Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਸ਼ਹੀਦੀ ਸਭਾ ਵਿੱਚ ਸ਼ਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹਾ ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ : ਅਲਕਾ ਮੀਨਾ

ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈਆਂ ਗਈਆਂ 20 ਪਾਰਕਿੰਗਾਂ, ਸੁਚਾਰੂ ਆਵਾਜਾਈ ਲਈ ਕੀਤੇ ਗਏ ਆਵਾਜਾਈ ਦੇ 6 ਬਦਲਵੇਂ ਪ੍ਰਬੰਧ

Web Admin

Web Admin

5 Dariya News (ਕੁਲਜੀਤ ਸਿੰਘ)

ਫਤਹਿਗੜ੍ਹ ਸਾਹਿਬ , 23 Dec 2017

ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਯਾਦ ਵਿੱਚ ਫ਼ਤਹਿਗੜ੍ਹ ਸਾਹਿਬ ਵਿਖੇ 25 ਤੋਂ 27 ਦਸੰਬਰ ਤੱਕ ਹੋਣ ਵਾਲੀ ਸ਼ਹੀਦੀ ਸਭਾ ਵਿੱਚ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਗੈਰ ਸਮਾਜਿਕ ਤੱਤਾਂ 'ਤੇ ਤਿੱਖੀ ਨਜ਼ਰ ਰੱਖਣ ਲਈ ਸ਼ਹਿਰ ਦੇ ਪ੍ਰਮੁੱਖ ਸਥਾਨਾਂ 'ਤੇ ਵੱਡੀ ਗਿਣਤੀ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਪੁਲਿਸ ਦੀਆਂ ਅੱਖਾਂ ਤੋਂ ਬੱਚ ਨਾ ਸਕੇ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਹੀਦੀ ਸਭਾ ਲਈ ਜ਼ਿਲ੍ਹਾ ਪੁਲਿਸ ਵੱਲੋਂ ਕੀਤੇ ਗਏ ਪ੍ਰਬੰਧਾਂ ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਆਵਾਜਾਈ ਦੇ 6 ਬਦਲਵੇਂ ਰੂਟ ਬਣਾਏ ਹਨ ਅਤੇ ਸੰਗਤ ਦੀ ਸਹੂਲਤ ਲਈ 11 ਚੈਕ ਬੈਰੀਅਰ ਤੇ 52 ਨਾਕੇ ਲਗਾਏ ਗਏ ਹਨ। ਇਸ ਤੋਂ ਇਲਾਵਾ ਸ਼ਰਧਾਲੂਆਂ ਦੀ ਸੁਵਿਧਾ ਲਈ 7 ਸਹਾਇਤਾ ਕੇਂਦਰ ਵੀ ਸਥਾਪਤ ਕੀਤੀ ਗਈ ਹੈ ਜਿਥੋਂ ਕਿ ਸ਼ਰਧਾਲੂ ਕਿਸੇ ਕਿਸਮ ਦੀ ਜਾਣਕਾਰੀ ਹਾਸਲ ਕਰਨ ਤੋਂ ਇਲਾਵਾ ਪੁਲਿਸ ਦੀ ਸਹਾਇਤਾ ਵੀ ਲੈ ਸਕਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਪੁਲਿਸ ਵੱਚੋਂ 4 ਆਰਜੀ ਬੱਸ ਸਟੈਂਡ ਬਣਾਏ ਗਏ ਹਨ ਤੇ ਬਜੁਰਗਾਂ, ਔਰਤਾਂ, ਬੱਚਿਆਂ ਤੇ ਅਪਾਹਜਾਂ ਲਈ ਵਿਸ਼ੇਸ਼ ਬੱਸਾਂ ਵੀ ਚਲਾਈਆਂ ਜਾਣਗੀਆਂ।ਸ਼੍ਰੀਮਤੀ ਮੀਨਾ ਨੇ ਸ਼ਹੀਦੀ ਸਭਾ ਵਿੱਚ ਆਉਣ ਵਾਲੀ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਹੀਦੀ ਸਭਾ ਵਿੱਚ ਅਮਨ ਤੇ ਸ਼ਾਂਤੀ ਕਾਇਮ ਰੱਖਣ ਲਈ ਜ਼ਿਲ੍ਹਾ ਪੁਲਿਸ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਅਤੇ ਜੇਕਰ ਕਿਸੇ ਨੂੰ ਕਿਸੇ ਸ਼ਰਾਰਤੀ ਅਨਸਰ ਬਾਰੇ ਪਤਾ ਚੱਲਦਾ ਹੈ ਤਾਂ ਤੁਰੰਤ ਪੁਲਿਸ ਸਹਾਇਤਾ ਕੇਂਦਰ 'ਤੇ ਸੂਚਨਾ ਦਿੱਤੀ ਜਾਵੇ। ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 20 ਪਾਰਕਿੰਗ ਤੇ 4 ਆਰਜੀ ਬੱਸ ਸਟੈਂਡ ਵੀ ਬਣਾਏ ਗਏ ਹਨ।

ਆਵਾਜਾਈ ਦੇ ਬਦਲਵੇਂ ਪ੍ਰਬੰਧਾਂ ਦੀ ਜਾਣਕਾਰੀ ਦਿੰਦਿਆਂ ਸ਼੍ਰੀਮਤੀ ਮੀਨਾ ਨੇ ਦੱਸਿਆ ਕਿ. ਟੀ ਪੁਆਇੰਟ ਬਡਾਲੀ ਆਲਾ ਸਿੰਘ ਤੋਂ ਸਾਧੂਗੜ੍ਹ, ਖਰੌੜਾ ਪਟਿਆਲਾ ਜਾਣ ਲਈ, ਸਾਧੂਗੜ੍ਹ ਤੋਂ ਸਰਹਿੰਦ, ਗੋਬਿੰਦਗੜ੍ਹ, ਅਮਲੋਹ, ਮਲੇਰਕੋਟਲਾ, ਖੰਨਾਂ ਲੁਧਿਆਣਾ ਜਾਣ ਲਈ।ਟੀ-ਪੁਆਇੰਟ ਭੈਰੋਂਪੁਰ ਬਾਈਪਾਸ ਰੋਡ ਵਾਇਆ ਮੰਡੋਫਲ ਤੋਂ ਸਮਸ਼ੇਰ ਨਗਰ ਚੌਂਕ, ਮਾਧੋਪੁਰ ਚੌਂਕ ਅਤੇ ਓਵਰ ਬ੍ਰਿਜ ਤੋਂ ਜੀ.ਟੀ. ਰੋਡ ਪਟਿਆਲਾ ਸਰਹਿੰਦ, ਗੋਬਿੰਦਗੜ੍ਹ ਅਮਲੋਹ, ਮਲੇਰਕੋਟਲਾ, ਖੰਨਾ, ਲੁਧਿਆਣਾ ਜਾਣ ਲਈ ।ਪੁਰਾਣੇ ਓਵਰ ਬ੍ਰਿਜ ਤੋਂ ਸਮਸ਼ੇਰ ਨਗਰ ਚੌਂਕ, ਮੰਡੋਫਲ, ਟੀ ਪੁਆਇੰਟ ਭੈਰੋਂਪੁਰ, ਚੰਡੀਗੜ੍ਹ ਜਾਣ ਲਈ। ਭੈਰੋਂਪੁਰ ਤੋਂ ਚੁੰਨੀ, ਗੜਾਗਾਂ, ਮੋਰਿੰਡਾ ਅਤੇ ਰੋਪੜ ਜਾਣ ਲਈ ।ਬੱਸ ਸਟੈਂਡ ਖਰੌੜਾ ਤੋਂ ਵਾਇਆ ਸਾਧੂਗੜ੍ਹ, ਹੰਸਾਲੀ ਵਾਇਆ ਬਡਾਲੀ ਤੋਂ ਚੰਡੀਗੜ੍ਹ ਅਤੇ  ਚੁੰਨੀ ਕਲਾਂ, ਮੋਰਿੰਡਾ ਅਤੇ ਰੋਪੜ ਜਾਣ ਲਈ ।ਟੀ ਪੁਆਇੰਟ ਨੇੜੇ ਉਸ਼ਾ ਮਾਤਾ ਮੰਦਿਰ ਬਾਈਪਾਸ ਰੋਡ ਬੱਸੀ ਪਠਾਣਾ ਵਾਇਆ ਜੜਖੇਲਾਂ ਚੌਂਕ ਤੋਂ ਪਿੰਡ ਫਿਰੋਜਪੁਰ, ਂਗੋਬਿੰਦਗੜ੍ਹ, ਰਜਵਾਹਾ ਲਿੰਕ ਰੋਡ, ਪਿੰਡ ਤਲਾਣੀਆਂ, ਡੇਰਾ ਮੀਰ-ਮੀਰਾਂ ਤੋਂ ਗੋਬਿੰਦਗੜ੍ਹ, ਅਮਲੋਹ, ਖੰਨਾ, ਮਲੇਰਕੋਟਲਾ ਅਤੇ ਲੁਧਿਆਣਾ ਜਾਣ ਲਈ।ਟੀ ਪੁਆਇੰਟ ਨੇੜੇ ਆਈ.ਟੀ.ਆਈ. ਬਸੀ ਪਠਾਣਾਂ ਤੋਂ ਸ਼ਹੀਦਗੜ੍ਹ, ਫ਼ਤਹਿਪੁਰ ਅਰਾਈਆਂ, ਰਾਏਪੁਰ ਗੁਜਰਾਂ, ਦੁਫੇੜਾ ਮੋੜ , ਂ ਭੈਰੋਂਪੁਰ ਤੋਂ ਚੰਡੀਗੜ੍ਹ ਜਾਣ ਅਤੇ ਆਉਣ ਲਈ। ਦੁਫੇੜਾ ਮੋੜ ਤੋਂ ਟੀ ਪੁਆਇੰਟ ਭੈਰੋਂਪੁਰ, ਮੰਡੋਫਲ,ਂ ਸਮਸ਼ੇਰ ਨਗਰ ਚੌਂਕ, ਓਵਰ ਬ੍ਰਿਜ, ਜੀ.ਟੀ.ਰੋਡ ਤੋਂ ਪਟਿਆਲਾ, ਸਰਹਿੰਦ, ਗੋਬਿੰਦਗੜ੍ਹ, ਅਮਲੋਹ, ਖੰਨਾ ਤੇ ਮਲੇਰਕੋਟਲਾ ਜਾਣ ਲਈ ਵਰਤਿਆ ਜਾਵੇਗਾ।ਇਸ ਮੌਕੇ ਐਸ.ਪੀ. (ਹੈ/ਕੁ) ਸ. ਰਵਿੰਦਰਪਾਲ ਸਿੰਘ ਸੰਧੂ, ਡੀ.ਐਸ.ਪੀ. ਫ਼ਤਹਿਗੜ੍ਹ ਸਾਹਿਬ ਸ਼੍ਰੀ ਵਰਿੰਦਰਜੀਤ ਸਿੰਘ ਥਿੰਦ ਤੇ ਡੀ.ਐਸ.ਪੀ. (ਜਾਂਚ) ਸ. ਦਲਜੀਤ ਸਿੰਘ ਖੱਖ ਵੀ ਮੌਜੂਦ ਸਨ।

 

Tags: POLICE

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD