ਦੀ ਹੋਲੀ ਵੰਡਰ ਸਮਾਰਟ ਸਕੂਲ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਹਾੜੇ ਦੀ ਪੂਰਵ ਸੰਧਿਆ ਮੌਕੇ ਸਕੂਲ ਕੈਂਪਸ 'ਚ ਇਕ ਧਾਰਮਿਕ ਸਭਾ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਤੇ ਸਕੂਲ ਨੂੰ ਬਹੁਤ ਖ਼ੂਬਸੂਰਤੀ ਨਾਲ ਸਜਾਇਆ ਵੀ ਗਿਆ । ਸਭ ਤੋਂ ਪਹਿਲਾਂ ਇਸ ਧਾਰਮਿਕ ਪ੍ਰੋਗਰਾਮ ਦੀ ਸ਼ੁਰੂਆਤ ਸਵੇਰੇ ਛੋਟੇ ਛੋਟੇ ਬੱਚਿਆਂ ਵੱਲੋਂ ਮੂਲ ਮੰਤਰ ਦਾ ਪਾਠ ਮੂਲ ਮੰਤਰ ਦੇ ਪਾਠ ਨਾਲ ਕੀਤੀ ਗਈ ਅਤੇ ਉਸ ਤੋਂ ਬਾਅਦ ਸੀਨੀਅਰ ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੰਤਵ ਜਿੱਥੇ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ, ਇਮਾਨਦਾਰੀ ਦੀ ਕਿਰਤ ਕਮਾਈ ਅਤੇ ਉਨ੍ਹਾਂ ਦੇ ਵਿਸ਼ਵਾਸ ਤੋਂ ਜਾਣੂ ਕਰਵਾਉਣਾ ਸੀ ਉੱਥੇ ਹੀ ਉਨ੍ਹਾਂ ਨੂੰ ਅਕੈਡਮਿਕ ਵਿਦਿਆ ਦੇ ਨਾਲ ਨਾਲ ਉਨ੍ਹਾਂ ਨੂੰ ਸੰਸਾਰਿਕ ਸਿੱਖਿਆ ਨਾਲ ਜਾਣੂ ਕਰਾਉਣਾ ਸੀ । ਇਸ ਮੌਕੇ ਤੇ ਸਕੂਲ ਦੇ ਅਧਿਆਪਕਾਂ ਨੇ ਗੁਰੂ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਫ਼ਲਸਫ਼ੇ ਤੇ ਚਾਨਣਾ ਪਾਇਆ । ਇਸ ਤੋਂ ਪਹਿਲਾਂ ਸਵੇਰੇ ਸਕੂਲ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਵਿਚ ਜਾ ਕੇ ਮੱਥਾ ਟੇਕਿਆਂ ਅਤੇ ਇਲਾਹੀ ਬਾਣੀ ਨੂੰ ਸੁਣਿਆ। ਇਸ ਮੌਕੇ ਤੇ ਸਕੂਲ ਵਿਚ ਬੱਚਿਆਂ ਨੂੰ ਚਾਰ ਸਹਿਬਜਾਦੇ ਫ਼ਿਲਮ ਵੀ ਵਿਖਾਈ ਗਈ। ਇਸ ਮੌਕੇ ਤੇ ਸਕੂਲ ਦੇ ਡਾਇਰੈਕਟਰ ਅਸ਼ਵਿਨ ਅਰੋੜਾ ਨੇ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਜ਼ੁਲਮ ਦੇ ਖ਼ਿਲਾਫ਼ ਲੜੀ ਲੜਾਈ ਵਿਚ ਚਿੜੀਆਂ ਤੋਂ ਬਾਜ਼ ਬਣਾ ਕੇ ਸਮਾਜ ਨੂੰ ਜੋ ਸੇਂਧ ਦਿਤੀ ਉਸ ਨਾਲ ਵਿਦਿਆਰਥੀ ਨੂੰ ਜਾਣੂ ਕਰਾਇਆਂ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰ ਜੀ ਦੀਆਂ ਮਹਾਨ ਸਿੱਖਿਆਵਾਂ ਤੇ ਚੱਲਣ ਲਈ ਪ੍ਰੇਰਨਾ ਦਿੰਦੇ ਹੋਏ ਆਪਣਾ ਜੀਵਨ ਸਫਲ ਬਣਾਉਣ ਦੀ ਪ੍ਰੇਰਨਾ ਦਿਤੀ।