Saturday, 11 May 2024

 

 

ਖ਼ਾਸ ਖਬਰਾਂ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ

 

ਅਕਾਲੀ ਦਲ ਲੁਧਿਆਣਾ ਨਗਰ ਨਿਗਮ ਚੋਣਾਂ 'ਚ ਕਾਂਗਰਸੀ ਗੁੰਡਾਗਰਦੀ ਨਹੀਂ ਚੱਲਣ ਦੇਵੇਗਾ : ਸੁਖਬੀਰ ਸਿੰਘ ਬਾਦਲ

Web Admin

Web Admin

5 Dariya News

ਚੰਡੀਗੜ੍ਹ , 07 Jan 2018

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਅਕਾਲੀ ਦਲ ਕਾਂਗਰਸੀ ਗੁੰਡਿਆਂ ਨੂੰ ਆ ਰਹੀਆਂ ਲੁਧਿਆਣਾ ਨਗਰ ਨਿਗਮ ਚੋਣਾਂ ਵਿਚ ਗੁੰਡਾਗਰਦੀ ਨਹੀਂ ਕਰਨ ਦੇਵੇਗਾ।ਇੱਥੇ ਕੱਲ ਸ਼ਾਮੀ ਪਾਰਟੀ ਦਫ਼ਤਰ ਵਿਚ ਲੁਧਿਆਣਾ ਦੇ ਮੌਜੂਦਾ ਅਤੇ ਸਾਬਕਾ ਕੌਂਸਲਰਾਂ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਪਾਰਟੀ ਦੇ ਸਾਰੇ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਕਮੇਟੀਆਂ ਬਣਾਉਣ ਲਈ ਆਖਿਆ ਤਾਂ ਕਿ ਕਾਂਗਰਸੀ ਬਦਮਾਸ਼ ਉਸ ਤਰਾਂ ਬੂਥਾਂ ਉੱਤੇ ਕਬਜ਼ੇ ਨਾ ਕਰ ਪਾਉਣ, ਜਿਸ ਤਰਾਂ ਉਹਨਾਂ ਨੇ ਪਟਿਆਲਾ ਨਗਰ ਨਿਗਮ ਅਤੇ ਦੂਜੀਆਂ ਨਗਰ ਨਿਗਮ ਚੋਣਾਂ ਦੌਰਾਨ ਕੀਤੇ ਸਨ।  ਉਹਨਾਂ ਇਹ ਵੀ ਸਪੱਸ਼ਟ ਕੀਤਾ ਹੈ ਕਿ ਅਨੁਸਾਸ਼ਨ ਸਭ ਤੋਂ ਅਹਿਮ ਹੈ ਅਤੇ ਜੇ ਕੋਈ ਵੀ ਪਾਰਟੀ ਦਾ ਅਨੁਸਾਸ਼ਨ ਭੰਗ ਕਰਦਾ ਪਾਇਆ ਗਿਆ  ਤਾਂ ਉਸ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।ਸਰਦਾਰ ਬਾਦਲ ਨੇ ਗਠਜੋੜ ਸਹਿਯੋਗੀਆਂ ਵਿਚਕਾਰ ਟਿਕਟਾਂ ਦੀ ਵੰਡ ਨੂੰ ਲੈ ਕੇ ਭਾਜਪਾ ਨਾਲ ਗੱਲਬਾਤ ਕਰਨ ਲਈ ਸੀਨੀਅਰ ਆਗੂਆਂ ਬਲਵਿੰਦਰ ਸਿੰਘ ਭੂੰਦੜ, ਸਿਕੰਦਰ ਸਿੰਘ ਮਲੂਕਾ, ਸ਼ਰਨਜੀਤ ਸਿੰਘ ਢਿੱਲੋਂ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਦੀ ਇੱਕ ਚਾਰ ਮੈਂਬਰੀ ਕਮੇਟੀ ਵੀ ਬਣਾਈ।  ਇਹ ਕਮੇਟੀ ਚੋਣ ਵਾਸਤੇ ਪਾਰਟੀ ਉਮੀਦਵਾਰਾਂ ਦੇ ਨਾਂਵਾਂ ਦੀ ਵੀ ਸਿਫਾਰਿਸ਼ ਕਰੇਗੀ। ਅਕਾਲੀ ਦਲ ਨੇ ਨਗਰ ਨਿਗਮ ਚੋਣਾਂ ਲਈ ਲੁਧਿਆਣਾ ਵਿਚ ਇੱਕ ਕੇਂਦਰੀ ਦਫ਼ਤਰ ਬਣਾਉਣ ਦਾ ਵੀ ਫੈਸਲਾ ਕੀਤਾ ਹੈ। ਇਸ ਦਫ਼ਤਰ ਦਾ ਪ੍ਰਬੰਧ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਲੁਧਿਆਣਾ ਦੇ ਸੀਨੀਅਰ ਆਗੂ ਜੀਵਨ ਧਵਨ ਦੁਆਰਾ ਸੰਭਾਲਿਆ ਜਾਵੇਗਾ।ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਹੀਰਾ ਸਿੰਘ ਗਾਬੜੀਆ, ਰਣਜੀਤ ਸਿੰਘ ਢਿੱਲੋਂ, ਹਰਚਰਨ ਸਿੰਘ ਗੋਲਹਵਾਰੀਆ, ਪ੍ਰੇਮ ਮਿੱਤਲ ਅਤੇ ਹਰਭਜਨ ਸਿੰਘ ਤੰਗ ਵੀ ਸ਼ਾਮਿਲ ਸਨ।

 

Tags: Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD