Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਸਰਕਾਰ ਕਰਜ਼ਾ ਉਗਰਾਹੀ ਲਈ ਕਿਸਾਨਾਂ ਨੂੰ ਗਿਰਫ਼ਤਾਰ ਕਰਨਾ ਬੰਦ ਕਰੇ : ਵਿਰਸਾ ਸਿੰਘ ਵਲਟੋਹਾ

Web Admin

Web Admin

5 Dariya News

ਚੰਡੀਗੜ , 23 Dec 2017

Last updated on: Dec 23, 2017, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਬੈਂਕ ਕਰਜ਼ਿਆਂ ਦੀ ਉਗਰਾਹੀ ਕਰਨ ਲਈ ਪੰਜਾਬ ਵਿਚ ਕਿਸਾਨਾਂ ਡਿਫਾਲਟਰ ਕਹਿ ਕੇ ਗਿਰਫਤਾਰ ਕਰਨ ਅਤੇ ਜ਼ਲੀਲ ਕਰਨ ਲਈ ਕਾਂਗਰਸ ਸਰਕਾਰ ਨੂੰ ਝਾੜ ਪਾਈ ਹੈ ਅਤੇ ਇਸ ਨੂੰ ਇਹ ਘਿਨੌਣੀ ਕਾਰਵਾਈ ਤੁਰੰਤ ਬੰਦ ਕਰਨ ਲਈ ਆਖਿਆ ਹੈ। ਇਸ ਦੇ ਨਾਲ ਹੀ ਪਾਰਟੀ ਨੇ ਸੂਬੇ ਦੇ ਕਰਜ਼ਾ-ਪੀੜਤ ਕਿਸਾਨਾਂ ਨੂੰ ਰਾਹਤ ਦੇਣ ਲਈ ਸਰਕਾਰ ਦੀ ਕਰਜ਼ਾ ਮੁਆਫੀ ਸਕੀਮ ਨੂੰ ਤੁਰੰਤ ਲਾਗੂ ਕੀਤੇ ਜਾਣ ਦੀ ਮੰਗ ਕੀਤੀ ਹੈ।ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਤਰਜਮਾਨ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਖ਼ਿਲਾਫ ਖੜ•ੇ ਬੈਂਕ ਕਰਜ਼ਿਆਂ ਦੀ ਉਗਰਾਹੀ ਕਰਨ ਲਈ ਬੇਰਹਿਮ ਤਰੀਕੇ ਇਸਤੇਮਾਲ ਕਰਨੇ ਸ਼ੁਰੂ ਕਰ ਦਿੱਤੇ ਹਨ। ਉਹਨਾਂ ਕਿਹਾ ਕਿ ਪੰਜਾਬ ਖੇਤੀਬਾੜੀ ਵਿਕਾਸ ਬੈਂਕ ਦੇ ਅਧਿਕਾਰੀ ਕਿਸਾਨਾਂ ਨੂੰ ਗਿਰਫਤਾਰ ਕਰਕੇ ਅਤੇ ਉਹਨਾਂ ਦੇ ਘਰਾਂ ਅੱਗੇ ਧਰਨੇ ਲਗਾ ਕੇ ਉਹਨਾਂ ਨੂੰ ਸ਼ਰੇਆਮ ਜ਼ਲੀਲ ਕਰ ਰਹੇ ਹਨ। ਕਾਂਗਰਸ ਸਰਕਾਰ ਦੇ ਥਾਪੜੇ ਰਾਂਹੀ ਕੀਤੀ ਜਾ ਰਹੀ ਇਹ ਸਾਰੀ ਕਾਰਵਾਈ ਸਾਬਿਤ ਕਰਦੀ ਹੈ ਕਿ ਸਰਕਾਰ ਦਾ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦਾ ਕੋਈ ਇਰਾਦਾ ਨਹੀਂ ਹੈ।ਗੁਰੂਹਰਸਹਾਇ ਵਿਖੇ ਬੈਂਕ ਅਧਿਕਾਰੀਆਂ ਵੱਲੋਂ ਦੋ ਕਿਸਾਨਾਂ ਨੂੰ ਬੈਂਕ ਕਰਜ਼ਾ ਨਾ ਅਦਾ ਕਰਨ ਕਰਕੇ ਗਿਰਫਤਾਰ ਕੀਤੇ ਜਾਣ ਦੀ ਇੱਕ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਅਕਾਲੀ ਆਗੂ ਨੇ ਕਿਹਾ ਕਿ ਖੇਤੀ ਬੈਂਕ ਦੇ ਅਧਿਕਾਰੀਆਂ ਨੇ ਪਿੰਡ ਚੱਕ ਸ਼ਿਕਾਰਗਾਹ ਦੇ ਵਜ਼ੀਰ ਸਿੰਘ ਅਤੇ ਪਿੰਡ ਮੇਘਾ ਰਾਇ ਦੇ ਜੰਗੀਰ ਸਿੰਘ ਕਰਜ਼ਾ ਅਦਾਇਗੀ ਨਾ ਕਰਨ ਲਈ ਗਿਰਫਤਾਰ ਕਰ ਲਿਆ ਅਤੇ ਉਹਨਾਂ ਡਿਫਾਲਟਰ ਕਰਾਰ ਦੇ ਕੇ ਜੇਲ• ਭੇਜ ਦਿੱਤਾ। ਇਸ ਕਾਰਵਾਈ ਨੂੰ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਨਾ ਕਰਾਰ ਦਿੰਦਿਆਂ ਸਰਦਾਰ ਵਲਟੋਹਾ ਨੇ ਕਿਹਾ ਕਿ ਕਿਸਾਨਾਂ ਨਾਲ 90 ਹਜ਼ਾਰ ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦਾ ਵਾਅਦਾ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਅਕਾਲੀ ਦਲ ਕਰਜ਼ਾ ਅਦਾਇਗੀ ਨਾ ਕਰਨ ਉੱਤੇ ਕਿਸਾਨਾਂ ਦੀਆਂ ਗਿਰਫ਼ਤਾਰੀਆਂ ਰੋਕਣ ਲਈ ਜਲਦੀ ਹੀ ਇੱਕ ਰਣਨੀਤੀ ਉਲੀਕੇਗਾ।

ਸੂਬੇ ਅੰਦਰ ਕਿਸਾਨ ਖੁਦਕੁਸ਼ੀਆਂ ਵਿਚ ਹੋ ਰਹੇ ਵਾਧੇ ਲਈ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਅਕਾਲੀ ਆਗੂ ਨੇ ਕਿਹਾ ਕਿ ਅਮਰਿੰਦਰ ਸਿੰਘ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਣ ਲਗਭਗ 400 ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਉਹਨਾਂ ਕਿਹਾ ਕਰਜ਼ਾ ਉਗਰਾਹੀ ਲਈ ਬੇਰਹਿਮ ਤਰੀਕਿਆਂ ਦਾ ਇਸਤੇਮਾਲ ਕੀਤੇ ਜਾਣ ਨਾਲ ਪਹਿਲਾਂ ਤੋਂ ਹੀ ਹਤਾਸ਼ ਕਿਸਾਨ ਹੋਰ ਡੂੰਘੀ ਨਿਰਾਸ਼ਾ ਵੱਲ ਧੱਕੇ ਜਾਣਗੇ, ਜਿਸ ਨਾਲ ਕਿਸਾਨ ਖੁਦਕੁਸ਼ੀਆਂ ਵਿਚ ਹੋਰ ਵਾਧਾ ਹੋ ਸਕਦਾ ਹੈ।

 

Tags: Virsa Singh Baltoha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD