ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸ਼ਹੀਦਾਂ ਲਾਂਡਰਾਂ ਵੱਲੋਂ ਬਰੈਡ ਪਕੌੜਿਆਂ ਅਤੇ ਚਾਹ ਦਾ ਲੰਗਰ ਲਗਾਇਆ ਗਿਆ| ਇਹ ਲੰਗਰ ਪਿੰਡ ਪਲਹੇੜੀ ਦੀ ਸਮੂਹ ਸੰਗਤ ਵੱਲੋਂ ਹਰ ਸਾਲ ਲਗਾਇਆ ਜਾਂਦਾ ਹੈ| ਇਹ ਲੰਗਰ ਭੁਪਿੰਦਰ ਸਿੰਘ ਗਿੱਲ ਮੁੱਖ ਸੇਵਾਦਾਰ ਦੀ ਸਰਪ੍ਰਸਤੀ ਹੇਠ ਲਗਾਇਆ ਜਾਂਦਾ ਹੈ ਜਿਸ ਵਿੱਚ ਸੰਗਤਾਂ ਵੱਧ ਚੜ੍ਹ ਕੇ ਸੇਵਾ ਕਰਦੀਆਂ ਹਨ| ਇਸ ਗੁਰਦੁਆਰਾ ਸਾਹਿਬ ਵਿਖੇ ਹਰ ਸਮੇਂ ਚਾਹ ਅਤੇ ਬਰੈਡਾਂ ਦਾ ਲੰਗਰ ਚੱਲਦਾ ਰਹਿੰਦਾ ਹੈ| ਇਸ ਲੰਗਰ ਵਿੱਚ ਰਾਜਾ ਕੰਵਰਜੋਤ ਸਿੰਘ ਮੁਹਾਲੀ, ਕੌਮੀ ਮੀਤ ਪ੍ਰਧਾਨ ਯੂਥ ਅਕਾਲੀ ਦਲ ਅਤੇ ਸਤਨਾਮ ਸਿੰਘ ਲਾਂਡਰਾਂ ਸੀਨੀਅਰ ਮੀਤ ਪ੍ਰਧਾਨ ਅਕਾਲੀ ਦਲ ਮੁਹਾਲੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ| ਉਨ੍ਹਾਂ ਨੇ ਇਸ ਲੰਗਰ ਵਿੱਚ ਸੇਵਾ ਵੀ ਕੀਤੀ| ਰਾਜਾ ਕੰਵਰਜੋਤ ਸਿੰਘ ਮੁਹਾਲੀ ਨੇ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦੇ ਪਾਏ ਪੂਰਨਿਆਂ ਤੇ ਚੱਲਣਾ ਚਾਹੀਦਾ ਹੈ| ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ ਉਹ ਹਮੇਸ਼ਾਂ ਹੀ ਚੜ੍ਹਦੀਆਂ ਕਲਾਂ ਵਿੱਚ ਰਹਿੰਦੀਆਂ ਹਨ| ਇਸ ਮੌਕੇ ਹੋਰਨਾਂ ਤੋਂ ਇਲਾਵਾ ਭੁਪਿੰਦਰ ਸਿੰਘ ਗਿੱਲ ਮੁੱਖ ਸੇਵਾਦਾਰ, ਮਲਕੀਤ ਸਿੰਘ, ਕੁਲਜਿੰਦਰ ਸਿੰਘ ਖਜਾਨਚੀ, ਗੁਰਜੰਟ ਸਿੰਘ ਲਾਂਡਰਾਂ, ਸੇਵਾ ਸਿੰਘ, ਬਲਜੀਤ ਸਿੰਘ, ਗੁਰਜੀਤ ਸਿੰਘ ਨੰਬਰਦਾਰ, ਭੁਪਿੰਦਰ ਸਿੰਘ, ਸੁਖਦੇਵ ਸਿੰਘ, ਹਰਨੇਕ ਸਿੰਘ, ਦਵਿੰਦਰ ਸਿੰਘ, ਅਮਨਦੀਪ ਸਿੰਘ, ਹਰਨੀਤ ਸਿੰਘ, ਜਰਨੈਲ ਸਿੰਘ ਸਮੂਹ ਪੰਚਾਇਤ ਪਿੰਡ ਪਲਹੇੜੀ ਦੇ ਪਤਵੰਤੇ ਹਾਜ਼ਰ ਸਨ