Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਵੋਟਰ ਨੂੰ ਘਰ ਤੋਂ ਬੂਥ ਤੱਕ ਲੈ ਕੇ ਜਾਣ ਵਾਲੀ ਕੜੀ ਨੂੰ ਮਜਬੂਤ ਕਰੇਗੀ ਪਾਰਟੀ- ਭਗਵੰਤ ਮਾਨ

‘ਆਪ’ ਦੀ ਸੂਬਾ ਪੱਧਰੀ ਬੈਠਕ ਵਿਚ ਮਾਨ, ਖਹਿਰਾ, ਅਮਨ ਅਰੋੜਾ ਅਤੇ ਪ੍ਰੋ. ਸਾਧੂ ਸਿੰਘ ਹੋਏ ਸ਼ਾਮਲ

Web Admin

Web Admin

5 Dariya News

ਚੰਡੀਗੜ੍ਹ , 12 Jan 2018

Last updated on: Jan 12, 2018, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੂਬਾ ਪੱਧਰੀ ਬੈਠਕ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਅੱਜ ਚੰਡੀਗੜ ਵਿਚ ਹੋਈ। ਜਿਸ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ, ਫਰੀਦਕੋਟ ਤੋਂ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ, ਸੂਬਾ ਸਹਿ ਪ੍ਰਧਾਨ ਅਤੇ ਵਿਧਾਇਕ ਅਮਨ ਅਰੋੜਾ, ਵਿਧਾਨ ਸਭਾ ਵਿਚ ਉਪ ਨੇਤਾ ਬੀਬੀ ਸਰਬਜੀਤ ਕੌਰ ਸਮੇਤ ਪਾਰਟੀ ਦੇ ਵਿਧਾਇਕ, ਜਿਲਾ ਪ੍ਰਧਾਨਾਂ ਅਤੇ ਸੂਬਾ ਪੱਧਰੀ ਆਗੂਆਂ ਨੇ ਹਿੱਸਾ ਲਿਆ। ‘ਆਪ’ ਵਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਬੈਠਕ ਵਿਚ ਹਾਜਰ ਸਮੁੱਚੀ ਲੀਡਰਸ਼ਿਪ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਨੂੰ ਪੰਜਾਬ ਮਾਮਲਿਆਂ ਦਾ ਇੰਚਾਰਜ ਲਗਾਉਣ ਉਤੇ ਸਵਾਗਤ ਕੀਤਾ ਗਿਆ। ਇਸ ਮੌਕੇ ਸਹਿ-ਪ੍ਰਧਾਨ ਅਮਨ ਅਰੋੜਾ ਨੇ ਦੱਸਿਆ ਕਿ ਮੁਨੀਸ਼ ਸਿਸੋਦੀਆ ਛੇਤੀ ਹੀ ਪੰਜਾਬ ਦੇ ਵਿਧਾਇਕਾਂ, ਸੂਬਾਈ ਆਗੂਆਂ ਅਤੇ ਜਿਲਾ ਪ੍ਰਧਾਨਾਂ ਨਾਲ ਵਨ-ਟੂ-ਵਨ ਫੀਡਬੈਕ ਬੈਠਕਾਂ ਦਾ ਸਿਲਸਿਲਾ ਸ਼ੁਰੂ ਕਰਨ ਜਾ ਰਹੇ ਹਨ।ਇਸ ਮੌਕੇ ਹਾਜਰ ਸਮੁੱਚੀ ਲੀਡਰਸ਼ਿਪ ਵਲੋਂ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੇ ਸਵ. ਸਰਦਾਰਨੀ ਮੋਹਿੰਦਰ ਕੌਰ ਦੇ ਦੇਹਾਂਤ ਉਤੇ ਦੁਖ ਜਤਾਉਦੇ ਹੋਏ 2 ਮਿਨਟ ਦਾ ਮੌਨ ਰੱਖ ਕੇ ਉਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।ਬੈਠਕ ਦੌਰਾਨ ਪਾਰਟੀ ਦੇ ਭਵਿੱਖ ਦੇ ਪ੍ਰੋਗਰਾਮ ਉਤੇ ਚਰਚਾ ਉਪਰੰਤ ਬੂਥ ਅਤੇ ਬਲਾਕ ਪੱਧਰ ਦੀਆਂ ਨਿਯੁਕਤੀਆਂ ਅਤੇ ਸਰਗਰਮੀਆਂ ਬਾਰੇ ਰੂਪ ਰੇਖਾ ਉਲੀਕੀ ਗਈ। ਸੂਬਾ ਪੱਧਰ ਦੇ ਸਾਰੇ ਅਹੁਦੇਦਾਰਾਂ ਨੂੰ ਸਨਾਖਤੀ ਪੱਤਰ ਦੇਣ ਦਾ ਵੀ ਫੈਸਲਾ ਲਿਆ ਗਿਆ। 

ਇਸ ਮੌਕੇ ਸੰਬੋਧਨ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਦੀ ਬੂਥ ਪੱਧਰ ਤੱਕ ਮਜਬੂਤੀ ਲਈ ਸੂਬਾ ਪੱਧਰੀ ਮਹਿੰਮ ਵਿੱਢੀਆਂ ਜਾਣਗੀਆਂ।  ਉਨਾਂ ਕਿਹਾ ਕਿ ਵੋਟਰ ਨੂੰ ਬੂਥ ਤੱਕ ਲੈ ਕੇ ਜਾਣ ਵਾਲੀ ਕੜੀ ਨੂੰ ਮਜਬੂਤ ਕੀਤਾ ਜਾਵੇਗਾ। ਉਨਾਂ ਇਸ ਤਰਾਂ ਦੀਆਂ ਮਹੀਨਾਵਰ ਮੀਟਿੰਗਾਂ ਜੋਨ, ਜਿਲਾ ਅਤੇ ਬਲਾਕ ਪੱਧਰ ਉਤੇ ਕੀਤੀਆਂ ਜਾਣਗੀਆਂ। ਉਨਾਂ ਕਿਹਾ ਕਿ ਵੱਖ-ਵੱਖ ਮੁੱਦਿਆਂ ਉਤੇ ਮਾਹਿਰ ਕਮੇਟੀਆਂ ਵੀ ਨਿਯੁਕਤ ਕੀਤੀਆਂ ਜਾਣਗੀਆਂ। ਉਨਾਂ ਕਿਹਾ ਕਿ ਪੂਰੇ ਪੰਜਾਬ ਵਿਚ ‘ਆਪ’ ਦੇ ਵਲੰਟੀਅਰਾਂ ਅਤੇ ਸਮਰੱਥਕਾਂ ਨਾਲ ਸੱਤਾਧਾਰੀ ਧਿਰਾਂ ਬੇਇਨਸਾਫੀ ਜਾਂ ਧੱਕੇਸ਼ਾਹੀ ਕਰਦੀਆਂ ਹਨ ਤਾਂ ਪਾਰਟੀ ਵਲੋ ਉਸਦਾ ਮੂੰਹਤੋੜਵਾਂ ਜਵਾਬ ਦਿੱਤਾ ਜਾਵੇਗਾ। ਉਨਾਂ ਇਹ ਵੀ ਕਿਹਾ ਕਿ ਵਿਸ਼ੇਸ਼ ਪ੍ਰੋਗਰਾਮ ਤਹਿਤ ਪਾਰਟੀ ਵਲੋਂ ਨਰਾਜ ਅਤੇ ਹੌਂਸਲਾ ਢਾਹ ਚੁੱਕੇ ਵਲੰਟੀਅਰਾਂ ਅਤੇ ਸਥਾਨਕ ਆਗੂਆਂ ਨੂੰ ਮਨਾ ਕੇ ਪਾਰਟੀ ਦੀ ਤਾਕਤ ਵਧਾਈ ਜਾਵੇਗੀ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਬਕਾਇਆ ਰਹਿੰਦੇ ਢਾਂਚੇ ਨੂੰ ਮੈਰਿਟ ਦੇ ਅਧਾਰ ਉਤੇ ਜਲਦੀ ਹੀ ਮੁਕੰਮਲ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪਾਰਟੀ ਕਿਸਾਨੀ ਕਰਜਿਆਂ ਸਮੇਤ ਸੂਬੇ ਦੇ ਭਖਵੇਂ ਮੁੱਦਿਆਂ ਉਤੇ ਜਮੀਨੀ ਗਤੀਵੀਧਿਆਂ ਵਧਾਵੇਗੀ। ਇਸ ਮੌਕੇ ਸੰਸਦ ਮੈਂਬਰ ਪ੍ਰੌ. ਸਾਧੂ ਸਿੰਘ ਅਤੇ ਬੀਬੀ ਸਰਬਜੀਤ ਕੌਰ ਮਾਣੂਕੇ ਨੇ ਵੀ ਸੰਬੋਧਨ ਕੀਤਾ।  

 

Tags: Bhagwant Mann , Sukhpal Singh Khaira , Aman Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD