Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਿਜਲੀ ਦੇ ਬਿਲਾਂ ਦੀ ਅਦਾਇਗੀ ਲਈ ਨਹੀਂ ਲੱਗਣਗੀਆਂ ਲਾਈਨਾਂ, ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬਿਜਲੀ ਦੇ ਬਿਲਾਂ ਦੀ ਅਦਾਇਗੀ ਲਈ ਇਲੈਕਟ੍ਰਾਨਿਕ ਮਸ਼ੀਨ ਸਥਾਪਿਤ

ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਮਸ਼ੀਨ ਦੀ ਕੀਤੀ ਸ਼ੁਰੂਆਤ, ਪਿੰਡ ਬਾਕਰਪੁਰ, ਮਨੌਲੀ ਤੇ ਸਨੇਟਾ ਵਿਖੇ ਵੀ ਲਗਾਈਆਂ ਜਾਣਗੀਆਂ ਮਸ਼ੀਨਾਂ

ਬਲਬੀਰ ਸਿੰਘ ਸਿੱਧੂ ਰਿਬਨ ਕੱਟ ਕੇ ਬਿਜਲੀ ਦੇ ਬਿਲਾਂ ਦੀ ਅਦਾਇਗੀ ਕਰਨ ਲਈ ਸਥਾਪਿਤ ਕੀਤੀ ਮਸ਼ੀਨ ਦੀ ਸੁਰੂਆਤ ਕਰਦੇ ਹੋਏ। ਉਨਾਂਹ ਦੇ ਨਾਲ ਬਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਵੀ ਦਿਖਾਈ ਦੇ ਰਹੇ ਹਨ।
ਬਲਬੀਰ ਸਿੰਘ ਸਿੱਧੂ ਰਿਬਨ ਕੱਟ ਕੇ ਬਿਜਲੀ ਦੇ ਬਿਲਾਂ ਦੀ ਅਦਾਇਗੀ ਕਰਨ ਲਈ ਸਥਾਪਿਤ ਕੀਤੀ ਮਸ਼ੀਨ ਦੀ ਸੁਰੂਆਤ ਕਰਦੇ ਹੋਏ। ਉਨਾਂਹ ਦੇ ਨਾਲ ਬਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਵੀ ਦਿਖਾਈ ਦੇ ਰਹੇ ਹਨ।

Web Admin

Web Admin

5 Dariya News

ਐਸ.ਏ.ਐਸ ਨਗਰ , 08 Jan 2018

Last updated on: Jan 08, 2018, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੀ ਮੋਹਾਲੀ ਤਹਿਸੀਲ ਦੇ ਲੋਕਾਂ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਬਿਜਲੀ ਦੇ ਬਿਲਾਂ ਦੀ ਅਦਾਇਗੀ ਲਾਈਨਾਂ ਵਿੱਚ ਲੱਗ ਕੇ ਕਰਨ ਤੋਂ ਰਾਹਤ ਦਿੱਤੀ ਹੈ। ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਚੌਗਿਰਦੇ 'ਚ ਇਲੈਟ੍ਰਾਨਿਕ ਮਸ਼ੀਨ ਸਥਾਪਿਤ ਕੀਤੀ ਗਈ ਹੈ। ਇਸ ਮਸ਼ੀਨ ਰਾਹੀਂ ਹਫਤੇ ਵਿੱਚ ਕਿਸੇ ਵੀ ਦਿਨ ਸਵੇਰੇ 08.00 ਵਜੇ ਤੋਂ ਰਾਤ  08.00 ਵਜੇ ਤੱਕ ਕੋਈ ਵੀ ਵਿਆਕਤੀ ਆਪਣੇ ਬਿਜਲੀ ਦੇ ਬਿਲ ਦਾ ਭੁਗਤਾਨ ਕਰ ਸਕਦਾ ਹੈ। ਮਸ਼ੀਨ ਦੀ ਸ਼ੁਰੂਆਤ ਸਥਾਨਿਕ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਕੀਤੀ। ਉਨਾਂਹ ਨਾਲ ਉਚੇਚੇ ਤੌਰ 'ਤੇ ਇੱਥੇ ਪੁੱਜੇ ਬਸੀ ਪਠਾਣਾ ਦੇ ਵਿਧਾਇਕ ਸ. ਗੁਰਪ੍ਰੀਤ ਸਿੰਘ ਜੀ.ਪੀ ਵੀ ਮੌਜੂਦ ਸਨ। ਸ੍ਰੀ ਸਿੱਧੂ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਮਸ਼ੀਨ ਰਾਹੀਂ ਬਿਜਲੀ ਦੇ ਬਿਲਾਂ ਦੀ ਅਦਾਇਗੀ ਕਰਨ ਲਈ ਇਲਾਕੇ ਦੇ  ਲੋਕਾਂ ਨੂੰ ਹੁਣ ਕੋਈ ਮੁਸ਼ਕਲ ਪੇਸ਼  ਨਹੀਂ ਆਵੇਗੀ। ਜਿਥੇ ਲਾਇਨ ਮੁਕਤ ਹੋ ਕੇ ਬਿਲ ਦੀ ਆਦਇਗੀ ਹੋ ਸਕੇਗੀ ਉਥੇ 09.00 ਤੋਂ 01.30 ਵਜੇ ਤੱਕ ਦੇ ਸਮੇਂ ਦੀ ਪਾਬੰਦੀ ਤੋਂ ਵੀ ਛੁਟਕਾਰਾ ਮਿਲੇਗਾ। ਉਨਾਂ੍ਹ ਦੱਸਿਆ ਕਿ ਲੋਕਾਂ ਨੂੰ ਬਿਜਲੀ ਦੇ ਬਿਲਾਂ ਦੀ ਅਦਾਇਗੀ ਕਰਨ ਲਈ ਘਰਾਂ ਦੇ ਨੇੜੇ ਸਹੂਲਤ ਦੇਣ ਲਈ ਹਲਕੇ ਦੇ ਪਿੰਡ ਬਾਕਰਪੁਰ, ਮਨੌਲੀ, ਸਨੇਟਾ ਵਿਖੇ ਵੀ ਅਜਿਹੀਆਂ ਮਸ਼ੀਨਾਂ ਸਥਾਪਿਤ ਕਰਵਾਈਆਂ ਜਾਣਗੀਆਂ। ਸ੍ਰੀ ਸਿੱਧੂ ਨੇ ਪੱਤਕਰਾਰਾਂ ਵੱਲੋਂ ਪੁੱਛੇ ਇਕ ਸਵਾਲ ਦੇ ਜਾਵਬ ਵਿਚ ਕਿਹਾ ਕਿ ਕੀਤੇ ਵਾਅਦੇ ਮੁਤਾਬਕ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੀ ਸ਼ੁਰੂਆਤ ਮਾਨਸਾ ਤੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕਰ ਕਮਲਾਂ ਨਾਲ ਕੀਤੀ ਹੈ। ਐਸ.ਏ.ਐਸ ਨਗਰ ਜਿਲ੍ਹੇ ਦੇ ਕਿਸਾਨਾਂ ਦੇ ਕਰਜ਼ਾ ਮੁਆਫੀ ਦੀਆਂ ਸੂਚੀਆਂ ਤਿਆਰ ਹੋ ਗਈਆਂ ਹਨ ਤੇ ਉਨਾਂ੍ਹ ਦੀ ਜਾਂਚ ਚਲ ਰਹੀ ਹੈ, ਜੇ ਕੋਈ ਯੋਗ ਲਾਭ ਪਾਤਰੀ ਰਹਿ ਗਿਆ ਹੋਵੇਗਾ ਉਸ ਦਾ ਨਾਮ ਪੜਤਾਲ ਤੋਂ ਉਪਰੰਤ ਸ਼ਾਮਲ ਕੀਤਾ ਜਾਵੇਗਾ। 

ਉਨਾਂਹ ਇਕ ਸੁਆਲ ਦੇ ਜਵਾਬ ਵਿਚ ਕਿਹਾ ਕਿ ਪਿਛਲੀ ਸਰਕਾਰ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਇਕ ਵੀ ਕਿਸਾਨ ਦਾ ਕਰਜ਼ਾ ਮੁਆਫ ਨਹੀਂ ਕਰ ਸਕੀ।ਇਸ  ਮੌਕੇ ਪਾਵਰਕੌਮ ਦੇ ਡਿਪਟੀ ਚੀਫ ਇੰਜੀਨਿਅਰ ਸ.ਰਵਿੰਦਰ ਸਿੰਘ ਸੈਣੀ ਨੇ ਦੱਸਿਆ ਕਿ ਬਿਜਲੀ ਦੇ ਬਿਲ ਦੀ ਅਦਾਇਗੀ ਕਰਨ ਲਈ ਮਸ਼ੀਨ ਦੀ ਵਰਤੋਂ ਬਹੁਤ ਆਸਾਨ ਹੈ । ਕੋਈ ਵੀ ਖਪਤਕਾਰ ਮਸ਼ੀਨ ਦੀ ਸਕਰੀਨ ਨੁੰ ਕਿਤੇ ਵੀ ਛੂਹੇ ਤਾਂ ਸਕਰੀਨ ਤੇ ਦਿਖਾਈਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਉਪਰੰਤ ਆਪਣੇ ਬਿਲ ਦੀ ਰਕਮ 10 ਹਜ਼ਾਰ ਰੁਪਏ ਤੱਕ ਨਕਦ, ਚੈਕ ਜਾਂ ਡੀ.ਡੀ. ਰਾਹੀਂ ਜਮ੍ਹਾਂ ਕਰਵਾ ਸਕੇਗਾ। ਉਨਾਂ੍ਹ ਇਹ ਵੀ ਦੱਸਿਆ ਕਿ 10 ਹਜ਼ਾਰ ਰੁਪਏ ਤੋਂ ਵੱਧ ਦੀ ਰਕਮ ਦਾ ਕੇਵਲ ਚੈੱਕ ਜਾਂ ਡੀ.ਡੀ. ਹੀ ਪ੍ਰਵਾਨ ਹੋਵੇਗਾ। ਉਨਾਂ੍ਹ ਦੱਸਿਆ ਕਿ ਜੇਕਰ ਬਿਲ ਦੀ ਅਸਲ ਰਕਮ ਨਾਲੋ ਜ਼ਿਆਦਾ ਰਕਮ ਮਸ਼ੀਨ 'ਚ ਜਮ੍ਹਾਂ ਕਰਵਾਈ ਜਾਂਦੀ ਹੈ  ਤਾਂ ਵੱਧ ਰਕਮ ਦੀ ਐਡਜਸਟਮੈਂਟ ਅਗਲੇ ਬਿਲ ਵਿਚ ਕੀਤੀ ਜਾਵੇਗੀ। ਖਪਤਕਾਰ ਦੁਆਰਾ ਭੁਗਤਾਨ ਕੀਤੀ ਗਈ ਰਕਮ ਦੀ ਰਸੀਦ ਮਸ਼ੀਨ ਵਿਚੋਂ ਨਾਲ ਹੀ ਪ੍ਰਾਪਤ ਹੋ ਜਾਂਦੀ ਹੈ। ਇਸ ਮੌਕੇ ਐਡੀਸ਼ਨਲ ਸੁਪਰਟੈਡੰਟ ਇੰਜੀਨੀਅਰ ਜ਼ੀਰਕਪੁਰ ਇੰਜ. ਐਨ.ਐਸ.ਰੰਗੀ, ਐਸ.ਡੀ.ਓ ਸੁਹਾਣਾ ਸਬ ਡਵੀਜ਼ਨ ਇੰਜ.ਹਰਭਜਨ ਸਿੰਘ, ਸ੍ਰੀ ਸਿੱਧੂ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਪ੍ਰਧਾਨ ਗੁਰਦੁਆਰਾ ਸਿੰਘ ਸ਼ਹੀਦਾਂ ਸ. ਸੰਤ ਸਿੰਘ, ਸ. ਗੁਰਦੇਵ ਸਿੰਘ, ਸ.ਅਜੀਤ ਸਿੰਘ(ਦੋਵੇਂ ਮੈਂਬਰ), ਮੈਂਬਰ ਬਲਾਕ ਸੰਮਤੀ ਸ. ਬੂਟਾ ਸਿੰਘ, ਸ. ਹਰਜੀਤ ਸਿੰਘ ਪਲਾਲੀ,ਸ੍ਰੀ ਸੋਰਵ ਸ਼ਰਮਾ, ਸੁ ਕੁਮਾਰ ਸ਼ਰਮਾ, ਮਾਸਟਰ ਸੁਖਦੇਵ ਸਿੰਘ, ਕਰਮਜੀਤ ਸਿੰਘ, ਗੁਰਚਰਨ ਸਿੰਘ ਭਮਰਾ ਅਤੇ ਇਲਾਕੇ ਦੇ ਹੋਰ ਪਤਵੰਤੇ ਵੀ ਮੌਜੂਦ ਸਨ । 

 

Tags: Balbir Singh Sidhu , Gurpreet Singh GP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD