Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਦੀ ਹੋਲੀ ਵੰਡਰ ਸਮਾਰਟ ਸਕੂਲ ਵਿਚ ਮਨਾਇਆ ਗਿਆ ਲੋਹੜੀ ਦਾ ਤਿਉਹਾਰ

Web Admin

Web Admin

5 Dariya News

ਖਰੜ , 12 Jan 2018

Last updated on: Jan 12, 2018, 00:00 IST

ਦੀ ਹੋਲੀ ਵੰਡਰ ਸਮਾਰਟ ਸਕੂਲ  ਵਿਖੇ ਲੋਹੜੀ ਦਾ ਇਹ ਤਿਉਹਾਰ ਹਰਸ਼ੋ-ਉਲਹਾਸ ਨਾਲ ਮਨਾਇਆ ਗਿਆ । ਇਸ ਮੌਕੇ ਤੇ ਲੱਕੜਾਂ ਜਲਾ ਕੇ  ਲੋਹੜੀ ਦਾ ਭੁੱਗਾ ਵੀ ਬਾਲਿਆ ਗਿਆ। ਇਸ ਮੌਕੇ ਤੇ  ਸਕੂਲ ਦੇ ਡਾਇਰੈਕਟਰ  ਅਸ਼ਵਿਨ ਅਰੋੜਾ ਨੇ  ਲੱਕੜਾਂ ਦਾ ਭੁੱਗਾ ਜਲਾਇਆ। ਵਿਦਿਆਰਥੀ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਅੱਗ ਦੇ ਦੁਆਲੇ ਬੈਠ ਕੇ ਇਸ ਸਮਾਗਮ ਦਾ ਖੂਬ ਆਨੰਦ ਮਾਣਿਆਂ। ਸਮਾਰੋਹ ਵਿਚ ਬੋਲਦੇ ਹੋਏ ਡਾਇਰੈਕਟਰ ਅਰੋੜਾ ਨੇ ਲੋਹੜੀ ਦੇ ਇਸ ਪਵਿੱਤਰ ਤਿਉਹਾਰ ਬਾਰੇ ਜਾਣਕਾਰੀ  ਦਿੰਦੇ ਹੋਏ  ਦੱਸਿਆਂ ਕਿ ਲੋਹੜੀ ਦਾ ਤਿਉਹਾਰ ਆਉਣ ਤੇ ਠੰਢ ਘਟਣ ਦੇ ਦਿਨ ਸ਼ੁਰੂ ਹੋਣਾ ਮੰਨਿਆ ਜਾਂਦਾ ਹੈ ।ਉਨ੍ਹਾਂ ਕਿਹਾ ਕਿ ਲੋਹੜੀ ਇਕ ਸਮਾਜਿਕ ਅਤੇ ਲੋਕ-ਤੱਥਾਂ ਨਾਲ ਜੁੜਿਆਂ ਹੋਇਆਂ ਤਿਉਹਾਰ ਹੈ ਜਿਸ ਵਿਚ ਸਮਾਜ ਦਾ ਹਰ ਵਰਗ ਹਿੱਸਾ ਲੈਂਦਾ ਹੈ ਅਤੇ ਇਹ ਤਿਉਹਾਰ ਹਰ ਧਰਮ,ਜਾਤ, ਕੌਮ ਵਿਚ ਏਕਤਾ ਦਾ ਪ੍ਰਤੀਕ ਹੈ । ਇਸ ਮੌਕੇ ਤੇ ਸਾਰੇ ਲੋਕ ਇਕ ਥਾਂ ਇਕੱਠੇ ਹੋਕੇ ਇਸ ਤਿਉਹਾਰ ਨੂੰ ਮਾਨਉਦੇਂ ਹਨ ।ਇਸ ਦੇ ਨਾਲ ਹੀ ਪਿੰ੍ਰਸੀਪਲ ਪ੍ਰੇਮਜੀਤ ਗਰੋਵਰ  ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਅਪੀਲ ਕੀਤੀ ਕਿ ਸਾਨੂੰ ਕੁੜੀਆਂ ਦੇ ਜਨਮ ਤੇ ਵੀ ਲੋਹੜੀ ਦਾ ਤਿਉਹਾਰ ਮਨਾਉਣਾ ਚਾਹੀਦਾ ਹੈ । ਹਾਲਾਂਕਿ ਪਹਿਲਾਂ ਮੁੰਡੇ ਦੇ ਜਨਮ ਤੇ ਹੀ ਲੋਹੜੀ ਮਨਾਈ ਜਾਂਦੀ ਸੀ ਪਰ ਅੱਜ ਸਮਾਂ ਬੇਸ਼ੱਕ ਬਦਲ ਗਿਆ ਹੈ ਅਤੇ ਕੁੜੀਆਂ ਦੇ ਜਨਮ ਤੇ ਵੀ ਲੋਹੜੀ ਮਨਾਈ ਜਾਣੀ ਸ਼ੁਰੂ ਹੋ ਗਈ ਹੈ ਪਰ ਮੰਜ਼ਿਲਾਂ ਹਾਲੇ ਦੂਰ ਹਨ । ਸਾਨੂੰ ਸਮਾਜ ਵਿਚੋਂ ਮੁੰਡੇ ਕੁੜੀ ਦੇ ਫ਼ਰਕ ਨੂੰ ਪੂਰੀ ਤਰਾਂ ਖ਼ਤਮ ਕਰਨਾ ਹੋਵੇਗਾ ।ਇਸ ਮੌਕੇ ਤੇ ਵਿਦਿਆਰਥੀਆਂ ਨੇ ਜਿੱਥੇ ਕਈ ਸਹਿਤਕ ਪ੍ਰੋਗਰਾਮ ਪੇਸ਼ ਕੀਤੇ ਉੱਥੇ ਹੀ ਢੋਲ ਦੀ ਤਾਲ ਨੇ ਸਾਰੇਆਂ ਨੂੰ ਨੱਚਣ ਲਈ ਮਜਬੂਰ ਕਰ ਦਿਤਾ । ਇਸ ਮੌਕੇ ਤੇ ਵਿਦਿਆਰਥੀਆਂ ਨੇ ਪੰਜਾਬ ਦੇ ਹੀਰੋ    ਦੁੱਲਾ ਭੱਟੀ ਦੀ ਯਾਦ ਵਿਚ  ਸੁੰਦਰ ਮੁੰਦਰੀਏ” ਗੀਤ ਗਾ ਕੇ ਉਸ ਮਹਾਨ ਵਿਅਕਤੀ ਨੂੰ ਯਾਦ ਕੀਤਾ ਜਿਸ ਨੇ ਗ਼ਰੀਬਾਂ ਦੀ ਭਲਾਈ ਲਈ ਅਣਥੱਕ ਕੰਮ ਕੀਤੇ । ਵਿਦਿਆਰਥੀਆਂ ਵਿਚ ਮੂੰਗਫਲੀ,ਰਿਉੜੀਆਂ ਅਤੇ ਗੱਚਕ ਆਦਿ ਵੀ ਵੰਡੀ ਗਈ।

 

Tags: The Holy Wonders School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD