Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਪਟਿਆਲਾ 'ਚ ਤਾਇਨਾਤ ਕੀਤੀ ਜਾਵੇ ਪੈਰਾ ਮਿਲਟਰੀ ਫੋਰਸ : ਹਰਜੀਤ ਗਰੇਵਾਲ

ਸੂਬੇ ਦੇ ਚੋਣ ਕਮਿਸ਼ਨਰ ਨੂੰ ਮਿਲਕੇ ਭਾਜਪਾ ਨੇ ਰੱਖੀ ਮੰਗ, ਪੈਰਾ ਮਿਲਟਰੀ ਅਤੇ ਨੇੜਲੇ ਸੂਬਿਆਂ ਦੇ ਚੋਣ ਆਬਜਰਵਰਾਂ ਦੀ ਨਿਗਰਾਨੀ ਵਿਚ ਹੋਵੇ ਵੋਟਿੰਗ : ਭਾਜਪਾ

Web Admin

Web Admin

5 Dariya News

ਚੰਡੀਗੜ੍ਹ , 14 Dec 2017

ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਪਟਿਆਲਾ ਮਿਉਂਸੀਪਲ ਕਾਰਪੋਰੇਸ਼ਨ ਚੋਣਾਂ ਦੇ ਲਈ ਸੂਬਾ ਆਹੁਦੇਦਾਰ ਪ੍ਰਭਾਰੀ ਹਰਜੀਤ ਸਿੰਘ ਗਰੇਵਾਲ ਅੱਜ ਸੂਬਾ ਸਕੱਤਰ ਵਿਨੀਤ ਜੋਸ਼ੀ ਦੇ ਨਾਲ ਚੋਣ ਕਮਿਸ਼ਨਰ ਨੂੰ ਮਿਲਕੇ ਪਟਿਆਲਾ ਦੇ ਅੰਦਰ ਕਾਂਗਰਸ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀਆਂ, ਸਿਵਿਲ ਪ੍ਰਸ਼ਾਸਨ ਦੀ ਦੁਰਵਰਤੋਂ, ਪੁਲੀਸ ਦੀ ਦੁਰਵਰਤੋਂ ਦੀ ਜਾਣਕਾਰੀ ਦਿੱਤੀ। ਸ. ਗਰੇਵਾਲ ਨੇ ਚੋਣ ਕਮਿਸ਼ਨਰ ਨੂੰ ਉਦਾਹਰਣਾਂ ਸਮੇਤ ਦੱਸਿਆ ਕਿ ਕਿਸ ਤਰ੍ਹਾਂ ਸਿਵਲ ਪੁਲੀਸ ਅਫਸਰ ਅਕਾਲੀ-ਭਾਜਪਾ ਦੇ ਉਮੀਦਵਾਰਾਂ 'ਤੇ ਦਬਾਵ ਬਣਾ ਰਹੇ ਹਨ ਅਤੇ ਉਨ੍ਹਾਂ ਨੂੰ ਧਮਕਾ ਰਹੇ ਹਨ। ਪਟਿਆਲਾ ਵਿਚ ਪੁਲੀਸ ਨੇ ਸਾਰੀਆਂ ਹਦਾਂ ਪਾਰ ਕੀਤੀ ਹੋਈਆਂ ਹਨ ਅਤੇ ਥਾਣਾ ਪੱਧਰ 'ਤੇ ਪੁਲੀਸ ਤਾਂ ਕਾਂਗਰਸੀ ਵਰਕਰ ਵੱਜੋਂ ਵਿਰੋਧੀਆਂ ਨੂੰ ਡਰਾ ਧਮਕਾ ਰਹੀ ਹੈ। ਪਟਿਆਲਾ ਤੋਂ ਭਾਜਪਾ ਉਮੀਦਵਾਰਾਂ ਵੱਲੋਂ ਭੇਜੀ ਗਈਆਂ ਸ਼ਿਕਾਇਤਾਂ ਵੀ ਗਰੇਵਾਲ ਨੇ ਕਮਿਸ਼ਨਰ ਨੂੰ ਸੌਂਪੀ ਅਤੇ ਮੰਗ ਕੀਤੀ ਕਿ ਪਟਿਆਲਾ ਵਿਚ ਚੋਣ ਦੇ ਲਈ ਪੰਜਾਬ ਪੁਲੀਸ ਦੀ ਥਾਂ ਪੈਰਾ ਮਿਲਟਰੀ ਫੋਰਸ ਤੈਨਾਤ ਕੀਤੀ ਜਾਵੇ।

ਵਿਨੀਤ ਜੋਸ਼ੀ ਨੇ ਚੋਣ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਜਿਸ ਤਰ੍ਹਾਂ ਗੁਰਦਾਸਪੂਰ ਜ਼ਿਮਨੀ ਚੋਣਾਂ ਵਿਚ ਪੁਲੀਸ ਦੀ ਦੁਰਵਰਤੋਂ ਨਾਲ ਕਾਂਗਰਸ ਦੇ ਜਿੱਤ ਹਾਸਿਲ ਕੀਤੀ ਅਤੇ ਉਸੇ ਤਰ੍ਹਾਂ ਹੁਣ ਜਿਸ ਤਰ੍ਹਾਂ ਮਿਉਂਸੀਪਲ ਚੋਣਾਂ ਦੇ ਹਰ ਪੜਾਅ ਜਿਵੇਂ ਕਿ ਵਾਰਡਬੰਦੀ, ਵੋਟਰ ਸੂਚੀ ਨੋਟਿਫਿਕੇਸ਼ਨ, ਐਨਓਸੀ, ਨਾਮਜ਼ਦਗੀ ਆਦਿ 'ਤੇ ਸਿਵਿਲ ਅਤੇ ਖਾਸਕਰ ਪੁਲੀਸ ਦੀ ਦੁਰਵਰਤੋਂ ਦੀਆਂ ਖਬਰਾਂ ਅਖਬਾਰਾਂ ਵਿਚ ਛੱਪਿਆਂ, ਟੀਵੀ ਚੈਨਲਾਂ 'ਤੇ ਦਿਖਾਇਆ ਹੈ, ਵਿਰੋਧੀ ਦਲਾਂ ਦੇ ਆਗੂਆਂ ਨੇ ਕਮਿਸ਼ਨਰ ਨੂੰ ਪੱਤਰ ਵੀ ਲਿਖੇ ਹਨ, ਇਸ ਨਾਲ ਸਪੱਸ਼ਟ ਹੈ ਕਿ ਨਿਖਪੱਖ ਚੋਣ ਕਰਵਾਉਣ ਦੇ ਲਈ ਅਮ੍ਰਿਤਸਰ, ਜਲੰਧਰ, ਪਟਿਆਲਾ ਨਗਰ ਨਿਗਮਾਂ ਦੇ ਨਾਲ ਸਾਰੀਆਂ 31 ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਵਿਚ ਪੈਰਾ ਮਿਲਟਰੀ ਫੋਰਸ ਅਤੇ ਨੇੜਲੇ ਸੂਬਿਆਂ ਤੋਂ ਚੋਣ ਆਬਜਰਵਰ ਨੂੰ ਲਗਾਇਆ ਜਾਣਾ ਜਰੂਰੀ ਹੈ।

 

Tags: Vineet Joshi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD