Sunday, 12 May 2024

 

 

ਖ਼ਾਸ ਖਬਰਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ

 

ਅਕਾਲੀ ਭਾਜਪਾ ਵੱਲੋਂ ਪਟਿਆਲਾ ਨਗਰ ਨਿਗਮ ਚੋਣਾਂ ਰੱਦ ਕਰਨ ਦੀ ਮੰਗ

ਹਿੰਸਾ ਅਤੇ ਹੇਰਾਫੇਰੀ ਦੀਆਂ ਘਟਨਾਵਾਂ ਦੀ ਜਾਂਚ ਅਤੇ ਕਾਂਗਰਸੀ ਏਜੰਟਾਂ ਵਾਂਗ ਕੰਮ ਕਰਨ ਵਾਲੇ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ

Web Admin

Web Admin

5 Dariya News

ਚੰਡੀਗੜ੍ਹ , 17 Dec 2017

ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੇ ਅੱਜ ਪਟਿਆਲਾ ਦੇ ਸਾਰੇ ਵਾਰਡਾਂ ਵਿੱਚ ਚੋਣ ਨਿਯਮਾਂ ਦੀਆਂ ਉੱਡੀਆਂ ਧੱਜੀਆਂ ਦਾ ਹਵਾਲਾ ਦਿੰਦਿਆਂ ਇੱਥੇ ਹੋਈਆਂ ਨਗਰ ਨਿਗਮ ਦੀਆਂ ਚੋਣਾਂ ਨੂੰ ਤੁਰੰਤ ਰੱਦ ਕੀਤੇ ਜਾਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਕਾਂਗਰਸੀਆਂ ਦੁਆਰਾ ਵੱਡੇ ਪੱਧਰ ਉੱਤੇ ਕੀਤੀ ਹਿੰਸਾ ਅਤੇ ਹੇਰਾਫੇਰੀਆਂ ਦੀ ਉੱਚ-ਪੱਧਰੀ ਜਾਂਚ ਤੋਂ ਇਲਾਵਾ ਕਾਂਗਰਸ ਦੇ ਏਜੰਟਾਂ ਵਜੋਂ ਕੰਮ ਕਰਨ ਵਾਲੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਖ਼ਿਲਾਫ ਕੇਸ ਦਰਜ ਕਰਨ ਦੀ ਵੀ ਮੰਗ ਕੀਤੀ।ਇਸ ਸੰਬੰਧੀ ਇੱਕ ਅਕਾਲੀ-ਭਾਜਪਾ ਵਫਦ ਨੇ ਸੂਬੇ ਦੇ ਚੋਣ ਕਮਿਸ਼ਨਰ ਜਗਪਾਲ ਸਿੰਘ ਸਿੱਧੂ ਨੂੰ ਇੱਕ ਮੈਮੋਰੰਡਮ ਦਿੱਤਾ। ਜਦੋਂ ਚੋਣ ਕਮਿਸ਼ਨਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਸ਼ਹਿਰ ਪਟਿਆਲਾ ਅਤੇ ਸੂਬੇ ਦੇ ਦੂਜੇ ਹਿੱਸਿਆਂ ਵਿਚ ਹੋਈਆਂ ਹੇਰਾਫੇਰੀਆਂ ਅਤੇ ਹਿੰਸਾ ਦੀਆਂ ਤਸਵੀਰਾਂ ਅਤੇ ਫਿਲਮਾਂ ਪੇਸ਼ ਕੀਤੇ ਜਾਣ ਦੇ ਬਾਵਜੂਦ ਵੀ  ਕੋਈ ਕਾਰਵਾਈ ਨਹੀਂ ਕੀਤੀ ਤਾਂ ਵਫਦ ਚੋਣ ਕਮਿਸ਼ਨ ਦੇ ਦਫਤਰ ਅੱਗੇ ਧਰਨੇ ਉੱਤੇ ਬੈਠ ਗਿਆ।ਇਸ ਵਫਦ ਦੀ ਅਗਵਾਈ ਕਰ ਰਹੇ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ-ਭਾਜਪਾ ਵਰਕਰਾਂ ਉੱਤੇ ਅੱਤਿਆਚਾਰ ਢਾਹੁਣ ਲਈ ਪੁਲਿਸ ਦਾ ਇਸਤੇਮਾਲ ਕਰਕੇ ਕਾਂਗਰਸ ਨੇ ਲੋਕਤੰਤਰ ਦਾ ਕਤਲ ਕਰ ਦਿੱਤਾ ਹੈ ਅਤੇ ਪ੍ਰਦੇਸ਼ ਚੋਣ ਕਮਿਸ਼ਨ ਨੇ ਕਾਂਗਰਸੀ ਗੁੰਡਿਆਂ ਅਤੇ ਉਹਨਾਂ ਨਾਲ ਗੰਢਤੁਪ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ ਕੋਈ ਕਾਰਵਾਈ ਨਾ ਕਰਕੇ ਇਸ ਕੰਮ ਲਈ ਹੱਲਾਸ਼ੇਰੀ ਦਿੱਤੀ ਹੈ। ਪ੍ਰਦੇਸ਼ ਚੋਣ ਕਮਿਸ਼ਨ ਨੂੰ ਆਪਣਾ ਫਰਜ਼ ਨਾ ਨਿਭਾਉਣ ਲਈ ਝਾੜ ਪਾਉਂਦਿਆਂ ਅਕਾਲੀ-ਭਾਜਪਾ ਵਫ਼ਦ ਨੇ ਕਿਹਾ ਕਿ ਇਸ ਤਰ੍ਹਾਂ ਲੱਗਦਾ ਹੈ ਕਿ ਪ੍ਰਦੇਸ਼ ਚੋਣ ਕਮਿਸ਼ਨ ਸਰਕਾਰ ਦੇ ਦਬਾਅ ਥੱਲੇ ਸੀ। ਇੱਥੋਂ ਤਕ ਕਿ ਚੋਣ ਨਿਗਰਾਨ ਵੀ ਕਾਂਗਰਸ ਪਾਰਟੀ ਨਾਲ ਮਿਲ ਗਏ ਸਨ ਅਤੇ ਉਹਨਾਂ ਨੇ ਹਿੰਸਾ ਅਤੇ ਬੂਥਾਂ ਉੱਤੇ ਕਬਜ਼ਿਆਂ ਦੀ ਘਟਨਾਵਾਂ ਦੀ ਕੋਈ ਰਿਪੋਰਟ ਨਹੀਂ ਦਿੱਤੀ। 

ਉਹਨਾਂ ਕਿਹਾ ਇਸ ਨਾਲ ਸਾਰਾ ਚੋਣ ਅਮਲ ਤਹਿਸ ਨਹਿਸ ਹੋ ਗਿਆ। ਵਫਦ ਵਿਚ ਸ਼ਾਮਿਲ ਭਾਜਪਾ ਸਕੱਤਰ ਵਿਨੀਤ ਜੋਸ਼ੀ ਨੇ ਕਿਹਾ ਕਿ ਪਾਰਟੀ ਹੁਣ ਇਸ ਖਿਲਾਫ ਲੋਕਤੰਤਰੀ ਢੰਗ ਨਾਲ ਪ੍ਰਦਰਸ਼ਨ  ਕਰੇਗੀ ਅਤੇ ਕਾਨੂੰਨ ਦਾ ਸਹਾਰਾ ਲਵੇਗੀ।ਅਕਾਲੀ-ਭਾਜਪਾ ਵਫਦ ਨੇ ਕਿਹਾ ਕਿ ਬੂਥ ਕਬਜ਼ਿਆਂ ਅਤੇ ਧੱਕੇਸ਼ਾਹੀਆਂ ਦੀਆਂ ਘਟਨਾਵਾਂ ਵਾਪਰਨ ਦੇ ਇਸ ਦੇ  ਸਾਰੇ ਖ਼ਦਸ਼ੇ ਅੱਜ ਸੱਚ ਸਾਬਿਤ ਹੋ ਗਏ। ਕਾਂਗਰਸੀਆਂ ਨੇ ਪੁਲਿਸ ਦੀ ਮੱਦਦ ਨਾਲ ਨਾ ਸਿਰਫ ਅਕਾਲੀ-ਭਾਜਪਾ ਵਰਕਰਾਂ ਉੱਤੇ ਜ਼ਿਆਦਤੀਆਂ ਕੀਤੀਆਂ, ਸਗੋਂ ਪੂਰੇ ਰਾਜ ਅੰਦਰ ਖੁੱਥਲ੍ਹੇਆਮ ਬੂਥਾਂ ਉੱਤੇ ਕਬਜ਼ੇ ਕੀਤੇ। ਉਹਨਾਂ ਕਿਹਾ ਕਿ ਕਾਂਗਰਸੀਆਂ ਨੇ ਔਰਤਾਂ ਅਤੇ ਮੀਡੀਆ ਕਰਮੀਆਂ ਨੂੰ ਵੀ ਨਹੀਂ ਬਖਸ਼ਿਆ। ਇੱਥੋਂ ਤਕ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮ ਨੂੰ ਦਰਕਿਨਾਰ ਕਰਦਿਆਂ ਚੋਣ ਪ੍ਰਕਿਰਿਆ ਦੀ ਵੀਡੀਓਗਰਾਫ਼ੀ ਨਹੀਂ ਵੀ ਕੀਤੀ ਗਈ। ਅਕਾਲੀ-ਭਾਜਪਾ ਉਮੀਦਵਾਰਾਂ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਉੱਤੇ ਕਾਂਗਰਸੀਆਂ ਵੱਲੋਂ ਕੀਤੇ ਗਏ ਹਮਲਿਆਂ ਦੀ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਅਕਾਲੀ ਆਗੂ ਨੇ ਕਿਹਾ ਕਿ ਪਟਿਆਲਾ ਵਿਚ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਵਾਪਰੀਆਂ, ਇੱਥੋਂ ਤਕ ਕਿ  ਅਕਾਲੀ ਦਲ ਦੇ ਸਾਬਕਾ ਮੇਅਰ ਅਮਰਿੰਦਰ ਬਜਾਜ  ਉੱਤੇ ਹਮਲਾ ਕੀਤਾ ਗਿਆ।  ਉਹਨਾਂ ਕਿਹਾ ਕਿ ਮੁੱਲਾਂਪੁਰ ਦਾਖਾ ਵਿਚ ਕਾਂਗਰਸੀ ਵਿਧਾਇਕ ਭਾਰਤ ਭੂਸ਼ਣ ਆਸ਼ੂ ਅਤੇ ਕਾਂਗਰਸੀ ਆਗੂ ਡਾਕਟਰ ਕਰਨ ਵੜਿੰਗ ਨੇ ਹਮਲਾ ਕਰਕੇ ਅਕਾਲੀ ਦਲ ਦੇ ਇੱਕ ਉਮੀਦਵਾਰ ਦੀ ਮਾਤਾ ਨੂੰ ਜ਼ਖ਼ਮੀ ਕਰ ਦਿੱਤਾ। ਇਸੇ ਤਰ੍ਹਾਂ ਸਾਹਨੇਵਾਲ ਵਿਚ ਕਾਂਗਰਸੀਆਂ ਨੇ ਹਮਲਾ ਕਰਕੇ ਅਕਾਲੀ ਦਲ ਦੇ ਪੋਲਿੰਗ ਏਜੰਟਾਂ ਨੂੰ ਜ਼ਖ਼ਮੀ ਕਰ ਦਿੱਤਾ। 

ਘਨੌਰ ਵਿਚ ਜਦੋਂ ਅਕਾਲੀ-ਭਾਜਪਾ ਦੇ ਸਮਰਥਕਾਂ ਨੇ ਜਾਅਲੀ ਵੋਟਾਂ ਪਾਏ ਜਾਣ ਉੱਤੇ ਇਤਰਾਜ਼ ਕੀਤਾ ਤਾਂ ਸਥਾਨਕ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਬੇਟੇ ਨੇ ਆਪਣੇ ਸਾਥੀਆਂ ਸਮੇਤ ਉਹਨਾਂ ਦੀ ਕੁੱਟਮਾਰ ਕੀਤੀ।ਡਾਕਟਰ ਚੀਮਾ ਨੇ ਕਿਹਾ ਕਿ ਰਾਜਾ ਸਾਂਸੀ ਵਿਚ ਇਕ ਪੁਲਿਸ ਅਧਿਕਾਰੀ ਦੁਆਰਾ ਅਕਾਲੀ ਦਲ ਦੇ ਉਮੀਦਵਾਰਾਂ ਅਤੇ ਪੋਲਿੰਗ ਏਜੰਟਾਂ ਨੂੰ ਧਮਕਾਇਆ ਗਿਆ ਅਤੇ ਵਾਰਡ ਨੰਬਰ 5 ਵਿਚ ਅਕਾਲੀ ਦਲ ਦੇ ਉਮੀਦਵਾਰ ਦੇ ਇੱਕ ਬੂਥ ਨੂੰ ਜਬਰਦਸਤੀ ਹਟਾ ਦਿੱਤਾ ਗਿਆ। ਉਹਨਾਂ ਕਿਹਾ ਕਿ ਅਮਲੋਹ ਵਿਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸ਼ਰੇਆਮ ਚੋਣ ਨਿਯਮਾਂ ਦੀ ਉਲੰਘਣਾ ਕੀਤੀ।ਅਕਾਲੀ ਆਗੂ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਅੰਦਰ ਘੱਗਾ ਵਿਖੇ ਲੋਕਲ ਪੁਲਿਸ ਨੇ ਧੱਕੇਸ਼ਾਹੀ ਕਰਦਿਆਂ ਅਕਾਲੀ ਉਮੀਦਵਾਰਾਂ ਬਲਵਿੰਦਰ ਸਿੰਘ ਅਤੇ ਉਸ ਦੀ ਪਤਨੀ ਦਰਸ਼ਨਾ ਦੇਵੀ ਨੂੰ ਗਿਰਫਤਾਰ ਕਰ ਲਿਆ, ਜੋ ਕਿ ਵਾਰਡ ਨੰਬਰ 12 ਅਤੇ 13 ਤੋਂ ਉਮੀਦਵਾਰ ਸਨ। ਪੁਲਿਸ ਨੇ ਇੱਕ ਭਾਜਪਾ ਉਮੀਦਵਾਰ ਜਰਨੈਲ ਸਿੰਘ ਨੂੰ ਚੁੱਕ ਲਿਆ। ਉਹਨਾਂ ਕਿਹਾ ਕਿ ਜਦੋਂ ਅਕਾਲੀ ਆਗੂ ਪਰੇਸ਼ਾਨ ਉਮੀਦਵਾਰਾਂ ਦੀ ਮੱਦਦ ਲਈ ਆਏ ਤਾਂ ਕਾਂਗਰਸੀ ਗੁੰਡਿਆਂ ਅਤੇ ਪੁਲਿਸ ਨੇ ਉਹਨਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ, ਜਿਸ ਵਿਚ ਅਕਾਲੀ ਵਰਕਰ ਮਹਿੰਦਰ ਸਿੰਘ ਦੀ ਮੌਤ ਹੋ ਗਈ।ਹੁਕਮਰਾਨ ਕਾਂਗਰਸ ਦੇ ਚੁਣੇ ਨੁੰਮਾਇੰਦਿਆਂ ਅਤੇ ਵਰਕਰਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕਰਦਿਆਂ ਅਕਾਲੀ ਆਗੂ ਨੇ ਉਹਨਾਂ ਸਾਰੀਆਂ ਥਾਂਵਾਂ ਉੱਤੇ ਚੋਣਾਂ ਰੱਦ ਕਰਨ ਦੀ ਮੰਗ ਕੀਤੀ, ਜਿੱਥੇ ਵੱਡੇ ਪੱਧਰ ਉੱਤੇ ਬੂਥ ਕਬਜ਼ਿਆਂ ਅਤੇ ਹਿੰਸਾ ਰਾਹੀਂ ਚੋਣ ਨਿਯਮਾਂ ਦੀ ਧੱਜੀਆਂ ਉਡਾਈਆਂ ਗਈਆਂ ਹਨ। 

 

Tags: Dr Daljit Singh Cheema , Vineet Joshi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD