Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਦੀ ਹੋਲੀ ਵੰਡਰ ਸਮਾਰਟ ਸਕੂਲ ਦੇ ਸਾਲਾਨਾ ਸਮਾਗਮ 'ਚ ਵਿਦਿਆਰਥੀਆਂ ਨੇ ਰੰਗ ਬੰਨ੍ਹਿਆ

ਛੋਟੇ ਛੋਟੇ ਵਿਦਿਆਰਥੀਆਂ ਦੇ ਰੰਗਾ ਰੰਗ ਪੇਸ਼ਕਾਰੀ ਨਾਲ ਸਾਰਿਆ ਨੂੰ ਕੀਲਿਆ

Web Admin

Web Admin

5 Dariya News

ਖਰੜ , 17 Dec 2017

Last updated on: Dec 17, 2017, 00:00 IST

ਦੀ ਹੋਲੀ ਵੰਡਰ ਸਮਾਰਟ ਸਕੂਲ ਦਾ ਸਾਲਾਨਾ ਸਮਾਗਮ ਧੂਮ ਧਾਮ ਨਾਲ  ਮਨਾਇਆ ਗਿਆ । ਇਸ ਮੌਕੇ ਤੇ ਬੱਚਿਆ ਦੇ ਮਾਪਿਆਂ ਦਾ ਉਤਸ਼ਾਹ ਵੀ ਵੇਖਦੇ ਹੀ ਬਣਦਾ ਸੀ । ਇਸ ਰੰਗਾਂ ਰੰਗ ਪ੍ਰੋਗਰਾਮ ਦੀ ਸ਼ੁਰੂਆਤ  ਸਕੂਲ ਦੇ ਚੇਅਰਮੈਨ ਚਰਨ ਸਿੰਘ ਸੈਣੀ  ਵੱਲੋਂ ਦੀਪ ਸ਼ਿਖਾ ਜਲਾ ਕੇ ਕੀਤੀ ਗਈ । ਪਿੰਰਸੀਪਲ ਪ੍ਰੇਮਜੀਤ ਗਰੋਵਰ  ਨੇ  ਸਾਰੇ ਮਹਿਮਾਨਾਂ ਨੂੰ ਜੀ ਆਇਆ ਕਹਿੰਦੇ ਹੋਏ ਸਕੂਲ ਦੇ ਸਾਲਾਨਾ ਰਿਪੋਰਟ ਨਾਲ ਸਭ ਨੂੰ ਜਾਣੂ ਕਰਵਾਇਆਂ।  ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਮਾਂ ਸਰਸਵਤੀ ਦੀ ਵੰਦਨਾ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ । ਇਸ  ਤੋਂ ਬਾਅਦ ਛੋਟੇ ਛੋਟੇ ਬੱਚਿਆ ਵੱਲੋਂ ਸੋਲੋ ਡਾਂਸ, ਗਰੁੱਪ ਡਾਂਸ ਨਾਲ ਮਾਹੌਲ ਨੂੰ ਪੂਰੀ ਤਰਾਂ ਸੰਗੀਤਮਈ ਕਰ ਦਿਤਾ । ਛੋਟੇ ਛੋਟੇ ਬੱਚਿਆਂ ਭਾਰਤ ਦੇ ਭਿੰਨ ਭਿੰਨ ਪ੍ਰਦੇਸ਼ਾਂ ਦੇ  ਨ੍ਰਿਤ  ਪੇਸ਼ ਕਰਕੇ ਸੰਪੂਰਨ ਭਾਰਤ ਦੇ ਖ਼ੂਬਸੂਰਤ ਸਭਿਆਚਾਰ ਦੀ ਝਲਕ ਵਿਖਾਈ। ਇਸ ਦੇ ਨਾਲ ਹੀ  ਵਿਦਿਆਰਥੀਆਂ ਵਲੋਂ ਪੇਸ਼ ਕੀਤਾ ਮੈਕਸੀਅਨ ਡਾਂਸ ਅਤੇ ਡਾਂਡੀਆ  ਦਾ ਪ੍ਰਦਰਸ਼ਨ ਵੀ ਬੱਚਿਆਂ ਨੇ ਬਾਖ਼ੂਬੀ ਪੇਸ਼ ਕੀਤਾ। ਇਕ ਤੋਂ ਬਾਅਦ ਇਕ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਪ੍ਰੋਗਰਾਮਾਂ ਤੋਂ ਬਾਅਦ ਪੇਸ਼ ਕੀਤੇ ਗਏ ਜਿਨ੍ਹਾਂ ਨੂੰ ਹਾਜ਼ਰ ਦਰਸ਼ਕਾਂ ਨੇ ਖੂਬ ਸਲਹਾਇਆ । ਇਸ ਦੇ ਇਲਾਵਾ ਵਿਦਿਆਰਥੀਆਂ ਨੇ ਕਲਾਸ-ਰੂਮ ਦਾ ਦ੍ਰਿਸ਼, ਇਕ ਗਰੀਬ ਘਰ ਅਤੇ ਪਿੰ੍ਰਸੀਪਲ ਆਫ਼ਿਸ ਦਾ ਦ੍ਰਿਸ਼ ਪੇਸ਼ ਕੀਤਾ । ਇਸ ਦੇ ਇਲਾਵਾ ਮਸਤੀ ਕੀ ਪਾਠਸ਼ਾਲਾ ਗੀਤ ਤੇ ਵਿਦਿਆਰਥੀਆਂ ਦਾ ਨ੍ਰਿਤ ਦਰਸ਼ਕਾਂ ਨੇ ਖੂਬ ਪਸੰਦ ਕੀਤਾ। ਇਸ ਦੇ ਇਲਾਵਾ ਚਾਂਦ ਤਾਰੇ, ਡਾਂਸ ਪੇ ਚਾਂਸ, ਕੋਲਾਵਰੀ ਡੀ ਆਦਿ ਗੀਤਾਂ ਤੇ ਬੱਚਿਆਂ ਨੇ ਸੋਲੋ ਅਤੇ ਗਰੁੱਪ ਡਾਂਸ ਪੇਸ਼ ਕੀਤੇ। ਸਕੂਲ ਦੇ ਡਾਇਰੈਕਟਰ ਅਸ਼ਵਿਨ ਅਰੋੜਾ ਨੇ  ਇਸ ਮੌਕੇ ਤੇ ਦਰਸ਼ਕਾਂ ਨਾਲ ਸੰਬੋਧਿਤ ਹੁੰਦੇ ਕਿਹਾ ਕਿ ਵਿਦਿਆਰਥੀ ਜੀਵਨ ਦੌਰਾਨ ਪੜਾਈ ਦੇ ਨਾਲ ਨਾਲ ਖੇਡਾਂ, ਕਲਾ ਅਤੇ ਸਮਾਜਿਕ ਕੰਮ ਨਾ ਸਿਰਫ਼ ਬੱਚਿਆ ਦੇ ਆਤਮ ਵਿਸ਼ਵਾਸ 'ਚ ਵਾਧਾ ਕਰਦੇ ਹਨ ਬਲਕਿ  ਉਨ੍ਹਾਂ ਵਿਚਲੇ ਅਨੂਠੇ ਕਲਾਕਾਰਾਂ ਬਾਰੇ ਵੀ ਸਾਰਿਆ ਨੂੰ ਗਿਆਨ ਮਿਲਦਾ ਹੈ ਜੋ ਕਿ ਉਨ੍ਹਾਂ ਦੀ ਪ੍ਰੋਫੈਸ਼ਨਲ ਜ਼ਿੰਦਗੀ ਲਈ ਬਹੁਤ ਸਹਾਈ ਹੁੰਦੇ ਹਨ ।ਇਸ ਰੰਗਾਂ ਰੰਗ ਸਮਾਰੋਹ ਦੇ ਅੰਤ 'ਚ ਪੜਾਈ,ਖੇਡਾਂ ਅਤੇ ਹੋਰ ਗਤੀਵਿਧੀਆਂ 'ਚ  ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਮੈਨੇਜਮੈਂਟ ਵੱਲੋਂ  ਇਨਾਮ ਵੰਡਦੇ ਹੋਏ  ਉੱਜਲ ਭਵਿਖ ਦੀ ਕਾਮਨਾ ਕੀਤੀ । 

 

Tags: The Holy Wonders School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD