Sunday, 26 May 2024

 

 

ਖ਼ਾਸ ਖਬਰਾਂ ਕਾਂਗਰਸ ਦੇ ਸੰਯੁਕਤ ਸਕੱਤਰ ਰਵਿੰਦਰ ਸਿੰਘ ਤਿਆਗੀ ਭਾਜਪਾ 'ਚ ਸ਼ਾਮਲ ਤਿਵਾਡ਼ੀ ਦੀ ਚੋਣ ਮੁਹਿੰਮ ਹਫ਼ਡ਼ਾ-ਦਫ਼ਡ਼ੀ ਅਤੇ ਭੰਬਲਭੂਸੇ ਦੀ ਸ਼ਿਕਾਰ : ਰਵਿੰਦਰ ਪਠਾਨੀਆ ਮੁੱਖ ਮੰਤਰੀ ਭਗਵੰਤ ਮਾਨ ਨੇ ਖਡੂਰ ਸਾਹਿਬ ਤੋਂ 'ਆਪ' ਉਮੀਦਵਾਰ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਗੋਲਡਨ ਟੈਂਪਲ ਨੂੰ ਗਲੋਬਲ ਸੈਂਟਰ ਬਣਾਇਆ ਜਾਵੇਗਾ : ਰਾਹੁਲ ਗਾਂਧੀ ਪੰਜਾਬ ਵਿੱਚ ਅਪਰਾਧ ਕਾਬੂ ਤੋਂ ਬਾਹਰ, ਚਿੰਤਾ ਦਾ ਵਿਸ਼ਾ : ਵਿਜੇ ਇੰਦਰ ਸਿੰਗਲਾ ਵਿਜੇ ਇੰਦਰ ਸਿੰਗਲਾ ਨੇ ਜਾਰੀ ਕੀਤਾ ਮੈਨੀਫੈਸਟੋ, ਇਲਾਕੇ ਦੇ ਵਿਕਾਸ ਲਈ ਕੀਤੇ ਕਈ ਵਾਅਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਮੁਹਿੰਮ ਤੇਜ਼ ਕੀਤੀ, ਮੁੱਖ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੀ ਕੀਤੀ ਆਲੋਚਨਾ ਭਾਜਪਾ ਵੱਲੋਂ ਬਿੱਟੂ ਨੂੰ ਨਕਾਰੇ ਜਾਣ ਤੋਂ ਬਾਅਦ, ਵੜਿੰਗ ਨੂੰ ਆਪਣੇ 'ਦੋਸਤ' ਬਿੱਟੂ ਲਈ ਬੁਰਾ ਲੱਗਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਾਸਾਂਸੀ, ਅਜਨਾਲਾ ਅਤੇ ਮਜੀਠਾ ਵਿੱਚ ਕੁਲਦੀਪ ਧਾਲੀਵਾਲ ਲਈ ਕੀਤਾ ਚੋਣ ਪ੍ਰਚਾਰ, ਅੰਮ੍ਰਿਤਸਰ ਦੇ ਲੋਕਾਂ ਨੇ ਭਾਰੀ ਵੋਟਾਂ ਨਾਲ 'ਆਪ' ਨੂੰ ਜਿਤਾਉਣ ਦਾ ਕੀਤਾ ਵਾਅਦਾ "Omjee’s ਸਿਨੇ ਵਰਲਡ ਅਤੇ ਸਰਤਾਜ ਫਿਲਮਜ਼ ਨੇ ਨਵੀਂ ਫਿਲਮ, “ਆਪਣਾ ਅਰਸਤੂ” ਦਾ ਪੱਲਾ ਪੋਸਟਰ ਸਾਂਝਾ ਕੀਤਾ" ਨਵੀਂ ਖੇਡ ਨੀਤੀ ਦੇ ਚੰਗੇ ਨਤੀਜੇ ਆਉਣੇ ਸ਼ੁਰੂ, ਪੈਰਿਸ ਓਲੰਪਿਕਸ ਚ ਪੰਜਾਬੀ ਖਿਡਾਰੀ ਚਮਕਣਗੇ: ਮੀਤ ਹੇਅਰ ਜਨਰਲ ਅਬਜ਼ਰਵਰ ਨੇ ਕੀਤੀ ਮਾਈਕਰੋ ਅਬਜ਼ਰਵਰਾਂ ਨਾਲ ਬੈਠਕ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਅੱਧੇ ਦਰਜਨ ਤੋਂ ਵੱਧ ਵੱਡੇ ਆਗੂ 'ਆਪ' 'ਚ ਸ਼ਾਮਲ ਸੁਰਜੀਤ ਪਾਤਰ ਦੀ ਯਾਦ 'ਚ ਹਰ ਸਾਲ ਕਰਵਾਇਆ ਜਾਵੇਗਾ ਕਵੀ ਦਰਬਾਰ : ਡਾ.ਐਸ.ਪੀ. ਸਿੰਘ ਓਬਰਾਏ ਆਪ-ਕਾਂਗਰਸ ਤੇ ਭਾਜਪਾ ਜਾਤੀ ਤੇ ਫਿਰਕੂ ਆਧਾਰਿਤ ’ਤੇ ਲੋਕਾਂ ਦਾ ਧਰੁਵੀਕਰਨ ਕਰਨਾ ਚਾਹੁੰਦੇ ਹਨ: ਸੁਖਬੀਰ ਸਿੰਘ ਬਾਦਲ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਬੂਥ ਪੱਧਰ ਤੇ "ਵੋਟਰ ਜਗਾਓ, ਬੂਥ ਪਹੁੰਚਾਓ" ਕਮੇਟੀ ਗਠਿਤ ਕੀਤੀ ਜਾਵੇ - ਜਨਰਲ ਚੋਣ ਆਬਜ਼ਰਵਰ ਡਾ. ਹੀਰਾ ਲਾਲ ਐਮਪੀ ਸੰਜੀਵ ਅਰੋੜਾ ਨੇ ਡਾ: ਸੁਰਜੀਤ ਪਾਤਰ ਦੇ ਘਰ ਜਾ ਕੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਜ਼ਿਲ੍ਹਾ ਵਾਸੀਆਂ ਦੇ ਘਰਾਂ ਦੀ ਰਸੋਈ ਤੱਕ ਪਹੁੰਚਿਆ ਵੋਟਰ ਜਾਗਰੂਕਤਾ ਅਭਿਆਨ ਲੋਕ ਸਭਾ ਚੋਣਾਂ: ਮਾਈਕਰੋ ਆਬਜ਼ਰਵਰਾਂ ਲਈ ਸਿਖ਼ਲਾਈ ਸੈਸ਼ਨ ਮਾਤਾ ਗੁਜਰੀ ਕਾਲਜ ਵਿਖੇ ਕਰਵਾਇਆ ਸੈਸ਼ਨ 'ਆਪ' ਦਾ 300 ਯੂਨਿਟ ਮੁਫ਼ਤ ਬਿਜਲੀ ਸਪਲਾਈ ਫੇਲ੍ਹ, ਬਿਜਲੀ ਕੱਟਾਂ ਨੇ ਲੋਕਾਂ ਦਾ ਘਰਾਂ ਚ੍ ਰਹਿਣਾ ਹੀ ਕੀਤਾ ਔਖਾ: ਪ੍ਰਨੀਤ ਕੌਰ ਜੈਇੰਦਰ ਕੌਰ ਨੇ ਬਾਰਾਦਰੀ ਗਾਰਡਨ ਵਿੱਚ ਸ਼ਹਿਰ ਵਾਸੀਆਂ ਨਾਲ ਕੀਤੀ ਸਵੇਰ ਦੀ ਸੈਰ, ਭਾਜਪਾ ਲਈ ਮੰਗੇ ਵੋਟ

 

ਰਾਜ ਬਾਲ ਅਧਿਕਾਰ ਰੱਖਿਆ ਕਮਿਸਨ ਵੱਲੋਂ ਸੂਬੇ ਨੂੰ ਬਾਲ ਭਿਖਾਰੀ ਮੁਕਤ ਕਰਨ ਲਈ ਨਿਰਦੇਸ਼ ਜਾਰੀ

Web Admin

Web Admin

5 Dariya News

ਚੰਡੀਗੜ , 11 Jan 2018

ਰਾਜ ਬਾਲ ਅਧਿਕਾਰ ਰੱਖਿਆ ਕਮਿਸਨ ਨੇ ਅੱਜ ਸੂਬੇ ਦੇ ਸਮੂੰਹ ਜ਼ਿਲਾ ਬਾਲ ਅਧਿਕਾਰ ਅਫਸਰਾਂ ਨੂੰ ਅਰਧ ਸਰਕਾਰੀ ਪੱਤਰ ਜਾਰੀ ਕਰਕੇ ਸੂਬੇ ਨੂੰ ਬਾਲ ਭਿਖਾਰੀ ਮੁਕਤ ਕਰਨ ਦੇ ਹੁਕਮ ਦਿੱਤੇ ਹਨ ।ਇਸ ਸਬੰਧੀ ਜਾਣਕਾਰੀ ਦਿੰਦਿਆ ਰਾਜ ਬਾਲ ਅਧਿਕਾਰ ਰੱਖਿਆ ਕਮਿਸਨ  ਦੇ ਬੁਲਾਰੇ ਨੇ ਦੱਸਿਆ ਕਿ ਕਮਿਸਨ ਦੇ ਸਕੱਤਰ ਕੇ.ਐਸ.ਪੰਨੂ ਦੇ ਹਸਤਾਖਰਾਂ ਹੇਠ ਜਾਰੀ ਕੀਤੇ ਗਏ ਇਸ ਅਰਧ ਸਰਕਾਰੀ ਪੱਤਰ ਰਾਹੀ ਸਬੰਧਤ ਜ਼ਿਲਾ ਬਾਲ ਅਧਿਕਾਰ ਅਫਸਰਾਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਦੀ ਸਹਾਇਤਾ ਨਾਲ ਆਪਣੇ ਅਧੀਨ ਆਉਦੇ ਖੇਤਰ ਨੂੰ ਬਾਲ ਭਿਖਾਰੀਆਂ ਤੋਂ ਮੁਕਤ ਕਰਨ ਲਈ ਤੁਰੰਤ ਅਸਰਦਾਰ ਕਦਮ ਚੁਕਣ।ਪੰਜਾਬ ਬਾਲ ਭਿਖਾਰੀ ਰੋਕੂ ਐਕਟ 1971 ਦੀ ਧਾਰਾ 9 ਅਨੁਸਾਰ ਜੇਕਰ ਕੋਈ ਵਿਅਕਤੀ ਕਿਸੇ ਬੱਚੇ ਨੂੰ ਭੀਖ ਮੰਗਣ ਦੇ ਕੰਮ ਵਿਚ ਲਗਾਉਦਾ ਹੈ, ਜਾ ਭੀਖ ਲੈਣ ਲਈ ਉਕਸਾਉਦਾ ਹੈ, ਜਾਂ ਬੱਚਾ ਦਿਖਾ ਕੇ ਭੀਖ ਮੰਗਦਾ ਹੈ ਉਸ ਨੂੰ ਤਿੰਨ ਸਾਲ ਤੱਕ ਕੈਦ ਹੋ ਸਕਦੀ ਇਹ ਸਜ਼ਾ ਘੱਟ ਤੋਂ ਘੱਟ ਇਕ ਸਾਲ ਤੱਕ ਹੈ।ਬੁਲਾਰੇ ਨੇ ਦੱਸਿਆ ਕਿ ਉਪਰੋਕਤ ਐਕਟ ਤੋਂ ਇਲਾਵਾ ਭਾਰਤ ਸਰਕਾਰ ਨੇ ਸਾਲ 2015 ਵਿੱਚ ਜੇ. ਜੇ. ਐਕਟ 2015 (ਜੁਵੇਨਾਈਅਲ ਜਸਟਿਸ -ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ ਐਕਟ 2015) ਰਾਹੀ ਇਹ ਸਪਸ਼ਟ ਕੀਤਾ ਹੈ ਕਿ ਜੇਕਰ ਕੋਈ ਬਾਲ ਲੇਬਰ ਲਾਅ ਦੀ ਉਲੰਘਣਾ ਜਬਰੀ ਕਰਦੇ ਹੋਏ ਜਾ ਭੀਖ ਮੰਗਦਾ ਪਾਇਆ ਜਾਂਦਾ ਹੈ ਜਾ ਫਿਰ ਸੜਕ ਤੇ ਰਹਿੰਦਾ ਹੈ ਤਾ ਉਸ ਦੇ  ਮੁੜ ਵਸੇਬੇ ਅਤੇ ਉਸ ਦੇ ਮਾਪਿਆ ਨੂੰ ਸੋਪਣ ਜਾਂ ਨਾ ਸੋਪਣ ਸਬੰਧੀ ਸੈਕਸਨ 29(1) ਅਨੁਸਾਰ ਜ਼ਿਲਾ ਪੱਧਰੀ ਬਾਲ ਅਧਿਕਾਰ ਕਮੇਟੀ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ।ਇਸ ਤੋਂ ਇਲਾਵਾ ਜੇਕਰ ਕੋਈ ਵਿਅਕਤੀ ਕਿਸੇ ਬਾਲ ਨੂੰ ਭੀਖ ਮੰਗਣ ਦੇ ਕੰਮ ਵਿੱਚ ਲਗਾਉਦਾ ਹੈ ਜਾਂ ਬਾਲ ਨੂੰ ਭੀਖ ਮੰਗਣ ਲਈ ਜਰੀਏ ਵਜੋਂ ਵਰਤਦੇ ਹੈ ਉਸਨੂੰ 5 ਸਾਲ ਦੀ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਵੀ ਹੋ ਸਕਦਾ ਹੈ। ਇਸ ਤੋਂ ਇਲਾਵਾ ਜੇਕਰ ਭੀਖ ਮੰਗਵਾਉਣ ਦੇ ਮਕਸਦ ਨਾਲ ਕਿਸੇ ਬਾਲ ਨੂੰ ਅੱਧਮਰਿਆ ਜਾ ਅੰਗਹੀਣ ਕਰਦੇ ਹਨ ਤਾ ਉਸ ਨੂੰ ਘੱਟੋ ਘੱਟ 7 ਸਾਲ ਦੀ ਸਖਤ ਸਜ਼ਾ ਅਤੇ ਵੱਧ ਤੋਂ ਵੱਧ 10 ਸਾਲ ਦੀ ਸਜ਼ਾ ਕੀਤੀ ਜਾ ਸਕਦੀ ਹੈ ਅਤੇ ਨਾਲ ਹੀ 5 ਲੱਖ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ।ਬੁਲਾਰੇ ਨੇ ਦੱਸਿਆ ਕਿ ਇੰਨੇ ਸਖਤ ਕਾਨੂੰਨ ਲਾਗੂ ਹੋਣ ਦੇ ਬਾਵਜੂਦ ਸੂਬੇ ਵਿੱਚ ਬਾਲ਼ ਭਿਖਾਰੀ ਦੀ ਅਲਾਮਤ ਬਰਕਰਾਰ ਹੈ ਇਸ ਲਈ ਸੂਬੇ ਨੂੰ ਬਾਲ ਭਿਖਾਰੀ ਤੋਂ ਮੁਕਤ ਕਰਨ ਲਈ ਜ਼ਿਲਾ ਪੱਧਰੀ ਕਮੇਟੀਆਂ ਦਾ ਗਠਨ ਕਰਨ ਲਈ ਨਿਰਦੇਸ਼ ਵੀ ਦਿੱਤੇ ਗਏ ਹਨ।

 

Tags: Spokesman Punjab Govt

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD