Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਆਪ' ਨੇ ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਚ ਸਹੀਦੀ ਸਮਾਗਮਾਂ 'ਚ ਸਿਆਸੀ ਕਾਨਫ਼ਰੰਸ ਨਾ ਕਰਨ ਦਾ ਲਿਆ ਫ਼ੈਸਲਾ

ਨਿਮਾਣੇ ਸ਼ਰਧਾਲੂਆਂ ਵਜੋਂ ਨਤਮਸਤਕ ਹੋਵੇਗੀ ਪਾਰਟੀ ਲੀਡਰਸ਼ਿਪ

Web Admin

Web Admin

5 Dariya News

ਚੰਡੀਗੜ੍ਹ , 19 Dec 2017

ਆਮ ਆਦਮੀ ਪਾਰਟੀ (ਆਪ) ਨੇ ਲਾਸਾਨੀ ਸ਼ਹੀਦਾਂ ਵੱਡੇ ਸਾਹਿਬਜ਼ਾਦੇ ਅਜੀਤ ਸਿੰਘ, ਜੁਝਾਰ ਸਿੰਘ ਅਤੇ ਛੋਟੇ ਸਾਹਿਬਜ਼ਾਦੇ ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਅਤੇ ਮਾਤਾ ਗੁੱਜਰੀ ਜੀ ਦੀਆਂ ਸਰਬਉੱਚ ਸ਼ਹਾਦਤਾਂ ਨੂੰ ਸਮਰਪਿਤ ਸਹੀਦੀ ਜੋੜ ਮੇਲਿਆਂ ਮੌਕੇ ਕ੍ਰਮਵਾਰ ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਪਾਰਟੀ ਦੀ ਸਟੇਜ ਲਗਾ ਕੇ ਕਾਨਫ਼ਰੰਸ ਨਾ ਕਰਨ ਦਾ ਫ਼ੈਸਲਾ ਲਿਆ ਹੈ। ਹੁਣ ਕਾਨਫ਼ਰੰਸ ਦੀ ਥਾਂ ਪਾਰਟੀ ਲੀਡਰਸ਼ਿਪ ਅਤੇ ਵਰਕਰ ਗੁਰੂ ਦੇ ਨਿਮਾਣੇ ਸ਼ਰਧਾਲੂਆਂ ਵਜੋਂ ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਦੀ ਪਵਿੱਤਰ ਚਰਨ ਛੋਅ ਪ੍ਰਾਪਤ ਸਰਜਮੀਂ ਉੱਪਰ ਨਤਮਸਤਕ ਹੋਵੇਗੀ।'ਆਪ' ਵੱਲੋਂ ਜਾਰੀ ਸਾਂਝੇ ਪ੍ਰੈੱਸ ਬਿਆਨ ਰਾਹੀਂ ਪਾਰਟੀ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ, ਸਹਿ-ਪ੍ਰਧਾਨ ਅਮਨ ਅਰੋੜਾ ਅਤੇ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਭਵਿੱਖ ਵਿੱਚ ਇਨ੍ਹਾਂ ਦੋਨਾਂ ਸਹੀਦੀ ਸਮਾਗਮਾਂ ਮੌਕੇ ਪਾਰਟੀ ਦਾ ਮੰਚ ਲਗਾ ਕੇ ਕਾਨਫ਼ਰੰਸਾਂ ਦਾ ਆਯੋਜਨ ਨਹੀਂ ਕਰੇਗੀ।'ਆਪ' ਆਗੂਆਂ ਨੇ ਕਿਹਾ ਕਿ ਸਮੁੱਚੀ ਮਾਨਵਤਾ ਅਤੇ ਸਿੱਖ ਪੰਥ ਲਈ ਵੰਸ਼ ਵਾਰਨ ਦੇ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਾਰਿਸ ਇਨ੍ਹਾਂ ਮਾਸੂਮ ਪਰ ਸੂਰਬੀਰ ਸਾਹਿਬਜ਼ਾਦਿਆਂ ਨੇ ਜ਼ਾਲਮ ਹਾਕਮਾਂ ਦੀ ਈਨ ਨਾ ਮੰਨਦੇ ਹੋਏ ਜਿਸ ਆਨ-ਸ਼ਾਨ ਅਤੇ ਮਾਣਮੱਤੇ ਜਜ਼ਬੇ ਨਾਲ ਸ਼ਹਾਦਤਾਂ ਦਿੱਤੀਆਂ ਉਸਦੀ ਪੂਰੀ ਦੁਨੀਆ 'ਚ ਮਿਸਾਲ ਨਹੀਂ ਮਿਲਦੀ। ਇਸ ਲਈ ਪੂਰੀ ਦੁਨੀਆ ਦੇ ਨਾਲ-ਨਾਲ ਆਮ ਆਦਮੀ ਪਾਰਟੀ ਵੀ ਸਰਵੋਤਮ ਸ਼ਹੀਦੀਆਂ ਪਾਉਣ ਵਾਲੀਆਂ ਇਹਨਾਂ 'ਨਿੱਕੀਆਂ ਜਿੰਦਾ' ਦੇ ਨਾਲ-ਨਾਲ ਮਾਤਾ ਗੁੱਜਰੀ ਜੀ ਦੀ ਪ੍ਰੇਰਨਾ ਸਿਦਕ ਅਤੇ ਸ਼ਹੀਦੀ ਨੂੰ ਨਤਮਸਤਕ ਹੁੰਦੀ ਹੈ।'ਆਪ' ਆਗੂਆਂ ਨੇ ਕਿਹਾ ਕਿ ਇਸ ਵਿਚ ਕੋਈ ਸੱਕ ਨਹੀਂ ਕਿ ਇਹਨਾਂ ਸਹੀਦੀ ਸਮਾਗਮਾਂ ਮੌਕੇ ਵੱਖ-ਵੱਖ ਸਿਆਸੀ ਧਿਰਾਂ ਵੱਲੋਂ ਸਿਆਸੀ ਕਾਨਫ਼ਰੰਸਾਂ ਆਯੋਜਿਤ ਕਰਕੇ ਇਹਨਾਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦੇਣ ਦਾ ਪ੍ਰਚਲਣ ਜ਼ਰੂਰ ਇਕ ਸੱਚੇ-ਸੁੱਚੇ ਅਤੇ ਨਿੱਗਰ ਉਦੇਸ਼ ਨਾਲ ਸ਼ੁਰੂ ਹੋਇਆ ਹੋਵੇਗਾ, ਪਰੰਤੂ ਪਿਛਲੇ ਕੁਝ ਦਹਾਕਿਆਂ ਤੋਂ ਇਹਨਾਂ ਸਿਆਸੀ ਕਾਨਫ਼ਰੰਸਾਂ 'ਚ ਉਹ ਮੂਲ ਉਦੇਸ਼ ਅਤੇ ਸੰਦੇਸ਼ ਗੁੰਮ ਹੋ ਗਿਆ ਅਤੇ ਸਿਆਸੀ ਧਿਰਾਂ 'ਚ ਇਕ ਦੂਸਰੇ ਉੱਪਰ ਸਿਆਸੀ ਚਿੱਕੜ-ਉਛਾਲੀ ਦਾ ਪ੍ਰਚਲਣ ਭਾਰੂ ਹੋ ਗਿਆ। ਸ਼ਹੀਦੀ ਸਮਾਗਮਾਂ ਮੌਕੇ ਸਿਆਸੀ ਧਿਰਾਂ ਦੇ ਇਸ ਨਿਘਾਰ ਦਾ ਆਮ ਸੰਗਤ ਉੱਪਰ ਵੀ ਨਕਾਰਾਤਮਕ ਅਸਰ ਪੈਣ ਲੱਗਾ। ਇਸ ਲਈ ਪਾਰਟੀ ਨੇ ਇਹਨਾਂ ਦੋ ਸ਼ਹੀਦੀ ਸਮਾਗਮਾਂ ਮੌਕੇ ਪਾਰਟੀ ਵੱਲੋਂ ਮੰਚ ਲਗਾ ਕੇ ਸ਼ਰਧਾਂਜਲੀ ਕਾਨਫ਼ਰੰਸ ਨਾ ਕਰਨ ਦਾ ਫ਼ੈਸਲਾ ਲਿਆ ਹੈ ਅਤੇ ਇਸ ਸੰਬੰਧੀ ਸ੍ਰੀ ਚਮਕੌਰ ਸਾਹਿਬ ਵਿਖੇ ਕਾਨਫ਼ਰੰਸ ਦਾ ਆਯੋਜਨ ਕਰ ਰਹੇ ਹਲਕਾ ਪ੍ਰਧਾਨ ਡਾ. ਚਰਨਜੀਤ ਸਿੰਘ ਚੰਨੀ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਹਲਕਾ ਪ੍ਰਧਾਨ ਲਖਵੀਰ ਸਿੰਘ ਰਾਏ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

     

 

 

Tags: AAP PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD