੀ ਕੀਤੀ।  ਕਾਰਜਕਾਰੀ ਅਫਸਰ ਨੇ ਦੱਸਿਆ ਕਿ ਸਿਖਲਾਈ ਕੋਰਸ ਵਿਚ ਦਾਖਲਾ ਲੈਣ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਕਮਰਾ ਨੰ: 434 ਤੀਜੀ ਮੰਜ਼ਿਲ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਐਸ.ਏ.ਐਸ. ਨਗਰ ਤੋਂ 100 ਰੁਪਏ ਦਾ ਪਰਾਸਪੈਕਟ ਪ੍ਰਾਪਤ ਕਰ ਸਕਦੇ ਹਨ ਅਤੇ ਵਧੇਰੇ ਜਾਣਕਾਰੀ ਲਈ ਫੋਨ ਨੰਬਰ: 0172-2219276 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

 

Tags: Agriculture

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD