Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਗੁਰਪੁਰਬ ਮਨਾਉਣ ਲਈ ਵਿਸ਼ੇਸ ਰੇਲ ਗੱਡੀ ਅੰਮ੍ਰਿਤਸਰ ਤੋਂ ਪਟਨਾ ਸਾਹਿਬ ਲਈ ਰਵਾਨਾ

ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਰੇਲਵੇ ਸਟੇਸ਼ਨ ਤੋਂ ਵਿਖਾਈ ਝੰਡੀ

Web Admin

Web Admin

5 Dariya News

ਅੰਮ੍ਰਿਤਸਰ (ਕੁਲਜੀਤ ਸਿੰਘ) , 22 Dec 2017

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਅੰਮ੍ਰਿਤਸਰ ਤੋਂ ਪਟਨਾ ਸਾਹਿਬ ਲਈ ਵਿਸ਼ੇਸ਼ ਰੇਲ ਗੱਡੀ ਰਵਾਨਾ ਕੀਤੀ ਗਈ। ਇਸ ਰੇਲ ਗੱਡੀ ਵਿਚ ਅੰਮ੍ਰਿਤਸਰ, ਤਰਨਤਾਰਨ ਅਤੇ ਗੁਰਦਾਸਪੁਰ ਦੀ ਸੰਗਤ ਪਟਨਾ ਸਾਹਿਬ ਦੀ ਯਾਤਰਾ ਲਈ ਗਈ, ਜਿਸਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ। ਰੇਲ ਗੱਡੀ ਨੂੰ ਅੰਮ੍ਰਿਤਸਰ ਸਟੇਸ਼ਨ ਤੋਂ ਰਵਾਨਾ ਕਰਨ ਲਈ ਵਿਸ਼ੇਸ਼ ਤੌਰ 'ਤੇ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਵਿਭਾਗ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਪੁੱਜੇ ਅਤੇ ਉਨਾਂ ਝੰਡੀ ਵਿਖਾ ਕੇ ਰੇਲ ਗੱਡੀ ਨੂੰ ਰਵਾਨਾ ਕੀਤਾ। ਸ. ਸਿੱਧੂ ਰੇਲ ਗੱਡੀ ਵਿਚ ਬੈਠੇ ਸਾਰੇ ਯਾਤਰੀਆਂ ਨੂੰ ਮਿਲੇ ਅਤੇ ਯਾਤਰਾ ਲਈ ਸ਼ੁਭ ਕਾਮਨਾਵਾਂ ਦਿੱਤੀਆਂ।  ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸ. ਸਿੱਧੂ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਾ ਹਾਂ, ਜਿੰਨਾਂ ਦੇ ਉਦਮ ਸਦਕਾ ਅੱਜ ਸੈਂਕੜੇ ਯਾਤਰੀ ਪੰਜਾਬ ਭਰ ਵਿਚੋਂ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਸਥਾਨ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਜਾ ਰਹੇ ਹਨ। 

ਉਨਾਂ ਕਿਹਾ ਕਿ ਯਾਤਰੀਆਂ ਦੇ ਚਿਹਰੀਆਂ ਤੋਂ ਝਿਲਕਦੀ ਖੁਸ਼ੀ ਨਾਲ ਮੈਨੂੰ ਅਥਾਹ ਖੁਸ਼ੀ ਮਿਲੀ ਹੈ ਅਤੇ ਮੈਂ ਚਾਹਾਂਗਾ ਕਿ ਇਹ ਯਾਤਰਾ ਗੱਡੀ ਇਸੇ ਤਰਾਂ ਜਾਰੀ ਰਹੇ, ਤਾਂ ਜੋ ਸ਼ਰਧਾਲੂ ਆਪਣੇ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰ ਸਕਣ। ਉਨਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ, ਜਿਨਾ ਨੇ ਸਾਰਾ ਸਰਬੰਸ ਕੌਮ ਲਈ ਵਾਰ ਦਿੱਤਾ, ਦੇ ਜਨਮ ਸਥਾਨ 'ਤੇ ਮੱਥਾ ਟੇਕਣਾ ਇਕ ਵੱਡਾ ਸੁਭਾਗ ਹੈ। ਸ. ਸਿੱਧੂ ਨੇ ਦੱਸਿਆ ਕਿ ਅੱਜ ਇਸ ਰੇਲ ਗੱਡੀ ਵਿਚ 1470 ਯਾਤਰੀ ਪਟਨਾ ਸਾਹਿਬ ਲਈ ਰਵਾਨਾ ਹੋਏ ਹਨ ਅਤੇ ਇਸ ਯਾਤਰਾ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਯਾਤਰੀਆਂ ਦੀ ਸਹੂਲਤ ਲਈ ਵੱਖ-ਵੱਖ ਵਿਭਾਗਾਂ ਦੇ 42 ਅਧਿਕਾਰੀ ਵੀ ਰੇਲ ਗੱਡੀ ਨਾਲ ਗਏ ਹਨ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਤਰਾਂ ਦੀ ਮੁਸ਼ਿਕਲ ਨਾ ਆਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ, ਕਮਿਸ਼ਨਰ ਪੁਲਿਸ ਸ੍ਰੀ ਐਸ. ਸ੍ਰੀਵਾਸਤਵ, ਰੀਜਨਲ ਟਰਾਂਸਪੋਰਟ ਅਥਾਰਟੀ ਸ੍ਰੀ ਕਮਲਜੀਤ ਸਿੰਘ, ਐਸ ਡੀ ਐਮ ਸ੍ਰੀ ਰਜਤ ਉਬਰਾਏ, ਐਸ ਡੀ ਐਮ ਸ੍ਰੀ ਨਿਤੀਸ਼ ਸਿੰਗਲਾ, ਐਸ ਡੀ ਐਮ ਸ੍ਰੀ ਵਿਕਾਸ ਹੀਰਾ, ਸਹਾਇਕ ਕਮਿਸ਼ਨਰ ਮੈਡਮ ਅਲਕਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

 

Tags: Navjot Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD