Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਮਨਾਈ ਧੀਆਂ ਦੀ ਲੋਹੜੀ, ਨਵ ਜਨਮੀਆਂ ਬੱਚੀਆਂ ਤੇ ਉਨ੍ਹਾਂ ਦੀਆਂ ਮਾਵਾਂ ਦਾ ਸਨਮਾਨ

ਡੀ.ਸੀ. ਨੇ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨਾਲ ਵੀ ਮਨਾਈ ਲੋਹੜੀ, ਬੱਚੀਆਂ ਦੇ ਸੁਨਹਿਰੇ ਭਵਿੱਖ ਦੀ ਕੀਤੀ ਕਾਮਨਾ

Web Admin

Web Admin

5 Dariya News

ਐਸ.ਏ.ਐਸ. ਨਗਰ , 12 Jan 2018

Last updated on: Jan 12, 2018, 00:00 IST

ਐਸ.ਏ.ਐਸ. ਨਗਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਧੀਆਂ ਦੀ ਲੋਹੜੀ ਮਨਾਈ ਗਈ ਤੇ ਜ਼ਿਲ੍ਹੇ ਦੀਆਂ ਨਵ ਜਨਮੀਆਂ ਦੋ ਤੋਂ ਛੇ ਮਹੀਨਿਆਂ ਦੀਆਂ 40 ਬੱਚੀਆਂ ਅਤੇ ਉਨ੍ਹਾਂ ਦੀਆਂ ਮਾਵਾਂ ਦਾ ਸਨਮਾਨ ਕੀਤਾ ਗਿਆ। ਦਫ਼ਤਰ ਜ਼ਿਲਾ੍ਹ ਪ੍ਰੋਗਰਾਮ ਅਫਸਰ ਅਤੇ ਦਫ਼ਤਰ ਜ਼ਿਲਾ੍ਹ ਸਮਾਜਿਕ ਸੁਰੱਖਿਆ ਵੱਲੋਂ ਲੋਹੜੀ ਸਬੰਧੀ ਕਰਵਾਏ ਇਸ ਸਮਾਗਮ ਵਿੱਚ ਜ਼ਿਲਾ੍ਹ ਪ੍ਰਬੰਧਕੀ ਕੰਪਲੈਕਸ ਸਥਿਤ ਵੱਖ ਵੱਖ ਦਫਤਰਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਸਮੇਤ ਪੁਲਿਸ ਪ੍ਰਸ਼ਾਸਨ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਵਿਸ਼ੇਸ ਤੌਰ 'ਤੇ ਸ਼ਿਰਕਤ ਕਰ ਕੇ ਬੱਚੀਆਂ ਨੂੰ ਪਹਿਲੀ ਲੋਹੜੀ ਦੀ ਵਧਾਈ ਦਿੱਤੀ । ਐਸ.ਡੀ.ਐਮ ਖਰੜ ਸ੍ਰੀਮਤੀ ਅਮਨਿੰਦਰ ਕੌਰ ਨੇ ਲੋਹੜੀ ਬਾਲੀ ਅਤੇ ਵਧੀਕ ਡਿਪਟੀ ਕਮਿਸ਼ਨਰ ਸ. ਚਰਨਦੇਵ ਸਿੰਘ ਮਾਨ ਦੀ ਮੌਜੂਦਗੀ ਵਿਚ ਬੱਚੀਆਂ ਅਤੇ ਉਨਾਂ੍ਹ ਦੀਆਂ ਮਾਵਾਂ ਨੂੰ ਤੋਹਫੇ ਵੰਡੇ ਗਏ ਤੇ ਉਨਾਂ੍ਹ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਗਈ।ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸੋਹਾਣਾ ਦੀਆਂ ਵਿਦਿਆਰਥਣਾਂ ਨਾਲ ਵੀ ਲੋਹੜੀ ਮਨਾਈ। ਉਨ੍ਹਾਂ ਨੇ ਵਿਦਿਆਰਥਣਾਂ ਅਤੇ ਸਕੂਲ ਸਟਾਫ ਨੂੰ ਵਧਾਈ ਦਿੰਦਿਆਂ ਲੋਹੜੀ ਬਾਲੀ। ਡੀ.ਸੀ. ਨੇ ਸਕੂਲ ਦੀਆਂ ਵਿਦਿਆਰਥਣਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਨੂੰ ਮਿਲਦੀਆਂ ਸਹੂਲਤਾਂ ਬਾਰੇ ਜਾਣਕਾਰੀ ਵੀ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਲੜਕੀਆਂ ਕਿਸੇ ਵੀ ਗੱਲੋਂ ਲੜਕਿਆਂ ਨਾਲੋਂ ਘੱਟ ਨਹੀਂ ਹਨ ਅਤੇ ਹਰ ਖੇਤਰ ਵਿਚ ਮੱਲਾਂ ਮਾਰ ਰਹੀਆਂ ਹਨ। ਸ੍ਰੀਮਤੀ ਸਪਰਾ ਨੇ ਕਿਹਾ ਕਿ ਹਰ ਪਰਿਵਾਰ ਇਹ ਗੱਲ ਯਕੀਨੀ ਬਣਾਏ ਕਿ ਕਿਸੇ ਵੀ ਪੱਧਰ 'ਤੇ ਧੀਆਂ ਅਤੇ ਪੁੱਤਰਾਂ ਵਿਚ ਕੋਈ ਫਰਕ ਨਾ ਸਮਝਿਆ ਜਾਵੇ। ਇਸ ਮੌਕੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ: ਪਾਲਿਕਾ ਅਰੋੜਾ ਨੇ ਵੀ ਵਿਦਿਆਰਥਣਾਂ ਅਤੇ ਸਕੂਲ ਸਟਾਫ ਨੂੰ ਲੋਹੜੀ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਸਕੂਲ ਵਿਦਿਆਰਥਣਾਂ ਵੱਲੋਂ ਸੱਭਿਆਚਾਰਿਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸੋਹਾਣਾ ਦੀ ਪ੍ਰਿੰਸੀਪਲ ਸ੍ਰੀਮਤੀ ਊਸ਼ਾ ਮਹਾਜਨ, ਸਕੂਲ ਅਧਿਆਪਿਕਾ ਸੁਧਾ ਜੈਨ, ਉਪ ਜ਼ਿਲ੍ਹਾ ਸਿੱਖਿਆ ਅਫਸਰ ਗੁਰਪ੍ਰੀਤ ਕੌਰ ਤੇ ਹੋਰ ਸਕੂਲ ਸਟਾਫ ਮੈਂਬਰ ਹਾਜ਼ਿਰ ਸਨ।

 

Tags: DC MOHALI , SDM KHARAR

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD