Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮੋਹਾਲੀ ਪ੍ਰੈਸ ਕਲੱਬ ਵੱਲੋਂ ਧੀਆਂ ਦੀ ਲੋਹੜੀ ਮਨਾਉਣੀ ਸ਼ਲਾਘਾਯੋਗ : ਚਰਨਜੀਤ ਸਿੰਘ ਚੰਨੀ

ਪ੍ਰੈਸ ਕਲੱਬ ਲਈ ਇਮਾਰਤ ਬਣਾ ਕੇ ਦੇਵੇਗੀ ਪੰਜਾਬ ਸਰਕਾਰ, ਡਿਪਟੀ ਕਮਿਸ਼ਨਰ ਤੇ ਐਸਐਸਪੀ ਨੇ ਕੀਤੀ ਸਮਾਗਮ 'ਚ ਸ਼ਿਰਕਤ

Web Admin

Web Admin

5 Dariya News

ਐਸ.ਏ.ਐਸ.ਨਗਰ , 12 Jan 2018

Last updated on: Jan 12, 2018, 00:00 IST

ਮੋਹਾਲੀ ਪ੍ਰੈਸ ਕਲੱਬ ਵੱਲੋਂ ਧੀਆਂ ਦੀ ਲੋਹੜੀ ਦਾ ਨੌਵਾਂ ਮੇਲਾ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨਾਂ੍ਹ ਨੇ ਪ੍ਰੈਸ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਸ. ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਮੋਹਾਲੀ ਵਿੱਚ ਪ੍ਰੈੱਸ ਕਲੱਬ ਲਈ ਇਮਾਰਤ ਤਿਆਰ ਕਰ ਕੇ ਦੇਵੇਗੀ। ਇੱਥੇ ਚਸ਼ਮੇਸ਼ਾਹੀ ਰਿਜ਼ੋਰਟ ਵਿੱਚ ਕਰਵਾਏ ਇਸ ਮੇਲੇ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰੈਸ ਜਮਹੂਰੀਅਤ ਦਾ ਚੋਥਾ ਥੰਮ੍ਹ ਹੈ ਤੇ ਮੋਹਾਲੀ ਜ਼ਿਲ੍ਹੇ ਦੀ ਪ੍ਰੈਸ ਦਾ ਰੋਲ ਹਾਂ-ਪੱਖੀ ਹੈ । ਉਨ੍ਹਾਂ ਨੇ ਇਸ ਮੌਕੇ ਪ੍ਰੈਸ ਕਲੱਬ ਨੂੰ 02 ਲੱਖ ਰੁਪਏ ਦੀ ਗਰਾਂਟ ਦੇਣ ਦਾ ਵੀ ਐਲਾਨ ਕੀਤਾ। ਮੀਡੀਆ ਨਾਲ ਗੱਲਬਾਤ ਦੌਰਾਨ ਸ. ਚੰਨੀ ਨੇ ਕਿਹਾ ਕਿ ਸਰਕਾਰ ਕਿਸੇ ਵੀ ਵਿਭਾਗ ਵਿੱਚ ਭ੍ਰਿਸ਼ਟਾਚਾਰ ਸਹਿਣ ਨਹੀਂ ਕਰੇਗੀ। ਇਸ ਮੌਕੇ ਸਥਾਨਕ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਸ. ਚਰਨਜੀਤ ਸਿੰਘ ਚੰਨੀ ਦਾ ਉਨਾਂਹ ਦੇ ਹਲਕੇ ਵਿੱਚ ਆਉਣ 'ਤੇ ਧੰਨਵਾਦ ਕੀਤਾ। ਚਰਨਜੀਤ ਸਿੰਘ ਚੰਨੀ ਅਤੇ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਪ੍ਰੈਸ ਕਲੱਬ ਦਾ ਕੈਲੰਡਰ ਅਤੇ ਸੋਵੀਨਰ ਵੀ ਰਿਲੀਜ਼ ਕੀਤਾ ਅਤੇ ਬਾਅਦ ਵਿਚ ਕੈਬਨਿਟ ਮੰਤਰੀ ਸ੍ਰੀ ਚੰਨੀ ਨੇ ਕਲਾਕਾਰਾਂ ਨੂੰ ਮਮਂਟੋ ਵੀ ਭੇਟ ਕੀਤੇ। ਮੇਲੇ ਵਿਚ ਵਿਸ਼ੇਸ ਤੌਰ ਤੇ ਸ਼ਿਰਕਤ ਕਰਕੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮੋਹਾਲੀ ਪ੍ਰੈਸ ਕਲੱਬ ਵੱਲੋਂ ਧੀਆਂ ਦੀ ਲੋਹੜੀ ਮਨਾਉਣਾ ਵਧੀਆ ਕਦਮ ਹੈ ਅਤੇ ਸਮਾਜ ਨੂੰ ਸਹੀ ਸੇਧ ਦੇਣ ਵਾਲੀ ਗੱਲ ਹੈ। 

ਇਸ ਤੋਂ ਪਹਿਲਾਂ ਸਮਾਗਮ ਦਾ ਆਗਾਜ਼ ਐਸ.ਏ.ਐਸ ਨਗਰ ਦੇ ਡਿਪਟੀ ਕਮਿਸਨਰ ਗੁਰਪ੍ਰੀਤ ਕੌਰ ਸਪਰਾ, ਐਸ.ਐਸ.ਪੀ. ਕੁਲਦੀਪ ਸਿੰਘ ਚਾਹਲ ਨੇ ਲੋਹੜੀ ਬਾਲ ਕੇ ਕੀਤਾ। ਸ੍ਰੀਮਤੀ ਸਪਰਾ ਨੇ ਕਿਹਾ ਕਿ ਹੁਣ ਸਮਾਜ ਬਦਲ ਰਿਹਾ ਹੈ ਤੇ ਲੜਕੀਆਂ, ਲੜਕਿਆਂ ਨਾਲੋਂ ਅੱਗੇ ਜਾ ਰਹੀਆਂ ਹਨ। ਉਨ੍ਹਾਂ ਨੇ ਮੋਹਾਲੀ ਪ੍ਰੈਸ ਕਲੱਬ ਵੱਲੋਂ ਧੀਆਂ ਦੀ ਲੋਹੜੀ ਮਨਾਉਣ ਦੀ ਸ਼ਲਾਘਾ ਕੀਤੀ। ਐਸ.ਐਸ.ਪੀ ਕੁਲਦੀਪ ਸਿੰਘ ਚਾਹਲ ਨੇ ਵੀ ਧੀਆਂ ਦੀ ਲੋਹੜੀ ਮਨਾਉਣ ਨੂੰ ਪ੍ਰੈਸ ਕਲੱਬ ਦਾ ਅਗਾਂਹ ਵਧੂ ਕਦਮ ਦੱਸਿਆ।ਮੋਹਾਲੀ ਪ੍ਰੈਸ ਕਲੱਬ ਦੇ ਪ੍ਰਧਾਨ ਗੁਰਦੀਪ ਸਿੰਘ ਬੈਨੀਪਾਲ ਦੀ ਪ੍ਰਧਾਨਗੀ ਵਿੱਚ ਕਰਵਾਏ ਇਸ ਮੇਲੇ 'ਚ ਲੋਕ ਗਾਇਕ ਹਰਜੀਤ ਹਰਮਨ, ਸਹਿਜ਼ਾਦਾ ਰਾਜ਼ ਅਤੇ ਸਰਬ ਘੁਮਾਣ ਨੇ ਆਪਣੇ ਫਨ ਦਾ ਮੁਜ਼ਾਹਰਾ ਕੀਤਾ। ਪ੍ਰੋਗਰਾਮ ਦਾ ਆਗਾਜ਼ ਗਾਇਕ ਹਰਿੰਦਰ ਹਰ ਦੇ ਗੀਤ ਨਾਲ ਹੋਇਆ। ਮੋਹਾਲੀ ਪ੍ਰੈਸ ਕਲੱਬ ਦੇ ਜਰਨਲ ਸਕੱਤਰ ਸੁਖਦੇਵ ਸਿੰਘ ਪਟਵਾਰੀ ਨੇ ਕਲਾਕਾਰਾਂ ਵੱਲੋਂ ਕੀਤੇ ਸਭਿਆਚਾਰਕ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਅਤੇ ਮਾੜੇ ਗੀਤਕਾਰਾਂ ਵੱਲੋਂ ਸਭਿਆਚਾਰ ਵਿੱਚ ਫੈਲਾਏ ਜਾ ਰਹੇ ਪ੍ਰਦੂਸ਼ਣ ਦੀ ਨਿਖੇਧੀ ਵੀ ਕੀਤੀ। ਇਸ ਮੌਕੇ ਮੋਹਾਲੀ ਪ੍ਰੈੱਸ ਕਲੱਬ ਦੇ ਪ੍ਰਧਾਨ ਗੁਰਦੀਪ ਸਿੰਘ ਬੈਨੀਪਾਲ, ਸੁਰ ਸੰਗਮ ਸਟੂਡੀਓ ਦੇ ਮਾਲਕ ਜਰਨੈਲ ਘੁਮਾਣ, ਗੁਰਜੀਤ ਸਿੰਘ ਬਿੱਲਾ, ਗੁਰਮੀਤ ਸ਼ਾਹੀ, ਰਜੀਵ ਤਨੇਜਾ, ਭੁਪਿੰਦਰ ਬੱਬਰ, ਬੀਨਾ ਰਾਜਪੂਤ, ਰਣਜੀਤ ਰਾਣਾ, ਹਰਬੰਸ ਬਾਗੜੀ, ਜਸਵਿੰਦਰ ਰੁਪਾਲ,  ਯੋਧਾ ਸਿੰਘ ਮਾਨ, ਅਮਰਜੀਤ ਸਿੰਘ, ਅਰੁਣ ਨਾਭਾ, ਮਨਜੀਤ ਟਿਵਾਣਾ, ਮਨੋਜ ਗਿਰਧਰ, ਜਸਵੀਰ ਜੱਸੀ, ਕੁਲਵਿੰਦਰ ਬਾਵਾ, ਨੇਹਾ ਵਰਮਾ, ਬਲਜਿੰਦਰ ਢਿੱਲੋਂ, ਜਸਵੀ ਖੈਹਰਾ ਅਤੇ ਨਾਹਰ ਸਿੰਘ ਧਾਲੀਵਾਲ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਅਤੇ ਸ਼ਹਿਰ ਨਿਵਾਸੀ ਵੀ ਹਾਜ਼ਰ ਸਨ।

 

Tags: Charanjit Singh Channi , MOHALI PRESS CLUB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD