Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਮਨਮੋਹਨ ਸਿੰਘ ਅਤੇ ਕੈਪਟਨ ਅਮਰਿੰਦਰ ਸਿੰਘ 24 ਦਸੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪੁੱਜਣਗੇ- ਸਪੀਕਰ ਰਾਣਾ ਕੇ.ਪੀ. ਸਿੰਘ

ਗੁਰਦਾਸ ਮਾਨ, ਰਾਜਨ-ਸਾਜਨ ਮਿਸ਼ਰਾ, ਸੁਰਜੀਤ ਪਾਤਰ, ਭਾਈ ਬਲਦੀਪ ਸਿੰਘ, ਦੇਣਗੇ ਵਿਸ਼ੇਸ਼ ਪੇਸ਼ਕਾਰੀਆਂ, ਪ੍ਰਸ਼ਾਸ਼ਨ ਵੱਲੋਂ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਜਾਰੀ

Web Admin

Web Admin

5 Dariya News (ਕੁਲਜੀਤ ਸਿੰਘ)

ਸ੍ਰੀ ਅਨੰਦਪੁਰ ਸਾਹਿਬ , 21 Dec 2017

Last updated on: Dec 21, 2017, 00:00 IST

ਖਾਲਸਾ ਪੰਥ ਦੇ ਬਾਨੀ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਂਟ ਕਰਦੇ ਹੋਏ, ਪੰਜਾਬ ਸਰਕਾਰ ਵੱਲੋਂ ਮਹਾਨ ਸੰਤ ਸਿਪਾਹੀ ਦੇ 350ਵੇਂ ਪ੍ਰਕਾਸ਼ ਪੁਰਵ ਮੌਕੇ ਸ਼੍ਰੀ ਅਨੰਦਪੁਰ ਸਾਹਿਬ ਦੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ ਵਾਲੇ ਮੈਦਾਨ ਵਿੱਚ ਇੱਕ ਬਹੁਤ ਹੀ ਭਰਵਾਂ ਅਤੇ ਪ੍ਰਭਾਵਸ਼ਾਲੀ ਸਮਾਰੋਹ 24 ਦਸੰਬਰ ਨੂੰ ਰਾਜ ਪੱਧਰ ਤੇ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਚੇਚੇ ਤੌਰ ਤੇ ਪਹੁੰਚ ਰਹੇ ਹਨ। ਇਹ ਜਾਣਕਾਰੀ ਰਾਣਾ ਕੰਵਰਪਾਲ ਸਿੰਘ ਮਾਣਯੋਗ ਸਪੀਕਰ ਪੰਜਾਬ ਵਿਧਾਨ ਸਭਾ ਨੇ ਅੱਜ ਇਥੇ ਐਸ.ਡੀ.ਐਮ. ਦਫਤਰ ਦੇ ਕਮੇਟੀ ਰੂਮ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਦਿੱਤੀ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸਿੰਘ ਸੰਧੂ, ਸਕੱਤਰ ਸੈਰ ਸਪਾਟਾ ਸ੍ਰੀ ਵਿਕਾਸ ਪ੍ਰਤਾਪ, ਡਾਇਰੈਕਟਰ ਸੈਰ ਸਪਾਟਾ ਸ੍ਰੀ ਸ਼ਿਵਦੁਲਾਰ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਗੁਰਨੀਤ ਤੇਜ਼ ਤੇ ਜ਼ਿਲ੍ਹਾ ਪੁਲਿਸ ਮੁੱਖੀ ਸ੍ਰੀ ਰਾਜ ਬਚਨ ਸਿੰਘ ਸੰਧੂ ਹਾਜਿਰ ਸਨ।ਰਾਣਾ ਕੇ.ਪੀ. ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਉੱਘੇ ਪੰਜਾਬੀ ਗਾਇਕ ਗੁਰਦਾਸ ਮਾਨ, ਸ਼ਾਸ਼ਤਰੀ ਗਾਇਕ ਪੰਡਿਤ ਰਾਜਨ-ਸਾਜਨ ਮਿਸ਼ਰਾ, ਪੁਰਾਤਨ ਸ਼ੈਲੀ ਦੇ ਕੀਰਤਨੀਏ ਭਾਈ ਬਲਦੀਪ ਸਿੰਘ, ਉੱਘੇ ਗੁਰਮਤਿ ਸੰਗੀਤਕਾਰ ਡਾ. ਨਿਵੇਦਿਤਾ ਸਿੰਘ, ਢਾਡੀ ਜਥਾ ਦੇਸ਼ਰਾਜ ਲਚਕਾਣੀ ਅਤੇ ਪਾਰਟੀ, ਉੱਘੇ ਸਿੱਖ ਵਿਦਵਾਨ ਭਾਈ ਅਸ਼ੋਕ ਸਿੰਘ ਬਾਗੜੀਆ, ਉੱਘੇ ਇਤਿਹਾਸਕਾਰ ਡਾ. ਇੰਦੂ ਬਾਂਗਾ, ਪ੍ਰਸਿੱਧ ਪੰਜਾਬੀ ਕਵੀ ਸ੍ਰੀ ਸੁਰਜੀਤ ਸਿੰਘ ਪਾਤਰ (ਪਦਮ ਸ਼੍ਰੀ), ਇਸ ਸਮਾਗਮ ਦੌਰਾਨ ਆਪਣੀਆਂ ਵਿਸ਼ੇਸ਼ ਪੇਸ਼ਕਾਰੀਆਂ ਦੇਣਗੇ। ਉਨ੍ਹਾਂ ਇਹ ਵੀ ਦਸਿਆ ਕਿ ਇਸ ਸਮਾਰੋਹ ਤੋਂ ਪਹਿਲਾਂ ਦਸਵੇਂ ਗੁਰੂ ਸਾਹਿਬ ਦੇ ਮਹਾਨ ਜੀਵਨ ਅਤੇ ਸਿੱਖਿਆਵਾਂ ਤੇ ਆਧਾਰਿਤ ਲੜੀਵਾਰ ਗੌਸ਼ਟੀਆਂ/ਪ੍ਰਦਰਸ਼ਨੀਆਂ ਲਾਈਆਂ ਜਾਣਗੀਆਂ। ਉਨ੍ਹਾਂ ਇਸ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨੂੰ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਆਪਣੀ ਜੂੰਮੇਵਾਰੀ ਨਿਭਾਉਣ ਲਈ ਆਖਿਆ। ਉਨ੍ਹਾ ਕਿਹਾ ਕਿ ਅਸੀਂ ਬਹੁਤ ਹੀ ਭਾਗਾਂ ਵਾਲੇ ਹਾਂ ਜਿਨ੍ਹਾਂ ਨੂੰ ਇਹ ਸ਼ਤਾਬਦੀਆਂ ਅਤੇ ਸਮਾਰੌਹ ਮਨਾਉਣ ਦਾ ਮੌਕਾ ਮਿਲਿਆ ਹੈ। 

ਇਸ ਲਈ ਆਪਣੀ ਡਿਊਟੀ ਨੂੰ ਕੇਵਨ ਫਰਜ ਸਮਝ ਕੇ ਨਹੀਂ ਸਗੋਂ ਸੇਵਾ ਸਮਝ ਕੇ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਜੀਵਨ ਦਾ ਸਭ ਤੋਂ ਲੰਮਾਂ ਸਮਾਂ ਬਤੀਤ ਕੀਤਾ ਸੀ ਅਤੇ ਉਨ੍ਹਾਂ ਦੇ ਜੀਵਨ ਦੇ ਸਾਰੇ ਮਹੱਤਵਪੂਰਨ ਘਟਨਾ ਕ੍ਰਮ ਵੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੀ ਵਾਪਰੇ ਹਨ। ਅਸੀਂ ਉਨ੍ਹਾਂ ਦੇ ਪ੍ਰਕਾਸ਼ ਪੁਰਬ ਸਮਾਰੌਹ ਸ੍ਰੀ ਅਨੰਦਪੁਰ ਸਾਹਿਬ ਵਿੱਚ ਮਨਾ ਰਹੇਂ ਹਾਂ। ਜੋ ਸਾਡੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਹੌਰ ਰਾਜਾਂ ਵਿੱਚ ਵੀ ਪ੍ਰਕਾਸ਼ ਪੁਰਬ ਸਮਾਗਮ ਮਨਾਏ ਜਾ ਰਹੇ ਹਨ। ਜਿਨ੍ਹਾਂ ਵਿੱਚ ਸ਼ਾਮਿਲ ਹੋਣ ਵਾਲੀਆਂ ਸੰਗਤਾਂ ਵੱਲੋਂ ਉਨ੍ਹਾਂ ਰਾਜਾਂ ਦੀਆਂ ਸਰਕਾਰਾਂ ਦੇ ਪ੍ਰਬੰਧਾਂ ਅਤੇ ਅਧਿਕਾਰੀਆਂ ਵੱਲੋਂ ਕੀਤੀ ਡਿਊਟੀ ਦੀ ਸ਼ਲਾਘਾ ਕੀਤੀ ਜਾਂਦੀ ਹੈ। ਇਸ ਲਈ ਸਾਡੀ ਇਹ ਜ਼ਿੰਮੇਵਾਰੀ ਬਣ ਜਾਂਦੀ ਹੈ ਕਿ ਗੁਰੂ ਸਾਹਿਬ ਦੇ ਇਸ ਸਥਾਨ ਤੇ ਹੋਣ ਵਾਲਾ ਸਮਾਗਮ ਬਹੁਤ ਹੀ ਪ੍ਰਭਾਵਸ਼ਾਲੀ ਹੋਵੇ।  ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਚੰਡੀਗੜ੍ਹ ਵਿੱਚ ਵੀ ਉੱਚ ਪੱਧਰੀ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੂੰ ਇਹ ਸਮਾਗਮ ਪ੍ਰਭਾਵਸ਼ਾਲੀ ਢੰਗ ਨਾਲ ਮਨਾਉਣ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਮੀਟਿੰਗ ਉਪਰੰਤ ਸਪੀਕਰ ਰਾਣਾ ਕੰਵਰਪਾਲ ਸਿੰਘ ਅਤੇ ਸਮੂਹ ਉੱਚ ਅਧਿਕਾਰੀਆਂ ਨੇ ਸਮਾਗਮ ਵਾਲੀ ਥਾਂ ਦਾ ਦੌਰਾ ਕਰਦੇ ਹੋਏ ਅਧਿਕਾਰੀਆਂ ਨੂੰ ਲੋਂੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਸ਼੍ਰੀ ਲਖਮੀਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ਼੍ਰੀ ਰਮਿੰਦਰ ਸਿੰਘ ਉਪ ਪੁਲਿਸ ਕਪਤਾਨ, ਸ਼੍ਰੀ ਰਾਕੇਸ਼ ਕੁਮਾਰ ਐਸ.ਡੀ.ਐਮ. ਸ਼੍ਰੀ ਅਨੰਦਪੁਰ ਸਾਹਿਬ, ਸ਼੍ਰੀ ਹਰਬੰਸ ਸਿੰਘ ਸਹਾਇਕ ਕਮਿਸ਼ਨਰ(ਜਨਰਲ), ਸ਼੍ਰੀ ਪਰਮਜੀਤ ਸਿੰਘ ਸਹਾਇਕ ਕਮਿਸ਼ਨਰ(ਸ਼ਿਕਾਇਤਾਂ), ਸ਼੍ਰੀ ਸੁਖਦੀਪ ਸਿੰਘ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ, ਸ਼੍ਰੀ ਵਿਸ਼ਾਲ ਗੁਪਤਾ ਤੇ ਸ਼੍ਰੀ ਹਰਵਿੰਦਰ ਸਿੰਘ ਭੱਠਲ (ਕਾਰਜਕਾਰੀ ਇੰਜੀਨੀਅਰ), ਸ਼੍ਰੀ ਸਤਵੀਰ ਸਿੰਘ ਜਿਲ੍ਹਾ ਕੰਟਰੋਲਰ  ਖੁਰਾਕ ਤੇ ਸਪਲਾਈ, ਸ੍ਰੀ ਭੁਪਿੰਦਰ ਸਿੰਘ ਚਾਨਾ ਕਾਰਜਕਾਰੀ ਇੰਜੀ. ਵਿਰਾਸਤ-ਏ-ਖਾਲਸਾ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

 

Tags: Rana Kanwarpal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD