Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਫਤਹਿਗੜ੍ਹ ਸਾਹਿਬ ਦੇ ਵਿਕਾਸ ਤੇ ਸੁੰਦਰੀਕਰਨ ਲਈ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦੀਆਂ ਮੁੱਖ ਮੰਗਾਂ ਪ੍ਰਵਾਨ

ਬੱਸੀ ਪਠਾਣਾ ਸਬ-ਜੇਲ੍ਹ ਵਿੱਚ ਯਾਦਗਾਰ ਸਥਾਪਤ ਕਰਨ ਲਈ ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਨੂੰ ਤਜਵੀਜ਼ ਸੌਂਪਣ ਲਈ ਆਖਿਆ

5 Dariya News

ਫਤਹਿਗੜ੍ਹ ਸਾਹਿਬ , 27 Dec 2017

Last updated on: Dec 27, 2017, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਮੈਨੇਜਰ ਵੱਲੋਂ ਰੱਖੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਦਿਆਂ ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਨੂੰ ਬੱਸੀ ਪਠਾਣਾ ਦੀ ਸਬ-ਜੇਲ੍ਹ ਵਿੱਚ ਯਾਦਗਾਰ ਸਥਾਪਤ ਕਰਨ ਲਈ ਵਿਸਥਾਰਤ ਤਜਵੀਜ਼ ਤਿਆਰ ਕਰਨ ਦੀ ਹਦਾਇਤ ਕੀਤੀ। ਇਸ ਜੇਲ੍ਹ ਵਿੱਚ ਸਿੱਖਾਂ ਦੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਉਸ ਵੇਲੇ ਦੀ ਮੁਗਲ ਹਕੂਮਤ ਵੱਲੋਂ ਤਿੰਨ ਮਹੀਨਿਆਂ ਤੋਂ ਵੱਧ ਸਮਾਂ ਕੈਦ ਰੱਖਿਆ ਗਿਆ ਸੀ। ਮੁੱਖ ਮੰਤਰੀ ਨੇ ਬੀਤੇ ਦਿਨ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਚੰਡੀਗੜ੍ਹ ਪਰਤਦਿਆਂ ਹੀ ਆਪਣੀ ਸਰਕਾਰੀ ਰਿਹਾਇਸ਼ 'ਤੇ ਇਕ ਉੱਚ ਪੱਧਰੀ ਮੀਟਿੰਗ ਬੁਲਾਈ ਜਿਸ ਵਿੱਚ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਅਤੇ ਮੈਨੇਜਰ ਜਸਬੀਰ ਸਿੰਘ ਵੱਲੋਂ ਯਾਦ ਪੱਤਰ ਰਾਹੀਂ ਰੱਖੀਆਂ ਮੰਗਾਂ ਨੂੰ ਪ੍ਰਵਾਨ ਕਰ ਲਿਆ। ਇਨ੍ਹਾਂ ਮੰਗਾਂ ਵਿੱਚ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ 10 ਕਿਲੋਮੀਟਰ ਦੇ ਘੇਰੇ ਵਿੱਚ ਪੈਂਦੀਆਂ ਸੜਕਾਂ ਨੂੰ ਚੌੜਾ ਤੇ ਮਜ਼ਬੂਤ ਕਰਨ ਦੇ ਨਾਲ-ਨਾਲ ਬਾਬਾ ਮੋਤੀ ਰਾਮ ਮਹਿਰਾ ਗੇਟ (ਨੇੜੇ ਤਲਾਣੀਆਂ) ਤੋਂ ਬਾਬਾ ਬੰਦਾ ਸਿੰਘ ਬਹਾਦਰ ਗੇਟ ਤੱਕ ਸੜਕ ਜੋ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਜੋਤੀ ਸਰੂਪ ਕੋਲੋਂ ਗੁਜ਼ਰਦੀ ਹੈ, ਦਾ ਸੁੰਦਰੀਕਰਨ ਕੀਤਾ ਜਾਣਾ ਸ਼ਾਮਲ ਹੈ। ਮੁੱਖ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਨੂੰ ਇਨ੍ਹਾਂ ਪ੍ਰੋਜੈਕਟਾਂ ਨੂੰ ਛੇਤੀ ਤੋਂ ਛੇਤੀ ਅਮਲ ਵਿੱਚ ਲਿਆਉਣ ਲਈ ਵਿਸਥਾਰਤ ਤਜਵੀਜ਼ ਤਿਆਰ ਕਰਨ ਤੇ ਅਨੁਮਾਨ ਲਾਉਣ ਦੇ ਹੁਕਮ ਦਿੱਤੇ। ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਰੋਪੜ ਵਿੱਚ ਪੈਂਦੇ ਇਤਿਹਾਸਕ ਗੁਰਦੁਆਰਾ ਕੁੰਮਾ ਮਾਸਕੀ ਤੋਂ ਰੋਪੜ ਹੈੱਡਵਰਕਸ ਤੱਕ ਸੜਕ ਨੂੰ ਚੌੜਾ ਤੇ ਮਜ਼ਬੂਤ ਕਰਨ ਤੋਂ ਇਲਾਵਾ ਇਸ ਸੜਕ 'ਤੇ ਚਾਰ ਪੁਲਾਂ ਦੀ ਉਸਾਰੀ ਦਾ ਚੱਲ ਰਿਹਾ ਕੰਮ ਨਿਪਟਾਉਣ ਲਈ ਪੰਜ ਕਰੋੜ ਦੀ ਰਾਸ਼ੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੀਟਿੰਗ ਦੌਰਾਨ ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਹੁਣ ਤੱਕ ਇਸ ਪ੍ਰੋਜੈਕਟ 6.69 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ ਅਤੇ ਬਾਕੀ ਪੰਜ ਕਰੋੜ ਰੁਪਏ ਵੀ ਛੇਤੀ ਜਾਰੀ ਕਰ ਦਿੱਤੇ ਜਾਣਗੇ ਤਾਂ ਕਿ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਆਉਂਦੀ ਸੰਗਤ ਦੀ ਸਹੂਲਤ ਲਈ ਇਸ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਜੋ ਬੀਤੇ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਗਏ ਸਨ, ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸ਼ਹਿਰ ਦੇ ਸੁੰਦਰੀਕਰਨ ਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲੋੜੀਂਦੇ ਕਦਮ ਚੁੱਕਣ ਦੀ ਹਦਾਇਤ ਕੀਤੀ ਤਾਂ ਕਿ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਵੱਡੀ ਗਿਣਤੀ ਵਿੱਚ ਆਉਂਦੀ ਸੰਗਤ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸ਼ਹੀਦੀ ਸਭਾ ਮੌਕੇ ਵੱਡੀ ਗਿਣਤੀ 'ਚ ਜੁੜਦੀ ਸੰਗਤ ਦੀ ਸਹੂਲਤ ਲਈ ਫਤਹਿਗੜ੍ਹ ਸਾਹਿਬ ਦੇ ਨਾਲ ਲਗਦੇ ਖੇਤਰ ਵਿੱਚ ਖੁੱਲ੍ਹੇ-ਡੁੱਲ੍ਹੇ 10 ਬਾਥਰੂਮ ਬਣਾਉਣ ਦੀ ਪ੍ਰਵਾਨਗੀ ਦਿੰਦਿਆਂ ਜਨ ਸਿਹਤ ਮਹਿਕਮੇ ਦੇ ਸਕੱਤਰ ਪਾਸੋਂ ਇਸ ਸਬੰਧੀ ਰਿਪੋਰਟ ਮੰਗੀ ਹੈ। 

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD