Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਤਿਸ਼ ਕੁਮਾਰ ਨੂੰ ਹੋਲੇ-ਮਹੱਲੇ ਦੇ ਸਮਾਗਮਾਂ 'ਚ ਸ਼ਾਮਲ ਹੋਣ ਲਈ ਪੰਜਾਬ ਆਉਣ ਦਾ ਸੱਦਾ

Web Admin

Web Admin

5 Dariya News

ਪਟਨਾ , 22 Dec 2017

Last updated on: Dec 22, 2017, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਹਾਰ ਵਿੱਚ ਆਪਣੇ ਹਮਰੁਤਬਾ ਨਿਤਿਸ਼ ਕੁਮਾਰ ਨੂੰ ਸਾਲ 2018 ਵਿੱਚ ਸਿੱਖਾਂ ਦੇ ਨਵੇਂ ਵਰ੍ਹੇ ਦੀ ਸ਼ੁਰੂਆਤ ਮੌਕੇ ਮਨਾਏ ਜਾਂਦੇ ਹੋਲਾ-ਮਹੱਲੇ ਦੇ ਰਾਜ ਪੱਧਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।ਕੈਪਟਨ ਅਮਰਿੰਦਰ ਸਿੰਘ ਜੋ ਇੱਥੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਆਏ ਹੋਏ ਹਨ, ਨੇ ਬਿਹਾਰ ਦੇ ਮੁੱਖ ਮੰਤਰੀ ਨਾਲ ਹੋਈ ਮੁਲਾਕਾਤ ਦੌਰਾਨ ਇਹ ਸੱਦਾ ਦਿੱਤਾ।ਇਕ ਬੁਲਾਰੇ ਨੇ ਇਸ ਸੰਖੇਪ ਮੀਟਿੰਗ ਨੂੰ ਸ਼ਿਸ਼ਟਾਚਾਰ ਮਿਲਣੀ ਦੱਸਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਬਿਹਾਰ ਦੇ ਮੁੱਖ ਮੰਤਰੀ ਨੂੰ ਦੱਸਿਆ ਕਿ ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂਅ 'ਤੇ ਚੇਅਰ ਸਥਾਪਤ ਕੀਤੀ ਗਈ ਹੈ, ਤੋਂ ਇਕ ਟੀਮ ਖੋਜ ਕਾਰਜਾਂ ਲਈ ਦਸਮ ਪਿਤਾ ਜੀ ਦੇ ਜਨਮ ਅਸਥਾਨ ਪਟਨਾ ਸਾਹਿਬ ਵਿਖੇ ਭੇਜਣ ਦਾ ਫੈਸਲਾ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਪਟਨਾ ਸਾਹਿਬ ਦੇ ਦਰਸ਼ਨਾਂ ਲਈ ਦੁਨੀਆਂ ਭਰ ਤੋਂ ਪਹੁੰਚ ਰਹੀ ਲੱਖਾਂ ਦੀ ਗਿਣਤੀ ਵਿੱਚ ਸੰਗਤ ਵਾਸਤੇ ਕੀਤੇ ਸ਼ਾਨਦਾਰ ਪ੍ਰਬੰਧਾਂ ਲਈ ਨਿਤਿਸ਼ ਕੁਮਾਰ ਨੂੰ ਵਧਾਈ ਦਿੱਤੀ। 

ਪੰਜਾਬ ਦੇ ਮੁੱਖ ਮੰਤਰੀ ਨੇ ਆਖਿਆ ਕਿ ਉਨ੍ਹਾਂ ਨੇ ਖੁਦ ਸੰਗਤ ਲਈ ਕੀਤੇ ਬੰਦੋਬਸਤ ਦੇਖੇ ਹਨ ਜਿਸ ਤੋਂ ਉਹ ਬਹੁਤ ਪ੍ਰਭਾਵਿਤ ਹੋਏ ਹਨ।ਕੈਪਟਨ ਅਮਰਿੰਦਰ ਸਿੰਘ ਨੇ ਬਿਹਾਰ ਦੇ ਮੁੱਖ ਮੰਤਰੀ ਨੂੰ ਇਸ ਪਵਿੱਤਰ ਦਿਹਾੜੇ ਨੂੰ ਮਨਾਉਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਬਾਰੇ ਵੀ ਜਾਣੂੰ ਕਰਵਾਇਆ। ਸ੍ਰੀ ਅਨੰਦਪੁਰ ਸਾਹਿਬ ਵਿਖੇ 24 ਦਸੰਬਰ ਨੂੰ ਹੋ ਰਹੇ ਵਿਸ਼ਾਲ ਸਮਾਗਮ ਤੋਂ ਪਹਿਲਾਂ ਵਿਸ਼ੇਸ਼ ਪ੍ਰੋਗਰਾਮਾਂ ਕਰਵਾਉਣ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਪਟਿਆਲਾ, ਅੰਮ੍ਰਿਤਸਰ ਅਤੇ ਬਠਿੰਡਾ ਤੋਂ ਪਟਨਾ ਸਾਹਿਬ ਲਈ ਤਿੰਨ ਵਿਸ਼ੇਸ਼ ਰੇਲ ਗੱਡੀਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਅਤੇ ਇਨ੍ਹਾਂ ਰੇਲ ਗੱਡੀਆਂ ਨੂੰ ਅੱਜ ਸਵੇਰੇ ਪਟਨਾ ਸਾਹਿਬ ਲਈ ਰਵਾਨਾ ਕੀਤਾ ਗਿਆ ਹੈ ਜੋ 26 ਦਸੰਬਰ ਨੂੰ ਪੰਜਾਬ ਨੂੰ ਵਾਪਸ ਆਉਣਗੀਆਂ।ਕੈਪਟਨ ਅਮਰਿੰਦਰ ਸਿੰਘ ਅਤੇ ਨਿਤਿਸ਼ ਕੁਮਾਰ ਦੀ ਇਸ ਸਾਲ ਵਿੱਚ ਇਹ ਦੂਜੀ ਮੀਟਿੰਗ ਹੈ। ਕੈਪਟਨ ਅਮਰਿੰਦਰ ਸਿੰਘ ਪੰਜਾਬ ਕਾਂਗਰਸ ਦੇ ਪ੍ਰਧਾਨ ਹੁੰਦਿਆਂ ਇਸ ਸਾਲ ਜਨਵਰੀ ਵਿੱਚ ਸ੍ਰੀ ਪਟਨਾ ਸਾਹਿਬ ਦੇ ਦਰਸ਼ਨਾਂ ਲਈ ਆਏ ਸਨ ਤਾਂ ਉਸ ਵੇਲੇ ਬਿਹਾਰ ਦੇ ਮੁੱਖ ਮੰਤਰੀ ਨੇ ਆਪਣੀ ਰਿਹਾਇਸ਼ 'ਤੇ ਉਨ੍ਹਾਂ ਲਈ ਦੁਪਹਿਰ ਦੇ ਖਾਣੇ ਦੀ ਮੇਜ਼ਬਾਨੀ ਕੀਤੀ ਸੀ।

 

Tags: Amarinder Singh , Nitish Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD