Thursday, 16 May 2024

 

 

ਖ਼ਾਸ ਖਬਰਾਂ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ

 

ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਜੁਲਾਈ ਤੋਂ ਇਮਾਰਤੀ ਨਕਸ਼ਿਆਂ ਦੀ ਆਨਲਾਈਨ ਮਨਜ਼ੂਰੀ ਹੋਵੇਗੀ : ਨਵਜੋਤ ਸਿੰਘ ਸਿੱਧੂ

ਸਥਾਨਕ ਸਰਕਾਰਾਂ ਵਿਭਾਗ ਵੱਲੋਂ ਆਨਲਾਈਨ ਇਮਰਾਤੀ ਨਕਸ਼ੇ ਪਾਸ ਕਰਨ ਦਾ ਸਿਸਟਮ ਸ਼ੁਰੂ ਕਰਨ ਸਬੰਧੀ ਆਰ.ਐਫ.ਪੀ. ਜਾਰੀ

Web Admin

Web Admin

5 Dariya News

ਚੰਡੀਗੜ੍ਹ , 11 Jan 2018

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਸ਼ਹਿਰੀਆਂ ਨੂੰ ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਲਈ ਈ-ਗਵਰਨੈਂਸ ਪ੍ਰਾਜੈਕਟ ਸ਼ੁਰੂ ਕਰਨ ਦੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੂਰੀ ਤਿਆਰੀ ਕਰ ਲਈ ਗਈ ਹੈ ਅਤੇ ਜੁਲਾਈ ਮਹੀਨੇ ਤੋਂ ਸੂਬੇ ਦੇ ਸਮੂਹ ਸ਼ਹਿਰਾਂ ਤੇ ਕਸਬਿਆਂ ਵਿੱਚ ਇਮਾਰਤਾਂ ਦੇ ਨਕਸ਼ੇ ਆਨਲਾਈਨ ਮਨਜ਼ੂਰ ਹੋਣਗੇ। ਇਹ ਖੁਲਾਸਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।ਸ. ਸਿੱਧੂ ਨੇ ਕਿਹਾ ਕਿ ਸ਼ਹਿਰੀਆਂ ਨੂੰ ਘਰ ਬੈਠਿਆਂ ਸੇਵਾਵਾਂ ਦੇਣ ਲਈ ਉਨ੍ਹਾਂ ਦੇ ਵਿਭਾਗ ਵੱਲੋਂ ਈ-ਗਵਰਨੈਂਸ ਪ੍ਰਾਜੈਕਟ ਨੂੰ ਲਾਗੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ ਜਿਸ ਨਾਲ ਇਕ ਪਾਸੇ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਵੇਗੀ ਉਥੇ ਸ਼ਹਿਰ ਵਾਸੀ ਘਰ ਬੈਠਿਆਂ ਹੀ ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਹਾਸਲ ਕਰ ਸਕਣਗੇ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿੱਚ ਸੂਬੇ ਦੀਆਂ ਸਮੂਹ ਸ਼ਹਿਰੀ ਸਥਾਨਕ ਸਰਕਾਰਾਂ ਇਕਾਈਆਂ ਵਿੱਚ ਆਨਲਾਈਨ ਇਮਾਰਤੀ ਨਕਸ਼ੇ ਪਾਸ ਕੀਤੇ ਜਾਣਗੇ ਜਿਸ ਦਾ ਕੰਮ ਜੁਲਾਈ ਮਹੀਨੇ ਤੋਂ ਸ਼ੁਰੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਭਾਗ ਵੱਲੋਂ ਇਸ ਸਿਸਟਮ ਨੂੰ ਸ਼ੁਰੂ ਕਰਨ ਲਈ ਤਜਵੀਜ਼ਾਂ ਦੀ ਮੰਗ (ਆਰ.ਐਫ.ਪੀ.) ਜਾਰੀ ਕਰ ਦਿੱਤਾ ਗਿਆ ਹੈ। ਇਹ ਆਰ.ਐਫ.ਪੀ. ਵਿਭਾਗ ਦੀਆਂ ਵੈਬਸਾਈਟਾਂ lgpunjab.gov.in, pmidc.punjab.gov.in ਤੇ etender.punjabgovt.gov.in ਉਪਰ ਅਪਲੋਡ ਕਰ ਦਿੱਤਾ ਗਿਆ ਹੈ। ਇਸ ਸਿਸਟਮ ਨੂੰ ਸ਼ੁਰੂ ਕਰਨ ਲਈ ਕੋਈ ਵੀ ਚਾਹਵਾਨ ਬੋਲੀਕਾਰ 16 ਜਨਵਰੀ ਤੱਕ ਬੋਲੀ ਦੇਣ ਤੋਂ ਪਹਿਲਾਂ ਆਪਣੀ ਕੋਈ ਵੀ ਪੁੱਛਗਿੱਛ ਲਈ ਬਿਨੈ ਦੇ ਸਕਦਾ ਹੈ। ਇਸ ਤੋਂ ਬਾਅਦ 18 ਜਨਵਰੀ ਨੂੰ ਬੋਲੀ ਤੋਂ ਪਹਿਲਾਂ ਮੀਟਿੰਗ ਹੋਵੇਗੀ ਅਤੇ ਫੇਰ ਬੋਲੀ ਦੇਣ ਲਈ ਆਖਰੀ ਮਿਤੀ 8 ਫਰਵਰੀ ਨੂੰ ਹੋਵੇਗੀ। 8 ਫਰਵਰੀ ਨੂੰ ਹੀ ਬੋਲੀ ਖੋਲੀ ਜਾਵੇਗੀ। ਫਰਵਰੀ ਮਹੀਨੇ ਹੀ ਆਨਲਾਈਨ ਨਕਸ਼ੇ ਪਾਸ ਕਰਨ ਦੀਆਂ ਸੇਵਾਵਾਂ ਦੇਣ ਵਾਲੇ ਸਰਵਿਸ ਪ੍ਰੋਵਾਈਡਰ ਦਾ ਨਾਮ ਤੈਅ ਹੋ ਜਾਵੇਗਾ ਅਤੇ ਸਾਰੇ ਸ਼ਹਿਰਾਂ ਵਿੱਚ ਆਨਲਾਈਨ ਇਮਾਰਤੀ ਨਕਸ਼ੇ ਪਾਸ ਕਰਨ ਦੀ ਸ਼ੁਰੂਆਤ ਜੁਲਾਈ ਮਹੀਨੇ ਵਿੱਚ ਹੋਵੇਗੀ।ਸ. ਸਿੱਧੂ ਨੇ ਦੱਸਿਆ ਕਿ ਆਨਲਾਈਨ ਇਮਾਰਤੀ ਨਕਸ਼ੇ ਪਾਸ ਕਰਨ ਦੇ ਸਿਸਟਮ ਤਹਿਤ ਦਸਤਾਵੇਜ਼ਾਂ ਜਮ੍ਹਾਂ ਹੋਣ ਤੋਂ ਲੈ ਕੇ ਨਕਸ਼ੇ ਪਾਸ ਦੀ ਪ੍ਰਵਾਨਗੀ ਆਨਲਾਈਨ ਹੀ ਹੋਵੇਗੀ। ਕਿਸੇ ਵੀ ਸ਼ਹਿਰੀ ਨੂੰ ਇਸ ਸਬੰਧੀ ਕਿਸੇ ਵੀ ਸਰਕਾਰੀ ਦਫਤਰ ਨਹੀਂ ਜਾਣਾ ਪਵੇਗਾ। ਫੀਸ ਸਮੇਤ ਆਰਕੀਟੈਕਟਾਂ ਦੀ ਰਜਿਸਟ੍ਰੇਸ਼ਨ, ਨਕਸ਼ੇ ਪਾਸ ਕਰਨ ਦੀ ਪ੍ਰਵਾਨਗੀ, ਬਿਲਡਿੰਗ ਪੂਰੀ ਹੋਣ ਦਾ ਸਰਟੀਫਿਕੇਟ ਆਦਿ ਸਭ ਆਨਲਾਈਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਿਸਟਮ ਦੇ ਸ਼ੁਰੂ ਹੋਣ ਨਾਲ ਜਿੱਥੇ ਸ਼ਹਿਰੀਆਂ ਨੂੰ ਬਿਨਾਂ ਕਿਸੇ ਦਫਤਰ ਜਾਏ ਹਰ ਕਿਸਮ ਦੀ ਪ੍ਰਵਾਨਗੀ ਮਿਲੇਗੀ ਉਥੇ ਸਬੰਧਤ ਵਿਭਾਗ ਵੀ ਆਨਲਾਈਨ ਕਿਸੇ ਵੇਲੇ ਵੀ ਨਕਸ਼ੇ ਪਾਸ ਕਰਨ ਲਈ ਜਮ੍ਹਾਂ ਦਸਤਾਵੇਜ਼ਾਂ ਦੀ ਜਾਂਚ ਕਰ ਸਕਦਾ ਹੈ।

 

Tags: Navjot Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD