Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬੀਆਂ ਦੇ ਘਰਾਂ ਦੀਆਂ ਕੰਧਾਂ ਦਾ ਸ਼ਿੰਗਾਰ ਬਣੇਗੀ ਕੰਨੜ ਲੇਖਿਕਾ , ਤਰਕਸ਼ੀਲਾਂ ਨੇ ਸਾਲਾਨਾ ਕੈਲੰਡਰ 'ਤੇ ਛਾਪੀ ਗੌਰੀ ਲੰਕੇਸ਼ ਦੀ ਤਸਵੀਰ

ਫਿਰਕਾਪ੍ਰਸਤਾਂ ਵੱਲੋਂ ਪਿਛਲੇ ਗੋਲੀਆਂ ਮਾਰ ਕੇ ਕੀਤਾ ਗਿਆ ਸੀ ਕਤਲ

Web Admin

Web Admin

5 Dariya News

ਮੋਹਾਲੀ , 15 Jan 2018

Last updated on: Jan 15, 2018, 00:00 IST

ਪਿਛਲੇ ਸਾਲ ਫਿਰਕਾਪ੍ਰਸਤਾਂ ਵੱਲੋਂ ਕਤਲ ਕੀਤੀ ਗਈ ਕੰਨੜ ਲੇਖਿਕ ਗੌਰੀ ਲੰਕੇਸ਼ ਦੀ ਤਸਵੀਰ ਹੁਣ ਸਾਰਾ ਸਾਲ ਪੰਜਾਬੀਆਂ ਦੇ ਘਰਾਂ ਦੀਆਂ ਕੰਧਾਂ 'ਤੇ ਚਮਕੇਗੀ। ਸੂਬੇ ਵਿੱਚ ਗਿਆਨ-ਵਿਗਿਆਨ ਦਾ ਪ੍ਰਚਾਰ ਕਰ ਰਹੀ ਤਰਕਸ਼ੀਲ ਸੁਸਾਇਟੀ ਪੰਜਾਬ ਨੇ ਆਪਣੇ ਸਾਲਾਨਾ ਕੈਲੰਡਰ ਵਿੱਚ ਇਸ ਜੁਝਾਰੂ ਲੇਖਿਕਾ ਦੀ ਤਸਵੀਰ ਛਾਪੀ ਹੈ। ਇਸ ਤਸਵੀਰ ਦੇ ਨਾਲ ਹੀ ਉੱਘੇ ਕਵੀ ਜਾਵੇਦ ਅਖਤਰ ਦੀ ਨਜ਼ਮ 'ਕਿਸੀ ਕਾ ਹੁਕਮ ਹੈ' ਦੀਆਂ ਲਾਈਨਾਂ ਵੀ ਛਾਪੀਆਂ ਗਈਆਂ ਹਨ। ਤਰਕਸ਼ੀਲ ਸੁਸਾਇਟੀ ਦੇ ਕਾਰਕੁੰਨ ਇਸ ਕੈਲੰਡਰ ਨੂੰ 'ਤਰਕਸ਼ੀਲ' ਮੈਗਜ਼ੀਨ ਦੇ ਨਵੇਂ ਅੰਕ ਨਾਲ ਘਰ-ਘਰ ਪਹੁੰਚਾਉਣ ਦਾ ਯਤਨ ਕਰ ਰਹੇ ਹਨ। ਸੁਸਾਇਟੀ ਵੱਲੋਂ ਛਾਪੇ ਗਏ ਇਸ ਕੈਲੰਡਰ ਨੂੰ ਅੱਜ ਇਕਾਈ ਮੋਹਾਲੀ ਦੀ ਮਹੀਨਾਵਾਰ ਮੀਟਿੰਗ ਵਿੱਚ ਜਾਰੀ ਕੀਤਾ ਗਿਆ। ਤਰਕਸ਼ੀਲ ਇਕਾਈ ਮੋਹਾਲੀ ਦੇ ਮੁਖੀ ਲੈਕਚਰਾਰ ਸੁਰਜੀਤ ਸਿੰਘ ਅਤੇ ਜਰਨੈਲ ਕ੍ਰਾਂਤੀ ਨੇ ਦੱਸਿਆ 5 ਸਤੰਬਰ 2017 ਨੂੰ ਬੰਗਲੌਰ ਵਿਖੇ ਫਿਰਕਾਪ੍ਰਸਤਾਂ ਵੱਲੋਂ ਇਸ ਲੇਖਿਕਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਦੇ ਕਾਤਲਾਂ ਦਾ ਅੱਜ ਤੱਕ ਪਤਾ ਨਹੀਂ ਚੱਲਿਆ। ਉਹਨਾਂ ਕਿਹਾ ਕਿ ਲੰਕੇਸ਼ ਨੂੰ ਮਾਰਨ ਵਾਲਿਆਂ ਨੂੰ ਸ਼ਾਇਦ ਇਹ ਭੁਲੇਖਾ ਸੀ ਕਿ ਉਸ ਦੀ ਆਵਾਜ਼ ਗੋਲੀਆਂ ਮਾਰਨ ਨਾਲ ਖਤਮ ਹੋ ਜਾਵੇਗੀ ਪ੍ਰੰਤੂ ਹੁਣ ਇਹ ਆਵਾਜ਼ ਵੱਖੋ ਵੱਖ ਢੰਗਾਂ ਰਾਹੀਂ ਘਰ ਘਰ ਪਹੁੰਚ ਰਹੀ ਹੈ।

 'ਹਵਾਏ ਔਰ ਲਹਿਰੇਂ, ਕਬ ਕਿਸੀ ਦਾ ਹੁਕਮ ਸੁਨਤੀ ਹੈ...

ਕੈਲੰਡਰ ਉੱਤੇ ਲੇਖਿਕਾ ਗੌਰੀ ਲੰਕੇਸ਼ ਦੀ ਤਸਵੀਰ ਦੇ ਨਾਲ ਹੀ ਪ੍ਰਸਿੱਧ ਕਵੀ ਜਾਵੇਦ ਅਖਤਰ ਦੀ ਨਜ਼ਮ 'ਕਿਸੀ ਕਾ ਹੁਕਮ ਹੈ' ਦੀਆਂ ਇਹ ਸਤਰਾਂ ਵੀ ਛਾਪੀਆਂ ਗਈਆਂ ਹਨ। 'ਹਵਾਏ ਔਰ ਲਹਿਰੇਂ, ਕਬ ਕਿਸੀ ਦਾ ਹੁਕਮ ਸੁਨਤੀ ਹੈ। ਹਵਾਏਂ ਹਾਕਮੋਂ ਦੀ ਮੁੱਠੀਓ ਮੇਂ, ਹਥਕੜੀ ਮੇਂ, ਕੈਦਖਾਨੇ ਮੇਂ ਨਹੀਂ ਰੁਕਤੀ ਹੈ।

'ਪੱਤਰਕਾਰ ਰਚਨਾ ਖਹਿਰਾ 'ਤੇ ਕੇਸ ਦਰਜ ਕਰਨ ਦੀ ਨਿਖੇਧੀ

ਤਰਕਸ਼ੀਲ ਸੁਸਾਇਟੀ ਮੋਹਾਲੀ ਦੇ ਮੀਟਿੰਗ ਵਿੱਚ ਦ ਟ੍ਰਿਬਿਊਨ ਦੀ ਪੱਤਰਕਾਰ ਬੀਬੀ ਰਚਨਾ ਖਹਿਰਾ 'ਤੇ ਕੇਸ ਦਰਜ ਕਰਨ ਦੀ ਨਿਖੇਧੀ ਕੀਤੀ ਗਈ। ਤਰਕਸ਼ੀਲ ਆਗੂ ਜਰਨੈਲ ਕ੍ਰਾਂਤੀ ਨੇ ਕਿਹਾ ਕਿ ਇਹ ਕੇਸ ਪ੍ਰੈੱਸ ਦੀ ਆਜ਼ਾਦੀ 'ਤੇ ਸਿੱਧਾ ਹਮਲਾ ਹੈ। ਉਹਨਾਂ ਯੂਆਈਡੀਏਆਈ ਅਥਾਰਟੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਇਸ ਗੱਲ ਦੀ ਨਿਰਪੱਖ ਜਾਂਚ ਕਰਵਾਈ ਜਾਂਦੀ ਅਤੇ ਕੁੱਝ ਪੈਸਿਆਂ ਲਈ ਡਾਟਾ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਂਦੀ ਪਰੰਤੂ ਅਥਾਰਟੀ ਵੱਲੋਂ ਉਲਟਾ ਇਸ ਤਰੁੱਟੀ ਨੂੰ ਖੋਜਣ ਅਤੇ ਸਾਰਿਆਂ ਸਾਹਮਣੇ ਲਿਆਉਣ ਵਾਲੀ ਪੱਤਰਕਾਰ 'ਤੇ ਹੀ ਕੇਸ ਦਰਜ ਕਰ ਦਿੱਤਾ ਗਿਆ। ਸੁਸਾਇਟੀ ਮੈਂਬਰਾਂ ਨੇ ਕੇਸ  ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। 

 

Tags: TARAKSHEEL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD