Monday, 13 May 2024

 

 

ਖ਼ਾਸ ਖਬਰਾਂ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ

 

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਦੂਜੀ ਸੂਚੀ ਜਾਰੀ।

10 ਸੀਨੀਅਰ ਮੀਤ ਪ੍ਰਧਾਨ, 11 ਜਨਰਲ ਸਕੱਤਰ ਅਤੇ 16 ਜਿਲਾ ਪ੍ਰਧਾਨਾਂ ਦਾ ਐਲਾਨ, ਡਾ. ਉਪਿੰਦਰਜੀਤ ਕੌਰ ਅਤੇ ਬੀਬੀ ਪਰਮਜੀਤ ਕੌਰ ਗੁਲਸ਼ਨ ਇਸਤਰੀ ਅਕਾਲੀ ਦਲ ਦੇ ਮੁੜ ਤੋਂ ਸਰਪ੍ਰਸਤ ਹੋਣਗੇ, ਬੀਬੀ ਰਵਿੰਦਰ ਕੌਰ ਅਜਰਾਣਾ ਦੁਬਾਰਾ ਹਰਿਆਣਾ ਸਟੇਟ ਦੇ ਪ੍ਰਧਾਨ ਨਿਯੁਕਤ

Web Admin

Web Admin

5 Dariya News

ਚੰਡੀਗੜ੍ਹ , 29 Dec 2017

ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਦੂਜੀ  ਸੂਚੀ ਜਾਰੀ ਕਰਦਿਆਂ ਇਸਤਰੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨਾਂ, ਜਨਰਲ ਸਕੱਤਰ ਅਤੇ ਜਿਲਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ।ਅੱਜ ਪਾਰਟੀ ਦੇ ਮੁੱਖ ਦਫਤਰ, ਚੰਡੀਗੜ੍ਹ ਤੋਂ ਇਸ ਸਬੰਧੀ ਸੂਚੀ ਜਾਰੀ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਡਾ. ਉਪਿੰਦਰਜੀਤ ਕੌਰ ਅਤੇ ਸਾਬਕਾ ਮੇਂਬਰ ਪਾਰਲੀਮੈਂਟ ਅਤੇ ਇਸਤਰੀ ਵਿੰਗ ਦੇ ਸਾਬਕਾ ਪ੍ਰਧਾਨ ਬੀਬੀ ਪਰਮਜੀਤ ਕੌਰ ਗੁਲਸ਼ਨ ਨੂੰ ਇਸਤਰੀ ਅਕਾਲੀ ਦਲ ਦਾ ਮੁੜ ਤੋਂ ਸਰਪ੍ਰਸਤ ਬਣਾਇਆ ਗਿਆ ਹੈ। ਅੱਜ ਐਲਾਨੀ ਗਈ ਸੁਚੀ ਵਿੱਚ ਜਿਹਨਾਂ ਬੀਬੀਆਂ ਨੂੰ ਸੀਨੀਅਰ  ਮੀਤ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਬੀਬੀ ਸਤਵੰਤ ਕੌਰ ਸੰਧੂ, ਬੀਬੀ ਸਤਵਿੰਦਰ ਕੌਰ ਧਾਲੀਵਾਲ, ਬੀਬੀ ਅਮਰਜੀਤ ਕੌਰ ਸਾਬਕਾ ਐਮ.ਪੀ, ਬੀਬੀ ਮੰਜੂ ਕੁਰੈਸ਼ੀ, ਸ਼੍ਰੀਮਤੀ ਐਫ.ਨਿਸਾਰਾ ਖਾਤੂਨ, ਬੀਬੀ ਹਰਜੀਤ ਕੌਰ ਸਿੱਧੂ ਤਲਵੰਡੀ, ਬੀਬੀ ਗੁਰਦੇਵ ਕੌਰ ਸੰਘਾ, ਬੀਬੀ ਸ਼ਿਵਦੇਵ ਕੌਰ ਨਾਭਾ, ਬੀਬੀ ਰਾਜਵਿੰਦਰ ਕੌਰ ਨੰਗਲ ਸ਼ਾਮਾ ਅਤੇ ਬੀਬੀ ਰਾਜਵੰਤ ਕੌਰ ਅੰਮ੍ਰਿਤਸਰ ਦੇ ਨਾਮ ਸ਼ਾਮਲ ਹਨ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਿਹਨਾਂ ਬੀਬੀਆਂ ਨੂੰ ਵਿੰਗ ਦਾ ਜਨਰਲ ਸਕੱਤਰ ਬਣਾਇਆ ਗਿਆ ਹੈ ਉਹਨਾਂ ਵਿੱਚ ਬੀਬੀ ਵਨਿੰਦਰ ਕੌਰ ਲੂੰਬਾ, ਡਾ. ਕਿਰਨਜੋਤ ਕੌਰ, ਬੀਬੀ ਹਰਜਿੰਦਰ ਕੌਰ ਚੰਡੀਗੜ੍ਹ, ਬੀਬੀ ਅਮਰਜੀਤ ਕੌਰ ਸਾਹੋਕੇ, ਬੀਬੀ ਦਲਜੀਤ ਕੌਰ ਦਾਊਦਪੁਰ, ਬੀਬੀ ਮਨਜੀਤ ਕੌਰ ਗਿੱਲ ਐਨ.ਆਰ.ਆਈ, ਬੀਬੀ ਗੁਰਪ੍ਰੀਤ ਕੌਰ ਸਿਬੀਆ, ਬੀਬੀ ਉਪਿੰਦਰਜੀਤ ਕੌਰ ਮੱਕੜ, ਬੀਬੀ ਬਲਜਿੰਦਰ ਕੌਰ ਖੀਰਨੀਆਂ, ਬੀਬੀ ਗੁਰਦੀਪ ਕੌਰ ਦੰਗਾਪੀੜਤ  ਅਤੇ ਬੀਬੀ ਮਨਜੀਤ ਕੌਰ ਗਧੌਲਾ ਮੈਂਬਰ ਐਸ.ਜੀ.ਪੀ.ਸੀ ਹਰਿਆਣਾ ਦੇ ਨਾਮ ਸ਼ਾਮਲ ਹਨ। 

ਬੀਬੀ ਜਗੀਰ ਕੌਰ ਨੇ ਕਿਹਾ ਕਿ ਜਿਹਨਾਂ ਸੀਨੀਅਰ ਇਸਤਰੀ ਆਗੂਆਂ ਨੂੰ ਇਸਤਰੀ ਅਕਾਲੀ ਦਾ ਜਿਲਾ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਜਿਲਾ ਫਰੀਦਕੋਟ (ਦਿਹਾਤੀ), ਬੀਬੀ ਰਾਜਵਿੰਦਰ ਕੌਰ ਅੰਮ੍ਰਿਤਸਰ (ਸ਼ਹਿਰੀ), ਬੀਬੀ ਮਨਪ੍ਰੀਤ ਕੌਰ ਹੁੰਦਲ ਜਿਲਾ ਫਤਿਹਗੜ੍ਹ ਸਾਹਿਬ (ਦਿਹਾਤੀ), ਬੀਬੀ ਸ਼ਰਨਜੀਤ ਕੌਰ ਜੀਂਦੜ  ਜਿਲਾ ਗੁਰਦਾਸਪੁਰ (ਦਿਹਾਤੀ), ਬੀਬੀ ਸੁਖਦੇਵ ਕੌਰ ਸੱਲਾਂ ਜਿਲਾ ਹੁਸ਼ਿਆਰਪੁਰ (ਦਿਹਾਤੀ), ਬੀਬੀ ਸੁਰਿੰਦਰ ਕੌਰ ਦਿਆਲ ਲੁਧਿਆਣਾ (ਸ਼ਹਿਰੀ), ਬੀਬੀ ਪਰਮਿੰਦਰ ਕੌਰ ਪੰਨੂ ਜਲੰਧਰ (ਸ਼ਹਿਰੀ), ਬੀਬੀ ਰਾਜਵੰਤ ਕੌਰ ਨਡਾਲਾ ਜਿਲਾ ਕਪੂਰਥਲਾ (ਦਿਹਾਤੀ), ਬੀਬੀ ਬਲਜਿੰਦਰ ਕੌਰ ਸੈਦਪੁਰ ਜਿਲਾ ਮੋਹਾਲੀ (ਦਿਹਾਤੀ), ਬੀਬੀ ਸਤਿੰਦਰ ਕੌਰ ਬੀਸਲਾ ਜਿਲਾ ਸ਼ਹੀਦ ਭਗਤ ਸਿੰਘ ਨਗਰ (ਦਿਹਾਤੀ), ਬੀਬੀ ਪਰਮਿੰਦਰ ਕੌਰ ਦੁਧਾਲਾ ਜਿਲਾ ਸ਼ਹੀਦ ਭਗਤ ਸਿੰਘ ਨਗਰ (ਸ਼ਹਿਰੀ), ਬੀਬੀ ਬਲਵਿੰਦਰ ਕੌਰ ਚੀਮਾ ਜਿਲਾ ਪਟਿਆਲਾ (ਦਿਹਾਤੀ), ਬੀਬੀ ਕਿਰਨ ਸ਼ਰਮਾ ਜਿਲਾ ਪਠਾਨਕੋਟ, ਬੀਬੀ ਸੁਨੀਤਾ ਸ਼ਰਮਾ ਸੰਗਰੁਰ (ਸ਼ਹਿਰੀ), ਬੀਬੀ ਪਰਮਜੀਤ ਕੌਰ ਵਿਰਕ ਜਿਲਾ ਸੰਗਰੂਰ (ਦਿਹਾਤੀ) , ਬੀਬੀ ਕੁਲਵੰਤ ਕੌਰ ਜਹਾਂਗੀਰ ਜਿਲਾ ਤਰਨ ਤਾਰਨ ਅਤੇ ਬੀਬੀ ਰਵਿੰਦਰ ਕੌਰ ਅਜਰਾਣਾ ਹਰਿਆਣਾ ਸਟੇਟ ਦੇ ਪ੍ਰਧਾਨ ਹੋਣਗੇ। 

 

Tags: Bibi Jagir Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD