Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਰਤਨ ਗਰੁੱਪ 'ਚ ਫੋਰਟਿਸ ਹਸਪਤਾਲ ਦੇ ਡਾਕਟਰਾਂ ਦੀ ਟੀਮ ਨੇ ਵਿਦਿਆਰਥੀਆਂ ਨੂੰ ਦੱਸੇ ਮੁੱਢਲੀ ਸਹਾਇਤਾ ਦੇ ਤਰੀਕੇ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 20 Dec 2017

Last updated on: Dec 20, 2017, 00:00 IST

ਰਤਨ ਗਰੁੱਪ ਆਫ਼ ਇੰਸਟਿਚਿਊਸ਼ਨਜ਼, ਸੋਹਾਣਾ ਦੀ ਮੈਨੇਜਮੈਂਟ ਵੱਲੋਂ ਫੋਰਟਿਸ ਹਸਪਤਾਲ ਦੇ ਸਹਿਯੋਗ ਨਾਲ ਵਿਦਿਆਰਥਣਾਂ ਨੂੰ  ਮੁੱਢਲੀ ਸਹਾਇਤਾ ਦੇ ਤਰੀਕੇ ਦੱਸੇ ਗਏ । ਇਸ ਸੈਮੀਨਾਰ  ਦਾ ਮੁੱਖ ਮੰਤਵ ਕਿਸੇ ਐਮਰਜੈਂਸੀ ਦੇ ਦੌਰਾਨ ਜ਼ਖਮੀ ਵਿਅਕਤੀ ਨੂੰ ਪ੍ਰਥਾਮਿਕ ਚਕਿਤਸਾ ਦੇ ਕੇ ਉਸ ਦੀ ਅਣਮੁੱਲੀ ਜਾਨ ਬਚਾਉਣ ਦੇ ਤਰੀਕਿਆਂ ਨਾਲ ਵਿਦਿਆਰਥੀਆਂ ਨਾਲ ਜਾਣੂ ਕਰਾਉਣਾ ਸੀ। ਇਸ ਕੈਂਪ 'ਚ ਜਿੱਥੇ ਵਿਦਿਆਰਥੀਆਂ ਨੂੰ ਪ੍ਰਥਾਮਿਕ ਸਹਾਇਤਾ ਦੇ ਤਰੀਕੇ ਦੱਸੇ ਗਏ ਉੱਥੇ ਹੀ ਡਰਾਈਵਰਾਂ ਸਮੇਤ ਸਕੂਲ ਦੇ ਸਮੂਹ ਸਟਾਫ਼ ਨੂੰ ਵੀ ਇਸ ਕੈਂਪ 'ਚ ਹਿੱਸਾ ਲਿਆ । ਫਰੋਟਿਜ਼ ਹਸਪਤਾਲ ਦੀ ਡਿਪਟੀ ਚੀਫ਼ ਨਰਸਿੰਗ ਅਫ਼ਸਰ ਰਵਨੀਤ ਕੌਰ, ਕਲੀਨਿਕ ਇੰਸਟਰਕਟਰ ਜਸਪ੍ਰੀਤ ਕੌਰ ਅਤੇ ਹਰਵਿੰਦਰ ਕੌਰ ਨੇ ਮਿਲ ਕੇ ਵਿਦਿਆਰਥੀਆਂ ਨੂੰ ਇਹ ਵਡਮੁੱਲੀ ਜਾਣਕਾਰੀ ਦਿਤੀ।ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਬਾਰੇ ਜਾਣਕਾਰੀ ਦਿੰਦੇ ਹੋਏ ਡਾਕਟਰਾਂ ਦੀ ਟੀਮ ਨੇ ਜ਼ਖਮੀ ਵਿਅਕਤੀ,,ਸੱਪ ਜਾਂ ਮਧੂ ਮੱਖੀ ਡੰਗਣ ਤੇ ਇਲਾਜ,ਅੱਖਾਂ 'ਚ ਕਿਸੇ ਤਰਾਂ ਦੀ ਸੱਟ ਜਾਂ ਕੁੱਝ ਚਲੇ ਜਾਣ ਆਦਿ ਜਿਹੇ ਅਹਿਮ ਮੁੱਦਿਆਂ ਤੇ ਵਡਮੁੱਲੀ ਜਾਣਕਾਰੀ ਦਿਤੀ ।ਇਸ ਮੌਕੇ  ਰਤਨ ਗਰੁੱਪ ਦੇ ਚੇਅਰਮੈਨ ਸੁੰਦਰ ਲਾਲ ਅਗਰਵਾਲ ਨੇ ਵਿਦਿਆਰਥੀਆਂ  ਨੂੰ ਮੁੱਢਲੀ ਚਕਿਤਸਾ ਬਾਰੇ ਜਾਗਰੂਕ ਕਰਦੇ ਹੋਏ ਕਿਹਾ ਕਿ ਮੁੱਢਲੀ ਚਕਿਤਸਾ ਨਾਲ ਨਾ ਸਿਰਫ਼ ਜ਼ਖਮੀ ਵਿਅਕਤੀ ਦੀ ਮਦਦ ਕੀਤੀ ਜਾ ਸਕਦੀ ਹੈ ਬਲਕਿ ਉਸ ਦੀ ਕੀਮਤੀ ਜਾਨ ਵੀ ਬਚਾਈ ਜਾ ਸਕਦੀ ਹੈ । ਉਨ੍ਹਾਂ ਅੱਗੇ ਕਿਹਾ ਕਿ ਮੁੱਢਲੀ ਚਕਿਤਸਾ ਦੀ ਜਾਣਕਾਰੀ ਹਰ ਵਿਅਕਤੀ ਲਈ ਜਾਣਕਾਰੀ ਹੋਣਾ ਸਰਕਾਰ ਵੱਲੋਂ ਜ਼ਰੂਰੀ ਕਰਨਾ ਚਾਹੀਦਾ ਹੈ ਕਿਉਂਕਿ ਜੇਕਰ ਹਰ ਇਨਸਾਨ ਮੁੱਢਲੀ ਚਿਕਿਤਸਾ ਬਾਰੇ ਜਾਣੂ ਹੋਏਗਾ ਤਾਂ ਰੋਜ਼ਾਨਾ ਸੜਕ ਹਾਦਸਿਆਂ 'ਚ ਹੀ ਮਰਨ ਵਾਲੇ ਹਜ਼ਾਰਾਂ ਲੋਕਾਂ ਦੀਆਂ ਕੀਮਤੀ ਜਾਨਾਂ ਮੁੱਢਲੀ ਚਕਿਤਸਾ ਨਾਲ ਬਚਾਈਆਂ ਜਾ ਸਕਣਗੀਆਂ ।ਇਸ ਦੌਰਾਨ ਨਾ ਸਿਰਫ਼  ਵਿਦਿਆਰਥੀਆਂ ਬਹੁਤ ਸੁਚੱਜੇ ਢੰਗ ਨਾਲ ਮੁੱਢਲੀ ਚਕਿਤਸਾ ਬਾਰੇ ਜਾਣਕਾਰੀ ਲਈ ਬਲਕਿ ਕਿਸੇ ਵੀ ਮੁਸ਼ਕਲ ਦੀ ਹਾਲਤ 'ਚ ਲੋੜਵੰਦ ਵਿਅਕਤੀ ਦੀ ਮਦਦ ਕਰਨ ਦਾ ਪ੍ਰਣ ਲਿਆ । ਇਸ ਵਡਮੁੱਲੀ ਜਾਣਕਾਰੀ ਲਈ  ਮੈਂਨਜ਼ਮੈਂਟ ਵੱਲੋਂ  ਫੋਰਟਿਸ ਹਸਪਤਾਲ  ਦੇ ਡਾਕਟਰਾਂ ਦੀ ਟੀਮ ਨੂੰ ਸਨਮਾਨਿਤ ਵੀ ਕੀਤਾ ਗਿਆ।

 

Tags: Rattan group

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD