Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਵਿਜੈ ਸਾਂਪਲਾ ਦੇ ਯਤਨਾਂ ਸੱਦਕਾਂ ਫਗਵਾੜਾ ਦੇ ਜੀਟੀ ਰੋਡ 'ਤੇ ਬਣੇਗਾ ਪਿੱਲਰ ਵਾਲਾ ਫਲਾਈਓਵਰ

28 ਨੂੰ ਨਿਕਲੇਗਾ ਟੈਂਡਰ, ਨਵੇਂ ਸਾਲ ਵਿਚ ਸ਼ੁਰੂ ਹੋ ਜਾਵੇਗਾ ਨਿਰਮਾਣ ਕਾਰਜ : ਵਿਜੈ ਸਾਂਪਲਾ

Web Admin

Web Admin

5 Dariya News

ਚੰਡੀਗੜ੍ਹ , 22 Dec 2017

ਨੈਸ਼ਨਲ ਹਾਈਵੇ 1 'ਤੇ ਫਗਵਾੜਾ ਸ਼ਹਿਰ ਵਿਚ ਬਨਣ ਵਾਲੇ ਪਿੱਲਰ ਫਲਾਈਓਵਰ ਦਾ ਨਿਰਮਾਣ ਕਾਰਜ ਨੂੰ ਤੁਰੰਤ ਸ਼ੁਰੂ ਕਰਵਾਉਣ ਲਈ ਕੇਂਦਰੀ ਮੰਤਰੀ ਅਤੇ ਸੂਬਾ ਪ੍ਰਧਾਨ ਵਿਜੈ ਸਾਂਪਲਾ ਨੇ ਅੱਜ ਕੇਂਦਰੀ ਸੜਕ ਅਤੇ ਟਰਾਂਸਪੋਰਟ ਮੰਤਰੀ ਨਿਤੀਨ ਗਡਕਰੀ ਦੇ ਨਾਲ ਦਿੱਲੀ ਮੰਤਰਾਲੇ ਵਿਚ ਮੀਟਿੰਗ ਕੀਤੀ, ਜਿਸ ਵਿਚ ਨੈਸ਼ਨਲ ਹਾਈਵੇ ਅਥਾਰਿਟੀ ਆਫ ਇੰਡੀਆ ਦੇ ਸਾਰੇ ਸੀਨੀਅਰ ਅਧਿਕਾਰੀ ਮੌਜੂਦ ਸਨ।ਸਾਂਪਲਾ ਦੇ ਲਗਾਤਾਰ ਯਤਨਾਂ ਸੱਦਕਾ ਫਗਵਾੜਾ ਵਿਚ ਨੈਸ਼ਨਲ ਹਾਈਵੇ 'ਤੇ ਮਿੱਟੀ ਦੀ ਥਾਂ ਪਿੱਲਰ ਵਾਲਾ ਫਲਾਈ ਓਵਰ ਬਨਾਉਣ ਦਾ ਜੋ ਫੈਸਲਾ ਕੁੱਝ ਮਹੀਨੇ ਪਹਿਲਾ ਹੋ ਚੁਕਿਆ ਸੀ, ਉਸਦੇ ਲਈ ਅੱਜ ਗਡਕਰੀ ਨੇ ਸਾਂਪਲਾ ਦੇ ਸਾਹਮਣੇ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨੂੰ ਬਿਨ੍ਹਾਂ ਦੇਰੀ ਇਸਦੇ ਟੈਂਡਰ ਜਾਰੀ ਕਰਨ ਦੇ ਲਈ ਆਖਿਆ। ਇਸ ਮੱਗਰੋਂ ਅਧਿਕਾਰੀਆਂ ਨੇ ਗਡਕਰੀ ਦੀ ਮੌਜੂਦਗੀ ਵਿਚ ਸਾਂਪਲਾ ਨੂੰ ਦੱਸਿਆ ਕਿ ਇਸ ਫਲਾਈਓਵਰ ਦੇ ਟੈਂਡਰ ਦਾ ਪੂਰਾ ਬਿਓਰਾ ਤਿਆਰ ਕਰ ਲਿਆ ਗਿਆ ਹੈ ਅਤੇ ਆਉਣ ਵਾਲੀ 28 ਦਸੰਬਰ ਨੂੰ ਪਿੱਲਰ ਵਾਲੇ ਫਲਾਈ ਓਵਰ ਦਾ 273 ਕਰੋੜ ਦਾ ਟੈਂਡਰ ਲਗਾਇਆ ਜਾ ਰਿਹਾ ਹੈ ਅਤੇ ਉਮੀਦ ਹੈ ਕਿ 2018 ਦੇ ਸ਼ੁਰੂਆਤ ਵਿਚ ਹੀ ਇਸਦਾ ਨਿਰਮਾਣ ਕਾਰਜ ਸ਼ੁਰੂ ਹੋ ਜਾਵੇਗਾ। ਸਾਂਪਲਾ ਨੇ ਗਡਕਰੀ ਦਾ ਧੰਨਵਾਦ ਕੀਤਾ, ਜਿਨ੍ਹਾਂ ਵਿਅਕਤੀਗਤ ਤੌਰ 'ਤੇ ਰੂਚੀ ਲੈਕੇ ਫਗਵਾੜਾ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕੀਤਾ। 

 

Tags: Vijay Sampla , Nitin Gadkari , Hema Malini

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD