Monday, 13 May 2024

 

 

ਖ਼ਾਸ ਖਬਰਾਂ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ

 

ਕੌਮਾਂਤਰੀ ਕਰਾਟੇ ਖਿਡਾਰਨ ਦੀ ਖੁਦਕੁਸ਼ੀ ਲਈ ਜ਼ਿੰਮੇਵਾਰ ਮੰਤਰੀ ਤ੍ਰਿਪਤ ਬਾਜਵਾ ਤੋਂ ਅਸਤੀਫ਼ਾ ਲੈ ਕੇ ਕੇਸ ਦਰਜ ਕੀਤਾ ਜਾਵੇ : ਅਕਾਲੀ ਦਲ

ਕਾਤਲਾਂ ਨੂੰ ਸਲਾਖ਼ਾਂ ਦੇ ਪਿੱਛੇ ਪਹੁੰਚਾਉਣ ਤਕ ਚੈਨ ਨਾਲ ਨਹੀਂ ਬੈਠਾਂਗੀ : ਕੌਮਾਂਤਰੀ ਖਿਡਾਰਨ ਦੀ ਭੈਣ ਬਲਵੀਰ ਕੌਰ

Web Admin

Web Admin

5 Dariya News

ਅੰਮ੍ਰਿਤਸਰ (ਕੁਲਜੀਤ ਸਿੰਘ) , 05 Jan 2018

ਸ਼੍ਰੋਮਣੀ ਅਕਾਲੀ ਦਲ ਨੇ ਜ਼ਿਲ੍ਹਾ ਗੁਰਦਾਸ ਪੁਰ ਨਾਲ ਸੰਬੰਧਿਤ ਕੌਮਾਂਤਰੀ ਕਰਾਟੇ ਖਿਡਾਰਨ ਕੁਲਦੀਪ ਕੌਰ ਦੀ ਖੁਦਕੁਸ਼ੀ ਅਤੇ ਪਰਿਵਾਰ ਨਾਲ ਹੋਈ ਬੇਇਨਸਾਫ਼ੀ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਕਾਂਗਰਸੀ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੋਂ ਅਸਤੀਫ਼ਾ ਲੈਣ ਅਤੇ ਉਸ ਸਮੇਤ ਕਾਂਗਰਸ ਦੇ ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ਬਿਲਾ ਕੋਟਲਾ ਬਾਮਾ ਅਤੇ ਹੋਰਾਂ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਦਿਆਂ ਤੁਰੰਤ ਗ੍ਰਿਫ਼ਤਾਰ ਕਰਨ ਦੀ ਸਰਕਾਰ ਤੋਂ ਮੰਗ ਕੀਤੀ ਹੈ। ਅਕਾਲੀ ਦਲ ਦੇ ਆਗੂ ਸ: ਵੀਰ ਸਿੰਘ ਲੋਪੋਕੇ, ਸ: ਹਰਮੀਤ ਸਿੰਘ ਸੰਧੂ, ਸ: ਦਲਬੀਰ ਸਿੰਘ ਵੇਰਕਾ, ਮਲਕੀਤ ਸਿੰਘ ਏ ਆਰ ( ਬਾਰੇ ਸਾਬਕਾ ਵਿਧਾਇਕ), ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿਕਾ,ਯੂਥ ਵਿੰਗ ਦੇ ਪ੍ਰਧਾਨ ਰਵੀ ਕਰਨ ਸਿੰਘ ਕਾਹਲੋਂ, ਸਕੱਤਰ ਜਨਰਲ ਤਲਬੀਰ ਸਿੰਘ ਗਿੱਲ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਨੇ ਅੱਜ  ਕਰਾਟੇ ਖਿਡਾਰਨ ਕੁਲਦੀਪ ਕੌਰ  ਦੀ ਭੈਣ ਬਲਵੀਰ ਕੌਰ ਜੋ ਕਿ ਪੰਜਾਬ ਯੂਨੀਵਰਸਿਟੀ 'ਚ ਲਾਅ ਦੇ ਵਿਦਿਆਰਥਣ ਹਨ ਦੀ ਮੌਜੂਦਗੀ ਵਿੱਚ ਇੱਕ ਸੁਰ 'ਚ ਕਿਹਾ ਕਿ ਅਕਾਲੀ ਦਲ ਪੀੜਤ ਪਰਿਵਾਰ ਨਾਲ ਚਟਾਨ ਵਾਂਗ ਖੜ੍ਹਾ ਹੈ, ਜੇ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਨਾ ਕੀਤੀ ਗਈ ਤਾਂ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਹਦਾਇਤ 'ਤੇ ਇਨਸਾਫ਼ ਲਈ ਹਰ ਪੱਧਰ 'ਤੇ ਲੜਾਈ ਲੜੀ ਜਾਵੇਗੀ। ਆਗੂਆਂ ਨੇ ਕਿਹਾ ਕਿ ਕੌਮਾਂਤਰੀ ਖਿਡਾਰੀ ਅਤੇ ਸਰਹੱਦਾਂ 'ਤੇ ਪਹਿਰਾ ਦੇਣ ਵਾਲੇ ਫੌਜੀ ਜਵਾਨ ਦਾ ਪਰਿਵਾਰ ਦੇਸ਼ ਲਈ ਸਰਮਾਇਆ ਹਨ ਪਰ ਜਿਸ ਸਰਕਾਰ ਵਿੱਚ ਦੇਸ਼ ਨੂੰ ਮਾਣ ਦਿਵਾਉਣ ਵਾਲੇ ਖਿਡਾਰੀਆਂ ਅਤੇ ਫੌਜੀ ਜਵਾਨ ਦਾ ਪਰਿਵਾਰ ਦੀ ਜਾਨ ਮਾਲ ਹੀ ਸੁਰਖਿਅਤ ਨਾ ਰਹੇ ਉਸ ਸੂਬੇ 'ਚ ਬਾਕੀ ਆਮ ਜਨਤਾ ਦਾ ਕੀ ਹਾਲ ਹੁੰਦਾ ਹੋਵੇਗਾ, ਇਸ ਬਾਰੇ ਅੰਦਾਜ਼ਾ ਲਾਉਣ ਮੁਸ਼ਕਲ ਨਹੀਂ ਹੋਵੇਗਾ। ਉਹਨਾਂ ਅਫ਼ਸੋਸ ਨਾਲ ਕਿਹਾ ਕਿ ਦੇਸ਼ ਲਈ ਖੇਡ ਦੇ ਮੈਦਾਨ ਅਤੇ ਸਰਹੱਦ 'ਤੇ ਲੜਾਈ ਲੜਨ ਵਾਲੇ ਪਰਿਵਾਰ ਦੇ ਮੈਂਬਰ ਹੁਕਮਰਾਨ ਪਾਰਟੀ ਅਤੇ ਪੁਲੀਸ ਅਧਿਕਾਰੀਆਂ ਦੇ ਧੱਕੇਸ਼ਾਹੀਆਂ ਅਗੇ ਹਾਰ ਗਏ ਹਨ। ਜਿਸ ਲਈ ਇੱਕ ਹੋਣਹਾਰ ਕੌਮਾਂਤਰੀ ਖਿਡਾਰਨ ਕਾਂਗਰਸ ਹਕੂਮਤ ਦੇ ਮੱਥੇ ਬਦਨੁਮਾ ਦਾਗ ਲਾਉਂਦਿਆਂ ਖੁਦਕੁਸ਼ੀ ਲਈ ਮਜਬੂਰ ਹੋਈ।   ਉਹਨਾਂ ਦੁਖੀ ਮਨ ਨਾਲ ਦੱਸਿਆ ਕਿ ਜਿਸ ਘਰੋਂ 8 ਜਨਵਰੀ ਨੂੰ ਵੱਡੀ ਭੈਣ ਦੀ ਡੋਲੀ ਉੱਠਣੀ ਸੀ ਅੱਜ ਉਸ ਘਰ ਮਾਤਮ ਛਾਇਆ ਹੋਇਆ ਹੈ।

ਇਸ ਮੌਕੇ ਖੁਦਕੁਸ਼ੀ ਕਰ ਗਏ ਕਰਾਟੇ ਖਿਡਾਰਨ ਕੁਲਦੀਪ ਕੌਰ ਦੀ ਭੈਣ ਬਲਵੀਰ ਕੌਰ ਵਾਸੀ ਗੁਜਰਪੁਰਾ ਜ਼ਿਲ੍ਹਾ ਗੁਰਦਾਸਪੁਰ ਨੇ ਰੋਂਦੀ ਕੁਰਲਾਉਂਦੀ ਹੋਈ ਨੇ ਕਿਹਾ ਕਿ ਉਸ ਦੀ ਭੈਣ ਦੀ ਖੁਦਕੁਸ਼ੀ ਸਿਸਟਮ 'ਤੇ ਕਰਾਰੀ ਚਪੇੜ ਹੈ।ਉਹਨਾਂ ਦੱਸਿਆ ਕਿ ਕਾਂਗਰਸੀਆਂ ਦੇ ਕਹਿਰ ਬਾਰੇ ਉਹਨਾਂ ਪਹਿਲਾਂ ਸੁਣਿਆ ਜ਼ਰੂਰ ਸੀ ਪਰ ਪਿਛਲੇ 8 ਮਹੀਨਿਆਂ ਦੌਰਾਨ ਇਸ ਕਰੂਰਤਾ ਨੂੰ ਪਿੰਡੇ ਹੰਢਾਅ ਕੇ ਦੇਖ ਵੀ ਲਿਆ ਹੈ। ਉਹਨਾਂ ਦੱਸਿਆ ਕਿ ਦੋਸ਼ੀਆਂ ਨੂੰ ਕਾਂਗਰਸੀ ਆਗੂਆਂ ਦੀ ਸਹਿ ਅਤੇ ਪੁਲੀਸ ਅਧਿਕਾਰੀਆਂ ਦੀ ਮਿਲੀ ਭੁਗਤ ਕਾਰਨ ਇਨਸਾਫ਼ ਨਾ ਮਿਲਦਾ ਦੇਖ ਉਸ ਦੀ ਭੈਣ ਖੁਦਕੁਸ਼ੀ ਕਰਨ ਲਈ ਮਜਬੂਰ ਹੋਈ।ਪੁਲੀਸ ਨੇ ਆਪਣੀ ਜ਼ਿੰਮੇਵਾਰੀ ਸਮਝ ਕੇ ਡਿਊਟੀ ਨਹੀਂ ਨਿਭਾਈ, ਮੇਰੀ ਭੈਣ ਚਲੀ ਗਈ ਉਸ ਨੇ ਹੁਣ ਨਹੀਂ ਮੁੜਨਾ। ਉਸ ਨੇ ਦੱਸਿਆ ਕਿ ਕੇਸ ਦੀ ਪਹਿਰੇਦਾਰੀ ਲਈ 70 ਦਿਨ ਸੜਕਾਂ 'ਤੇ ਗੁਜ਼ਾਰੀ ਅਤੇ 13 ਹਜ਼ਾਰ ਕਿੱਲੋ ਮੀਟਰ ਦਾ ਸਫ਼ਰ ਕੀਤਾ। ਉਸ ਨੇ ਕਿਹਾ ਕਿ ਉਸ ਦੇ ਗਰੀਬ ਪਰਿਵਾਰ ਦੀ ਮਾਂ ਕੈਂਸਰ ਦੀ ਮਰੀਜ਼ ਹੈ ਅਤੇ ਪਿਤਾ ਪੈਰਾਲਾਈਜ ਦੀ ਬਿਮਾਰੀ ਨਾਲ ਪੀੜਤ ਹੈ, ਉਸ ਦਾ ਭਰਾ ਫੌਜ ਵਿੱਚ ਹੈ ਜੋ ਅਰੁਣਾਚਲ ਪ੍ਰਦੇਸ਼ 'ਚ ਤੈਨਾਤ ਹੈ ਅਤੇ ਪਰਿਵਾਰ ਵਿੱਚ ਕੁੱਝ ਹੋਰ ਬਚੇ ਵੀ ਹਨ ਜਿਨ੍ਹਾਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ। ਉਹਨਾਂ ਆਪਣੇ ਪਰਿਵਾਰ ਨਾਲ ਹੋਈਆਂ ਵਧੀਕੀਆਂ ਦੀ ਹਿਰਦੇਵੇਧਕ ਦਾਸਤਾਨ ਬਾਰੇ ਦੱਸਿਆ ਕਿ ਕਾਂਗਰਸ ਨੇ ਉਹਨਾਂ ਦੇ ਹੱਸਦੇ ਵਸਦੇ ਪਰਿਵਾਰ ਨੂੰ ਬੁਰੀ ਤਰਾਂ ਰੋਲ ਕੇ ਰਖ ਦਿੱਤਾ ਹੈ। ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਅਤੇ ਐੱਸ ਐੱਚ ਓ ਤੋਂ ਲੈ ਕੇ ਡੀ ਜੀ ਪੀ ਤਕ ਨੇ ਕੋਈ ਸੁਣਵਾਈ ਤਾਂ ਕੀ ਕਰਨੀ ਸੀ ਸਗੋਂ ਉਹਨਾਂ ਦੋਸ਼ੀ ਕਾਂਗਰਸੀ ਵਰਕਰਾਂ ਦਾ ਸਾਥ ਦਿੱਤਾ ਅਤੇ ਉਹਨਾਂ ਪ੍ਰਤੀ ਕਾਨੂੰਨੀ ਢਾਲ ਬਣੇ ਰਹੇ।  ਪਿੰਡ ਦੇ ਹੀ ਕੁੱਝ ਕਾਂਗਰਸੀ ਲੋਕ ਜਿਨ੍ਹਾਂ ਪਹਿਲਾਂ ਵੀ ਉਹਨਾਂ ਦੀ ਕੁੱਝ ਜ਼ਮੀਨ 'ਤੇ ਨਜਾਇਜ਼ ਕਬਜ਼ਾ ਕੀਤਾ ਹੋਇਆ ਸੀ ਉਹ ਹੋਰ ਜ਼ਮੀਨ 'ਤੇ ਕਬਜ਼ਾ ਕਰਨਾ ਚਾਹੁੰਦੇ ਸਨ ।ਉਹਨਾਂ ਨੂੰ 5 ਮਈ 2017 ਤੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ, ਜਿਸ ਬਾਰੇ ਪੁਲੀਸ ਅਧਿਕਾਰੀਆਂ ਨੂੰ ਦਰਜਨਾਂ ਵਾਰ ਦਰਖਾਸਤਾਂ ਦਿੱਤਿਆਂ ਗਈਆਂ ਪਰ ਸਿਆਸੀ ਦਬਾਅ 'ਤੇ ਚਲਦਿਆਂ ਕੋਈ ਕਾਰਵਾਈ ਨਾ ਹੋਈ। ਬਲਵੀਰ ਕੌਰ ਨੇ 24 ਅਕਤੂਬਰ ਦੀ ਪੰਜਾਬ ਸਿਵਲ ਸਕੱਤਰੇਤ ਦੀ ਗੇਟ ਪਾਸ ਦਿਖਾਉਂਦਿਆਂ ਦੱਸਿਆ ਕਿ ਉਹਨਾਂ ਵੱਲੋਂ ਕਾਂਗਰਸੀਆਂ ਦੀਆਂ ਵਧੀਕੀਆਂ ਨੂੰ ਲੈ ਕੇ ਮੰਤਰੀ ਤ੍ਰਿਪਤ ਬਾਜਵਾ ਨਾਲ ਮੁਲਾਕਾਤ ਕੀਤੀ ਗਈ ਜਿਸ ਦੌਰਾਨ ਬਾਜਵਾ ਨੇ ਇਨਸਾਫ਼ ਦਿਵਾਉਣਾ ਤਾਂ ਦੂਰ ਸਗੋਂ '' ਕੁੜੀਏ ਮੈ ਤਾਂ ਆਪਣੀ ਪਾਰਟੀ ਦਾ ਹੀ ਸਾਥ ਦਿਆਂਗਾ'' ਕਹਿੰਦਿਆਂ ਵਾਪਸ ਭੇਜ ਦਿੱਤਾ। 

26 ਅਕਤੂਬਰ ਵਾਲੇ ਦਿਨ ਸ਼ਾਮ 5: 30 ਵਜੇ ਕਾਂਗਰਸੀ ਅਜਾਇਬ ਸਿੰਘ, ਪਰਗਟ ਸਿੰਘ, ਪ੍ਰੀਤਮ ਸਿੰਘ, ਕਰਮ ਸਿੰਘ ਕੁਲਵੰਤ ਸਿੰਘ ਆਦਿ ਦਰਜਨਾਂ ਬੰਦਿਆਂ ਨੇ ਮੰਤਰੀ ਬਾਜਵਾ ਅਤੇ ਕਾਂਗਰਸੀ ਆਗੂ ਬਲਵਿੰਦਰ ਬਿਲਾ ਕੋਟਲਾ ਬਾਮਾ ਦੀ ਸਹਿ 'ਤੇ ਉਹਨਾਂ ਦੇ ਪਰਿਵਾਰ 'ਤੇ ਹਮਲਾ ਕਰਦਿਤਾ, ਮੇਰੀ ਮਾਤਾ ਸੁਖਵਿੰਦਰ ਕੌਰ ਜੋ ਕੈਂਸਰ ਨਾਲ ਪੀੜਤ ਹਨ 'ਤੇ ਅੱਧਾ ਘੰਟਾ ਟਰੈਕਟਰ ਚੜ੍ਹਾਈ ਰੱਖਿਆ ਅਤੇ ਡੂੰਘੀਆਂ ਸੱਟਾਂ ਮਾਰੀਆਂ ਗਈਆਂ । ਐੱਮ ਐੱਲ ਆਰ ਮੁਤਾਬਿਕ ਮਾਂ ਨੂੰ 13 ਸੱਟਾਂ ਲੱਗੀਆਂ। ਇਸੇ ਤਰਾਂ ਭੈਣ ਕੁਲਦੀਪ ਕੌਰ ਨੂੰ 6 ਸੱਟਾਂ ਲੱਗੀਆਂ। ਬੇ ਕਸੂਰ ਭਾਣਜੀ ਜੋ ਕਿ 12ਵੀਂ ਕਲਾਸ ਦੀ ਵਿਦਿਆਰਥਣ ਹੈ ਨੂੰ ਵੀ ਝੂਠੇ ਕੇਸ ਵਿੱਚ ਫਸਾ ਦਿੱਤਾ ਗਿਆ।  ਡਾਕਟਰਾਂ ਵੱਲੋਂ ਅਣਫਿਟਾਂ ਨੂੰ ਫਿਟ ਕਰਾਰ ਦੇ ਕੇ ਜਬਰੀ ਛੁੱਟੀ ਕਰਦਿਤੀ ਗਈ। ਦੋਸ਼ੀਆਂ 'ਤੇ ਕਾਰਵਾਈ ਕਰਨ ਦੀ ਥਾਂ ਪੁਲੀਸ ਥਾਣਾ ਘਣੀਏ ਕੇ ਬਾਂਗਰ ਦੇ ਮੁਖੀ ਪਰਮਜੀਤ ਸਿੰਘ ਅਤੇ ਡੀ ਐੱਸ ਪੀ ਫ਼ਤਿਹਗੜ੍ਹ ਚੂੜੀਆਂ ਰਵਿੰਦਰ ਕੁਮਾਰ ਨੇ ਉਲਟਾ ਉਸ ਦੇ ਪਰਿਵਾਰ 'ਤੇ ਕਰਾਸ ਕੇਸ ਦਰਜ ਕਰ ਦਿੱਤਾ।ਇਸ ਦੌਰਾਨ ਮੇਰੀ ਭੈਣ ਕੁਲਦੀਪ ਦੀ ਇੱਜ਼ਤ ਨੂੰ ਵੀ ਹੱਥ ਪਾਇਆ ਗਿਆ।ਮੀਡੀਆ 'ਚ ਮਾਮਲਾ ਆਉਣ ਦੇ ਬਾਅਦ ਪੁਲਸ ਨੇ ਮਾਮਲਾ ਤਾਂ ਦਰਜ਼ ਕਰ ਲਿਆ ਪਰ ਦੋਸ਼ੀਆਂ ਨੂੰ ਨਹੀਂ ਫੜਿਆ।ਇਸ ਦੌਰਾਨ ਸੈਨਿਕ ਭਰਾ ਸਤਵੰਤ ਸਿੰਘ ਛੁੱਟੀ ਲੈ ਕੇ ਪੁਲਸ ਅਧਿਕਾਰੀਆਂ ਦੇ ਅੱਗੇ ਇਨਸਾਫ਼ ਦੇ ਲਈ ਗਿੜਗਿੜਾਉਂਦਾ ਰਿਹਾ। ਅੰਤ ਪੁਲੀਸ ਦੀ ਲਾਪਰਵਾਹੀ ਅਤੇ ਵਧੀਕੀਆਂ ਪ੍ਰਤੀ ਕੋਈ ਕਾਰਵਾਈ ਨਾ ਕਰਨ 'ਤੇ ਮੇਰੀ ਭੈਣ ਕੁਲਦੀਪ ਕੌਰ ਆਪਣੀ ਬੇਇੱਜ਼ਤੀ ਬਰਦਾਸ਼ਤ ਨਾ ਕਰ ਸਕੀ ਤੇ ਆਪਣੀ ਜਾਨ ਦੇ ਦਿੱਤੀ। ਉਹਨਾਂ ਮ੍ਰਿਤਕ ਕੁਲਦੀਪ ਕੌਰ ਵੱਲੋਂ ਰਾਸ਼ਟਰੀ ਅੰਤਰਰਾਸ਼ਟਰੀ ਪੱਧਰ 'ਤੇ ਜਿੱਤੇ ਤਗਮੇ ਦਿਖਾਉਂਦਿਆਂ ਕਿਹਾ ਕਿ ਜੂਡੋ ਕਰਾਟੇ ਦੀ ਅੰਤਰਰਾਸ਼ਟਰੀ ਖਿਡਾਰੀ ਜਿਸ ਨੇ ਖੇਡਾਂ 'ਚ ਕਈ ਤਗਮੇ ਜਿੱਤ ਸਨ ਪਰ ਕਾਨੂੰਨ ਅਤੇ ਸਿਸਟਮ ਦੇ ਖੇਡ ਦੇ ਅੱਗੇ ਆਪਣੀ ਜ਼ਿੰਦਗੀ ਹਾਰ ਗਈ। ਉਹਨਾਂ ਕਿਹਾ ਕਿ ਜਦੋਂ ਤੱਕ ਉਹ ਕਾਤਲਾਂ ਨੂੰ ਸਲਾਖ਼ਾਂ ਦੇ ਪਿੱਛੇ ਨਹੀਂ ਪਹੁੰਚਾ ਦਿੰਦੀ ਉਹ ਚੈਨ ਨਾਲ ਨਹੀਂ ਬੈਠੇਗੀ।ਉਹਨਾਂ ਸਰਕਾਰ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ।ਇਸ ਮੌਕੇ ਅਜੈਬੀਰਪਾਲ ਸਿੰਘ ਰੰਧਾਵਾ, ਸ਼੍ਰੋਮਣੀ ਕਮੇਟੀ ਮੈਂਬਰ ਕੁਲਵੰਤ ਸਿੰਘ ਗੁਜਰਪੁਰਾ, ਗੁਰਜੀਤ ਸਿੰਘ ਬਿਜਲੀ ਵਾਲ ਅਤੇ ਪ੍ਰੋ: ਸਰਚਾਂਦ ਸਿੰਘ ਆਦਿ ਮੌਜੂਦ ਸਨ। 

 

Tags: SAD-BJP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD